Tuesday, November 24, 2026

Daily Archives: March 14, 2020

ਹਰ ਤਰ੍ਹਾਂ ਦੇ ਵਿਦਿਅਕ ਅਦਾਰੇ 31 ਮਾਰਚ ਤੱਕ ਬੰਦ ਰੱਖੇ ਜਾਣ- ਡਿਪਟੀ ਕਮਿਸ਼ਨਰ

ਧਾਰਮਿਕ ਤੇ ਸਮਾਜਿਕ ਸਮਾਗਮਾਂ ਮੌਕੇ ਇਕੱਠ ਵੀ ਨਾ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਤੋਂ ਜ਼ਿਲ੍ਹਾ ਵਾਸੀਆਂ ਦੇ ਬਚਾਅ ਲਈ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਸਾਰੇ ਵਿਦਿਅਕ ਅਦਾਰੇ, ਜਿਸ ਵਿੱਚ ਆਈਲੇਟੇਸ ਸੈਂਟਰ, ਕੋਚਿੰਗ ਕੇਂਦਰ ਟਿਊਸ਼ਨ ਸੈਂਟਰ, ਕਾਲਜ, ਸਕੂਲ ਆਦਿ ਸ਼ਾਮਲ ਹਨ, 31 ਮਾਰਚ ਤੱਕ ਬੰਦ ਰੱਖਣ ਦੀ ਹਦਾਇਤ ਕੀਤੀ ਹੈ।ਉਹਨਾ ਕਿਹਾ …

Read More »

ਕਰੋਨਾ ਵਾਇਰਸ ਤੋਂ ਬਚਾਅ ਹਿੱਤ ਸਿਨੇਮਾ ਹਾਲ, ਜਿਮ ਤੇ ਸਵੀਮਿੰਗ ਪੂਲ ਕੀਤੇ ਬੰਦ

ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਦੇ ਮੱਦੇਨਜ਼ਰ ਅਤੇ ਜਨਤਕ ਹਿੱਤਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੁੱਕੇ ਗਏ ਕਦਮਾਂ ਤਹਿਤ ਪਠਾਨਕੋਟ ਜ਼ਿਲ੍ਹੇ ਅੰਦਰ ਵੀ ਸਾਰੇ ਸਿਨੇਮਾ ਹਾਲ, ਜਿਮ ਤੇ ਸਵੀਮਿੰਗ ਪੂਲ 14 ਮਾਰਚ ਦੀ ਅੱਧੀ ਰਾਤ ਤੋਂ …

Read More »

ਸੰਮਤ ਨਾਨਕਸ਼ਾਹੀ 552 ਦੀ ਆਮਦ ’ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੰਮਤ ਨਾਨਕਸ਼ਾਹੀ 552 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ …

Read More »

ਕੋਰੋਨਾ ਵਾਇਰਸ ਦੀ ਕਾਰਨ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰੇ 31 ਮਾਰਚ ਤੱਕ ਬੰਦ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੂਰੇ ਵਿਸ਼ਵ ਅੰਦਰ ਕੋਰੋਨਾ ਵਾਇਰਸ ਕਾਰਨ ਬਣੀ ਭਿਆਨਕ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵਿੱਦਿਅਕ ਅਦਾਰੇ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਕਿਹਾ ਕਿ ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਨੂੰ ਚਿੰਤਾਜਨਕ ਹਾਲਾਤਾਂ ਦੇ ਰੂਬਰੂ …

Read More »

ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ 2020 – 7ਵੇਂ ਦਿਨ ਨਾਟਕ ‘ਫੀਕੋ’ ਦਾ ਸਫਲ ਮੰਚਣ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵਲੋਂ ਵਿਛੜ ਚੁੱਕੇ ਕਲਾਕਾਰਾਂ ਸਵ. ਨਰਿੰਦਰ ਜੱਟੂ, ਲੋਕ ਗਾਇਕਾ ਲਾਚੀ ਬਾਵਾ ਅਤੇ ਰੰਗਕਰਮੀ ਗੁਰਕੀਰਤ ਸਿੰਘ ਸੰਧੂ ਨੂੰ ਸਮਰਪਿਤ ਕਰਵਾਏ ਜਾ ਰਹੇ ਦੂਸਰੇ ਅੰਮ੍ਰਿਤਸਰ ਰੰਗਮੰਚ ਉਤਸਵ 2020 ਦੇ 7ਵੇਂ ਦਿਨ ਅਜ਼ਾਦ ਭਗਤ ਸਿੰਘ ਵਿਰਾਸਤ ਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਦਲਜੀਤ ਸੋਨਾ ਦਾ ਲਿਖਿਆ ਅਤੇ ਡਾਇਰੈਕਟ ਕੀਤਾ ਪੰਜਾਬੀ ਨਾਟਕ …

Read More »

ਸ਼ਹੀਦ ਬਾਬਾ ਗੁਰਬਖਸ਼ ਸਿੰਘ ਸਮੇਤ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅਜਾਇਬ ਘਰ ’ਚ ਸੁਸ਼ੋਭਿਤ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਸਿੱਖ ਪੰਥ ਦੀਆਂ ਚਾਰ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਗਈਆਂ ਹਨ।ਇਨ੍ਹਾਂ ਵਿਚ ਸ੍ਰੀ ਦਰਬਾਰ ਸਾਹਿਬ ਦੀ ਰਖਵਾਲੀ ਲਈ ਸ਼ਹੀਦ ਹੋਏ ਜਥੇਦਾਰ ਸ਼ਹੀਦ ਬਾਬਾ ਗੁਰਬਖਸ਼ ਸਿੰਘ ਨਿਹੰਗ ਸਿੰਘ, ਗੁਰਮਤਿ ਸੰਗੀਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਰਹੇ ਬਾਬਾ ਸੁੱਚਾ ਸਿੰਘ ਜਵੱਦੀ …

Read More »

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਪਾਸਪੋਰਟ ਮੰਗੇ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਜਾਣਗੇ ਜਥੇ ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ …

Read More »

ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਸ਼ਤਾਬਦੀ ਸਮਾਗਮ ਗੁ. ਗੁਰੂ ਕੇ ਮਹਿਲ ਵਿਖੇ ਹੋਣਗੇ

ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀਆਂ ਸਬੰਧੀ ਇਕੱੱਤਰਤਾ ਹੋਈ ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀ ਸਮਾਗਮ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਵਿਖੇ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸ਼ਤਾਬਦੀ ਸਬੰਧੀ ਮੁੱਖ ਸਮਾਗਮ ਵੈਸਾਖ ਵਦੀ 5 ਮੁਤਾਬਿਕ 1 …

Read More »

ਅੰਤਰਰਾਸ਼ਟਰੀ ਕਿਯਾਕਿੰਗ ਕਨੋਇੰਗ ਕੋਚ ਅਮਨਦੀਪ ਸਿੰਘ ਖਹਿਰਾ ਨੇ ਡੀ.ਪੀ.ਈ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੰਧੂ) – ਬੀਤੇ ਵਰ੍ਹੇ ਚੀਨ ਦੇ ਸ਼ਹਿਰ ਨਿੰਗਬੋ ਵਿਖੇ ਸਮਾਪਤ ਹੋਏ ਆਈ.ਸੀ.ਐਫ ਵਿਸ਼ਵ ਕੱਪ ਵਿੱਚ ਸ਼ਮੂਲੀਅਤ ਕਰਕੇ ਸੈਕੰਡ ਰਨਰਜ਼ਅੱਪ ਬਣ ਕੇ ਬਰਾਉੂਂਜ ਮੈਡਲ ਹਾਸਲ ਕਰਨ ਵਾਲੀ ਟੀਮ ਦੇ ਅੰਤਰਰਾਸ਼ਟਰੀ ਕਿਯਾਕਿੰਗ ਕਨੋਇੰਗ ਖੇਡ ਕੋਚ ਅਮਨਦੀਪ ਸਿੰਘ ਖਹਿਰਾ ਨੇ ਸਰਕਾਰੀ ਹਾਈ ਸਕੂਲ ਚਵਿੰਡਾ ਕਲਾਂ ਵਿਖੇ ਬਤੌਰ ਡੀ.ਪੀ.ਈ ਦਾ ਅਹੁੱਦਾ ਸੰਭਾਲ ਲਿਆ ਹੈ।ਕੋਚ ਅਮਨਦੀਪ ਸਿੰਘ ਖਹਿਰਾ ਨੇ …

Read More »

ਆਲ ਇੰਡੀਆ ਇੰਟਰਵਰਸਿਟੀ ਮੱਲਖੰਬ ਤੇ ਜਿਮਨਾਸਟਿਕ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ ਮੰਤਵੀ ਇੰਡੋਰ ਸਟੇਡੀਅਮ ਵਿਖੇ ਮਹਿਲਾ-ਪੁਰਸ਼ਾਂ ਦੇ 3 ਰੋਜ਼ਾ ਰਾਸ਼ਟਰ ਪੱਧਰੀ ਆਲ ਇੰਡੀਆ ਇੰਟਰਵਰਸਿਟੀ ਮੱਲਖੰਬ ਖੇਡ ਮੁਕਾਬਲੇ ਅਤੇ ਪੁਰਸ਼ ਵਰਗ ਦੇ ਆਲ ਇੰਡੀਆ ਇੰਟਰਵਰਸਿਟੀ ਆਰਟਿਸਟਿਕ ਜਿਮਨਾਸਟਿਕ ਮੁਕਾਬਲੇ ਵੀ 14 ਤੋਂ 16 ਮਾਰਚ ਤੱਕ ਕਰਵਾਏ ਜਾਣਗੇ।                 ਪ੍ਰਾਪਤ ਜਾਣਕਾਰੀ ਅਨੁਸਾਰ ਮੇਜ਼ਬਾਨ …

Read More »