ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਅੰਮ੍ਰਿਤਸਰ ਨੇ ਕਰਵਾਇਆ ਜੋਤਿਸ਼ ਬਾਰੇੇ ਸੈਮੀਨਾਰ ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਅੰਮ੍ਰਿਤਸਰ ਵਲੋਂ ਸਮਾਜ ਵਿਚ ਵਿਗਿਆਨਕ ਚੇਤਨਾ ਪ੍ਰਫੁਲਿਤ ਕਰਨ ਲਈ ਜਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਕਰਵਾਇਆ ਗਿਆ।ਆਏ ਹੋਏ ਬੁਲਾਰਿਆਂ ਅਤੇ ਸਰੋਤਿਆਂ ਦਾ ਸਵਾਗਤ ਐਡਵੋਕੇਟ ਅਮਰਜੀਤ ਬਾਈ ਵਲੋਂ ਕੀਤਾ ਗਿਆ।ਮੁੱਖ ਬੁਲਾਰੇ …
Read More »Daily Archives: December 2, 2019
ਸੇਵਾ ਸੰਕਲਪ ਸੁਸਾਇਟੀ ਵੱਲੋਂ ਖੇਡ ਮੰਤਰੀ ਦਾ ਸਨਮਾਨ
ਸੁਲਤਾਨਪੁਰ ਲੋਧੀ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਹੋਏ ਉਦਘਾਟਨੀ ਸਮਾਰੋਹ ਦੌਰਾਨ ਸੇਵਾ ਸੰਕਲਪ ਸੁਸਾਇਟੀ ਦੇ ਉਪ ਪ੍ਰਧਾਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵਲੋਂ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਤਿਆਰ ਕਰਵਾਈ ਵਿਸ਼ੇਸ਼ ਤਸਵੀਰ ਮੁੱਖ …
Read More »ਰੱਤੋਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਗਿਆਨ ਉਤਸਵ ‘ਚ ਸ਼ਾਨਦਾਰ ਪ੍ਰਦਰਸ਼ਨ
ਲੌਂਗੋਵਾਲ, 2 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਲਾਕ ਚੀਮਾਂ ਦੇ ਹੋਏ ਪ੍ਰਾਇਮਰੀ ਅਤੇ ਮਿਡਲ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ।ਮਿਡਲ ਵਰਗ ਦੇ ਸਿੱਖਿਆ ਵਿਭਾਗ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਮਨਾਏ ਗਿਆਨ ਉਤਸਵ ਦੌਰਾਨ ਹੋਏ ਟੈਸਟ ਵਿੱਚ ਰੱਤੋਕੇ ਸਕੂਲ ਦੇ ਛੇਵੀਂ ਜਮਾਤ ਦੇ …
Read More »ਪ੍ਰਿੰਸੀਪਲ ਰਵਿੰਦਰ ਕੁਮਾਰ ਨੇ ਸੰਭਾਲਿਆ ਅਹੁਦਾ
ਲੌਂਗੋਵਾਲ, 2 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਰਵਿੰਦਰ ਕੁਮਾਰ ਨੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ।ਸਮੂਹ ਸਕੂਲ ਸਟਾਫ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਸਕਲ ਸਟਾਫ ਮੈਂਬਰ ਅਤੇ ਦਰਜਾ ਚਾਰ ਕਰਮਚਾਰੀ ਹਾਜ਼ਰ ਸਨ।
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਮੈਚ 3 ਨੂੰ – ਡਿਪਟੀ ਕਮਿਸ਼ਨਰ
ਭਾਰਤ ਤੇ ਇੰਗਲੈਂਡ ਅਤੇ ਕੈਨੇਡਾ ਤੇ ਅਮਰੀਕਾ ਵਿਚਾਲੇ ਅੰਮ੍ਰਿਤਸਰ ‘ਚ ਖੇਡੇ ਜਾਣਗੇ ਮੈਚ ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।ਉਸ ਦੇ ਦੋ ਅੰਤਰਰਾਸ਼ਟਰੀ ਮੈਚ 3 ਦਸੰਬਰ ਨੂੰ ਅੰਮ੍ਰਿਤਸਰ …
Read More »ਬੇਨੜਾ ਵਿਖੇ ਐਨ.ਆਰ.ਆਈ ਕ੍ਰਿਕੇਟ ਕੱਪ 25 ਦਸੰਬਰ ਤੋਂ
ਧੂਰੀ, 2 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਬੇਨੜਾ ਵਿਖੇ ਮਾਸੂਮ ਫਤਹਿਵੀਰ ਸਿੰਘ ਦੀ ਯਾਦ ਨੂੰ ਸਮਰਪਿਤ ਐਨ.ਆਰ.ਆਈ ਕ੍ਰਿਕੇਟ ਕੱਪ 25 ਤੋਂ 29 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨ.ਆਰ.ਆਈ ਕ੍ਰਿਕੇਟ ਕਲੱਬ ਬੇਨੜਾ ਦੇ ਮੈਂਬਰ ਮਨਪ੍ਰੀਤ ਸਿੰਘ, ਬਬਲੂ ਬੇਨੜਾ, ਗੁਰਵਿੰਦਰ ਸਿੰਘ, ਅਮ੍ਰਿੰਤ ਸਿੰਘ, ਲਖਵਿੰਦਰ ਸਿੰਘ ਅਤੇ ਕਾਸੀ ਬੇਨੜਾ ਨੇ ਖੇਡਾਂ ਦਾ ਪੋਸਟਰ ਰੀਲੀਜ਼ …
Read More »ਅਧਿਆਪਕ ਯੂਨੀਅਨ ਵਲੋਂ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ
ਭੀਖੀ, 2 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਬੇਰੁਜ਼ਗਾਰ ਬੀ.ਐਡ ਤੇ ਈ.ਟੀ.ਟੀ ਅਧਿਆਪਕ ਯੂਨੀਅਨ ਵਲੋਂ ਸ਼ਹਿਰ `ਚ ਰੋਸ ਮੁਜ਼ਾਹਰਾ ਕਰਨ ਉਪਰੰਤ ਬੱਸ ਸਟੈਂਡ ਦੇ ਨੇੜੇ ਪੰਜਾਬ ਸਰਕਾਰ ਦੀ ਅਰਥੀ ਸਾੜੀ।ਮੁਜਾਹਰਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਮਸਲੇ ਜਲਦੀ ਹੱਲ ਨਾ ਕੀਤੇ ਗਏ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਉਂ, …
Read More »ਪਿੰਡ ਧਲੇਵਾਂ ’ਚ ਮੇਲਾ ਧੀਆਂ ਦਾ ਤਹਿਤ ਸਭਿਆਚਾਰਕ ਸਮਾਗਮ ਕਰਵਾਇਆ ਗਿਆ
ਭੀਖੀ, 2 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਨੇੜਲੇ ਪਿੰਡ ਧਲੇਵਾਂ ਵਿਖੇ ਅਵਾਜ਼-ਏ-ਜੱਗ ਜਨਣੀ ਸੰਸਥਾ ਵਲੋਂ ਮੇਲਾ ਧੀਆਂ ਦਾ ਤਹਿਤ ਸਭਿਆਚਾਰਕ ਸਮਾਗਮ ਕਰਵਾਇਆ ਗਿਆ ਤੇ ਰਿਬਨ ਕੱਟਣ ਦੀ ਰਸਮ ਭੂਰੋ ਕੌਰ ਨੇ ਅਦਾ ਕੀਤੀ।ਪਿੰਡ ਦੀਆਂ ਵਿਆਹੀਆਂ ਗਈ ਸਮੁੱਚੀਆਂ ਧੀਆਂ ਨੂੰ ਸਮਾਗਮ ਦੇ ਕਾਰਡ ਭੇਜ ਕੇ ਸੱਦਾ ਦਿੱਤਾ ਗਿਆ ਸੀ। ਸਮਾਗਮ ਨੂੰ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਰੰਗਤ ਨਹੀਂ ਦਿੱਤੀ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਿਆਨ ਉਤਸਵ ਮੁਕਾਬਲੇ ਕਰਵਾਏ ਗਏ
ਭੀਖੀ, 2 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਗਿਆਨ ਉਤਸਵ ਮੁਕਾਬਲੇ ਕਰਵਾਏ ਗਏ।ਮੁਕਾਬਲੇ `ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁਖੀ ਅਤੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ।ਅੰਤਰ-ਜਮਾਤ ਕਰਵਾਏ ਗਏ ਇਹਨਾਂ ਮੁਕਾਬਲਿਆਂ `ਚੋਂ ਪਹਿਲੇ, ਦੂਜੇ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਾਏ ਗਏ, ਜਿਸ ਵਿਚ ਢਾਡੀ ਜਥਿਆਂ …
Read More »
Punjab Post Daily Online Newspaper & Print Media