ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਸਥਾਨਕ ਬੇਰੀ ਗੇਟ ਸਥਿਤ ਸਰਕਾਰੀ ਆਈ.ਟੀ.ਆਈ (ਇਸਤਰੀਆਂ) ਵਿਖੇ ਕਿੱਤਾ ਸਿਖਲਾਈ ਕੋਰਸਾਂ ਜਿਵੇਂ ਕਿ ਕਟਾਈ ਸਿਲਾਈ ਅਤੇ ਕਢਾਈ, ਫੈਸ਼ਨ ਤਕਨਾਲੋਜੀ, ਬੇਸਿਕ ਕੋਸਮੈਟੋਲੋਜੀ (ਪਾਰਲਰ) ਅਤੇ ਆਈ.ਸੀ.ਟੀ.ਐਸ.ਐਮ ਵਿੱਚ ਸੀਟਾਂ ਲਈ ਦਾਖਲਾ ਚੱਲ ਰਿਹਾ ਹੈ।ਜਿਸ ਲਈ ਅੱਠਵੀਂ, ਦਸਵੀਂ ਪਾਸ ਲੜਕੀਆਂ ਲਈ 29 ਸਤੰਬਰ ਤੋਂ ਉਕਤ ਟਰੇਡਾਂ ਲਈ ਖਾਲੀ ਰਹਿ ਗਈਆਂ ਸੀਟਾਂ ਪਹਿਲਾਂ ਆਓ ਅਤੇ ਪਹਿਲਾਂ ਪਾਓ ਦੇ ਅਧਾਰ …
Read More »Daily Archives: September 24, 2020
25 ਨੂੰ ਪੰਜਾਬ ਬੰਦ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ ‘ਤੇ ਰੋਕ – ਜਗਮੋਹਨ ਸਿੰਘ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵੱਖ ਕਿਸਾਨ, ਮਜ਼ਦੂਰ ਜਥੇਬੰਦੀਆਂ ਵੱਲੋਂ 24 ਤੋਂ 26 ਸਤੰਬਰ ਤੱਕ ਪੰਜਾਬ ਵਿੱਚ ਰੇਲਾਂ ਰੋਕਣ ਦਾ ਪ੍ਰੋਗਰਾਮ ਉਲੀਕਿਆ ਹੈ ਅਤੇ 25 ਸਤੰਬਰ 2020 ਨੂੰ ਪੰਜਾਬ ਬੰਦ ਸੱਦਾ ਦਿੱਤਾ ਹੋਇਆ ਹੈ।ਇਸ ਦੇ ਮੱਦੇਨਜ਼ਰ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਦੇ ਖੇਤਰ ਵਿੱਚ ਅਮਨ ਕਾਨੂੰਨੀ ਦੀ ਵਿਵਸਥਾ ਬਣਾਏ ਰੱਖਣ ਅਤੇ ਲੋਕ ਹਿੱਤਾਂ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ …
Read More »ਪੰਜਾਬ ਬੰਦ ਨੂੰ ਨਿਹੰਗ ਸਿੰਘ ਦਲਾਂ ਦੀ ਪੂਰਨ ਹਮਾਇਤ
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਨੇ ਕਿਸਾਨ ਅੰਦੋਲਨ ਦੀ ਪੁਰਜ਼ੋਰ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਆਰਡੀਨੈਂਸ ਤੁਰੰਤ ਵਾਪਸ ਲਵੇ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਬਿਆਨ ਵਿੱਚ …
Read More »ਦਮਦਮੀ ਟਕਸਾਲ ਵਲੋਂ ਕਿਸਾਨ ਜਥੇਬੰਦੀਆਂ ਦੇ 25 ਦੇ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਸਫਲ ਬਣਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਪੰਜਾਬ ਅਤੇ ਕਿਸਾਨਾਂ ਦੇ ਹੱਕ `ਚ …
Read More »ਯੂ.ਕੇ ’ਚ ਸਿੱਖ ’ਤੇ ਨਸਲੀ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ
ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਯੂ.ਕੇ ਵਿਚ ਸਿੱਖ ਟੈਕਸੀ ਡਰਾਇਵਰ ਵਨੀਤ ਸਿੰਘ ’ਤੇ ਕੁੱਝ ਲੋਕਾਂ ਵੱਲੋਂ ਕੀਤੇ ਗਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਿੱਖਾਂ ’ਤੇ ਹੁੰਦੇ ਨਫ਼ਰਤੀ ਹਮਲਿਆਂ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਰਾਹੀਂ ਲੋੜੀਂਦੀ …
Read More »ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ
ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਕੀਰਤਨ ਕੀਤਾ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।ਗੁਰਦੁਆਰਾ ਸ੍ਰੀ ਮੰਜੀ ਸਾਹਿਬ …
Read More »ਲੋਕ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀਬਾੜੀ ਬਿੱਲਾਂ ਵਿਰੁੱਧ ਅਰਥੀ ਫੂਕ ਮੁਜ਼ਾਹਰਾ
ਸਮਰਾਲਾ, 24 ਸਤੰਬਰ (ਇੰਦਰਜੀਤ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਵਲੋਂ ਕਿਸਾਨ ਵਿਰੋਧੀ ਖੇਤੀਬਾੜੀ ਬਿੱਲ ਰੱਦ ਕਰਵਾਉਣ ਲਈ ਰੋਸ ਰੈਲੀ ਅਤੇ ਅਰਥੀ ਫੂਕ ਮਜ਼ਾਹਰਾ ਮੇਨ ਚੌਂਕ ਸਮਰਾਲਾ ਵਿਖੇ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਅਤੇ ਲੋਕ ਸ਼ਾਮਲ ਹੋਏ।ਬੁਲਾਰਿਆਂ ਸਿਕੰਦਰ ਸਿੰਘ ਕਨਵੀਨਰ, ਕੁਲਵੰਤ ਸਿੰਘ ਤਰਕ ਕੋ-ਕਨਵੀਨਰ, ਰਾਜਵੀਰ ਸਿੰਘ, ਮਲਕੀਤ ਸਿੰਘ ਖੰਨਾ, ਭੁਪਿੰਦਰ ਸਿੰਘ, ਕੁਲਦੀਪ ਬੁੱਢੇਵਾਲ, ਦੀਪ ਦਿਲਬਰ ਅਤੇ ਅਮਰੀਕ ਸਿੰਘ …
Read More »ਸਮਰਾਲਾ ਸ਼ਹਿਰ ਦੀਆਂ ਜਥੇਬੰਦੀਆਂ ਵਲੋਂ 25 ਸਤੰਬਰ ਦੇ ਪੰਜਾਬ ਬੰਦ ਦੀ ਹਮਾਇਤ
ਸਮਰਾਲਾ, 24 ਸਤੰਬਰ (ਇੰਦਰਜੀਤ ਕੰਗ) – ਖੇਤੀ ਆਰਡੀਨੈਸਾਂ ਦੇ ਵਿਰੋਧ ਵਿੱਚ ਸਮੁੱਚੇ ਪੰਜਾਬ ਦੀਆਂ ਕਿਸਾਨ, ਮਜ਼ਦੂਰ ਅਤੇ ਹੋਰ ਭਰਾਤਰੀ ਜਥੇਬੰਦੀਆਂ ਪਿਛਲੇ ਹਫ਼ਤੇ ਤੋਂ ਸਾਰੇ ਪੰਜਾਬ ਵਿੱਚ ਖਾਸਕਰ ਪਟਿਆਲਾ ਅਤੇ ਪਿੰਡ ਬਾਦਲ ‘ਚ ਪੱਕੇ ਮੋਰਚੇ ਲਾਈ ਬੈਠੀਆਂ ਹਨ। ਇਨ੍ਹਾਂ ਦੀ ਹਮਾਇਤ ਵਿੱਚ ਸਾਰੀਆਂ ਰਾਜਨੀਤਿਕ ਪਾਰਟੀਆਂ, ਧਾਰਮਿਕ ਜਥੇਬੰਦੀਆਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਵੀ ਆ ਗਈਆਂ ਹਨ। …
Read More »ਸ਼੍ਰੋਮਣੀ ਅਕਾਲੀ ਦਲ ਵਲੋਂ 25 ਨੂੰ ਕਿਸਾਨਾਂ ਹੱਕ ‘ਚ ਹੋਵੇਗਾ ਪੰਜਾਬ ਬੰਦ – ਖੀਰਨੀਆਂ, ਬਾਲਿਓਂ
ਸਮਰਾਲਾ, 24 ਸਤੰਬਰ (ਇੰਦਰਜੀਤ ਕੰਗ) – ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਖਿਲਾਫ ਸ਼ੋਮਣੀ ਅਕਾਲੀ ਦਲ 25 ਸਤੰਬਰ ਦੇ ਪੰਜਾਬ ਬੰਦ ਦੌਰਾਨ ਕਿਸਾਨਾਂ, ਮਜਦੂਰਾਂ, ਆੜ੍ਹਤੀਆਂ ਅਤੇ ਮੁਨੀਮਾਂ ਦੇ ਸਮੱਰਥਨ ਵਿੱਚ ਪੂਰਨ ੋਸਾਥ ਦੇਵੇਗਾ।ਇਹ ਪ੍ਰਗਟਾਵਾ ਕਰਦਿਆਂ ਸ਼੍ਰਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅਤੇ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਸੀਨੀ: ਮੀਤ ਪਧਾਨ ਹਰਪ੍ਰੀਤ ਸਿੰਘ ਬਾਲਿਓਂ ਨੇ ਕਿਹਾ ਕਿ …
Read More »ਕਰੋਨਾ ਮੁਕਤ ਪੰਜਾਬ ਲਈ ਜਿਆਦਾ ਤੋਂ ਜਿਆਦਾ ਲੋਕ ਕਰੋਨਾ ਟੈਸਟ ਕਰਵਉਣ – ਵਿਧਾਇਕ ਵਿੱਜ
ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਕਰੋਨਾ ਮੁਕਤ ਪੰਜਾਬ ਬਣਾਉਣ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਜਿਆਦਾ ਤੋਂ ਜਿਆਦਾ ਲੋਕ ਕਰੋਨਾ ਟੈਸਟ ਕਰਵਾਉਣ।ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਿੰਨੀ ਜਲਦੀ ਲੋਕਾਂ ਦੇ ਕਰੋਨਾ ਟੈਸਟ ਹੋਣਗੇ ਉਨ੍ਹੀ ਹੀ ਜਲਦੀ ਜਿਲ੍ਹੇ ਨੂੰ ਕਰੋਨਾ ਮੁਕਤ ਬਣਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ …
Read More »
Punjab Post Daily Online Newspaper & Print Media