ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਵਿਰਾਸਤੀ ਦਰੱਖ਼ਤ ਲਗਾਉਣ ਦਾ ਕਾਰਜ਼ ਆਰੰਭ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਵਾਤਾਵਰਨ ਪ੍ਰੇਮੀ ਪ੍ਰਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ …
Read More »Monthly Archives: June 2020
ਕੌਮੀ ਪ੍ਰਧਾਨ ਬਣਨ ’ਤੇ ਜਥੇਦਾਰ ਰਣੀਕੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਕੋਰ ਕਮੇਟੀ ਦੇ ਮੈਂਬਰ ਬਣਨ ਉਪਰੰਤ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਉਨ੍ਹਾਂ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ …
Read More »ਬੰਟੀ ਰੋਮਾਣਾ ਤੇ ਸਾਬੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸਕੱਤਰ ਜਰਨਲ ਸਰਬਜੋਤ ਸਿੰਘ ਸਾਬੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਦੋਹਾਂ ਨਵ-ਨਿਯੁਕਤ ਯੂਥ ਅਕਾਲੀ ਆਗੂਆਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਂਬਰ ਜੋਧ …
Read More »ਅਮਰੀਕਾ ਨਿਵਾਸੀ ਗੁਰਚਰਨ ਸਿੰਘ ਰੱਕੜ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਨਿਵਾਸੀ ਪ੍ਰਸਿੱਧ ਸਿੱਖ ਕਾਰੋਬਾਰੀ ਗੁਰਚਰਨ ਸਿੰਘ ਰੱਕੜ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਰੱਕੜ 10 ਜੂਨ ਨੂੰ ਅਕਾਲ ਚਲਾਣਾ ਕਰ ਗਏ ਸਨ।ਉਹ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਡਾ. ਰੂਪ ਸਿੰਘ ਨੇ ਕਿਹਾ ਕਿ ਗੁਰਚਰਨ ਸਿੰਘ ਰੱਕੜ ਦਾ …
Read More »ਹਲਕਾ ਬਲਾਚੌਰ ਦੀ ਸੰਗਤ ਵਲੋਂ ਲੰਗਰ ਲਈ ਕਣਕ ਦੀ ਸੇਵਾ
ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਬਲਾਚੌਰ ਦੀ ਸੰਗਤ ਵੱਲੋਂ ਇੱਕ ਟਰੱਕ ਕਣਕ ਭੇਟ ਕੀਤੀ ਗਈ।ਹਲਕੇ ਵੱਲੋਂ ਸ੍ਰੀਮਤੀ ਸੁਨੀਤਾ ਚੌਧਰੀ ਦੀ ਅਗਵਾਈ ਵਿਚ ਇਹ ਕਣਕ ਇਕੱਤਰ ਕਰ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਆਂਦੀ ਗਈ ਹੈ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, …
Read More »ਅੰਮ੍ਰਿਤਸਰ ‘ਚ ਸ਼ੁਕਰਵਾਰ ਨੂੰ ਮਿਲੇ 36 ਕੋਰੋਨਾ ਪਾਜ਼ਟਿਵ ਕੇਸ
ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ ਬਿਊਰੋ) – ਅੱਜ ਗੁਰੂ ਨਗਰੀ ਵਿੱਚ ਤਿੰਨ ਦਰਜ਼ਨ ਕੋਰੋਨਾ ਪਾਜ਼ਟਿਵ ਕੇਸ ਸਾਹਮਣੇ ਆਏ ਹਨ।ਸ਼ੁਕਰਵਾਰ ਨੂੰ 36 ਕੇਸ ਮਿਲਣ ਨਾਲ ਕੁੱਲ ਐਕਟਿਵ ਮਰੀਜ਼ਾਂ ਦੀ ਗਿਣਤੀ ਹੁਣ 173 ਹੋ ਗਈ ਹੈ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ 17 ਪਾਜ਼ਟਿਵ ਮਰੀਜ਼ਾਂ ਵਿਚੋਂ 2 ਗੇਟ ਹਕੀਮਾਂ, 3 ਗੇਟ ਖਜਾਨਾ, 1 ਕੋਰਟ ਹਰਨਾਮ ਸਿੰਘ, …
Read More »ਜਿਲੇ ਵਿੱਚ ਅੱਜ 2 ਪੋਜ਼ੀਟਿਵ ਕੇਸ ਆਏ ਸਾਹਮਣੇ
ਹੁਣ ਤੱਕ ਲਏ ਗਏ ਸੈਂਪਲਾਂ `ਚੋਂ 4817 ਆਏ ਨੈਗੇਟਿਵ ਹੁਸ਼ਿਆਰਪੁਰ, 12 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ਵਿੱਚੋਂ 4817 ਵਿਅਕਤੀਆਂ ਦੇ ਸੈਂਪਲ ਨੈਗੇਟਵਿ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ 6154 ਸੈਂਪਲਾਂ ਲਏ ਗਏ ਹਨ, ਜਿਨਾਂ ਵਿੱਚ 4817 …
Read More »ਫਰੀਦਕੋਟ ਜ਼ਿਲੇ ਦੀਆਂ ਪ੍ਰਾਪਤ 251 ਰਿਪੋਰਟਾਂ ਨੈਗੇਟਿਵ – ਸਿਵਲ ਸਰਜਨ
ਫਰੀਦਕੋਟ, 12 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਦੇ ਮੈਡੀਕਲ, ਪੈਰਾ-ਮੈਡੀਕਲ ਅਤੇ ਮਾਸ ਮੀਡੀਆ ਸਟਾਫ ਵਲੋਂ ਕੋਵਿਡ-19 ਤਹਿਤ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਫਰੀਦਕੋਟ ਵਲੋਂ ਕੋਵਿਡ-19 ਦੇ ਹੁਣ ਤੱਕ 6610 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿੱਚੋਂ 328 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਉਨ੍ਹਾਂ ਦੱਸਿਆ ਕਿ …
Read More »ਪਟਿਆਲਾ ਜਿਲ੍ਹੇ ’ਚ 617 ਕੋਵਿਡ ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ
ਪਟਿਆਲਾ 12 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਪੈਡਿੰਗ 1348 ਸੈਂਪਲਾਂ ਵਿਚੋਂ 617 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ਵਿਚੋਂ ਸਾਰੇ ਹੀ ਕੋਵਿਡ ਨੈਗੇਟਿਵ ਪਾਏ ਗਏ ਹਨ।ਬਾਕੀ ਸੈਂਪਲਾਂ ਦੀ ਰਿਪੋਰਟ ਦੇਰ ਰਾਤ ਆਵੇਗੀ।ਉਨ੍ਹਾਂ ਦੱਸਿਆ ਕਿ ਖ਼ਾਸ ਤੋਰ ‘ਤੇ ਨਵੇਂ ਉਪਰਾਲੇ ਤਹਿਤ ਪਬਲਿਕ ਡੀਲਿੰਗ ਦੀ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ …
Read More »ਬਠਿੰਡਾ ‘ਚ 3 ਹੋਰਾਂ ਨੇ ਕਰੋਨਾ ਨੂੰ ਦਿੱਤੀ ਮਾਤ, ਹੁਣ ਐਕਟਿਵ ਕੇਸ ਕੇਵਲ 3
285 ਰਿਪੋਰਟਾਂ ਆਈਆਂ ਨੈਗੇਟਿਵ ਬਠਿੰਡਾ, 12 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿੱਚ ਅੱਜ 3 ਹੋਰ ਜਣੇ ਕਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਆਪਣੇ ਘਰ ਪਰਤ ਗਏ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਇਹ ਲੋਕ ਮੁੰਬਈ ਤੋਂ ਪਰਤੇ ਸਨ ਅਤੇ ਕਰੋਨਾ ਪਾਜਿਟਿਵ ਆਉਣ ਤੋਂ ਲੈ ਕੇ ਡਾਕਟਰੀ ਦੇਖ-ਰੇਖ ਹੇਠ ਸਨ।ਜਿੰਨਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। …
Read More »
Punjab Post Daily Online Newspaper & Print Media