ਜੰਡਿਆਲਾ ਗੁਰੁ, 3 ਦਸੰਬਰ (ਪਂਜਾਬ ਪੋਸਟ – ਹਰਿੰਦਰ ਪਾਲ ਸਿੰਘ) – ਬੀਤੇ ਦਿਨੀ ਗੁਰੂ ਚਰਨਾਂ ‘ਚ ਜਾ ਬਿਰਾਜੇ ਨਗਰ ਕੌਂਸਲ ਜੰਡਿਆਲਾ ਗੁਰੁ ਦੇ ਸਾਬਕਾ ਪ੍ਰਧਾਨ ਸਰਦਾਰ ਅਜੀਤ ਸਿੰਘ ਮਲਹੋਤਰਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ।ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਬਾਬਾ ਹੰਦਾਲ ਜੰਡਿਆਲਾ ਗੁਰੂ ਵਿਖੇ ਭਾਈ ਹਰਜੋਤ ਸਿੰਘ ਅੰਮ੍ਰਿਤਸਰ ਦੇ ਜਥੇ ਨੇ …
Read More »Monthly Archives: December 2019
ਪ੍ਰਿੰਸੀਪਲ ਸ੍ਰੀਮਤੀ ਬੇਅੰਤ ਕੋਰ ਹੋਏ ਸੇਵਾਮੁਕਤ
ਭੀਖੀ, 3 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ ਬਤੌਰ ਪ੍ਰਿੰਸੀਪਲ ਸੇਵਾ ਨਿਭਾਅ ਰਹੇ ਮੈਡਮ ਬੇਅੰਤ ਕੋਰ ਸੇਵਾ ਮੁਕਤ ਹੋ ਗਏ ਹਨ।ਮੈਡਮ ਬੇਅੰਤ ਕੋਰ ਦੀ ਸੇਵਾਮੁਕਤੀ ‘ਤੇ ਜਿਲਾ ਸਿੱਖਿਆ ਅਫਸਰ ਜਗਰੂਪ ਸਿੰਘ ਭਾਰਤੀ ਵਿਸ਼ੇਸ਼ ਤੌਰ ‘ਤੇ ਪਹੁੰਚੇ, ਜਦਕਿ ਅਸ਼ੋਕ ਕੁਮਾਰ ਪ੍ਰਿੰਸੀਪਲ ਕੋਟੜਾ ਕਲਾਂ, ਮਲਕੀਤ ਸਿੰਘ, ਬਲਵੰਤ ਸਿੰਘ, ਸ਼ਾਮ ਲਾਲ, ਪ੍ਰੀਤਮ ਸਿੰਘ, ਰਾਮ ਸਿੰਘ …
Read More »ਖਾਲਸਾ ਕਾਲਜ ਸੰਦੌੜ ਦੇ ਵਿਦਿਆਰਥੀਆਂ ਦਾ ਵਿਦਿਅਕ ਤੇ ਧਾਰਮਿਕ ਟੂਰ ਲਵਾਇਆ
ਸੰਦੌੜ, 3 ਦਸੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੇ ਵਿਦਿਆਰਥੀਆਂ ਦਾ ਵਿਦਿਅਕ ਅਤੇ ਧਾਰਮਿਕ ਟੂਰ ਲਗਾਇਆ ਗਿਆ। ਉਨਾਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਅਤੇ ਸੁਲਤਾਨਪੁਰ ਲੋਧੀ ਵਿਖੇ ਲਿਜਾਇਆ ਗਿਆ।ਡਾ. ਭਚਿੱਤਰ ਸਿੰਘ ਅਤੇ ਡਾ. ਕਰਮਜੀਤ ਸਿੰਘ ਦੀ ਅਗਵਾਈ ‘ਚ ਵਿਦਿਆਰਥੀਆਂ ਦੇ ਇਸ …
Read More »ਸ਼ੇਰਗੜ੍ਹ ਚੀਮਾ ਵਿਖੇ ਸਿੰਗਲ ਵਿਕਟ ਕ੍ਰਿਕਟ ਟੂਰਨਾਮੈਂਟ ਕਰਵਾਇਆ
ਸੰਦੌੜ, 3 ਦਸੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਇਥੋਂ ਨੇੜਲੇ ਪਿੰਡ ਸੇਰਗੜ੍ਹ ਚੀਮਾ ਵਿਖੇ ਸਿੰਗਲ ਵਿਕਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿਚ ਵੱਡੀ ਕਾਫੀ ਗਿਣਤੀ ‘ਚ ਖਿਡਾਰੀਆਂ ਨੇ ਭਾਗ ਲਿਆ।ਟੂਰਨਾਮੈਂਟ ਦੇ ਪ੍ਰਬੰਧਕਾਂ ਮਨਦੀਪ ਸਿੰਘ, ਗੁਰਦੀਪ ਸਿੰਘ ਜਗਦਿਓ, ਗੁਰਪ੍ਰੀਤ ਸਿੰਘ ਚੀਮਾ, ਗੁਰਿੰਦਰ ਸਿੰਘ ਗੋਲਡੀ, ਲਵਦੀਪ ਸਿੰਘ ਲਵੀ, ਮਨਦੀਪ ਸਿੰਘ, ਹਰਜੋਤ ਸਿੰਘ, ਗੁਰਦੀਪ ਸਿੰਘ ਬੱਬੂ, ਨਵੀ ਚੀਮਾ, ਤਰਨੀ ਚੀਮਾ, ਅਨੂਪ ਸਿੰਘ …
Read More »ਜਨਮ ਦਿਨ ਮੁਬਾਰਕ – ਆਗਿਆਦੀਪ ਕੌਰ ਢੀਂਡਸਾ
ਲੌਂਗੋਵਾਲ, 2 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਉਭਾਵਾਲ ਜਿਲ੍ਹਾ ਸੰਗਰੂਰ ਵਾਸੀ ਗੁਰਵਿੰਦਰਜੀਤ ਸਿੰਘ ਰਿੰਕੂ ਢੀਂਡਸਾ ਅਤੇ ਸਰਬਜੀਤ ਕੌਰ ਢੀਂਡਸਾ ਵਲੋਂ ਆਪਣੀ ਹੋਣਹਾਰ ਬੇਟੀ ਆਗਿਆਦੀਪ ਕੌਰ ਢੀਂਡਸਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਵਿਆਹ ਦੀ 10ਵੀਂ ਵਰੇਗੰਢ ਮੁਬਾਰਕ – ਜਸਵਿੰਦਰ ਸਿੰਘ ਲੌਂਗੋਵਾਲ-ਕਿਰਨਜੀਤ ਕੌਰ ਲੌਂਗੋਵਾਲ
ਲੌਂਗੋਵਾਲ, 2 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਸਵਿੰਦਰ ਸਿੰਘ ਲੌਂਗੋਵਾਲ ਅਤੇ ਕਿਰਨਜੀਤ ਕੌਰ ਲੌਂਗੋਵਾਲ ਵਾਸੀ ਪੱਤੀ ਝਾੜੋਂ ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਨੂੰ ਵਿਆਹ ਦੀ 10ਵੀਂ ਵਰੇਗੰਢ੍ਹ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜੋਤਿਸ਼ ਇੱਕ ਧੋਖਾ ਹੈ, ਵਿਗਿਆਨਕ ਸੱਚਾਈ ਨਹੀਂ – ਸੁਰਜੀਤ ਦੌਧਰ
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਅੰਮ੍ਰਿਤਸਰ ਨੇ ਕਰਵਾਇਆ ਜੋਤਿਸ਼ ਬਾਰੇੇ ਸੈਮੀਨਾਰ ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਅੰਮ੍ਰਿਤਸਰ ਵਲੋਂ ਸਮਾਜ ਵਿਚ ਵਿਗਿਆਨਕ ਚੇਤਨਾ ਪ੍ਰਫੁਲਿਤ ਕਰਨ ਲਈ ਜਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਕਰਵਾਇਆ ਗਿਆ।ਆਏ ਹੋਏ ਬੁਲਾਰਿਆਂ ਅਤੇ ਸਰੋਤਿਆਂ ਦਾ ਸਵਾਗਤ ਐਡਵੋਕੇਟ ਅਮਰਜੀਤ ਬਾਈ ਵਲੋਂ ਕੀਤਾ ਗਿਆ।ਮੁੱਖ ਬੁਲਾਰੇ …
Read More »ਸੇਵਾ ਸੰਕਲਪ ਸੁਸਾਇਟੀ ਵੱਲੋਂ ਖੇਡ ਮੰਤਰੀ ਦਾ ਸਨਮਾਨ
ਸੁਲਤਾਨਪੁਰ ਲੋਧੀ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਹੋਏ ਉਦਘਾਟਨੀ ਸਮਾਰੋਹ ਦੌਰਾਨ ਸੇਵਾ ਸੰਕਲਪ ਸੁਸਾਇਟੀ ਦੇ ਉਪ ਪ੍ਰਧਾਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵਲੋਂ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਤਿਆਰ ਕਰਵਾਈ ਵਿਸ਼ੇਸ਼ ਤਸਵੀਰ ਮੁੱਖ …
Read More »ਰੱਤੋਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਗਿਆਨ ਉਤਸਵ ‘ਚ ਸ਼ਾਨਦਾਰ ਪ੍ਰਦਰਸ਼ਨ
ਲੌਂਗੋਵਾਲ, 2 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਲਾਕ ਚੀਮਾਂ ਦੇ ਹੋਏ ਪ੍ਰਾਇਮਰੀ ਅਤੇ ਮਿਡਲ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ।ਮਿਡਲ ਵਰਗ ਦੇ ਸਿੱਖਿਆ ਵਿਭਾਗ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਮਨਾਏ ਗਿਆਨ ਉਤਸਵ ਦੌਰਾਨ ਹੋਏ ਟੈਸਟ ਵਿੱਚ ਰੱਤੋਕੇ ਸਕੂਲ ਦੇ ਛੇਵੀਂ ਜਮਾਤ ਦੇ …
Read More »ਪ੍ਰਿੰਸੀਪਲ ਰਵਿੰਦਰ ਕੁਮਾਰ ਨੇ ਸੰਭਾਲਿਆ ਅਹੁਦਾ
ਲੌਂਗੋਵਾਲ, 2 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਰਵਿੰਦਰ ਕੁਮਾਰ ਨੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ।ਸਮੂਹ ਸਕੂਲ ਸਟਾਫ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਸਕਲ ਸਟਾਫ ਮੈਂਬਰ ਅਤੇ ਦਰਜਾ ਚਾਰ ਕਰਮਚਾਰੀ ਹਾਜ਼ਰ ਸਨ।
Read More »
Punjab Post Daily Online Newspaper & Print Media