ਪਟਿਆਲਾ ਪੁਲਿਸ ਲਈ 10 ਹਜ਼ਾਰ ਸਾਬਣ, 5 ਹਜ਼ਾਰ ਕੱਪੜੇ ਦੇ ਮਾਸਕ, 2000 ਹਜ਼ਾਰ ਸੈਨੀਟਾਈਜ਼ਰ ਵੀ ਐਸ.ਐਸ.ਪੀ ਨੂੰ ਸੌਂਪੇ ਪਟਿਆਲਾ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਟਿਆਲਾ ਸ੍ਰੀ ਗੁਰੂ ਸਿੰਘ ਸਭਾ ਮਾਲ ਰੋਡ ਸਥਿਤ ਲੈਬਾਰੋਟਰੀ ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ।ਇਸ ਲੈਬ ਦਾ ਉਦਘਾਟਨ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ. ਪੀ ਸਿੰਘ ਓਬਰਾਏ ਅਤੇ …
Read More »Daily Archives: September 12, 2020
ਅੱਜ 292 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 9 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ
ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 140, ਕੋਰੋਨਾ ਤੋਂ ਮੁਕਤ 191 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 292 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 191 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 4617 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। …
Read More »ਮੁੱਢਲਾ ਸਿਹਤ ਕੇਂਦਰ ਪੰਜਗਰਾਈਆਂ ਵਿਖੇ ਰੈਪਿਡ ਐਂਟੀਜਨ ਟੈਸਟ ਦੀ ਸ਼ੁਰੂਆਤ
ਹੁਣ 30 ਮਿੰਟ ਵਿੱਚ ਮਿਲੇਗਾ ਕੋਰੋਨਾਵਾਇਰਸ ਟੈਸਟ ਦਾ ਨਤੀਜਾ ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸਨਰ ਰਾਮਵੀਰ ਅਤੇ ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਦਿਸਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਫਤਿਹਗੜ ਪੰਜਗਰਾਈਆਂ ਡਾਕਟਰ ਗੀਤਾ ਦੀ ਅਗਵਾਈ ਵਿੱਚ ਮਿਸ਼ਨ ਫਤਿਹ ਤਹਿਤ ਬਲਾਕ ਫਤਿਹਗੜ ਪੰਜਗਰਾਈਆਂ ਅਧੀਨ ਕੋਰੋਨਾਵਇਰਸ ਦੀ ਸੈਂਪਲਿੰਗ ਲਗਾਤਾਰ ਕੀਤੀ ਜਾ ਰਹੀ ਹੈ।ਬਲਾਕ ਵਿੱਚ ਜਿਥੇ ਪਹਿਲਾਂ ਸਿਰਫ ਆਰ.ਟੀ.ਪੀ.ਸੀ.ਆਰ ਟੈਸਟ ਲਈ …
Read More »ਜਿਲ੍ਹਾ ਪਠਾਨਕੋਟ ਦੇ ਸਾਰੇ ਸੇਵਾਂ ਕੇਂਦਰਾਂ ‘ਚ ਲਗਾਏ ਗਏ ਪੋਦੇ
ਪਠਾਨਕੋਟ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਪੰਜਾਬ ਦੇ ਵਧੀਕ ਸਕੱਤਰ ਤੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਠਾਨਕੋਟ ਜਿਲੇ ਦੇ 14 ਸੇਵਾ ਕੇਂਦਰਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਵਾਤਾਵਰਣ ਨੂੰ ਸਾਫ ਤੇ ਸਵੱਛ ਰੱਖਣ ਲਈ ਪਠਾਨਕੋਟ ਜਿਲੇ ਦੇ ਸਾਰੇ ਸੇਵਾ …
Read More »ਜਿਲਾ ਪੱਧਰੀ ਭਾਸ਼ਣ ਮੁਕਾਬਲੇ ਚ` ਸ.ਸ.ਸ.ਸ. ਕਟੜਾ ਕਰਮ ਸਿੰਘ ਦੀ ਵਿਦਿਆਰਥਣਾਂ ਅੱਵਲ
ਅੰਮ੍ਰਿਤਸਰ, 12, ਸਤੰਬਰ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਜੀ ਦੀ ਯੋਗ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਮੁਕਾਬਲਿਆਂ ਦੀ ਲੜੀ ਤਹਿਤ ਭਾਸ਼ਣ ਮੁਕਾਬਲੇ ਵਿੱਚ ਸਰਕਾਰੀ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਦੀਆਂ …
Read More »ਸਾਰਗੜ੍ਹੀ ਦੇ ਸ਼ਹੀਦਾਂ ਦੀ ਯਾਦ ‘ਚ ਗੁ. ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 12 ਸਤੰਬਰ (ਗੁਰਪ੍ਰੀਤ ਸਿੰਘ) – ਸਾਰਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ …
Read More »ਗਰੀਨ ਐਵਨਿਊ ਦੀ ਟਾਂਗਾ ਕਲੌਨੀ ਵਿਖੇ ਟਿਉਬਵੈਲ ਦਾ ਉਦਘਾਟਨ
ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ) – ਨਗਰ ਨਿਗਮ ਵਾਰਡ ਨੰ: 9 ‘ਚ ਗਰੀਨ ਐਵਨਿਊ ਟਾਂਗਾ ਕਲੌਨੀ ਵਿਖੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਟਿਉਬਵੈਲ ਦਾ ਉਦਘਾਟਨ ਕੀਤਾ ਗਿਆ।ਉਨਾਂ ਦੇ ਨਾਲ ਸੋਨੂੰ ਦੱਤੀ, ਵਿਜੇ ਉਮਟ, ਪੱਪੀ ਪ੍ਰਧਾਨ, ਸ਼ੋਰੀ ਪ੍ਰਧਾਨ ਤੇ ਭਾਰੀ ਇਲਾਕਾ ਨਿਵਾਸੀ ਹਾਜ਼ਰ ਸਨ।ਮੇਅਰ ਨੇ ਅਧਿਕਾਰੀਆਂ ਨੂੰ ਟਾਂਗਾ ਕਲੌਨੀ ਦੇ ਪਾਰਕ ਨੂੰ ਜਲਦ ਤੋਂ ਜਲਦ ਡਿਵੈਲਪ ਕਰਨ ਦੇ ਹੁਕਮ ਕੀਤੇ ਅਤੇ …
Read More »ਮੇਅਰ ਰਿੰਟੂ ਤੇ ਵਿਧਾਇਕ ਵੇਰਕਾ ਵਲੋਂ ਸਰਕਾਰੀ ਸਕੂਲ ‘ਚ ਵਿਕਾਸ ਕੰਮਾਂ ਦਾ ਉਦਘਾਟਨ
ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ: 53 ਵਿਖੇ ਵਿਧਾਇਕ ਰਾਜ ਕੁਮਾਰ ਵੇਰਕਾ ਦੇ ਨਾਲ ਮਿਲ ਕੇ ਸਮਿਟਰੀ ਰੋਡ ਗਵਾਲ ਮੰਡੀ ਵਿਖੇ ਸਰਕਾਰੀ ਸਕੂਲ ਵਿੱਚ ਵਿਕਾਸ ਦੇ ਕੰਮ ਦਾ ਉਦਘਾਟਨ ਕੀਤਾ।ਇਸ ਕੰਮ ‘ਤੇ ਲਗਭਗ 25 ਲੱਖ ਰੁਪਏ ਦੀ ਲਾਗਤ ਆਵੇਗੀ।ਇਸ ਤੋਂ ਬਾਅਦ ਅਧਿਆਪਕ ਦਿਵਸ ਸਬੰਧੀ ਸਮਾਗਮ ਵਿੱਚ ਮੇਅਰ ਨੇ ਅਧਿਆਪਕਾਂ ਨੂੰ ਸਰਟੀਫਿਕੇਟ ਵੰਡੇ।ਵਿਧਾਇਕ ਰਾਜ …
Read More »ਮੁਲਾਜ਼ਮ ਏਕਤਾ ਬਣਾਉਣ ਲਈ ਉਪਰਾਲੇ ਜਾਰੀ – ਹਰਭਜਨ ਪਿਲਖਣੀ
ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ) – ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਸਰਕਲ ਸੰਗਰੂਰ/ਬਰਨਾਲਾ ਸਰਕਲ ਵਰਕਿੰਗ ਕਮੇਟੀ ਦੀ ਮੀਟਿੰਗ ਸਰਕਲ ਪ੍ਰਧਾਨ ਸਾਥੀ ਜੀਵਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਜਗਦੇਵ ਸਿੰਘ ਬਾਹੀਆ ਅਤੇ ਪੰਜਾਬ ਦੇ ਪ੍ਰਧਾਨ ਹਰਭਜਨ ਸਿੰਘ ਪਿਲਖਣੀ ਨੇ ਸ਼ਮੂਲੀਅਤ ਕੀਤੀ ਤੇ ਪਿਛਲੇ ਸੰਘਰਸ਼ਾਂ ਉਪਰ ਤਸੱਲੀ ਪ੍ਰਗਟਾਈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕਰੋਨਾ ਦੇ ਨਾਮ …
Read More »ਢੀਂਡਸਾ ਵਲੋਂ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਦਾ ਐਲਾਨ
ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ ‘ਤੇ ਖੇਤੀ ਆਰਡੀਨੈਸਾਂ ਖਿਲਾਫ਼ 15 ਸਤੰਬਰ ਨੂੰ ਸੰਸਦ ਅੰਦਰ ਬਿਲ ਪੇਸ਼ ਹੋਣ ਵਾਲੇ ਦਿਨ ਦੋ ਘੰਟੇ ਸੜਕਾਂ ਜਾਮ ਕਰਨ ਦੇ ਸੱਦੇ ਦੀ ਡੱਟ ਕੇ ਹਮਾਇਤ ਕਰਨ ਦਾ ਐਲਾਨ ਕੀਤਾ ਹੈ।ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਖੇਤੀ ਨਾਲ ਸਿੱਧੇ-ਅਸਿੱਧੇ …
Read More »
Punjab Post Daily Online Newspaper & Print Media