ਕਪੂਰਥਲਾ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵੱਲੋਂ ਜ਼ਿਲ੍ਹੇ ਵਿੱਚ ਲਗਾਏ ਕਰਫਿਊ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਤਹਿਤ ਹੁਕਮ ਜਾਰੀ ਕੀਤੇ ਹਨ ਕਿ ਸਮੂਹ ਕੰਬਾਇਨਾਂ ਕਟਾਈ ਦੇ ਸੀਜ਼ਨ ਦੌਰਾਨ ਪੂਰਾ ਦਿਨ ਖੇਤਾਂ ਵਿਚ ਚੱਲਣਗੀਆਂ ਅਤੇ ਮੂਵਮੈਂਟ ਪਾਸ ਆਨਲਾਈਨ ਲਿੰਕ https://epasscovid19.pais.net.in/ ਤੋਂ ਬਣਵਾਏ ਜਾ …
Read More »Monthly Archives: April 2020
ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਸਹਾਇਤਾ ਸਮੱਗਰੀ ਮੁਹੱਈਆ ਕਰਵਾਉਣ ਦਾ ਕੰਮ ਜ਼ੋਰਾਂ ’ਤੇ
ਕਪੂਰਥਲਾ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਸਹਾਇਤਾ ਸਮੱਗਰੀ ਦੀਆਂ ਕਿੱਟਾਂ ਮੁਹੱਈਆ ਕਰਵਾਉਣ ਦਾ ਕੰਮ ਜ਼ੋਰਾਂ ਨਾਲ ਚੱਲ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਸ਼ਕਲ ਦੀ ਇਸ ਘੜੀ ਵਿਚ ਜ਼ਿਲ੍ਹੇ ਦੇ ਬਹੁਤ ਸਾਰੇ ਬੇਘਰੇ, ਬੇਸਹਾਰਾ ਅਤੇ ਹੋਰ ਲੋੜਵੰਦ ਲੋਕਾਂ ਨੂੰ ਜੀਵਨ ਨਿਰਬਾਹ …
Read More »ਸਮਾਜਿਕ ਦੂਰੀ ਰੱਖਣ ਲਈ ਪਿੰਡ ਪੱਧਰ ’ਤੇ ਵਰਤੀਆਂ ਜਾ ਰਹੀਆਂ ਨੇ ਸਾਵਧਾਨੀਆਂ- ਅਵਤਾਰ ਭੁੱਲਰ
ਕਪੂਰਥਲਾ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਉਥੇ ਸਮਾਜਿਕ ਦੂਰੀ ਰੱਖਣ ਲਈ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਨੋਵਲ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀਆ ਹਦਾਇਤਾਂ ਦੀ …
Read More »ਨਾਇਬ ਤਹਿਸੀਲਦਾਰ ਊਸ਼ਾ ਰਾਣੀ ਨੇ ਆਪਣੀ ਤਨਖਾਹ ਵਿੱਚੋਂ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕਰੋਨਾ ਵਾਇਰਸ ਮਹਾਂਮਾਰੀ ਕਾਰਨ ਲੱਗੇ 21 ਦਿਨ ਦੇ ਕਰਫਿਉ ਦੌਰਾਨ ਸਥਾਨਕ ਸਬ ਤਹਿਸੀਲ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਊਸ਼ਾ ਰਾਣੀ ਨੇ ਆਪਣੀ ਤਨਖਾਹ ਵਿੱਚੋਂ ਪਿੰਡ ਸਾਹੋਕੇ, ਬੁੱਗਰ, ਲੌਂਗੋਵਾਲ ਵਿਖੇ ਰੋਜ਼ਮਰਾ ਦੀ ਰੋਜੀ ਰੋਟੀ ਕਮਾ ਕੇ ਆਪਣੇ ਪੇਟ ਪਾਲਣ ਵਾਲਿਆਂ ਨੂੰ ਰਾਸ਼ਨ ਦਿੱਤਾ ਗਿਆ।ਮੈਡਮ ਉੂਸ਼ਾ ਰਾਣੀ ਨੇ ਦੱਸਿਆ ਕਿ ਜਿਥੇ ਸਾਡੀਆਂ ਸਰਕਾਰਾਂ ਮੁਸ਼ਕਲ …
Read More »ਜ਼ਿਲਾ ਮੈਜਿਸਟ੍ਰੇਟ ਵਲੋਂ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਬਣਾਈ ਕਮੇਟੀ ਨੂੰ ਹਦਾਇਤਾਂ ਜਾਰੀ
ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਅਗਲੇ ਫ਼ਸਲੀ ਸੀਜ਼ਨ ਦੌਰਾਨ ਖਾਦਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਾਦਾਂ ਦੀ ਸਪਲਾਈ ਨੂੰ ਵੀ ਕਰਫਿਊ ਤੋਂ ਛੋਟ ਦਿੱਤੀ ਗਈ ਹੈ।ਜਿਲਾ ਮੈਜਿਸਟ੍ਰੇਟ ਸੰਗਰੂਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਸ ਕੰਮ ਲਈ ਬਣਾਈ ਗਈ ਕਮੇਟੀ ਨੂੰ ਖਾਦਾਂ ਦੀ ਕੋਆਪ੍ਰੇਟਿਵ ਸੁਸਾਇਟੀਆਂ ਤੱਕ ਢੋਆ-ਢੁਆਈ ਮੌਕੇ ਕੋਰੋਨਾ ਵਾਇਰਸ ਸਬੰਧੀ ਪੰਜਾਬ ਸਰਕਾਰ ਅਤੇ …
Read More »ਮੈਡਮ ਦਾਮਨ ਬਾਜਵਾ ਨੇ ਕਸਬਾ ਲੌਂਗੋਵਾਲ ਦੇ ਲੋੜਵੰਦ ਲੋਕਾਂ ਲਈ ਰਾਹਤ ਸਮੱਗਰੀ ਸਥਾਨਕ ਪ੍ਰਸ਼ਾਸਨ ਨੂੰ ਸੌਪੀ
ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕਰਫਿਉ ਦੌਰਾਨ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਉਨ੍ਹਾਂ ਦੇ ਪਤੀ ਕਾਂਗਰਸ ਦੇ ਸੂਬਾ ਸਕੱਤਰ ਹਰਮਨ ਬਾਜਵਾ ਨੇ ਲੌਂਗੋਵਾਲ ਦੀ ਅਨਾਜ ਮੰਡੀ ਵਿਖੇ ਸਥਾਨਕ ਪ੍ਰਸ਼ਾਸਨ ਨੂੰ ਇੱਕ ਟਰਾਲੀ ਅਤੇ ਇੱਕ ਗੱਡੀ ਰਾਸ਼ਨ ਦਾਲ ਚਾਵਲ ਆਦਿ ਦੇਣ ਲਈ ਪੁੱਜੇ।ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »ਕਰਫਿਊ ਦੌਰਾਨ ਚੀਫ ਖਾਲਸਾ ਦੀਵਾਨ ਵਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਜਾਰੀ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਯਤਨਾਂ ਤਹਿਤ ਲੋਕਾਂ ਦੀ ਸੁਰਖਿਆ ਵਜੋਂ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੌਰਾਨ ਚੀਫ ਖਾਲਸਾ ਦੀਵਾਨ ਵਲੋਂ ਗਰੀਬ ਤੇ ਲੋੜ੍ਹਵੰਦ ਪਰਿਵਾਰਾਂ ਨੂੰ ਘਰ-ਘਰ ਲੰਗਰ ਪਹੁੰਚਾਇਆ ਜਾ ਰਿਹਾ ਹੈ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕਿ ਅਜਿਹੇ ਹਾਲਾਤਾਂ ‘ਚ ਦਿਹਾੜੀਦਾਰ ਗਰੀਬਾਂ ਲਈ ਦੋ ਵਕਤ ਦੀ ਰੋਟੀ …
Read More »ਦੁਕਾਨਦਾਰ ਕੋਵਾ ਪੰਜਾਬ ਐਪ ਰਾਹੀਂ ਆਰਡਰ ਲੈ ਕੇ ਨਾਗਰਿਕਾਂ ਨੂੰ ਘਰਾਂ ਪਹੁੰਚਾਉਣਗੇ ਜਰੂਰੀ ਵਸਤਾਂ
ਸ਼ਿਕਾਇਤ ਮਿਲਣ `ਤੇ ਪ੍ਰਸਾਸ਼ਨ ਕਰ ਸਕਦਾ ਹੈ ਕਿਸੇ ਵੀ ਦੁਕਾਨਦਾਰ ਦੀ ਰਜਿਸਟ੍ਰੇਸ਼ਨ ਰੱਦ ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਰੂਰੀ ਵਸਤਾਂ ਦੀ ਘਰ ਤੱਕ ਪਹੁੰਚ ਕਰਵਾਉਣ ਲਈ ਕੋਵਾ ਪੰਜਾਬ ਐਪ ਵਿੱਚ ਇੱਕ ਨਵਾਂ ਮੋਡਿਊਲ ਤਿਆਰ ਕੀਤਾ ਗਿਆ ਹੈ।ਇਹ ਮੋਡਿਊਲ ਸਾਰੇ ਦੁਕਾਨਦਾਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਆਪਣੇ …
Read More »ਨਗਰ ਪੰਚਾਇਤ ਭੀਖੀ ਦੇ ਸਹਿਯੋਗ ਨਾਲ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਨੇ ਕਰੋਨਾ ਵਾਇਰਸ ਕਰਫਿਊ ਤੋਂ ਕਾਫੀ ਪ੍ਰਭਾਵਿਤ ਗਰੀਬ ਲੋਕਾਂ ਦੀ ਬਾਂਹ ਫੜੀ ਹੋਈ ਹੈ।ਇਸੇ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਨਗਰ ਪੰਚਾਇਤ ਭੀਖੀ ਦੇ ਸਹਿਯੋਗ ਨਾਲ ਵਾਰਡ ਨੰਬਰ 4 ਦੇ ਐਮ.ਸੀ ਮਨੋਜ ਕੁਮਾਰ ਰੋਕੀ ਵਲੋਂ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਤਾਂ ਜੋ ਗਰੀਬ …
Read More »ਕਿਸਾਨਾਂ ਦੀਆਂ ਮੁਸ਼ਿਕਲਾਂ ਹੱਲ ਲਈ ਖੇਤੀਬਾੜੀ ਵਿਭਾਗ ਵਲੋਂ ਕਾਲ ਸੈਂਟਰ ਆਰੰਭ
ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਕਰਫਿਊ ਦੌਰਾਨ ਪੰਜਾਬ ਰਾਜ ਵਿੱਚ ਖੇਤੀਬਾੜੀ ਨਾਲ ਸਬੰਧਿਤ ਧੰਦਿਆਂ, ਬੀਜ਼ਾਂ, ਖਾਦਾਂ ਅਤੇ ਕੀਟਨਾਸ਼ਕ ਜਹਿਰਾਂ ਦੇ ਪ੍ਰਬੰਧਾਂ ਸਬੰਧੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਜਿਲ੍ਹਾ ਪੱਧਰ `ਤੇ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਦਫ਼ਤਰ ਮੁੱਖ ਖੇਤੀਬਾੜੀ ਅਫਸਰ ਵਿਖੇ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਹੈ। …
Read More »
Punjab Post Daily Online Newspaper & Print Media