Tuesday, November 24, 2026

Monthly Archives: September 2019

ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਪਹਿਲੇ ਵਰਗ ਤਹਿਤ 37 ਸਕੂਲਾਂ ਦੇ 145 …

Read More »

ਲੌਂਗੋਵਾਲ ਵਲੋਂ ਯੂ.ਕੇ ਨਿਵਾਸੀ ਅਮਰੀਕ ਸਿੰਘ ਦੀਆਂ ਪੁਸਤਕਾਂ ਰਲੀਜ਼

ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਮਰੀਕ ਸਿੰਘ ਯੂ.ਕੇ ਦੀਆਂ ਸਿੱਖ ਅਸਥਾਨਾਂ ਨਾਲ ਸਬੰਧਤ ਪੁਸਤਕਾਂ ਰਲੀਜ਼ ਕੀਤੀਆਂ।ਯੂ.ਕੇ ਨਿਵਾਸੀ ਅਮਰੀਕ ਸਿੰਘ ਬੈਂਸ ਨੇ ਇਹ ਪੁਸਤਕਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ ਸਥਿਤ ਅਸਥਾਨਾਂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਨਾਂਦੇੜ ਦੇ ਗੁਰਦੁਆਰਾ ਸਾਹਿਬਾਨ, …

Read More »

550 ਸਾਲਾ ਪ੍ਰਕਾਸ਼ ਪੁਰਬ’ ਨੂੰ ਸਮਰਪਿਤ ਭਾਸ਼ਣ ਮੁਕਾਬਲੇ ’ਚ ਨਵਜੋਤ ਕੌਰ ਦਾ ਪਹਿਲਾ ਸਥਾਨ

ਲੌਂਗੋਵਾਲ, 22 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲੋਗਨ ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ’ਚ 50 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।ਸਲੋਗਨ ਮੁਕਾਬਲੇ ’ਚ ਸ਼ਹਿਨਾਜ ਨੇ ਪਹਿਲਾ, ਗੁਰਕੰਵਲ ਕੌਰ ਨੇ ਦੂਸਰਾ ਅਤੇ ਅਮਨਦੀਪ ਕੌਰ ਅਤੇ ਅਰਸ਼ਦੀਪ ਸ਼ੇਖ ਨੇ ਤੀਸਰਾ …

Read More »

ਨਦਾਮਪੁਰ ਵਿਖੇ ਇੱਕੋ ਪਰਿਵਾਰ ਦੇ 3 ਨੇਤਰਹੀਣ ਮੈਂਬਰਾਂ ਦੀ ਪੈਨਸ਼ਨ ਲਾਗੂ – ਸਤੀਸ਼ ਕਪੂਰ

ਸੰਗਰੂਰ, 22 ਸਤੰਬਰ (ਪੰਜਾਬ ਪਸੋਟ – ਜਗਸੀਰ ਲੌਂਗੋਵਾਲ ) – ਮੀਡੀਆ ਦੇ ਇੱਕ ਹਿੱਸੇ ਵਿੱਚ ਪ੍ਰਕਾਸ਼ਿਤ ਹੋਈਆਂ ਖ਼ਬਰਾਂ ਦੇ ਸਬੰਧ ਵਿੱਚ ਵਿਭਾਗ ਦੀ ਤਰਫੋਂ ਸਪੱਸ਼ਟੀਕਰਨ ਦਿੰਦਿਆਂ ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਧਿਕਾਰੀ ਸੰਗਰੂਰ ਸਤੀਸ਼ ਕਪੂਰ ਨੇ ਦੱਸਿਆ ਕਿ ਪਿੰਡ ਨਦਾਮਪੁਰ ਵਿਖੇ ਇੱਕ ਪਰਿਵਾਰ ਦੇ 3 ਨੇਤਰਹੀਣ ਜੀਆਂ ਦੀ ਪੈਨਸ਼ਨ ਰੁਕਣ ਦੇ ਮਾਮਲੇ ਸਬੰਧੀ ਵਿਭਾਗੀ ਪੱਧਰ `ਤੇ ਦਸਤਾਵੇਜ਼ਾਂ ਦੀ ਪੜਤਾਲ ਕਰਨ `ਤੇ …

Read More »

ਲੇਬਰ ਵਿਭਾਗ ਦੇ `ਚ 152 ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ – ਸੇਵਕ ਸਿੰਘ ਦੰਦੀਵਾਲ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ `ਤੇ ਬਠਿੰਡਾ ਵਿਖੇ ਮਹਾਂ ਰੈਲੀ 10 ਅਕਤੂਬਰ ਨੂੰ ਲੌਂਗੋਵਾਲ, 22 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਪੰਜਾਬ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਸਟਾਫ਼ ਯੂਨੀਅਨ ਦੇ ਸੂਬਾ ਪ੍ਰਧਾਨ ਸੇਵਕ ਸਿੰਘ ਦੰਦੀਵਾਲ ਦੀ ਅਗਵਾਈ ਹੇਠ ਯੂਨੀਅਨ ਦੇ ਅਹੁੱਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਹੋਈ।ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਲੇਬਰ ਵਿਭਾਗ ਦੇ `ਚ …

Read More »

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵਿਖੇ ਕੌਮੀ ਪੱਧਰ ਦੀ ਕਾਨਫਰੰਸ

ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਐਸੋਸੀਏਸ਼ਨ ਆਫ ਰੇਡੀਏਸ਼ਨ ਆਨਕੋਲੋਜਿਸਟ ਦੀ 25ਵੀਂ ਸਲਾਨਾ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਦੋ ਰੋਜ਼ਾ ਕਾਨਫਰੰਸ ਦੇ ਉਦਘਾਟਨੀ ਸਮਾਰੋਹ ਮੌਕੇ ਨੈਸ਼ਨਲ ਕੈਂਸਰ ਇੰਸਟੀਚਿਊਟ ਚੱਜਰ ਹਰਿਆਣਾ ਦੇ ਡਾਇਰੈਕਟਰ ਡਾ. ਜੀ.ਕੇ ਰਾਥ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਲਿਖਾਈ ਤੇ ਗੁਰ ਇਤਿਹਾਸ ਮੁਕਾਬਲੇ

ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸਕੂਲੀ ਬੱਚਿਆਂ ਦੇ ਗੁਰ-ਇਤਿਹਾਸ ਨਾਲ ਸਬੰਧਤ ਲਿਖਤੀ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ 45 ਸਕੂਲਾਂ ਦੇ 225 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰਾਂ

ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਸ਼ਹਿਰ ਦੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕਰ ਕੇ ਚੌਥੇ ਪਾਤਸ਼ਾਹ ਜੀ ਦੇ 15 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ।ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ …

Read More »

ਡਾ. ਜਸਬੀਰ ਸਿੰਘ ਸਰਨਾ ਦੀ ਪੁਸਤਕ ਪ੍ਰੋ. ਬਡੂੰਗਰ ਵਲੋਂ ਲੋਕ ਅਰਪਣ

ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਵਿਦਵਾਨ ਡਾ. ਜਸਬੀਰ ਸਿੰਘ ਸਰਨਾ ਦੀ ਪੁਸਤਕ ‘ਗੁਰੂ ਨਾਨਕ ਸਾਹਿਬ ਦਾ ਅਰਬ ਦੇਸ਼ਾਂ ਦਾ ਸਫਰਨਾਮਾ’ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਲੋਕ ਅਰਪਣ ਕੀਤੀ ਗਈ।ਉਨ੍ਹਾਂ ਨੇ ਇਹ ਪੁਸਤਕ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਭਵਨ ਸ੍ਰੀ ਅੰਮ੍ਰਿਤਸਰ ਵਿਖੇ ਕਰਵਾਏ ਗਏ …

Read More »

ਖ਼ਾਲਸਾ ਕਾਲਜ ਵਿਖੇ ਕਵੀ ਦਰਬਾਰ ਕਰਵਾਇਆ

ਕਾਲਜ ਸਿਮਰਤੀਆਂ ਸਿਰਜਣ ਦੀ ਜਰਖ਼ੇਜ਼ ਭੂਮੀ ਹੁੰਦੀ ਐ – ਡਾ. ਸੁਰਜੀਤ ਪਾਤਰ ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆ ਕੇ ਮੈਨੂੰ ਆਪਣੇ ਕਾਲਜ ਦੇ ਦਿਨ ਯਾਦ ਆ ਗਏ, ਜਦੋਂ ਅਸੀਂ ਇੱਥੇ ਅਜ਼ੀਮ ਸ਼ਾਇਰਾਂ ਨੂੰ ਸੁਣਨ ਆਉਂਦੇ ਸੀ।ਵਿਦਿਆਰਥੀ ਅੱਜ ਸਾਨੂੰ ਸੁਣਨ ਆਏ ਨੇ, ਉਮੀਦ ਹੈ ਇਹ ਸਾਡਾ ਇਤਿਹਾਸ ਦੁਹਰਾਉਣਗੇ, ਸਾਨੂੰ ਆਪਣੇ ਚੇਤਿਆਂ ਵਿਚ ਯਾਦ ਰੱਖਣਗੇ। …

Read More »