Tuesday, November 24, 2026

Daily Archives: January 10, 2020

ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਵਿਖੇ ਲੋਹੜੀ ਦਾ ਪਾਵਨ ਤਿਓਹਾਰ ਮਨਾਇਆ ਗਿਆ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਵਿਖੇ ਲੋਹੜੀ ਦਾ ਪਾਵਨ ਤਿਓਹਾਰ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਪ੍ਰੀ-ਨਰਸਰੀ, ਨਰਸਰੀ ਅਤੇ ਐਲ.ਕੇ.ਜੀ ਦੇ ਵਿਦਿਆਰਥੀਆਂ ਨੇ ਪੰਜਾਬੀ ਲੋਕ ਗੀਤਾਂ ਤੋਂ ਲਿੲਾਵਾ ਸਕੂਲੀ ਲੜਕਿਆਂ ਨੇ ਭੰਗੜਾ ਅਤੇ ਲੜਕੀਆਂ ਨੇ ਗਿੱਧਾ ਪਾ ਕੇ ਸਭ ਦਾ ਮਨ ਮੋਹ …

Read More »

ਧੂਰੀ ਵਿਖੇ ਬਾਡੀ ਬਿਲਡਿੰਗ ਮੁਕਾਬਲੇ 19 ਨੂੰ

ਧੂਰੀ, 10 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਕਨੇਡੀਅਨ ਜਿੰਮ ਧੂਰੀ ਵੱਲੋਂ ਪਾਬਾ ਐਂਡ ਸਾਬਾ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਦੇ ਮੁਕਾਬਲੇ 19 ਜਨਵਰੀ ਦਿਨ ਐਤਵਾਰ ਨੂੰ ਬਿਰਧ ਆਸ਼ਰਮ ਵਿਖੇ ਕਰਵਾਏ ਜਾ ਰਹੇ ਹਨ।ਕਨੇਡੀਅਨ ਜਿੰਮ ਧੂਰੀ ਦੇ ਪ੍ਰਧਾਨ ਪਰਮਜੀਤ ਸਿੰਘ ਭਿੰਦੀ ਅਤੇ ਮੀਤ ਪ੍ਰਧਾਨ ਪੁੰਨੂ ਬਲਜੋਤ ਨੇ ਦੱਸਿਆ ਕਿ ਮਿਸਟਰ ਪੰਜਾਬ ਅਤੇ ਮਿਸਟਰ ਸੰਗਰੂਰ ਦੀ ਚੋਣ ਲਈ ਬਾਡੀ-ਬਿਲਡਿੰਗ ਚੈਂਪੀਅਨਸ਼ਿਪ ਤਹਿਤ ਮੁੰਡੇ …

Read More »

ਸ਼ਨਾਖਤ ਲਈ ਰੱਖੀ ਅਣਪਛਾਤੇ ਵਿਅਕਤੀ ਦੀ ਲਾਸ਼

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਰਗਿਆਣਾ ਮੰਦਰ ਦੇ ਸਰੋਵਰ ਵਿੱਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਦੇ ਪਤੇ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ।ਇਹ ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਵਿਖੇ 72 ਘੰਟੇ ਲਈ ਰੱਖੀ ਗਈ ਹੈ।ਜਿਸ ਦੀ ਉਮਰ ਕਰੀਬ 55/60 ਸਾਲ, ਰੰਗ ਗੋਰਾ, ਕੱਦ 5’-6/7’’, ਸਿਰੋ ਮੋਨਾ ਅਤੇ …

Read More »

ਜਿਲ੍ਹਾ ਪ੍ਰਸਾਸ਼ਨ ਨੇ 251 ਨਵਜੰਮੀਆਂ ਲੜਕੀਆਂ ਦੀ ਮਨਾਈ ਲੋਹੜੀ

ਲੜਕੀਆਂ ਕਿਸੇ ਵੀ ਪੱਖੋਂ ਲੜਕਿਆਂ ਤੋਂ ਪਿਛੇ ਨਹੀਂ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਜਿਲ੍ਹਾ ਪ੍ਰਸਾਸ਼ਨ ਵੱਲੋਂ 251 ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ ਗਈ।ਸਮਾਗਮ ਵਿੱਚ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਭੁੱਗਾ ਬਾਲ ਕੇ ਲੜਕੀਆਂ ਦੀ ਲੋਹੜੀ ਮਨਾਈ ਗਈ।ਇਸ ਦੌਰਾਨ ਢਿਲੋਂ ਨਵਜੰਮੀਆਂ ਲੜਕੀਆਂ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੋਹੜੀ ਦੇ ਸਮਾਗਮ ਦਾ ਆਯੋਜਨ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਮੁਖੀ ਵਿਭਾਗ ਡਾ. ਦਰਿਆ ਦੀ ਅਗਵਾਈ ਹੇਠ ਲੋਹੜੀ ਦੇ ਸਮਾਗਮ ਦਾ ਆਯੋਜਨ ਕੀਤਾ ਗਿਆ।ਮੁੱਖੀ ਵਿਭਾਗ ਡਾ. ਦਰਿਆ ਨੇ ਲੋਹੜੀ ਦੀਆਂ ਰਸਮਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।ਭੁੱਗਾ ਬਾਲਣ ਦੀ ਰਸਮ ਅਦਾ ਕਰਦੇ ਹੋਏ ਉਸ ਵਿਚ ਮੁੰਗਫਲੀ, ਚਿਰਵੜੇ, ਰਿਊੜੀਆਂ, ਤਿਲ, ਫੁੱਲੇ ਅਗਨੀ ਭੇਟ ਕੀਤੇ …

Read More »

ਗ੍ਰੇਸ ਪਬਲਿਕ ਸਕੂਲ ‘ਚ ਲੋਹੜੀ ਦਾ ਤਿਉਹਾਰ ਮਨਾਇਆ

ਜੰਡਿਆਲਾ ਗੁਰੂ, 10 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ‘ਚ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ।ਇਸ ਵਿਚ ਸਕੂਲ ਦੇ ਬੱਚਿਆਂ ਵੱਲੋਂ ਪ੍ਰੋਗਰਾਮ ਵਿੱਚ ਭੰਗੜਾ ਅਤੇ ਗਿੱਧਾ ਆਦਿ ਪੇਸ਼ ਕੀਤਾ ਗਿਆ।ਇਸ ਦੌਰਾਨ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਵਲੋਂ ਸਕੂਲ ਦੇ ਬੱਚਿਆਂ ਤੇ ਸਮੂਹ ਸਟਾਫ ਨੂੰ …

Read More »

ਸ੍ਰੀ ਸਾਈ ਕਾਲਜ ਆਫ ਫਾਰਮੇਸੀ ਵਿਖੇ ਲੋਹੜੀ ਮਨਾਈ

ਜੰਡਿਆਲਾ ਗੁਰੂ, 10 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ੍ਰੀ ਸਾਈ ਕਾਲਜ ਆਫ ਇੰਸਟੀਚਿਊਟ ਦੇ ਚੇਅਰਮੈਨ ਇੰਜੀ. ਐਸ.ਕੇ ਪੁੰਜ ਅਤੇ ਐਮ.ਡੀ ਸ੍ਰੀਮਤੀ ਤ੍ਰਿਪਤਾ ਪੁੰਜ ਦੀ ਰਹਿਨੁਮਾਈ ਹੇਠ ਚਲ ਰਹੇ ਸ੍ਰੀ ਸਾਂਈ ਕਾਲਜ ਆਫ ਫਾਰਮੇਸੀ ਮਾਨਾਂਵਾਲਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਭੁੱਗਾ ਬਾਲਣ ਦੀ ਰਸਮ ਕਾਲਜ ਦੇ ਡਾਇਰੈਕਟਰ/ਪ੍ਰਿੰਸੀਪਲ ਡਾ.ਦਿਨੇਸ਼ ਕੁਮਾਰ ਨੇ ਨਿਭਾਈ।ਵਿਦਿਆਰਥੀਆਂ ਨੇ ਨੱਚ ਗਾ ਕੇ ਅਤੇ ਲੋਹੜੀ ਦਾ …

Read More »

ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਵਿਖੇ ਲੋਹੜੀ ਸਮਾਗਮ

ਹਰ ਤਿਉਹਾਰ ਪੰਜਾਬੀ ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਦੇ ਅਨੁਕੂਲ ਮਨਾਓੁ -ਸੰਧੂ ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਸੰਧੂ) – ਲੋਹੜੀ ਦਾ ਤਿਉਹਾਰ ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਭਿੱਟੇਵੱਡ ਵਿਖੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਜਿਸ ਦੌਰਾਨ ਸਕੂਲ ਪ੍ਰਬੰਧਕੀ ਕਮੇਟੀ ਦੇ ਕਾਰਜਕਾਰੀ ਐਮ.ਡੀ ਗੁਰਚਰਨ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ।ਪਵਿੱਤਰ ਭੁੱਗਾ ਬਾਲਣ ਦੀ ਰਸਮ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਲੋਹੜੀ ਨਾਲ ਸੰਬੰਧਤ ਗੀਤ …

Read More »

ਪਾਉਂਟਾ ਸਾਹਿਬ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮ ਪ੍ਰਚਾਰ ਕੇਂਦਰ ਵਜੋਂ ਉਭਾਰੇਗੀ ਸ਼੍ਰੋਮਣੀ ਕਮੇਟੀ – ਲੌਂਗੋਵਾਲ

ਗੁ. ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਮੀਟਿੰਗ ਦੌਰਾਨ ਸਰਾਵਾਂ ਆਨਲਾਈਨ ਕਰਨ ਦਾ ਫੈਸਲਾ ਪਾਉਂਟਾ ਸਾਹਿਬ/ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਆਨਲਾਈਨ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸ ਤਹਿਤ ਸੰਗਤਾਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ …

Read More »

ਸ੍ਰੀ ਪਾਉਂਟਾ ਸਾਹਿਬ ਵਿਖੇ ਐਨ.ਆਰ.ਆਈ ਨਿਵਾਸ ਸੰਗਤ ਅਰਪਣ

ਪਾਉਂਟਾ ਸਾਹਿਬ/ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਤੋਂ ਪਹਿਲਾਂ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਰਿਹਾਇਸ਼ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਐਨ.ਆਰ.ਆਈ ਨਿਵਾਸ ਦਾ ਉਦਘਾਟਨ ਕੀਤਾ।ਇਸ ਚਾਰ ਮੰਜ਼ਿਲਾ ਯਾਤਰੀ ਨਿਵਾਸ ਦੀ ਕਾਰ ਸੇਵਾ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਵੱਲੋਂ ਵਰੋਸਾਏ ਬਾਬਾ ਸੁੱਖਾ ਸਿੰਘ …

Read More »