Tuesday, November 24, 2026

Daily Archives: April 1, 2020

ਕੋਰੋਨਾ ਵਾਇਰਸ ਸਬੰਧੀ ਹੁਣ ਤੱਕ ਜ਼ਿਲ੍ਹੇ ਦੇ ਸਾਰੇ ਸ਼ੱਕੀਆਂ ਦੀ ਰਿਪੋਰਟ ਨੈਗੇਟਿਵ- ਡੀ.ਸੀ ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕਰਨ ਦੀ ਹਦਾਇਤ

ਸੰਗਰੂਰ, 31 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੋਵਲ ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿਚੋਂ ਟੈਸਟ ਲਈ ਭੇਜੇ ਗਏ ਸਾਰੇ 11 ਸ਼ੱਕੀ ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਿਲ੍ਹਾ ਸੰਗਰੂਰ ਨਾਲ ਸਬੰਧਤ ਬਾਹਰੋਂ ਆਏ 972 ਯਾਤਰੀਆਂ ਦੀ ਸੂਚੀ ਵਿਚੋਂ ਮੌਜੂਦਾ …

Read More »

ਤੰਦਰੁਸਤ ਵਿਅਕਤੀ ਨੂੰ ਮਾਸਕ ਪਹਿਨਣ ਦੀ ਲੋੜ ਨਹੀਂ – ਨਵਜੋਤ ਸਿੱਧੂ

ਧੂਰੀ, 31 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਦੇ ਕ੍ਰਿਕੇਟਰ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਆਮ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਆਮ ਲੋਕਾਂ ਵੱਲੋਂ ਮਾਸਕ ਪਹਿਨਣ ਦੀ ਰਵਾਇਤ ਇੱਕ ਵਹਿਮ ਹੈ।ਉਹਨਾਂ ਦੱਸਿਆ ਕਿ ਵਰਲਡ ਹੈਲਥ ਆਰਗੇਨਾਈਜੇਸ਼ਨ ਦੀ ਵੈਬਸਾਈਟ ‘ਤੇ ਉਹਨਾਂ ਨੇ …

Read More »

ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦਾਂ ਦੀ ਮਦਦ ਲਈ ਵੱਧ-ਚੜ੍ਹ ਕੇ ਅੱਗੇ ਆਉਣ ਦੀ ਅਪੀਲ

ਦਾਨੀਆਂ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਰਾਹੀਂ ਪਾਇਆ ਜਾ ਸਕਦੈ ਯੋਗਦਾਨ ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੀਮਤੀ ਦੀਪਤੀ ਉਪਲ ਨੇ ਨੋਵਲ ਕੋਰੋਨਾ ਵਾਇਰਸ ਨਾਲ ਜੰਗ ਦੀ ਇਸ ਔਖੀ ਘੜੀ ਵਿਚ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਹਰੇਕ ਗਰੀਬ ਅਤੇ ਲੋੜਵੰਦ ਤੱਕ ਪਹੁੰਚ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ਦੇ ਬਹੁਤ ਸਾਰੇ ਬੇਘਰੇ, …

Read More »

ਜੰਡਿਆਲਾ ਗੁਰੂ ਪੁਲਿਸ ਵਲੋਂ ਸੈਨੇਟਾਈਜਰ ਦੀ ਕਾਲਾਬਜ਼ਾਰੀ ਕਰਦੇ ਦੋ ਕਾਬੂ

ਜੰਡਿਆਲਾ ਗੁਰੂ, 31 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੀ ਪੁਲਿਸ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਜਿਲਾ ਪੁਲਿਸ ਮੁੱਖੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਗੁਰਿੰਦਰਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਐਸ.ਐਚ.ਓ ਜੰਡਿਆਲਾ ਗੁਰੂ ਰਛਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਮੁਸਤੈਦੀ ਵਿਖਾਉਂਦਿਆਂ ਹੋਇਆਂ ਕਰੋਨਾ ਵਰਗੀ ਮਹਾਂਮਾਰੀ ਦੇ ਦੇਸ਼ ਵਿਚ ਫੈਲੇ ਪ੍ਰਭਾਵ …

Read More »

ਮਾਸਕ ਤੇ ਸੈਨੇਟਾਈਜ਼ਰ ਵੱਧ ਕੀਮਤ ‘ਤੇ ਵੇਚਣ ਵਾਲੇ ਨੂੰ ਹੋ ਸਕਦੀ ਹੈ 7 ਸਾਲ ਤੱਕ ਦੀ ਕੈਦ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਵਸਤਾਂ, ਜਿਸ ਵਿਚ ਮਾਸਕ ਤੇ ਸੈਨੇਟਾਈਜ਼ਰ ਸ਼ਾਮਿਲ ਹਨ, ਦੀ ਕਾਲਾਬਾਜ਼ਾਰੀ ਵਿਰੁੱਧ ਭਾਰਤ ਸਰਕਾਰ ਨੇ ਸਖਤ ਫੈਸਲੇ ਲਏ ਹਨ। ਹੁਣ ਜੇਕਰ ਕੋਈ ਇੰਨਾਂ ਉਤਪਾਦਾਂ ਦੀ ਵੱਧ ਕੀਮਤ ਵਸੂਲਦਾ ਫੜਿਆ ਗਿਆ ਤਾਂ ਉਸ ਨੂੰ ਜ਼ਰੂਰੀ ਵਸਤਾਂ ਦੇ ਐਕਟ 1955 ਦੀ ਧਾਰਾ 7 ਤਹਿਤ ਘੱਟ ਤੋਂ ਘੱਟ …

Read More »

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੂਆਂ ਦੀ ਸਹੂਲਤ ਲਈ ਸਵੈ-ਘੋਸ਼ਣਾ ਫਾਰਮ ਜਾਰੀ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਉਨਾਂ ਐਨ.ਆਰ.ਆਈ ਅਤੇ ਵਿਦੇਸ਼ੀ ਯਾਤਰੂਆਂ ਲਈ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਹੈ, ਜੋ ਕਿ 30 ਜਨਵਰੀ 2020 ਤੋਂ ਬਾਅਦ ਪੰਜਾਬ ਵਿੱਚ ਦਾਖਲ ਹੋਏ ਹਨ।ਪਰ ਉਨ੍ਹਾਂ ਨੇ ਅਜੇ ਤੱਕ ਡਿਪਟੀ ਕਮਿਸ਼ਨਰ, ਸਿਵਲ ਸਰਜਨ ਜਾਂ ਪੁਲਿਸ ਨਾਲ ਆਪਣੇ ਪੰਜਾਬ ਆਉਣ ਸਬੰਧੀ ਸੰਪਰਕ ਨਹੀਂ ਕੀਤਾ।   …

Read More »

ਡਾਕਟਰੀ ਸਲਾਹ ਲਈ ਹੈਲਪਲਾਈਨ ਨੰਬਰ 18001804104 ਜਾਰੀ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਤਾਲਾਬੰਦੀ ਦੌਰਾਨ ਮੈਡੀਕਲ ਅਤੇ ਪਰੇਸ਼ਾਨੀ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਹੱਲ ਲਈ, ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਲਈ ਇੱਕ ਸਪੈਸ਼ਲ ਹੈਲਪਲਾਈਨ ਨੰਬਰ 1800 180 4104 ਸ਼ੁਰੂ ਕੀਤਾ ਗਿਆ ਹੈ।ਜਿਸ ਨਾਲ ਲੋਕ ਟੈਲੀ-ਕਾਨਫਰੰਸ ’ਤੇ ਸੀਨੀਅਰ ਡਾਕਟਰਾਂ ਦੇ ਨੈਟਵਰਕ ਨਾਲ ਜੁੜ ਕੇ ਕੋਵਿਡ-19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ …

Read More »

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਲੋਂ ਕੀਤਾ ਜਾ ਰਿਹੈ ਸੋਡੀਅਮ ਹਾਈਪੋਕਲੋਰਾਈਟ ਦਾ ਛਿੜਕਾਅ – ਸ਼ਕਤੀ ਕੌਸ਼ਲ

ਭੀਖੀ/ਮਾਨਸਾ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸੂਬੇ ਦੇ ਵਸਨੀਕਾਂ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਈ ਰੱਖਣ ਲਈ ਲਗਾਤਾਰ ਸੈਨੇਟਾਈਜ਼ਰ ਛਿੜਕਾਅ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਜੁਆਇੰਟ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਰੀਜ਼ਨ ਬਠਿੰਡਾ ਸ਼ਕਤੀ ਕੌਸ਼ਲ ਨੇ ਜ਼ਿਲ੍ਹੇ ਨੂੰ ਸੈਨੇਟਾਈਜ਼ ਕਰਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕੀਤਾ।          ਸ਼ਕਤੀ …

Read More »