ਕੋਰੋਨਾ ਦੇ ਆਖਰੀ ਮਰੀਜ਼ ਨੂੰ ਗਿਆਨ ਸਾਗਰ ਹਸਪਤਾਲ `ਚੋਂ ਕੀਤਾ ਡਿਸਚਾਰਜ਼ ਫਤਹਿਗੜ੍ਹ ਸਾਹਿਬ, 23 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਜਿਲ੍ਹੇ ਸਬੰਧੀ ਹੁਣ ਤੱਕ ਸਾਹਮਣੇ ਆਏ ਕੋਰੋਨਾ ਪਾਜ਼ਟਿਵ ਮਰੀਜ਼ਾਂ ਵਿਚੋਂ ਆਖਰੀ ਮਰੀਜ਼ ਦੇ ਗਿਆਨ ਸਾਗਰ ਹਸਪਤਾਲ, ਬਨੂੜ ਵਿਚੋਂ ਡਿਸਚਾਰਜ਼ ਹੋਣ ਨਾਲ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। …
Read More »Monthly Archives: May 2020
28 ਸਾਲਾਂ ਨੌਜਵਾਨ ਪਾਇਆ ਗਿਆ ਕੋਰੋਨਾ ਪਾਜ਼ਟਿਵ
ਸ੍ਰੀ ਮੁਕਤਸਰ ਸਾਹਿਬ, 23 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਪਿਛਲੇ ਦਿਨੀ ਕਰੋਨਾ ਮੁਕਤ ਹੋ ਗਿਆ ਸੀ, ਪ੍ਰੰਤੂ ਅੱਜ 28 ਸਾਲਾਂ ਨੌਜਵਾਨ ਦੀ ਰਿਪੋਰਟ ਪਾਜ਼ਟਿਵ ਆਈ।ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕਰੋਨਾ ਵਾਇਰਸ ਨਾਲ ਪੀੜਤ ਮਰੀਜ਼ ਪੈਰਾ ਮਿਲਟਰੀ ਫੋਰਸ ਨਵੀਂ ਦਿੱਲੀ ਦਾ ਜਵਾਨ ਹੈ।ਜਿਸ ਦੀ ਉਮਰ 28 ਸਾਲ ਹੈ।ਉਹ ਪਿੰਡ ਮਾਹਣੀ …
Read More »ਗੁਰਦਾਸਪੁਰ ਜਿਲ੍ਹੇ ‘ਚ 2512 ਸ਼ੱਕੀ ਮਰੀਜ਼ਾਂ ਵਿਚੋਂ 2231 ਮਰੀਜ਼ਾਂ ਦੀ ਰਿਪੋਰਟ ਨੈਗਟਿਵ
ਗੁਰਦਾਸਪੁਰ, 23 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਹੈ ਕਿ ਜ਼ਿਲੇ ‘ਚ ਕੋਰੋਨਾ ਵਾਇਰਸ ਬਿਮਾਰੀ ਦੇ 2512 ਸ਼ੱਕੀ ਮਰੀਜ਼ਾਂ ਵਿਚੋਂ 2231 ਮਰੀਜਾਂ ਦੀ ਰਿਪੋਰਟ ਨੈਗਟਿਵ ਆਈ ਹੈ, 133 ਕੋਰੋਨਾ ਪੀੜਤ, 138 ਪੈਂਡਿਗ ਅਤੇ 10 ਸੈਂਪਲ ਰਿਜੈਕਟ ਹੋਏ ਹਨ। ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ‘ਚ 133 ਕੋਰੋਨਾ ਪੀੜਤਾਂ ਵਿਚੋਂ 03 ਵਿਅਕਤੀਆਂ ਦੀ ਮੋਤ ਹੋ …
Read More »ਰਿਹਾਇਸ਼ੀ ਕਲੌਨੀ ਵਿਚੋਂ ਮਿਲਿਆ ਜ਼ਹਿਰੀਲਾ ਤੇ ਖਤਰਨਾਕ ਸੱਪ ਕੋਬਰਾ
ਐਸ.ਪੀ.ਸੀ.ਏ ਐਕਸ ਇੰਸਪੈਂਕਟਰ ਅਸ਼ੋਕ ਜੋਸ਼ੀ ਨੇ ਕੀਤਾ ਕਾਬੂ ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਸੰਧੂ) – ਮਜੀਠਾ ਰੋਡ ਸਥਿਤ 88 ਫੁੱਟ ਰੋਡ ਦੀ ਰਿਹਾਇਸ਼ੀ ਇਲਾਕਿਆਂ ਦੇ ‘ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਤੇ ਅਫਰਾ ਤੱਫਰੀ ਮਚ ਗਈ ਜਦੋਂ ਇਲਾਕੇ ਵਿੱਚ ਇੱਕ ਲੰਬਾ ਸੱਪ ਇਲਾਕਾ ਨਿਵਾਸੀਆਂ ਵੱਲੋਂ ਵੇਖਿਆ ਗਿਆ।ਇਸੇ ਦੌਰਾਨ ਇਸ ਦੀ ਸੂਚਨਾ ਐਕਸ ਐਸ.ਪੀ.ਸੀ.ਏ ਦੇ ਇੰਸਪੈਕਟਰ ਅਸ਼ੋਕ ਜੋਸ਼ੀ ਮੋਦਗਿੱਲ ਨੂੰ …
Read More »ਸਵ. ਪੱਤਰਕਾਰ ਕੰਗ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏੇ ਗਏ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਸੰਧੂ) – ਬੀਤੇ ਦਿਨੀ ਦਿਲ ਦਾ ਦੌਰਾ ਪੈਣ ਕਾਰਨ ਇਸ ਫਾਨੀ ਸੰਸਾਰ ਤੋਂ ਕੂਚ ਕਰਨ ਵਾਲੇ ਪੱਤਰਕਾਰ ਜਗਜੀਤ ਸਿੰਘ ਕੰਗ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ 6ਵੀਂ ਪਾਤਸ਼ਾਹੀ ਰਣਜੀਤ ਐਵਨਿਊ ਵਿਖੇ ਪਾਏ ਗਏ।ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਉਪਰੰਤ ਅਰਦਾਸ ਕੀਤੀ ਗਈ।ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ ਸਵ. ਜਗਜੀਤ ਸਿੰਘ ਕੰਗ ਦੇ ਪਰਿਵਾਰਿਕ ਮੈਂਬਰਾਂ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਲੋਂ 7 ਰੋਜ਼ਾ ਵੈਬੀਨਾਰ ਸੀਰੀਜ਼ ਦਾ ਆਯੋਜਨ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਲੋਂ ‘ਹੈਲਥ ਵਾਰੀਅਰ ਕੇਅਰ ਫ਼ਾਰ ਨੇਸ਼ਨ ਬਿਲਡਰ’ ਜਿਹੇ harਵਿਲੱਖਣ ਵਿਸ਼ੇ ’ਤੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ 7 ਰੋਜ਼ਾ ਰਾਸ਼ਟਰੀ ਵੈਬੀਨਾਰ ਸੀਰੀਜ਼ ਦਾ ਆਯੋਜਨ ਕੀਤਾ ਗਿਆ।ਸਮੂਹ ਭਾਰਤ ’ਚ ਲਾਕਡਾਊਨ ਦੇ ਸਮੇਂ ਇੰਟਰਨੈਟ ਅਤੇ ਆਨਲਾਈਨ ਐਪਸ ਇਕ ਅਹਿਮ ਭੂਮਿਕਾ ਅਦਾ ਕਰ ਰਹੀਆਂ ਹਨ।ਅਜਿਹੀ ਸਥਿਤੀ ’ਚ ਖ਼ਾਲਸਾ ਕਾਲਜ ਗਵਰਨਿੰਗ …
Read More »ਜਿਲ੍ਹਾ ਪਠਾਨਕੋਟ ‘ਚ ਅੱਜ ਸ਼ਨੀਵਾਰ ਮਿਲਿਆ ਇੱਕ ਹੋਰ ਕਰੋਨਾ ਪਾਜ਼ਟਿਵ ਵਿਅਕਤੀ
ਕੁੱਲ ਤਿੰਨ ਕਰੋਨਾ ਪਾਜ਼ਟਿਵ ਮਰੀਜ਼ਾਂ ਦਾ ਚਿੰਤਪੁਰਨੀ ਮੈਡੀਕਲ ਕਾਲਜ ਆਈਸੋਲੇਸ਼ਨ ਹਸਪਤਾਲ ‘ਚ ਕੀਤਾ ਜਾ ਰਿਹਾ ਇਲਾਜ਼ ਪਠਾਨਕੋਟ, 23 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸ਼ਨੀਵਾਰ ਨੂੰ ਇੱਕ ਹੋਰ ਕਰੋਨਾ ਪਾਜ਼ਟਿਵ ਮਰੀਜ਼ ਦੀ ਪੁਸ਼ਟੀ ਹੋਈ ਹੈ।ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ ਕੁੱਲ ਤਿੰਨ ਕਰੋਨਾ ਪਾਜ਼ਟਿਵ ਲੋਕਾਂ ਦਾ ਆਈਸੋਲੇਸ਼ਨ ਹਸਪਤਾਲ ਚਿੰਤਪੂਰਨੀ ਮੈਡੀਕਲ ਕਾਲਜ ਵਿੱਚ ਇਲਾਜ਼ ਕੀਤਾ ਜਾ ਰਿਹਾ। …
Read More »ਵਪਾਰ ਮੰਡਲ ਦੇ ਆਗੂਆਂ ਨੇ ਬਿਜਲੀ ਦੇ ਭਾਰੀ-ਭਰਕਮ ਬਿਲਾਂ ਨੂੰ ਲੈ ਕੇ ਜਤਾਇਆ ਰੋਸ
ਧੂਰੀ, 23 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਵਪਾਰ ਮੰਡਲ ਧੂਰੀ ਦੀ ਇੱਕ ਮੀਟਿੰਗ ਵਿਕਾਸ ਜੈਨ ਅਤੇ ਪਵਨ ਕੁਮਾਰ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਧੂਰੀ ਸ਼ਹਿਰ ਦੀਆਂ ਵੱਖ-ਵੱਖ ਵਪਾਰਕ ਅਤੇ ਸਮਾਜਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ।ਵਪਾਰੀ ਆਗੂਆਂ ਨੇ ਸੂਬਾ ਸਰਕਾਰ ਖਿਲਾਫ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲਗਾਏ ਗਏ ਕਰਫਿਊ ਦੌਰਾਨ ਵਪਾਰੀਆਂ ਦਾ ਪੂਰਾ …
Read More »ਕੋਰੋਨਾ ਤੋਂ ਬੇਖੌਫ ਕਈ ਦੁਕਾਨਦਾਰ ਤੇ ਰੇਹੜੀ ਵਾਲੇ ਪ੍ਰਸਾਸ਼ਨ ਦੇ ਹੁਕਮਾਂ ਦੀਆਂ ਉਡਾ ਰਹੇ ਹਨ ਧੱਜੀਆਂ?
ਸਾਰਿਆਂ ਲਈ ਬਰਾਬਰ ਕਾਨੂੰਨ ਬਣਾਉਣ ਦੀ ਮੰਗ ਕਰਨ ਲੱਗੇ 95% ਪੀੜਤ ਦੁਕਾਨਦਾਰ ਧੂਰੀ, 23 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੰਮੇਂ ਸਮੇਂ ਤੋਂ ਬੰਦ ਪਏ ਕਾਰੋਬਾਰਾਂ ਨੂੰ ਸਰਕਾਰੀ ਹੁਕਮਾਂ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਦੁਕਾਨਾਂ ਆਦਿ ਖੋਲ੍ਹਣ ਨੂੰ ਲੈ ਕੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼ਾਂ ਹੇਠ ਢਾਬਿਆਂ, ਹੋਟਲਾਂ ਅਤੇ ਖਾਣ-ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ ਆਦਿ …
Read More »ਓਮਾ ਗੁਰਬਖਸ਼ ਸਿੰਘ ਦੀ ਮੌਤ `ਤੇ ਦੁੱਖ ਦਾ ਪ੍ਰਗਟਾਇਆ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਰੰਗਮੰਚ ਦੀ ਪਹਿਲੀ ਅਭਿਨੇਤਰੀ ਜਾਣੀ ਜਾਂਦੀ ਗੁਰਬਖਸ਼ ਸਿੰਘ ਪ੍ਰੀਤਲੜੀ ਦੀ ਧੀ ਉਮਾ ਗੁਰਬਖਸ਼ ਸਿੰਘ (94) ਦੀ ਮੌਤ ‘ਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ , ਸ਼੍ਰੋਮਣੀ ਬਾਲ ਸਾਹਿਤ ਲੇਖਕ ਡਾ. ਕੁਲਬੀਰ ਸਿੰਘ ਸੂਰੀ, ਡਾ. ਪਰਮਿੰਦਰ ਸਿੰਘ, ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਕਹਾਣੀਕਾਰ ਮੁਖਤਾਰ ਗਿੱਲ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ …
Read More »
Punjab Post Daily Online Newspaper & Print Media