ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 15 ਨਵੰਬਰ 1920 ਨੂੰ ਹੋਂਦ ਵਿਚ ਆਈ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 99 ਸਾਲਾ ਸਥਾਪਨਾ ਦਿਵਸ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਥਿਤ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ …
Read More »Monthly Archives: November 2019
ਭਾਈ ਅਜਾਇਬ ਸਿੰਘ ਅਭਿਆਸੀ ਨੂੰ ਸਦਮਾ, ਸਹੁਰਾ ਬਾਪੂ ਗੁਰਜੰਟ ਸਿੰਘ ਦਾ ਦਿਹਾਂਤ
ਸਿੱਖ ਰਾਜਸੀ ਕੈਦੀ ਰਹੇ ਬਾਪੂ ਗੁਰਜੰਟ ਸਿੰਘ ਨਮਿਤ ਅੰਤਿਮ ਅਰਦਾਸ 20 ਨੂੰ ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਬਿਊਰੋ) – ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਸਹੁਰਾ ਬਾਪੂ ਗੁਰਜੰਟ ਸਿੰਘ ਪਟਨਾ ਸਾਹਿਬ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ।ਸਿੱਖ ਰਾਜਸੀ ਕੈਦੀ ਰਹੇ ਬਾਪੂ ਗੁਰਜੰਟ ਸਿੰਘ ਬੀਤੇ ਤਿੰਨ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਅਜੋਕੇ ਸਮੇਂ ਵਿੱਚ ਗੁਰਬਾਣੀ ਤੋ ਸੇਧ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਇੰਚਾਰਜ ਰਹੇ ਚੁੱਕੇ ਬਲਦੇਵ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ। ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ …
Read More »ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਵਿੱਦਿਅਕ ਸੰਸਥਾਵਾਂ ’ਚ ਕਰਵਾਏ ਗਏ ਧਾਰਮਿਕ ਸਮਾਗਮ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਵਿਦਿਅਕ ਖੇਤਰ ’ਚ ਅਹਿਮ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਖ਼ਾਲਸਾ ਕਾਲਜ ਆਫ਼ ਲਾਅ ਅਤੇ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਉਕਤ ਸਮਾਗਮਾਂ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਕੌਂਸਲ ਦੇ ਫ਼ਾਇਨਾਂਸ ਸਕੱਤਰ ਗੁਨਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ’ਚ …
Read More »ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ’ਚ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਅੱਜ ਤੋਂ
ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਲਿਆ ਤਿਆਰੀਆਂ ਦਾ ਜਾਇਜ਼ਾ ਲੌਂਗੋਵਾਲ, 15 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਕਾਸ਼ ਪੁਰਬ ਨੂੰ ਸਮਰਪਿਤ 41ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ (ਅੰਡਰ 11 ਸਾਲ, ਲੜਕੇ/ਲੜਕੀਆਂ) ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ 16 ਤੋਂ 18 ਨਵੰੰਬਰ 2019 ਤੱਕ ਹੋਣਗੀਆਂ।ਜਿੰਨਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਸਿੱਖਿਆ ਮੰਤਰੀ ਪੰਜਾਬ ਵਿਜੈਇੰਦਰ …
Read More »ਸੁਨਾਮ ਵਿਖੇ ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦਾ ਕਾਨੂੰਗੋ ਰੰਗੇਹੱਥੀਂ ਕੀਤਾ ਕਾਬੂ
ਸੁਨਾਮ/ਲੌਂਗੋਵਾਲ, 15 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਤਹਿਸੀਲ ਕੰਪਲੈਕਸ ਵਿਖੇ ਵਿਜੀਲੈਂਸ ਵਿਭਾਗ ਵਲੋਂ ਇਕ ਕਾਨੂੰਗੋ ਨੂੰ ਉਸ ਦੇ ਦਫਤਰ ਵਿੱਚ 5000/- ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥ ਫੜਣ ਦਾ ਮਾਮਲਾ ਦਰਜ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਵਿਭਾਗ ਦੇ ਐਸ.ਪੀ ਵਿਸਾਲ ਸਭਰਵਾਲ ਨੇ ਦੱਸਿਆ ਕਿ ਸੋਨੀ ਸਿੰਘ ਨਾਮ ਦੇ …
Read More »ਸੰਗਤਾਂ ਨੇ ਗਹੁ ਨਾਲ ਵੇਖਿਆ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’
ਇਲਾਕਾ ਵਾਸੀਆਂ ਨੇ ਆਧੁਨਿਕ ਤਕਨੀਕ ਨਾਲ ਜਾਣਿਆ ਗੁਰੂ ਸਾਹਿਬ ਦਾ ਜੀਵਨ ਫਲਸਫਾ ਜੰਡਿਆਲਾ/ਬਿਆਸ, 15 ਨਵੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲੇ ਵਿੱਚ ਕਰਵਾਏ ਗਏ ਦੂਜੇ ਦਿਨ ਦੇ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾੳੂਂਡ’ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਸ਼ੋਅ ਨੂੰ ਦੇਖਣ ਲਈ ਸੰਗਤਾਂ ਪੁੱਜੀਆਂ।4 ਸ਼ੋਆਂ …
Read More »ਪੰਜਾਬ ਰਾਜ ਖੇਡਾਂ ਅੰਡਰ-25 ਲੜਕੀਆਂ ਦਾ ਹੋਇਆ ਸ਼ਾਨਦਾਰ ਆਗਾਜ਼
ਭੀਖੀ/ਮਾਨਸਾ, 15 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦਾ ਸ਼ਾਨਦਾਰ ਆਗਾਜ਼ ਅੱਜ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤਾ ਗਿਆ।14 ਤੋਂ 17 ਨਵੰਬਰ 2019 ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਵਧੀਕ ਮੁੱਖ ਸਕੱਤਰ ਖੇਡਾਂ ਅਤੇ …
Read More »ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਧਾਰਮਿਕ ਤੇ ਪੰਥਕ ਸ਼ਖਸ਼ੀਅਤਾਂ ਦਾ ਸਨਮਾਨ
ਉਘੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਨੂੰ ਇੱਕ ਲੱਖ ਤੇ ਦੁਸ਼ਾਲਾ ਭੇਟ ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਬੁੱਢਾ ਦਲ …
Read More »ਨਾਮਵਰ ਕਹਾਣੀਕਾਰ ਤਲਵਿੰਦਰ ਸਿੰਘ ਦੀ ਯਾਦ ‘ਚ ਸਿਮਰਤੀ ਸਮਾਰੋਹ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – 5 ਵਰ੍ਹੇ ਪਹਿਲਾਂ ਦਰਦਨਾਕ ਸੜਕ ਹਾਦਸੇ ‘ਚ ਆਪਣੀ ਪਤਨੀ ਸਮੇਤ ਚੱਲ ਵੱਸੇ ਨਾਮਵਰ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸਮਰਿਤੀ ਸਮਾਰੋਹ ਕਰਵਾਇਆ ਗਿਆ।ਜਨਵਾਦੀ ਲੇਖਕ ਸੰਘ ਦੀ ਪਹਿਲ ਕਦਮੀ ਨਾਲ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿੱਚ ਹੋਏ ਸਮਾਗਮ ਵਿਚ ਹਾਜ਼ਰ ਸਾਹਿਤਕਾਰਾਂ ਨੇ ਮਰਹੂਮ ਤਲਵਿੰਦਰ ਸਿੰਘ ਨੂੰ ਚੇਤੇ ਕਰਦਿਆਂ ਉਨਾਂ ਨੂੰ ਅਕੀਦਤ …
Read More »
Punjab Post Daily Online Newspaper & Print Media