ਪੰਜਾਬੀ ਗਾਇਕ ਅਰਮਾਨ ਬੇਦਿਲ ਨੇ ਕੀਲੇ ਸਰੋਤੇ ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ( ਡੀਂਮਡ ਯੂਨੀਵਰਸਿਟੀ) ਵਿਖੇ ਦੋ ਰੋਜ਼ਾ ਸਾਲਾਨਾ ਸਮਾਰੋਹ “ਮਧੁਰਮ 2019” ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ ਹੈ।ਸਮਾਰੋਹ ਦੇ ਪਹਿਲੇ ਦਿਨ ਦਾ ਆਗਾਜ਼ ਡਾਇਰੈਕਟਰ ਸਲਾਈਟ ਪ੍ਰੋ. ਸ਼ੈਲੇਂਦਰ ਜੈਨ, ਪ੍ਰੋ. ਏ.ਐਸ ਅਰੋੜਾ ਅਤੇ ਚੇਅਰਮੈਨ ਪ੍ਰੋ. ਦਮਨਜੀਤ ਸਿੰਘ ਨੇ ਸਾਂਝੇ …
Read More »Monthly Archives: October 2019
ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਸਰਸਵਤੀ ਵਿਦਿਆ ਮੰਦਿਰ ਦੇ ਵਿਦਿਆਰਥੀ ਜਿੱਤੇ
ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰਸਾਗਰ ਸ੍ਰੀ ਮਸਤੂਆਣਾ ਸਾਹਿਬ ਵਿਖੇ ਹੋਈਆਂ ਜਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਬਲਾਕ ਚੀਮਾਂ ਵੱਲੋਂ ਭਾਗ ਲੈਂਦੇ ਹੋਏ ਸਰਸਵਤੀ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਦੀ ਵਿਦਿਆਰਥਣ ਭੂਮਿਕਾ ਕਾਂਸਲ ਨੇ ਪਿਛਲੇ ਸਾਲ ਦੀ ਤਰਾਂ ਆਪਣੀ ਚੜ੍ਹਤ ਨੂੰ ਬਰਕਰਾਰ ਰੱਖਦੇ ਹੋਏ ਇਸ ਸਾਲ ਵੀ ਐਥਲੇਟਿਕਸ ਮੁਕਾਬਲਿਆਂ ਵਿੱਚ ਹਿੱੱਾ ਲੈ ਕੇ 200 ਮੀਟਰ ਵਿੱਚ …
Read More »ਜ਼ਿਲ੍ਹਾ ਪੱਧਰੀ ਖੇਡਾਂ `ਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੀ ਮਸਤੂਆਣਾ ਸਾਹਿਬ ਦੇ ਗਰਾਊਂਡ ਵਿੱਚ ਸੰਪੰਨ ਹੋਈਆਂ 41ਵੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ `ਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 8 ਸੋਨੇ ਦੇ 2 ਚਾਂਦੀ ਦੇ ਤਮਗੇ ਜਿੱਤ ਕੇ ਜਿਲੇ ਵਿਚੋਂ ਮੋਹਰੀ ਸਕੂਲ ਹੋਣ ਦਾ ਮਾਣ ਹਾਸਲ ਕੀਤਾ। ਖੋ ਖੋ ਮੁੰਡਿਆਂ ਨੇ ਲਹਿਰਾ ਬਲਾਕ ਦੀ …
Read More »ਪੁਲਿਸ ਲਾਈਨ ਵਿਖੇ ਕੌਮੀ ਪੁਲਿਸ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ
ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਅੱਜ ਇਥੇ ਪੁਲਿਸ ਲਾਈਨ ਵਿਖੇ ਆਯੋਜਿਤ ਕੌਮੀ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, …
Read More »ਪਰਾਲੀ ਪ੍ਰਬੰਧਨ ਬਾਰੇ ਸੰਯੁਕਤ ਰਾਸ਼ਟਰ ਮਾਹਿਰਾਂ ਵਲੋਂ ਸੰਗਰੂਰ ਦੇ ਪਿੰਡਾਂ ਦਾ ਦੌਰਾ
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਸੰਭਾਲ ਮੁਹਿੰਮ ’ਚ ਯੋਗਦਾਨ ਪਾਉਣ ਕਿਸਾਨ – ਡਾ. ਧਾਲੀਵਾਲ ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਾਤਾਵਰਨ ਪੱਖੀ ਨਿਬੇੜਾ ਕਰ ਕੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੂਰੀ ਤਰਾਂ ਖਤਮ ਕਰਨ ਲਈ ਯੂ.ਐਨ-ਪੀ.ਏ.ਯੂ ਪ੍ਰਾਜੈਕਟ ਤਹਿਤ ਚੁਣੇ ਜ਼ਿਲਾ ਸੰਗਰੂਰ ਦੇ ਤਿੰਨ ਪਿੰਡਾਂ ਦਾ ਕੌਮਾਂਤਰੀ ਟੀਮ ਵਲੋਂ ਦੌਰਾ ਕੀਤਾ ਗਿਆ ਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ …
Read More »ਅਕੇਡੀਆ ਵਰਲਡ ਸਕੂਲ ਵਿਖੇ ਕਹਾਣੀ ਉਚਾਰਨ ਮੁਕਾਬਲੇ ਕਰਵਾਏ ਗਏ
ਸੁਨਾਮ/ ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਵਿਖੇ ਸ਼ੁੱਕਰਵਾਰ ਨੂੰ ਕਹਾਣੀ ਉਚਾਰਨ ਮੁਕਾਬਲਾ ਕਰਵਾਇਆ ਗਿਆ।ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਮੁਕਾਬਲੇ ਦਾ ਮਕਸਦ ਬੱਚਿਆਂ `ਚ ਹੌਂਸਲਾ ਵਧਾਉਣਾ ਸੀ।ਇਸ ਮੁਕਾਬਲੇ ਵਿੱਚ ਯੂ.ਕੇ.ਜੀ ਦੇ ਵਿਦਿਆਰਥੀਆਂ ਨੇ ਸਵੈ-ਜਾਣਕਾਰੀ ਦਿੰਦੇ ਹੋਏ ਬਹੁਤ ਉਤਸ਼ਾਹ ਤੇ ਜੋਸ਼ ਨਾਲ ਭਾਗ ਲਿਆ।ਪ੍ਰਿੰਸੀਪਲ ਮੈਡਮ ਰਣਜੀਤ ਕੌਰ ਅਤੇ ਤਮੰਨਾ …
Read More »ਪੰਜਾਬ ਜਰਨਲਿਸਟ ਯੂਨੀਅਨ ਦੀ ਹੋਈ ਚੋਣ `ਚ ਸੰਜੇ ਲਹਿਰੀ ਪ੍ਰਧਾਨ ਬਣੇ
ਧੂਰੀ, 22 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪ੍ਰੈਸ ਟਰੱਸਟ ਪੰਜਾਬ ਦੇ ਦਫਤਰ ਵਿੱਚ ਪੰਜਾਬ ਜਰਨਲਿਸਟ ਯੂਨੀਅਨ (ਪੰਜਾਬ) ਦਾ ਗਠਨ ਕੀਤਾ ਗਿਆ।ਜਿਸ ਵਿੱਚ ਵੱਖੋ-ਵੱਖਰੇ ਅਖਬਾਰਾਂ, ਟੀ.ਵੀ ਚੈਨਲਾਂ ਅਤੇ ਸੋਸ਼ਲ ਮੀਡੀਆ ਨਾਲ ਜੁੜੇ ਪੱਤਰਕਾਰਾਂ ਨੇ ਹਿੱਸਾ ਲਿਆ।ਇਸ ਮੀਟਿੰਗ ਵਿੱਚ ਪ੍ਰੈਸ ਟਰੱਸਟ ਪੰਜਾਬ ਦੇ ਪ੍ਰਧਾਨ ਡਾ. ਅਨਵਰ ਭਸੌੜ ਅਤੇ ਚੇਅਰਮੈਨ ਐਡਵੋਕੇਟ ਰਾਜੇਸ਼ਵਰ ਪਿੰਟੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਆਪਸੀ ਵਿਚਾਰਾਂ …
Read More »ਵਿਜੀਲੈਂਸ ਵਲੋਂ ਸਹਾਇਕ ਫੂਡ ਸਪਲਾਈ ਅਫਸਰ 5000 ਦੀ ਰਿਸ਼ਵਤ ਲੈਂਦਾ ਰੰਗੇਹੱਥੀਂ ਕਾਬੂ
ਭੀਖੀ/ਮਾਨਸਾ, 22 ਅਕਤੂਬਰ (ਪੰਜਾਬ ਪਸਟ – ਕਮਲ ਕਾਂਤ) – ਵਿਜੀਲੈਂਸ ਬਿਊਰੋ ਪੰਜਾਬ ਵਲੋਂ ਜ਼ਿਲਾ ਮਾਨਸਾ ਦੇ ਕਸਬਾ ਝੁਨੀਰ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ (ਏ.ਐਫ.ਐਸ.ਓ) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਬਿਊਰੋ ਦੇ ਡੀ.ਐਸ.ਪੀ ਮਾਨਸਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਏ.ਐਫ.ਐਸ.ਓ ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ ਜਿਲਾ …
Read More »ਮਾਨਸਾ ਵਿਖੇ ਸਮੂਹ ਬੈਂਕ ਮੁਲਾਜਮਾਂ ਨੇ ਹੜਤਾਲ ਕਰਕੇ ਕੀਤੀ ਨਾਅਰੇਬਾਜ਼ੀ
ਭੀਖੀ/ਮਾਨਸਾ, 22 ਅਕਤੂਬਰ (ਪੰਜਾਬ ਪਸਟ – ਕਮਲ ਕਾਂਤ) – ਬੈਂਕ ਯੂਨੀਅਨਾਂ ਦੇ ਸਾਂਝੇ ਸੱਦੇ `ਤੇ ਮਾਨਸਾ ਦੇ ਸਮੂਹ ਬੈਂਕ ਕਰਮਚਾਰੀਆ ਵਲੋਂ ਕੈਨਰਾ ਬੈਂਕ ਮਾਨਸਾ ਅੱਗੇ ਇਕੱਠ ਕਰਕੇ ਰੋਸ ਮੁਜ਼ਾਹਰਾ ਕੀਤਾ ਗਿਆ।ਹੜਤਾਲ ਦੇ ਮੱਦੇਨਜ਼ਰ ਮਾਨਸਾ ਵਿੱਚ ਸਾਰੇ ਬੈਂਕਾਂ ਵਿੱਚ ਕੰਮਕਾਜ਼ ਬੰਦ ਰਿਹਾ। ਇਨ੍ਹਾਂ ਮੁਲਾਜਮਾਂ ਦੀਆ ਮੁੱਖ ਮੰਗਾਂ ਵਿੱਚ ਬੈਕਾਂ ਦੇ ਮਰਜ਼ਰ ਨੁੰ ਰੋਕਣਾ, ਹਰੇਕ ਪੱਧਰ `ਤੇ ਭਰਤੀ ਨੁੰ ਖੋਲਣਾ, ਗ੍ਰਾਹਕਾਂ ਨੁੰ …
Read More »ਜਨਮ ਦਿਨ ਮੁਬਾਰਕ – ਪੁਸ਼ਪਿੰਦਰ ਸਿੰਘ ਸਿੱਧੂ
ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਸ਼ੇਰੋਂ (ਸੰਗਰੂਰ) ਵਾਸੀ ਚਮਕੌਰ ਸਿੰਘ ਸਿੱਧੂ ਅਤੇ ਜਸਪਾਲ ਕੌਰ ਸਿੱਧੂ ਵਲੋਂ ਆਪਣੇ ਹੋਣਹਾਰ ਬੇਟੇ ਪਸ਼ਪਿੰਦਰ ਸਿੰਘ ਸਿੱਧੂ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media