Tuesday, November 24, 2026

Monthly Archives: December 2019

ਮਨੁੱਖੀ ਅਧਿਕਾਰ ਦਿਵਸ ‘ਤੇ ਸਰਕਾਰੀ ਸੀਨੀ. ਸਕੈਂ. ਸਕੂਲ ਲੱਖਣ ਕਲਾਂ ਵਿਖੇ ਸੈਮੀਨਾਰ

ਕਪੂਰਥਲਾ, 11 ਦਸੰਬਰ (ਪੰਜਾਬਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਮਨੁੱਖੀ ਅਧਿਕਾਰ ਦਿਵਸ ‘ਤੇ ਮਨੁੱਖੀ ਅਧਿਕਾਰਾਂ ਅਤੇ ਕਰਤੱਵਾਂ ਪ੍ਰਤੀ ਜਾਣੂ ਕਰਵਾਉਣ ਦੇ ਮਨੋਰਥ ਨਾਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੱਖਣ ਕਲਾਂ ਕਪੂਰਥਲਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਕੀਤੀ ਗਈ। ਰਮੇਸ਼ ਲਾਲ ਪ੍ਰਿੰਸੀਪਲ ਨੇ ਆਏ …

Read More »

ਪੋਸ਼ਣ ਅਭਿਆਨ ਤਹਿਤ ਜ਼ਿਲ੍ਹਾ ਰਿਸੋਰਸ ਗਰੁੱਪ ਦੀ ਕਰਵਾਈ ਟ੍ਰੇਨਿੰਗ ਵਰਕਸ਼ਾਪ

ਕਪੂਰਥਲਾ, 11 ਦਸੰਬਰ (ਪੰਜਾਬਪੋਸਟ ਬਿਊਰੋ) – ਪੋਸ਼ਣ ਅਭਿਆਨ ਤਹਿਤ ਪੰਜਾਬ ਸਰਕਾਰ ਵੱਲੋਂ ਗਠਿਤ ਜ਼ਿਲ੍ਹਾ ਰਿਸੋਰਸ ਗਰੁੱਪ ਦੀ ਟ੍ਰੇਨਿੰਗ ਵਰਕਸ਼ਾਪ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ ਦੀ ਅਗਵਾਈ ਹੇਠ ਕਰਵਾਈ ਗਈ।ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਅਨੀਮੀਆ, ਸਟੈਟਿੰਗ ਵੇਸਟਿੰਗ ਅਤੇ ਜਨਮ ਸਮੇਂ ਘੱਟ ਭਾਰ ਆਦਿ ਦੇ ਟੀਚਿਆਂ ਦੀ ਪ੍ਰਾਪਤੀ ਲਈ ਸਾਂਝੇ ਉਦਮ ਕਰਨ ਦੀ ਹਦਾਇਤ ਕੀਤੀ। …

Read More »

ਸਰਬੱਤ ਦਾ ਭਲਾ ਟਰੱਸਟ ਨੇ ਅਪਗ੍ਰੇਡ ਕੀਤਾ ਡਾਇਲਸਿਸ ਸੈਂਟਰ

ਪਾਸਪੋਰਟ ਅਫ਼ਸਰ ਮਨੀਸ਼ ਕਪੂਰ ਨੇ ਈ.ਐਮ.ਸੀ ਹਸਪਤਾਲ `ਚ ਕੀਤਾ ਨਵੀਂ ਮਸ਼ੀਨ ਦਾ ਉਦਘਾਟਨ ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਵੱਲੋਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਮਦਦ ਲਈ ਆਰੰਭੇ ਗਏ ਮਿਸ਼ਨ ਤਹਿਤ ਅੰਮ੍ਰਿਤਸਰ ਦੇ ਨਾਂਮਵਰ ਈ.ਐੱਮ.ਸੀ ਹਸਪਤਾਲ ਅੰਦਰ ਚੱਲ ਰਹੇ ਡਾਇਲਸਿਸ ਸੈਂਟਰ `ਚ ਟਰੱਸਟ ਵੱਲੋਂ ਇੱਕ …

Read More »

ਡੀ.ਸੀ ਗੁਰਪ੍ਰੀਤ ਸਿੰਘ ਖਹਿਰਾ ਨੇ ਲੋਕ ਭਲਾਈ ਸਕੀਮਾਂ ‘ਤੇ ਕੀਤੀ ਚਰਚਾ

ਪਠਾਨਕੋਟ, 11 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਸਥਿਤ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਰੀਵਿਓ ਮੀਟਿੰਗ ਕੀਤੀ ਗਈ। ਜਿਸ ਵਿੱਚ ਅਭੀਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਰਮਪਾਲ ਸਿੰਘ ਡੀ.ਡੀ.ਪੀ.ਓ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਸੁਖਵਿੰਦਰ ਸਿੰਘ ਜਿਲ੍ਹਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਐਸ.ਆਈ.ਪੀ ਅਬੈਕਸ ਪ੍ਰਤੀਯੋਗਤਾ ‘ਚ ਅੱਵਲ

ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਅਤੇ ਚੇਨਈ ਵਿਖੇ ਕਰਵਾਈ ਗਈ ਐਸ.ਆਈ.ਪੀ ਅਬੈਕਸ ਅਤੇ ਮੈਂਟਲ ਅਰਥਮੈਟਿਕ ਪ੍ਰਤੀਯੋਗਤਾ ‘ਚ ਸਕੂਲ ਤੋਂ ਮਹਿਕਦੀਪ ਕੌਰ, ਭਵਅਸੀਸ, ਜਗਬੀਰ ਸਿੰਘ, ਫਤਹਿਪ੍ਰਤਾਪ ਅਤੇ ਨੂਰਦੀਪ ਸਿੰਘ ਨੇ ਅੱਵਲ ਰਹਿ ਕੇ ਟਰਾਫੀ …

Read More »

ਰਾਜਿੰਦਰ ਸਿੰਘ ਮਹਿਤਾ ਨੇ ਕਬੱਡੀ ਖਿਡਾਰੀਆਂ ਨੂੰ ਬਿਹਤਰ ਕਾਰਗੁਜ਼ਾਰੀ ਲਈ ਦਿੱਤੀਆਂ ਸ਼ੁਭ ਇਛਾਵਾਂ

ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਵੱਲੋਂ ਮੁਬਾਰਕਬਾਦ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਪੋਰਟਸ ਤੇਜਿੰਦਰ ਸਿੰਘ ਪੱਡਾ ਨੇ ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਦੀ ਭਾਈ ਰਜਿੰਦਰ ਸਿੰਘ ਮਹਿਤਾ ਨਾਲ ਜਾਣ-ਪਛਾਣ ਕਰਵਾਉਂਦਿਆਂ ਬੀਤੇ ਸਮੇਂ ਵਿਚ ਕੀਤੀਆਂ ਪ੍ਰਾਪਤੀਆਂ ਬਾਰੇ ਦੱਸਿਆ।ਇਸ …

Read More »

ਭਾਈ ਮਹਿਤਾ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਕੀਤੀ ਬੈਠਕ

ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੁੱਖ ਸਕੱਤਰ ਡਾ.  ਪ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰਾਂ ਨਾਲ ਬੈਠਕ ਕਰਕੇ ਪ੍ਰਬੰਧਕੀ ਆਦੇਸ਼ ਜਾਰੀ ਕੀਤੇ।           ਇਕੱਤਰਤਾ ਦੌਰਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ …

Read More »

ਸ਼ੋ੍ਮਣੀ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ 31-31 ਹਜ਼ਾਰ ਰੁਪਏ ਨਾਲ ਸਨਮਾਨਿਤ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ, ਕਰਮਬੀਰ ਸਿੰਘ ਕਿਆਮਪੁਰ ਮੀਤ ਸਕੱਤਰ, ਬਲਦੇਵ ਸਿੰਘ ਪ੍ਰਿੰਸੀਪਲ, ਬਲਵਿੰਦਰ ਸਿੰਘ ਇੰਚਾਰਜ, ਬਲਦੇਵ ਸਿੰਘ ਤੇ ਲਖਵਿੰਦਰ ਸਿੰਘ ਸਹਾਇਕ ਸੁਪਰਵਾਈਜ਼ਰ, ਬਾਜ਼ …

Read More »

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿਤਾ ਨੇ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ੰਿਸੰਘ) – ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਸੰਸਥਾ ਦੀ ਬਿਹਤਰੀ ਲਈ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਹਰ ਅਧਿਕਾਰੀ ਨੂੰ ਸੰਸਥਾ ਦੀਆਂ ਰਵਾਇਤਾਂ …

Read More »

ਰਾਸ਼ਟਰੀ ਸਿੱਖ ਸੰਗਤ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਲੇਖ ਮੁਕਾਬਲੇ

ਲੌਂਗੋਵਾਲ, 10 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰਾਸ਼ਟਰੀ ਸਿੱਖ ਸੰਗਤ ਵਲੋਂ ਪੈਰਾਗੌਨ ਸਕੂਲ ਖਨੌਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਰਾਂਝਾ ਬਖ਼ਸ਼ੀ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ।ਜਿਸ ਵਿਚ ਸਕੂਲੀ ਬੱਚਿਆਂ ਨੇ ਵਧ ਚੜ੍ਹ ਕੇ ਭਾਗ ਲਿਆ।ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਲੇਖ ਲਿਖਣ ਦੇ ਮੁਕਾਬਲੇ ਵਿੱਚ ਹਿੱਸਾ ਲੈਣ …

Read More »