Tuesday, November 24, 2026

Daily Archives: October 3, 2019

ਜਨਮ ਦਿਨ ਮੁਬਾਰਕ – ਹਰਮਨ ਕੜਬਲ

ਲੌਂਗੋਵਾਲ, 2 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਦੀ ਚੀਮਾਂ ਮੰਡੀ ਵਾਸੀ ਪ੍ਰਗਟ ਕੜਬਲ ਅਤੇ ਕਮਲ ਕੜਬਲ ਵਲੋਂ ਆਪਣੇ ਹੋਣਹਾਰ ਬੇਟੇ ਹਰਮਨ ਕੜਬਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਆਸਥਾ ਦਾ ਨਵਾਂ ਰੂਪ – ਧਾਰਮਿਕ ਸਥਾਨਾਂ `ਤੇ ਹਵਾਈ ਜਹਾਜ਼ਾਂ ਦਾ ਚੜ੍ਹਾਵਾ

          ਪੰਜਾਬ ਦੀ ਪਵਿੱਤਰ ਧਰਤੀ ਨੂੰ ਅਨੇਕਾਂ ਗੁਰੂਆਂ, ਪੀਰਾਂ, ਪੈਗੰਬਰਾਂ, ਰਿਸ਼ੀਆਂ, ਮੁੰਨੀਆਂ ਅਤੇ ਸੰਤਾਂ-ਮਹਾਂਪੁਰਸ਼ਾਂ ਦੀ ਚਰਨ ਛੋਹ ਪ੍ਰਾਪਤ ਹੈ।ਜਿਸ ਕਰ ਕੇ ਪੰਜਾਬ ਦੇ ਹਰੇਕ ਪਿੰਡ, ਕਸਬੇ ਅਤੇ ਸ਼ਹਿਰ ਵਿੱਚ ਆਸਥਾ ਦੇ ਮੰਦਿਰ, ਗੁਰਦੁਆਰੇ ਅਤੇ ਪੀਰਾਂ ਦੀਆਂ ਦਰਗਾਹਾਂ ਸਥਾਪਿਤ ਮਿਲਦੀਆਂ ਹਨ।ਸ਼ਰਧਾਲੂਆਂ ਵਲੋ ਇਹਨਾਂ ਪੂਜਣਯੋਗ ਸਥਾਨਾਂ `ਤੇ ਮੰਨਤਾਂ ਮੰਗਣ ਅਤੇ ਪੂਰੀਆਂ ਹੋਣ `ਤੇ ਨੋਟਾਂ ਦਾ ਚੜਾਵਾ ਦੇਣਾ, ਗੁਰੂ ਘਰ ਲਈ ਦਸਵੰਧ ਕੱਢਣਾ, …

Read More »

ਡਾ. ਓਬਰਾਏ ਦੇ ਯਤਨਾਂ ਨਾਲ ਵਤਨ ਪੁੱਜੀ 44 ਸਾਲਾ ਵਿਅਕਤੀ ਦੀ ਮ੍ਰਿਤਕ ਦੇਹ

ਦੁਬਈ ਪਹੁੰਚਣ ਦੇ ਅਗਲੇ ਦਿਨ ਹੀ ਹੋਈ ਸੀ ਮੌਤ ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਰੋਜ਼ੀ ਰੋਟੀ ਕਮਾਉਣ ਲਈ ਦੁਬਈ ਗਏ 44 ਸਾਲਾ ਪ੍ਰਤਾਪ ਸਿੰਘ ਪੁੱਤਰ ਅਜੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਨਾਲ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ …

Read More »

ਪਾਵਰਕਾਮ ਪੈਨਸ਼ਨਰਾਂ ਵਲੋਂ 10 ਅਕਤੂਬਰ ਦੇ ਧਰਨੇ ਦੀਆਂ ਤਿਆਰੀ ਪੂਰੇ ਜੋਰਾਂ ਸ਼ੋਰਾਂ `ਤੇ

ਸਮਰਾਲਾ, 3 ਅਕਤੂਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪਾਵਰਕਾਮ ਪੈਨਸ਼ਨਰਾਂ ਵਲੋਂ ਮੰਡਲ ਸਮਰਾਲਾ ਦੀ ਡਵੀਜ਼ਨ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 10 ਅਕਤੂਬਰ ਨੂੰ ਸਟੇਟ ਕਮੇਟੀ ਦੇ ਫੈਸਲੇ ਅਨੁਸਾਰ ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਅੜੀਅਲ ਵਤੀਰੇ ਵਿਰੁੱਧ ਫਗਵਾੜਾ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ।ਜਿਸ ਵਿੱਚ ਸਮੂਹ ਪੈਨਸ਼ਨਰ …

Read More »

ਲੌਂਗੋਵਾਲ ਨੇ ਗਾਇਕ ਕੇ. ਐਸ ਮੱਖਣ ਵੱਲੋਂ ਕਕਾਰ ਉਤਾਰਨ ’ਤੇ ਜਤਾਇਆ ਅਫ਼ਸੋਸ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇ. ਐਸ ਮੱਖਣ ਨਾਂ ਦੇ ਇਕ ਗਾਇਕ ਵੱਲੋਂ ਆਪਣੇ ਕਕਾਰ ਉਤਾਰਨ ਅਤੇ ਇਸ ਘਟਨਾ ਨੂੰ ਸ਼ੋਸ਼ਲ ਮੀਡੀਆ ’ਤੇ ਪ੍ਰਚਾਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਕੇ. ਐਸ ਮੱਖਣ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਹੈ।ਆਪਣੇ ਨਿੱਜੀ ਮੁਫਾਦਾਂ ਖਾਤਰ ਅਜਿਹਾ ਕਰਕੇ ਉਸ ਨੇ ਸਿੱਖਾਂ …

Read More »

ਲੰਗਰ ਗੁਰੂ ਰਾਮਦਾਸ ਵਿਖੇ ਪਿੰਡ ਭੂਸੇ ਦੀਆਂ ਸੰਗਤਾਂ ਨੇ ਵਲੋਂ ਰਸਦਾਂ ਭੇਟ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅਟਾਰੀ ਸਰਹੱਦ ਨੇੜਲੇ ਪਿੰਡ ਭੂਸੇ ਦੀਆਂ ਸੰਗਤਾਂ ਨੇ ਰਸਦਾਂ ਭੇਟ ਕੀਤੀਆਂ।ਹਰ ਸਾਲ ਦੀ ਤਰ੍ਹਾਂ ਬਾਬਾ ਹਰਭਜਨ ਸਿੰਘ ਭੂਸੇ ਸੇਵਾਦਾਰ ਗੁਰਦੁਆਰਾ ਸਹੀਦ ਬਾਬਾ ਅਮਰ ਸਿੰਘ, ਸ਼ਹੀਦ ਬਾਬਾ ਬਘੇਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਇਹ ਸੇਵਾ ਕੀਤੀ ਗਈ।ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਦਿੱਲੀ ਦੀਆਂ ਸੰਗਤਾਂ ਵੱਲੋਂ ਸ਼ਾਨਦਾਰ ਸਵਾਗਤ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਦਿੱਲੀ ਦੀ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।  ਬੀਤੇ ਕੱਲ੍ਹ ਨਗਰ ਕੀਰਤਨ ਨੇ ਦਿੱਲੀ ਵਿਚ ਪ੍ਰਵੇਸ਼ ਕਰਨ ਮਗਰੋਂ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਰਾਤ ਦਾ …

Read More »

ਭਾਈ ਰਾਜੋਆਣਾ ਦਾ ਮਾਮਲਾ ਕੇਵਲ ਸਿਆਸੀ ਪੱਖੋਂ ਨਾ ਲਿਆ ਜਾਵੇ – ਦਮਦਮੀ ਟਕਸਾਲ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ  ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਪ੍ਰਤੀ ਫੈਸਲੇ ਨੂੰ ਮਾਨਵੀ ਅਧਾਰ `ਤੇ ਤਿਆਗ ਦੇਣ ਦੀ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ …

Read More »

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਸਵ: ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਟਰੀ ਦਾ ਜਨਮ ਦਿਨ ਮਨਾਇਆ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 150ਵੀਂ ਵਰੇ੍ਹਗੰਢ ਅਤੇ ਸਵ: ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਟਰੀ ਜੀ ਦਾ ਜਨਮ ਦਿਹਾੜਾ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਦੇਖ-ਰੇਖ ਹੇਠ ਮਨਾਇਆ ਗਿਆ।ਇਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਦੁਆਰਾ ਵੱਖ-ਵੱਖ ਗਤੀਵਿਧੀਆਂ, ਭਾਸ਼ਣ, ਕਵਿਤਾ, ਡਰਾਇੰਗ ਮੁਕਾਬਲੇ ਵਿਚ ਭਾਗ ਲਿਆ …

Read More »

ਸ.ਸ.ਸ ਸਕੂਲ ਟਪਿਆਲਾ ਵਿਖੇ ਮਨਾਈ ਗਾਂਧੀ ਜੈਅੰਤੀ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸੀਨੀਅਰ ਸੈਕੰਡਰੀ ਟਪਿਆਲਾ ਵਿਖੇ ਵਾਈਸ ਪ੍ਰਿੰਸੀਪਲ ਕਾਬਲ ਸਿੰਘ ਦੀ ਅਗਵਾਈ `ਚ ਸਕੂਲ ਅਧਿਆਪਕਾਵਾਂ ਅਤੇ ਵਿਦਿਆਰਥੀਆਂ ਵਲੋਂ ਗਾਂਧੀ ਜੈਅੰਤੀ ਦੀ 150ਵੀਂ ਵਰ੍ਹੇਗੰਢ ਮਨਾਈ ਗਈ।ਸਕੂਲ ਅਧਿਆਪਕਾ ਸ੍ਰੀਮਤੀ ਨੀਲਮ ਕੌਰ ਅਨੁਸਾਰ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਨਾਟਕ `ਸਵੱਛ ਅਭਿਆਨ` ਦਾ ਮੰਚਨ ਕੀਤਾ ਗਿਆ ਅਤੇ ਸਕੂਲ ਨੂੰ ਸੁੰਦਰ ਬਣਾਉਣ ਲਈ ਸਕੂਲ ਸਟਾਫ ਅਤੇ ਵਿਦਿਆਰਥਣਾਂ …

Read More »