Tuesday, November 24, 2026

Monthly Archives: January 2020

ਸਮਰਾਲਾ ਦੀ ਸੰਗਤ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿ) ਦੇ ਕੀਤੇ ਦਰਸ਼ਨ

ਸਮਰਾਲਾ, 4 ਜਨਵਰੀ (ਪੰਜਾਬ ਪੋੳਟ- ਇੰਦਰਜੀਤ ਸਿੰਘ ਕੰਗ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ‘ਤੇ ਭਾਰਤ ਅਤੇ ਪਾਕਿਸਤਾਨ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 12 ਨਵੰਬਰ 2019 ਤੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਇਜਾਜ਼ਤ ਮਿਲਣ ਉਪਰੰਤ ਸਮਰਾਲਾ ਤੋਂ ਇਕ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ।ਜਿਸ ਵਿਚ ਭਾਈ ਲਖਵੀਰ ਸਿੰਘ …

Read More »

ਯੂ.ਕੇ ਦੀਆਂ ਸਿੱਖ ਜਥੇਬੰਦੀਆਂ ਦੇ ਵਫ਼ਦ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਢੱਡਰੀਆਂ ਵਾਲਾ ਖਿਲਾਫ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਪੁੱਜੇ ਯੂ.ਕੇ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਦੇ ਤਿੰਨ ਮੈਂਬਰੀ ਵਫ਼ਦ ਨੇ ਵਿਵਾਦਿਤ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਅਤੇ ਉਸ ਦੇ ਨਜ਼ਦੀਕੀ ਹਰਿੰਦਰ ਸਿੰਘ ਖ਼ਿਲਾਫ਼ ਮੰਗ ਪੱਤਰ ਸੌਂਪ ਕੇ ਪੰਥਕ ਰਵਾਇਤਾਂ ਮੁਤਾਬਿਕ ਕਾਰਵਾਈ ਦੀ ਅਪੀਲ ਕੀਤੀ ਹੈ। ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਹਾਇਕ ਜਸਪਾਲ ਸਿੰਘ ਨੂੰ ਤਿੰਨ …

Read More »

ਜੀ.ਐਨ.ਡੀ.ਯੂ ਮਹਿਲਾ ਫੁੱਟਬਾਲ ਟੀਮ ਨਾਰਥ ਜੋਨ ਚੈਂਪੀਅਨ ਬਣੀ

ਕੋਚ ਪ੍ਰਦੀਪ ਕੁਮਾਰ ਤੇ ਭੁਪਿੰਦਰ ਲੂਸੀ ਦੀ ਅਗਵਾਈ ‘ਚ ਟੀਮ ਬੇਹਤਰੀਨ ਪ੍ਰਦਰਸ਼ਨ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੰਧੂ) – ਮੰਡੀ ਗੋਬਿੰਦਗੜ੍ਹ ਵਿਖੇ ਸੰਪੰਨ ਹੋਏ ਮਹਿਲਾਵਾਂ ਦੇ ਨਾਰਥ ਜੋਨ ਇੰਟਰਵਰਸਿਟੀ ਫੁੱਟਬਾਲ ਮੁਕਾਬਲਿਆਂ ਦੇ ਦੌਰਾਨ ਜੀ.ਐਨ.ਡੀ.ਯੂ ਦੀ ਮਹਿਲਾ ਫੁੱਟਬਾਲ ਟੀਮ ਨੇ ਮੋਹਰੀ ਰਹਿ ਕੇ ਚੈਂਪੀਅਨ ਟਰਾਫੀ ‘ਤੇ ਕਬਜ਼ਾ ਕਰਦੇ ਹੋਏ ਆਲ ਇੰਡੀਆ ਇੰਟਰਵਰਸਿਟੀ ਫੁੱਟਬਾਲ ਚੈਂਪੀਅਸ਼ਿਪ 2020 ਦੇ ਲਈ ਰਾਹ ਪੱਧਰਾ ਕੀਤਾ ਹੈ। …

Read More »

ਬੇਮਿਸਾਲ ਰਹੀ ਜਿਲ੍ਹਾ, ਸੂਬਾ ਤੇ ਕੌਮੀ ਖਿਡਾਰਨਾਂ ਦੀ ਕਾਰਗੁਜ਼ਾਰੀ

ਖਿਡਾਰਨਾਂ ਨੂੰ ਦਿੱਤੀ ਜਾਵੇਗੀ ਰ ਹਸੰਭਵ ਸਹਾਇਤਾ – ਪ੍ਰਿੰ. ਬਲਜਿੰਦਰ ਕੌਰ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੰਧੂ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਪ੍ਰਬੰਧਾਂ ਹੇਠ ਚੱਲ ਰਹੇ ਵੇਰਕਾ ਬਲਾਕ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਸਾਫਟਬਾਲ ਖਿਡਾਰਨਾਂ ਦੀ ਵਿੱਦਿਅਕ ਸ਼ੈਸ਼ਨ 2019-20 ਦੀ ਕਾਰਗੁਜ਼ਾਰੀ ਬੇਮਿਸਾਲ ਰਹੀ।ਖਿਡਾਰਨਾਂ ਨੇ ਕੌਮੀ, ਸੂਬਾ ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਵਿੱਚ ਬੇਹਤਰ ਪ੍ਰਦਰਸ਼ਨ ਕਰਦੇ ਹੋਏ …

Read More »

ਮੱਧ ਪ੍ਰਦੇਸ਼ ’ਚ ਬੇਘਰ ਕੀਤੇ ਸਿੱਖਾਂ ਲਈ ਸ਼੍ਰੋਮਣੀ ਕਮੇਟੀ ਵਲੋਂ 50-50 ਹਜ਼ਾਰ ਦੀ ਸਹਾਇਤਾ ਦਾ ਐਲਾਨ

ਮੱਧ ਪ੍ਰਦੇਸ਼ ਦੇ ਪ੍ਰਭਾਵਿਤ ਇਲਾਕਿਆ ’ਚ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ਦੇ ਬੇਘਰ ਕੀਤੇ ਗਏ ਸਿੱਖ ਪਰਿਵਾਰਾਂ ਦੀ ਮਦਦ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।ਸਥਾਨਕ ਪ੍ਰਕਾਸ਼ਨ ਵੱਲੋਂ ਜਿਨ੍ਹਾਂ ਸਿੱਖ ਪਰਿਵਾਰਾਂ ਦੇ ਘਰ ਢਾਹ ਦਿੱਤੇ ਗਏ ਸਨ, ਉਨ੍ਹਾਂ ਨੂੰ ਇਹ ਸਹਾਇਤਾ ਦਿੱਤੀ ਜਾਵੇਗੀ।ਕਮੇਟੀ …

Read More »

ਪਾਕਿਸਤਾਨ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਜਾਵੇਗਾ – ਲੌਂਗੋਵਾਲ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫ਼ਦ ਪਾਕਿਸਤਾਨ ਭੇਜਣ ਦਾ ਫੈਸਲਾ ਕੀਤਾ ਗਿਆ ਹੈ।ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਪਾਕਿਸਤਾਨ ਭੇਜੇ ਜਾਣ ਵਾਲੇ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ ਨੂੰ ਸ਼ਾਮਲ ਕੀਤਾ ਹੈ।ਇਸ ਦੇ ਕੋਆਰਡੀਨੇਟਰ …

Read More »

ਪਾਕਿਸਤਾਨ ’ਚ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇ – ਮਹਿਤਾ

ਲੌਂਗੋਵਾਲ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾਅ ਅਤੇ ਸਿੱਖਾਂ ਵਿਰੁੱਧ ਨਫ਼ਰਤੀ ਹਿੰਸਾ ਕਰਨ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।ਜਾਰੀ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ …

Read More »

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ’ਤੇ ਕੀਤੀ ਗਈ ਪੱਥਰਬਾਜ਼ੀ ਮੰਦਭਾਗੀ ਘਟਨਾ – ਛੀਨਾ

ਕਿਹਾ ਘੱਟ ਗਿਣਤੀਆਂ ਦੀ ਸੁਰੱਖਿਆ ਕਰਨ ’ਚ ਅਸਫ਼ਲ ਹੋਈ ਪਾਕਿ ਸਰਕਾਰ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਕੁਝ ਮੁਸਲਮਾਨਾਂ ਵਲੋਂ ਕੀਤੀ ਗਈ ਪੱਥਰਬਾਜ਼ੀ ਨੂੰ ਅਤਿ ਮੰਦਭਾਗੀ ਘਟਨਾ ਕਰਾਰ ਦਿੱਤਾ ਹੈ।ਜਾਰੀ ਬਿਆਨ ਵਿੱਚ ਉਨਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ’ਚ ਸਿੱਖ …

Read More »

ਨਵਾਂ ਸਾਲ 2020 ਮਨਾਉਣ ਗਏ ਸ਼ਾਦੀਸ਼ੁਦਾ ਨੌਜਵਾਨ ਦੀ ਬਾਊਂਸਰਾਂ ਦੀ ਕੁੱਟਮਾਰ ਨਾਲ ਮੌਤ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਨਵੇਂ ਸਾਲ ਦੇ ਜਸ਼ਨਾਂ ਸਬੰਧੀ ਪੁਲੀਸ ਵਲੋਂ ਪੁਖਤਾ ਸੁਰੱਖਿਆ ਪ੍ਰਬੰਧਾਂ ਦੇ ਕੀਤੇ ਦਾਅਵੇ ਅੰਮ੍ਰਿਤਸਰ ਵਿੱਚ ਉਸ ਵੇਲੇ ਅਸਫਲ ਸਾਬਿਤ ਹੋਏ, ਜਦ 31 ਦਸੰਬਰ ਦੀ ਰਾਤ ਰਣਜੀਤ ਐਵਨਿਊ ਸਥਿਤ ਇੱਕ ਰੈਸਟੋਰੈਂਟ ‘ਚ ਹੋਈ ਤਕਰਾਰ ਝਗੜੇ ਵਿੱਚ ਬਦਲਣ ਨਾਲ ਇੱਕ 32 ਸਾਲਾ ਨੌਜਵਾਨ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਗੁਰੂ ਰਾਮ ਦਾਸ ਨਗਰ ਸੁਲਤਾਨਵਿੰਡ ਰੋਡ …

Read More »