Tuesday, November 24, 2026

Daily Archives: October 14, 2019

ਸਿਰਸਾ ਤੋਂ ਹਨੂੰਮਾਨਗੜ੍ਹ ਲਈ ਅੰਤਰਰਾਸ਼ਟਰੀ ਨਗਰ ਕੀਰਤਨ ਹੋਇਆ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਗੁਰਪੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹਰਿਆਣਾ ਦੇ ਸਿਰਸਾ ਸਥਿਤ ਗੁਰਦੁਆਰਾ ਚਿਲ੍ਹਾ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਅਗਲੇ ਪੜਾਅ ਹਨੂੰਮਾਨਗੜ੍ਹ (ਰਾਜਿਸਥਾਨ) ਲਈ ਰਵਾਨਾ ਹੋਇਆ।ਆਰੰਭਤਾ ਸਮੇਂ ਸਜਾਏ ਗਏ ਧਾਰਮਿਕ ਦੀਵਾਨ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ …

Read More »

1984 ਦੇ ਹਮਲੇ ਸਮੇਂ ਪ੍ਰਭਾਵਿਤ ਹੋਈ ਡਿਓੜੀ ਦੀ ਸਾਂਭ ਸੰਭਾਲ ਲਈ ਵਲੋਂ ਸੇਵਾ ਆਰੰਭ

ਸ਼ੀਸ਼ੇ ਦੇ ਵਿਸ਼ੇਸ਼ ਫਰੇਮ ਲਗਾ ਕੇ ਡਿਓੜੀ ਨੂੰ ਸੁਰੱਖਿਅਤ ਰੱਖਿਆ ਜਾਵੇਗਾ- ਲੌਂਗੋਵਾਲ ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਗੁਰਪੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਵਾਲੀ ਬਾਹੀ ’ਤੇ ਬਣੀ ਡਿਓੜੀ ਦੀ ਸਾਂਭ-ਸੰਭਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਰਜ ਆਰੰਭ ਦਿੱਤਾ ਹੈ।ਇਸ ਦੀ ਸ਼ੁਰੂਆਤ ਅੱਜ ਅਰਦਾਸ ਉਪਰੰਤ ਕੀਤੀ ਗਈ।ਇਸ ਡਿਓੜੀ ਉੱਪਰ ਜੂਨ 1984 ਵਿਚ …

Read More »

ਸੜਕ ਦੇ ਚੱਲ ਰਹੇ ਕੰਮ ਦਾ ਪੰਚਾਇਤ ਨੇ ਲਿਆ ਜਾਇਜ਼ਾ

ਜੰਡਿਆਲਾ ਗੁਰੂ, 14 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਪਿੰਡ ਤਾਰਾਗੜ੍ਹ ਨੂੰ ਜਾਂਦੀ ਜਿਸ ਸੜਕ ਦਾ ਉਦਘਾਟਨ ਕੀਤਾ ਗਿਆ ਸੀ, ਉਸ ਦੀ ਤਿਆਰੀ ਦਾ ਕੰਮ ਅੱਜ ਸ਼ੁਰੂ ਹੋਇਆ।ਬਲਾਕ ਪ੍ਰਧਾਨ ਜਸਵਿੰਦਰ ਸਿੰਘ ਝੰਡ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਇਸ ਸੜਕ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਸੀ।ਉਨਾਂ ਨੇ …

Read More »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਪ੍ਰਭਾਤ ਫੇਰੀ ਕੱਢੀ ਗਈ

ਜੰਡਿਆਲਾ ਗੁਰੂ, 14 ਅਕਤੂਬਰ (ਪੰਜਾਬ ਪੋਸਟ ਹਰਿੰਦਰ ਪਾਲ ਸਿੰਘ) – ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਜੰਡਿਆਲਾ ਗੁਰੂ ਸ਼ਹਿਰ ਦੇ ਮਹੁਲਾ ਪਟੇਲ ਨਗਰ ਵਲੋਂ ਪ੍ਰਭਾਤ ਫੇਰੀ ਕੱਢੀ ਗਈ।ਇਹ ਪ੍ਰਭਾਤ ਫੇਰੀ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦੀ ਹੋਈ ਮਹੁੱਲਾ ਪਟੇਲ ਨਗਰ ਵਿਖੇ ਸਮਾਪਤ ਹੋਈ।ਸ਼ਰਧਾਲੂਆਂ ਨੇ ਫੁੱਲਾਂ ਦੀ ਵਰਖਾ ਨਾਲ ਪ੍ਭਾਤ ਫੇਰੀ ਦਾ ਸਵਾਗਤ ਕੀਤਾ ਅਤੇ ਸੰਗਤਾਂ ਲਈ ਫਲ ਫਰੂਟ ਅਤੇ …

Read More »

ਭਾਸ਼ਾ ਵਿਭਾਗ ਵਲੋਂ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਗਏ

ਜਸ਼ਨਪ੍ਰੀਤ ਸਿੰਘ ਬਡਰੁੱਖਾਂ ਨੇ ਹਾਸਲ ਕੀਤਾ ਪਹਿਲਾ ਸਥਾਨ ਸੰਗਰੂਰ/ ਲੌਂਗੋਵਾਲ, 14 ਅਕਤੂਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਭਾਸ਼ਾ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਗਏ।ਜ਼ਿਲ੍ਹਾ ਭਾਸ਼ਾ ਅਫ਼ਸਰ ਅਲੋਕ ਚਾਵਲਾ ਨੇ ਦੱਸਿਆ ਕਿ ਮੁਕਾਬਲਿਆਂ `ਚ ਵਰਗ (ੳ) ਵਿੱਚੋਂ ਜਸ਼ਨਪ੍ਰੀਤ ਸਿੰਘ, ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ …

Read More »

65ਵੀਆਂ ਪੰਜਾਬ ਰਾਜ ਮਾਰਸ਼ਲ ਆਰਟ ਖੇਡਾਂ `ਚ ਸੰਗਰੂਰ ਰਿਹਾ ਓਵਰਆਲ ਚੈਂਪੀਅਨ

ਸੰਗਰੂਰ/ ਲੌਂਗੋਵਾਲ, 14 ਅਕਤੂਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ 65ਵੀਆਂ ਪੰਜਾਬ ਰਾਜ ਥਾਂਗ-ਟਾ ਮਾਰਸ਼ਲ ਆਰਟ ਖੇਡਾਂ 2019-20 ਦਾ ਆਯੋਜਨ ਜਿਲ਼੍ਹਾ ਸਿਖਿਆ ਅਫ਼ਸਰ ਸੁਭਾਸ਼ ਚੰਦਰ ਅਤੇ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਸੰਗਰੂਰ ਦੇ ਦਿਸ਼ਾ ਨਿਰਦੇਸ਼ ਤੇ ਸਕੂਲ ਪ੍ਰਿੰਸੀਪਲ ਹਰਜੀਤ ਸਿੰਘ ਦੀ ਅਗਵਾਈ ਹੇਠ ਡੀ.ਪੀ.ਈ ਹਰਕੇਸ਼ ਕੁਮਾਰ ਦੀ ਦੇਖ-ਰੇਖ ਵਿਚ ਕਰਵਾਇਆ ਗਿਆ।ਇਹਨਾਂ ਖੇਡਾਂ ਵਿੱਚ ਫਰੀਦਕੋਟ, ਮੋਗਾ, ਜਲੰਧਰ, …

Read More »

ਮੰਦਰ ਕਮੇਟੀਆਂ ਵਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਸਨਮਾਨ

ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵੱਖ-ਵੱਖ ਮੰਦਰਾਂ `ਚ ਹਾਜ਼ਰੀਆਂ ਲਵਾਈਆਂ।ਉਨਾਂ ਨੂੰ ਟੈਲੀਫੋਨ ਐਕਸਚੇਂਜ, ਲਾਹੌਰੀ ਗੇਟ, ਖਜ਼ਾਨਾ ਗੇਟ, ਨਿਆ ਵਾਲਾ ਮੋਰ, ਭਗਤਾਂ ਵਾਲਾ ਗੇਟ, ਹੁਸੈਨਪੁਰਾ ਵਿਖੇ ਮੰਦਰ ਕਮੇਟੀਆਂ ਵਲੋਂ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਵਿਕਾਸ …

Read More »

ਵਿਸ਼ਵ ਹਿੰਦੂ ਪਰਿਸ਼ਦ ਬਜ਼ਰੰਗ ਦਲ ਦੇ ਅਧਿਕਾਰੀਆਂ ਦੀ ਹੋਈ ਬੈਠਕ

 ਧੂਰੀ, 14 ਅਕਤੂਬਰ (ਪੰਜਾਬ ਪੋਸਟ –  ਪਰਵੀਨ ਗਰਗ) – ਵਿਸ਼ਵ ਹਿੰਦੂ ਪਰਿਸ਼ਦ ਬਜ਼ਰੰਗ ਦਲ ਜਿਲ੍ਹਾ ਸੰਗਰੂਰ ਦੇ ਪ੍ਰਮੁੱਖ ਅਧਿਕਾਰੀਆਂ ਦੀ ਬੈਠਕ ਵਿਸ਼ਵ ਹਿੰਦੂ ਪਰਿਸ਼ਦ ਦੇ ਪੰਜਾਬ ਦੇ ਸਹਿ-ਮੰਤਰੀ ਸ਼੍ਰੀ ਵਿਜੈ ਛਾਬੜਾ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਵਿਭਾਗ ਮੀਤ ਸਕੱਤਰ ਵਿਮਲ ਕੁਮਾਰ ਮਿੱਤਲ, ਵਿਭਾਗ ਸੰਜੋਜਕ ਵਿਜੈ ਢੋਲੇਵਾਲ, ਪ੍ਰਾਂਤ ਮੀਡੀਆ ਪ੍ਰਮੁੱਖ ਮੋਹਿਤ ਗਰਗ, ਜ਼ਿਲਾ ਅਧਿਕਾਰੀ ਕਰਨ ਤਾਇਲ, …

Read More »

ਡੀ.ਏ.ਵੀ ਵਿਦਿਆਰਥੀਆਂ ਵੱਲੋਂ ਮਹਾਂਰਿਸ਼ੀ ਵਾਲਮੀਕ ਜੀ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਲਾਰੈਂਸ ਰੋਡ ਸਥਿਤ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਮਹਾਂਰਿਸ਼ੀ ਵਾਲਮੀਕ ਜੀ ਨੂੰ ਉਹਨਾਂ ਦੇ ਪ੍ਰਗਟ ਦਿਵਸ `ਤੇ ਸ਼ਰਧਾਂਜਲੀ ਭੇਟ ਕੀਤੀ।ਵਿਦਿਆਰਥੀਆਂ ਵਲੋਂ ਉਹਨਾਂ ਦੁਆਰਾ ਰਚੇ ਸਲੋਕ ਤੇ ਉਹਨਾਂ ਦੀਆਂ ਕੁੱਝ ਕਵਿਤਾਵਾਂ ਦਾ ਉਚਾਰਨ ਕਰਕੇ ਮਹਾਂਕਾਵਿ ਰਮਾਇਣ ਦੇ ਸਿਰਜਨਹਾਰ ਨੂੰ ਬੜੀ ਸ਼ਰਧਾ ਨਾਲ ਯਾਦ ਕੀਤਾ ਗਿਆ।ਮਹਾਂਕਾਵਿ ਰਮਾਇਣ ਦੀ ਰਚਨਾ ਕਰਕੇ ਮਾਨਵਤਾ …

Read More »

ਜਨਮ ਦਿਨ ਮੁਬਾਰਕ – ਗੁਰਆਂਸ਼ ਸ਼ਰਮਾ

ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪਿੰਡ ਕਣਕਵਾਲ ਭੰਗੂਆਂ (ਸੰਗਰੂਰ) ਵਾਸੀ ਕੁਲਦੀਪ ਸ਼ਰਮਾ ਅਤੇ ਚਰਨਜੀਤ ਸ਼ਰਮਾ ਦੇ ਹੋਣਹਾਰ ਬੇਟੇ ਗੁਰਆਂਸ਼ ਸ਼ਰਮਾ ਨੂੰ ਬਹੁਤ-ਬਹੁਤ ਮੁਬਾਰਕਾਂ।

Read More »