Tuesday, November 24, 2026

Monthly Archives: October 2019

ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ

  ਬਾਦਲ ਪਰਿਵਾਰ ਵਲੋਂ ਨਗਰ ਕੀਰਤਨ ਦਾ ਸਵਾਗਤ ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪਿੰਡ ਬਾਜਕ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ ਗੀ ਹੋਇਆ। ਇਸ ਤੋਂ ਪਹਿਲਾਂ ਇਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਬੀਤੀ ਰਾਤ ਨਗਰ …

Read More »

ਦਮਦਮੀ ਟਕਸਾਲ ਵੱਲੋਂ ਮੋਗਾ ਵਿਖੇ ਪੰਜਵਾਂ ਅੰਤਰਰਾਸ਼ਟਰੀ ਸੈਮੀਨਾਰ 20 ਨੂੰ

ਮਹਿਤਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵੱਲੋਂ 20 ਅਕਤੂਬਰ ਨੂੰ ਮੋਗਾ ਦੇ ਗੁਰੂ ਨਾਨਕ ਕਾਲਜ ਵਿਖੇ ਦਮਦਮੀ ਟਕਸਾਲ ਦਾ ਪੰਥ ਪ੍ਰਤੀ ਯੋਗਦਾਨ ਵਿਸ਼ੇ ’ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ।      ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਹ ਸੈਮੀਨਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ …

Read More »

ਪਵਿੱਤਰ ਵੇਈਂ ਵਿੱਚ ਇਸ਼ਨਾਨ ਕਰਨ ਦੀ ਸੰਗਤ ਦੀ ਆਸ ਜਲਦ ਹੋਵੇਗੀ ਪੂਰੀ – ਸੈਰ ਸਪਾਟਾ ਮੰਤਰੀ ਚੰਨੀ

ਮੁਕੇਰੀਆਂ ਹਾਈਡਲ ਤੋਂ 23 ਅਕਤੂਬਰ ਨੂੰ ਛੱਡਿਆ ਜਾਵੇਗਾ 500 ਕਿਊਸਕ ਪਾਣੀ  ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਾਨਕ ਨਾਮ ਲੇਵਾ ਸੰਗਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਕਾਲੀ ਵੇਈਂ ਵਿਚ ਇਸ਼ਨਾਨ ਕਰਨ ਦੀ ਆਸ ਨੂੰ ਜਲਦ ਹੀ ਬੂਰ ਪੈਣ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ 23 ਅਕਤੂਬਰ ਤੋਂ …

Read More »

400 ਕਰੋੜ ਦੇ ਵਿਕਾਸ ਪ੍ਰਾਜੈਕਟ ਮੁੱਖ ਮੰਤਰੀ 23 ਨੂੰ ਕਰਨਗੇ ਲੋਕ ਅਰਪਣ – ਚੰਨੀ

ਪੰਜਾਬ ਸਰਕਾਰ ਯਾਦਗਾਰੀ ਢੰਗ ਨਾਲ ਮਨਾਏਗੀ ਸ਼ਤਾਬਦੀ ਸਮਾਗਮ ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ।     ਵਿਧਾਇਕ ਨਵਤੇਜ …

Read More »

ਕਿਸਾਨ ਸਿਖਲਾਈ ਕੈਂਪ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਕੰਵਲਜੀਤ ਸਿੰਘ ਦੇ ਨਿਰਦੇਸ਼ਾਂ ਦੀ ਪਾਲਣਾ ਹਿੱਤ ਪਿੰਡ ਪੰਡੋਰੀ ਰਾਜਪੂਤਾਂ ਬਲਾਕ ਨਡਾਲਾ ਜਿਲਾ ਕਪੂਰਥਲਾ ਵਿਖੇ ਪਰਾਲੀ ਦੀ ਸੰਭਾਲ ਸਬੰਧੀ ਕੈਂਪ ਲਗਾਇਆ ਗਿਆ।ਜਿਸ ਵਿੱਚ ਆਸ ਪਾਸ ਦੇ ਕਿਸਾਨਾਂ ਨੇ ਭਾਗ ਲਿਆ।ਇਹ ਕੈਂਪ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲਾ ਕਪੂਰਥਲਾ ਤੇ ਮਾਨਵ ਵਿਕਾਸ ਸੰਸਥਾ ਆਈ.ਟੀ.ਸੀ ਕਪੂਰਥਲਾ ਦੇ ਸਹਿਯੋਗ ਨਾਲ ਆਯੋਜਿਤ …

Read More »

ਪਵਿੱਤਰ ਬੇਈਂ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕੌਮੀ ਗਰੀਨ ਟ੍ਰਿਬਿਊਨਲ ਦ੍ਰਿੜ ਸੰਕਲਪ – ਜਸਟਿਸ ਜਸਬੀਰ ਸਿੰਘ

ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) –  ਕੌਮੀ ਗਰੀਨ ਟ੍ਰਿਬਿੳੂਨਲ ਦੇ ਵੱਲੋਂ ਗਠਿਤ ਐਗਜ਼ੈਕਟਿਵ ਕਮੇਟੀ ਦੇ ਮੁੱਖੀ ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਨੇ ਕਿਹਾ ਹੈ ਕਿ ਕੌਮੀ ਕੌਮੀ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਵੱਲੋਂ ਪਾਣੀ ਦੇ ਸਰੋਤਾਂ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਬੇਹੱਦ ਗੰਭੀਰਤਾ ਵਿਖਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ …

Read More »

ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦਾ ਸਵਾਗਤ ਕਰਨਗੇ ਫੁੱਲਦਾਰ ਬੂਟੇ-ਅਵਤਾਰ ਸਿੰਘ ਭੁੱਲਰ

ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਪੂਰਥਲਾ ਨੂੰ ਜੋੜਨ ਵਾਲੀਆਂ ਸੜਕਾਂ ਦਾ ਸੁੰਦਰੀਕਰਨ ਕੀਤਾ ਗਿਆ ਹੈ।ਇਸੇ ਤਹਿਤ ਕਪੂਰਥਲਾ-ਜਲੰਧਰ ਮੁੱਖ ਸੜਕ ’ਤੇ ਵੀ ਫੁੱਲਦਾਰ ਬੂਟੇ ਲਗਾਏ ਗਏ ਹਨ, ਜੋ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦਾ ਕਪੂਰਥਲਾ ਦੇ ਪ੍ਰਵੇਸ਼ ਦੁਆਰ ‘ਆਧੀ ਦੀ ਖੂਹੀ’ ਤੋਂ ਸਵਾਗਤ ਕਰਨਗੇ। ਵਧੀਕ ਡਿਪਟੀ ਕਮਿਸ਼ਨਰ …

Read More »

ਚਿੱਟੇ ਦਾ ਕਹਿਰ

ਦਾਤਿਆ ਦੁੱਖੜਾ ਸੁਣ ਲੈ ਮੇਰਾ ਡੁੱਬ ਗਿਆ ਦੁੱਧ-ਮੱਖਣਾਂ ਦਾ ਪੇੜਾ ਨੱਕ ਰਗੜ ਕੇ ਪੁੱਤ ਲਿਆ ਸੀ ਜਿਹੜਾ ਚਿੱਟੇ ਨੇ ਪਾ ਲਿਆ ਉਸਨੂੰ ਘੇਰਾ ਵੱਢ ਖਾਣ ਨੂੰ ਆਉਂਦੈ ਵੇਹੜਾ ਪਲਕਾਂ ਮੂਹਰੇ ਛਾਇਆ ਹਨੇਰਾ ਘਰ ਵਿੱਚ ਹੁੰਦੈ ਡਾਂਗ ਤੇ ਡੇਰਾ ਫਿੱਕਾ ਹੋਇਆ ਹੁਸਨਾਂ ਦਾ ਚੇਹਰਾ ਕਿੱਥੇ ਲਾਈਏ ਜਾ ਕੇ ਡੇਰਾ ਹੋ ਗਿਆ ਤੀਲਾ-ਤੀਲਾ ਖੇੜਾ ਸੁੰਨਾਂ ਪਸਰਿਆਂ ਚਾਰ-ਚੁਫੇਰਾ ਖੁਰਦਾ ਜਾਵੇ ਨਿੱਤ ਬਨੇਰਾ ਮੱਤਦਾਨ …

Read More »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਭਾਈ ਗੁਰਇਕਬਾਲ ਸਿੰਘ ਦਾ ਸਨਮਾਨ

ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਤੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਮੁੱਖੀ ਭਾਈ ਗੁਰਇਕਬਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ ਕਰਦੇ ਹੋਏ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਰੂਪ ਸਿੰਘ ਤੇ ਹੋਰ।  

Read More »