ਕਪੂਰਥਲਾ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਨੇ ਸਮਾਜਿਕ ਜਿੰਮੇਵਾਰੀ ਤਹਿਤ ਕਰੋਨਾ ਦੀ ਰੋਕਥਾਮ ਲਈ ਰੈਡ ਕਰਾਸ ਨੂੰ ਮਾਸਕ ਤੇ ਸੈਨੀਟਾਈਜ਼ਰ ਸੌਂਪੇ ਗਏ।ਮੰਡਲ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਲੀਡ ਬੈਂਕ ਹੋਣ ਕਾਰਨ ਜਿਲੇ ਵਿੱਚ ਪੰਜਾਬ ਨੈਸ਼ਨਲ ਬੈਂਕ ਵਲੋਂ ਪਹਿਲਾਂ ਵੀ ਕੁਦਰਤੀ ਆਫਤਾਂ ਮੌਕੇ ਲੋਕਾਂ ਦੀ ਸਹਾਇਤਾ ਲਈ ਅਨੇਕਾਂ ਕਦਮ ਚੁੱਕੇ ਜਾਂਦੇ ਹਨ। …
Read More »Monthly Archives: July 2020
ਕੋਵਿਡ 19 – ਖੇਤੀਬਾੜੀ ਸੰਬੰਧੀ ਆਨਲਾਈਨ ਜਾਗਰੂਕਤਾ ਕੈਂਪ ਹਰ ਮੰਗਲਵਾਰ – ਡਾ. ਹਰਤਰਨਪਾਲ ਸਿੰਘ
ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਸਮੇਂ-ਸਮੇਂ ਜਾਗਰੂਕਤਾ ਕੈਂਪ ਲਗਾ ਕੇ ਖੇਤੀਬਾੜੀ ਨਾਲ ਸੰਬੰਧਤ ਨਵੀਨਤਮ ਤਕਨੀਕਾਂ ਕਿਸਾਨਾਂ ਤੱਕ ਪਿੰਡ ਤੇ ਬਲਾਕ ਪੱਧਰ ‘ਤੇ ਪਹੁੰਚਾਈਆਂ ਜਾਂਦੀਆਂ ਹਨ।ਤਾਂ ਜੋ ਫਸਲਾਂ ਦੀ ਕਾਸ਼ਤ ‘ਚ ਸੰਭਾਵਿਤ ਕਿਸੇ ਕਿਸਮ ਦੀਆਂ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਹਰੇਕ ਤਰਾਂ ਦੇ ਜਨਤਕ ਇਕੱਠ …
Read More »ਸੇਵਾ ਕੇਂਦਰ ਪਠਾਨਕੋਟ ‘ਚ ਡੀ.ਐਮ ਵਲੋਂ ਸਟਾਫ ਤੇ ਹੋਰਨਾਂ ਨੂੰ ਮਿਸ਼ਨ ਫਤਿਹ ਪ੍ਰਤੀ ਕੀਤਾ ਜਾਗਰੂਕ
ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਲੋਕਾਂ ਕਰੋਨਾ ਵਾਇਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਪਿਛਲੇ ਕਰੀਬ ਇੱਕ ਮਹੀਨੇ ਤੋਂ ਜਿਆਦਾ ਸਮੇਂ ਤੋਂ ਪੂਰੇ ਪੰਜਾਬ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਵੀ ਮਿਸ਼ਨ ਫਤਿਹ ਪ੍ਰੋਗਰਾਮ ਚਲਾਇਆ ਜਾ …
Read More »ਉੁਘੇ ਲੇਖਕ, ਸਿੱਖਿਆ ਸ਼ਾਸਤਰੀ ਤੇ ਨੈਸ਼ਨਲ ਐਵਾਰਡੀ ਸ਼ਮਸ਼ੇਰ ਸਿੰਘ ਨਾਗਰਾ ਦਾ ਦਿਹਾਂਤ
ਸਮਰਾਲਾ, 23 ਜੁਲਾਈ (ਇੰਦਰਜੀਤ ਕੰਗ) – ਉੱਘੇ ਲੇਖਕ, ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜੀਵਨ ਮੈਂਬਰ ਤੇ ਕੌਮੀ ਪੁਰਸਕਾਰ ਵਿਜੇਤਾ ਸ਼ਮਸ਼ੇਰ ਸਿੰਘ ਨਾਗਰਾ (87 ਸਾਲ) ਦਾ ਉਨ੍ਹਾਂ ਦੇ ਜੱਦੀ ਪਿੰਡ ਨਾਗਰਾ ਵਿਖੇ ਦੇਹਾਂਤ ਹੋ ਗਿਆ। ਸ਼ਮਸ਼ੇਰ ਸਿੰਘ ਨਾਗਰਾ ਦਾ ਅੰਤਿਮ ਸੰਸਕਾਰ ਅੱਜ ਸਵੇਰੇ ਕੀਤਾ ਗਿਆ। ਉਘੇ ਨਾਟਕਕਾਰ, ਰਾਜ ਪੁਰਸਕਾਰ ਵਿਜੇਤਾ ਅਧਿਆਪਕ ਤੇ ਨਾਗਰਾ ਪਿੰਡ ’ਚ ਪੜ੍ਹਾਉਂਦੇ ਰਹੇ ਅਧਿਆਪਕ ਮਾਸਟਰ ਤਰਲੋਚਨ ਸਿੰਘ …
Read More »ਜਨਮ ਦਿਨ ਮੁਬਾਰਕ – ਜਗਤਦੀਪ ਸਿੰਘ ਨਹਿਲ
ਲੌਂਗੋਵਾਲ, 22 ਜੁਲਾਈ (ਜਗਸੀਰ ਲੌਂਗੋਵਾਲ) – ਮੱਖਣ ਸਿੰਘ ਸ਼ਾਹਪੁਰ (ਸਾਬਕਾ ਪੰਚ) ਤੇ ਅਮਨਦੀਪ ਕੌਰ ਵਾਸੀ ਪਿੰਡ ਸ਼ਾਹਪੁਰ ਕਲਾਂ ਨੂੰ ਹੋਣਹਾਰ ਬੇਟੇ ਜਗਤਦੀਪ ਸਿੰਘ ਨਹਿਲ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਮੁੱਖ ਮੰਤਰੀ ਵਲੋਂ `ਮਿਸ਼ਨ ਯੋਧੇ` ਮੁਹਿੰਮ ਹੋਰ ਦੋ ਮਹੀਨੇ ਵਧਾਉਣ ਦਾ ਫੈਸਲਾ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕਤਾ ਲਈ ਚਲਾਈ ਗਈ `ਮਿਸ਼ਨ ਯੋਧੇ` ਮੁਹਿੰਮ ਨੂੰ ਮਿਲੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁਹਿੰਮ ਨੂੰ ਹੋਰ ਦੋ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ।ਉਨਾਂ ਨੇ ਅਗਲੇ ਪੜਾਅ ਵਜੋਂ ਡਾਇਮੰਡ ਸਰਟੀਫਿਕੇਟ ਦਾ ਐਲਾਨ ਵੀ ਕੀਤਾ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੇ …
Read More »ਤ੍ਰਿਪੁਰਾ ਦੇ ਮੁੱਖ ਮੰਤਰੀ ਵੱਲੋਂ ਪੰਜਾਬੀਆਂ ਲਈ ਵਰਤੀ ਅਪਮਾਨਜਨਕ ਸ਼ਬਦਾਵਲੀ ਦੀ ਨਿਖੇਧੀ
ਅੰਮ੍ਰਿਤਸਰ, 22 ਜੁਲਾਈ (ਗੁਰਪ੍ਰੀਤ ਸਿੰਘ) – ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲੇਬ ਕੁਮਾਰ ਦੇਬ ਵੱਲੋਂ ਪੰਜਾਬੀਆਂ ਲਈ ਕੀਤੀ ਗਈ ਅਪਮਾਨਜਨਕ ਸ਼ਬਦਾਵਲੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਬਿਪਲੇਬ ਦੇਬ ਨੇ ਕਿਹਾ ਸੀ ਪੰਜਾਬੀ ਅਤੇ ਜਾਟ ਕਿਸੇ ਤੋਂ ਡਰਦੇ ਨਹੀਂ ਹਨ, ਬਹੁਤ ਤਾਕਤਵਰ ਹਨ, ਪ੍ਰੰਤੂ ਘੱਟ ਦਿਮਾਗ ਵਾਲੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਤ੍ਰਿਪੁਰਾ ਦੇ …
Read More »ਲੌਂਗੋਵਾਲ ਨੇ ਆਨਲਾਈਨ ਗੱਤਕਾ ਮੁਕਾਬਲਿਆਂ ਦੌਰਾਨ ਜੇਤੂ ਰਹੀਆਂ ਟੀਮਾਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 22 ਜੁਲਾਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਸਤਰ ਵਿੱਦਿਆ ਗੱਤਕਾ ਨੂੰ ਪ੍ਰਫੁੱਲਿਤ ਕਰਨ ਲਈ ਆਨਲਾਈਨ ਗੱਤਕਾ ਮੁਕਾਬਲੇ ਕਰਵਾਉਣ ਦਾ ਵਿਲੱਖਣ ਉਪਰਾਲਾ ਕੀਤਾ ਗਿਆ ਹੈ।ਇਸ ਤਹਿਤ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿਚ ਕਰਵਾਏ ਗਏ ਗੱਤਕਾ ਮੁਕਾਬਲਿਆਂ ਦੌਰਾਨ ਬੇਹਤਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਗੱਤਕਾ ਟੀਮਾਂ ਨੂੰ ਸ਼੍ਰੋਮਣੀ …
Read More »ਫਰਦ ਕੇਂਦਰ ‘ਚ ਏ.ਐਸ.ਐਮ ਵੱਲੋਂ ਸਟਾਫ ਤੇ ਹੋਰਨਾਂ ਨੂੰ ਕੀਤਾ ਮਿਸ਼ਨ ਫਤਿਹ ਪ੍ਰਤੀ ਜਾਗਰੂਕ
ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਓ ਦੇ ਜਾਗਰੁਕਤਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਅੱਜ ਇਸ ਲੜੀ ਅਧੀਨ ਫਰਦ ਕੇਂਦਰ ਪਠਾਨਕੋਟ ਵਿੱਚ ਸਹਾਇਕ …
Read More »ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਦਾ ਬਾਰਵੀਂ ਦਾ ਨਤੀਜਾ 100%
ਮਲੋਟ, 22 ਜੁਲਾਈ (ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਾਸਤੇ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਦਾ ਬਾਰਵੀਂ ਜਮਾਤ ਦਾ ਨਤੀਜਾ 100% ਰਿਹਾ।ਪ੍ਰਿੰਸੀਪਲ ਵਿਜੇ ਗਰਗ ਨੇ ਦੱਸਿਆ ਕਿ ਇਸ ਸਕੂਲ ਦੇ ਸਾਇੰਸ, ਕਾਮਰਸ ਅਤੇ ਆਰਟਸ ਦੀਆਂ ਸਾਰੀਆਂ ਵਿਦਿਆਰਥਣਾਂ ਫਸਟ ਡਵੀਜ਼ਨ ਵਿੱਚ ਪਾਸ ਹੋਈਆਂ ਹਨ।ਸਾਇੰਸ ਗਰੁੱਪ ਦੀ ਵਿਦਿਆਰਥਣ ਰੀਆ ਨੇ 95.5% ਅਤੇ ਖੁਸ਼ੀ ਨੇ 94% …
Read More »
Punjab Post Daily Online Newspaper & Print Media