ਕਪੂਰਥਲਾ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਚਾਲੂ ਵਿਦਿਅਕ ਸੈਸ਼ਨ ਲਈ ਵੱਖ-ਵੱਖ ਵਜੀਫ਼ਾ ਸਕੀਮਾਂ ਲਈ ਅਪਲਾਈ ਵਾਸਤੇ ਆਖਰੀ ਤਰੀਕ ਵਿੱਚ ਵਾਧਾ ਕਰ ਦਿੱਤਾ ਹੈ।ਸਾਲ 2020-21 ਲਈ ਵਜੀਫ਼ੇ ਵਾਸਤੇ ਈ-ਪੰਜਾਬ ਪੋਰਟਲ ’ਤੇ ਅਪਲਾਈ ਕੀਤਾ ਜਾ ਸਕੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਦੱਸਿਆ ਕਿ ਇਨਾਂ ਵਜੀਫ਼ਾ …
Read More »Daily Archives: September 27, 2020
ਸੈਨਿਕ ਸਕੂਲ ‘ਚ ‘ਫਿਟ ਇੰਡੀਆ` ਤਹਿਤ ਗਤੀਵਿਧੀਆਂ ਜਾਰੀ
ਕਪੂਰਥਲਾ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੀ ਵੱਕਾਰੀ ਸੰਸਥਾ ਸੈਨਿਕ ਸਕੂਲ ਕਪੂਰਥਲਾ ਵਿਖੇ ਕਮਾਂਡਿੰਗ ਅਫ਼ਸਰ ਲੈਫ. ਕਰਨਲ ਸੀਮਾ ਮਿਸ਼ਰਾ ਦੀ ਅਗਵਾਈ ਵਿੱਚ `ਫਿਟ ਇੰਡੀਆ` ਪ੍ਰੋਗਰਾਮ ਤਹਿਤ ਗਤੀਵਿਧੀਆਂ ਜਾਰੀ ਹਨ।ਕੋਰੋਨਾ ਦੇ ਸਮੇਂ ਦੌਰਾਨ ਵੀ ਸੈਨਿਕ ਸਕੂਲ ਵਿਖੇ ਯੋਗ, ਸਾਫ਼ ਸਫ਼ਾਈ ਦਾ ਕੰਮ ਜ਼ੋਰਦਾਰ ਤਰੀਕੇ ਨਾਲ ਚੱਲ ਰਿਹਾ ਹੈ। ਉਨਾਂ …
Read More »ਚੇਅਰਮੈਨ ਕੰਧਾਰੀ ਵਲੋਂ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦਰਬਾਰ ਦੁਬਈ ਦੇ ਚੇਅਰਮੈਨ ਸੁਰਿੰਦਰ ਸਿੰਘ ਕੰਧਾਰੀ ਵਲੋਂ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਗੁਰਦੁਆਰਾ ਚੇਅਰਮੈਨ ਕੰਧਾਰੀ ਨੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਹਨਾਂ ਵਲੋਂ ਕੀਤੇ ਗਏ ਲੋਕ ਭਲਾਈ ਅਤੇ ਪੰਥਕ ਕਾਰਜ਼ਾਂ ਨੂੰ ਯਾਦ ਕੀਤਾ। …
Read More »ਸਪੋਟ ਬਿਲਿੰਗ ਯੂਨੀਅਨ ਵਲੋਂ ਕਿਸਾਨਾਂ ਦੇ ਹੱਕ ‘ਚ ਵਿਸ਼ਾਲ ਰੋਸ ਰੈਲੀ
ਜੰਡਿਆਲਾ ਗੁਰੂ, 27 ਸਤੰਬਰ (ਹਰਿੰਦਰਪਾਲ ਸਿੰਘ) – ਜੰਡਿਆਲਾ ਗੁਰੂ ਦੇ ਸਰਾਏ ਰੋਡ ਸਥਿਤ ਬਿਜਲੀ ਦਫਤਰ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਦੀ ਸਪੋਟ ਬਿਲਿੰਗ ਯੂਨੀਅਨ ਦੇ ਮੁਲਾਜ਼ਮਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਬੰਦ ਦੇ ਸੱਦੇ ’ਤੇ ਰੋਸ ਰੈਲੀ ਕੀਤੀ।ਇਕੱਠ ਨੂੰ ਸੰਬੋਧਨ ਕਰਦਿਆਂ ਗਗਨਦੀਪ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸ ਕਿਸਾਨ ਵਿਰੋਧੀ ਹਨ।ਉਨ੍ਹਾਂ ਕਿਹਾ …
Read More »ਨੌਂਵੀ ਕਲਾਸ ਦੀ ਰਜਿਸ਼ਟਰੇਸ਼ਨ ਮਿਤੀ ਵਧਾਉਣ ਦੀ ਮੰਗ
ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਜਿਲ੍ਹਾ ਕਮੇਟੀ ਸੰਗਰੂਰ ਦੇ ਆਗੂਆਂ ਬਲਬੀਰ ਲੌਂਗੋਵਾਲ, ਹਰਭਗਵਾਨ ਗੁਰਨੇ, ਦਾਤਾ ਨਮੋਲ, ਪਰਵਿੰਦਰ ਉਭਾਵਾਲ, ਗੁਰਪ੍ਰੀਤ ਪਸ਼ੌਰ, ਗੁਰਮੇਲ ਬਖਸ਼ੀਵਾਲਾ, ਮਹਿੰਦਰ ਪ੍ਰਤਾਪ, ਪਰਮਜੀਤ ਕੌਰ, ਸਤਨਾਮ ਉਭਾਵਾਲ, ਸੁਖਜਿੰਦਰ, ਯਾਦਵਿੰਦਰ ਪਾਲ, ਸੁਖਦੇਵ ਧੂਰੀ, ਜਸਵੀਰ ਨਮੋਲ ਆਦਿ ਨੇ ਪੰਜਾਬ ਸਕੂਲ ਸਿਖਿਆ ਬੋਰਡ ਤੋਂ ਨੌਂਵੀ ਕਲਾਸ ਦੀ ਰਜਿਸ਼ਟਰੇਸਨ ਦੀ ਮਿਤੀ ਵਧਾਉਣ ਦੀ ਮੰਗ ਕੀਤੀ ਹੈ।ਆਗੂਆਂ ਨੇ …
Read More »ਆਰ.ਐਸ.ਪੀ, ਭਾਰਤੀ ਕਿਸਾਨ ਯੂਨੀਅਨ ਤੇ ਹੋਰ ਜਥੇਬੰਦੀਆਂ ਵਲੋਂ ਕਿਸਾਨ ਤੇ ਮਜ਼ਦੂਰ ਵਿਰੋਧੀ ਆਰਡੀਨੈਂਸਾਂ ਖਿਲਾਫ ਪ੍ਰਦਰਸ਼ਨ 30 ਨੂੰ
ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਵਲੋਂ ਭਾਰਤੀ ਕਿਸਾਨ ਯੂਨੀਅਨ, ਆਲ ਇੰਡੀਆ ਸੰਯੁਕਤ ਕਿਸਾਨ ਸਭਾ (ਏ.ਆਈ.ਐਸ.ਕੇ.ਐਸ) ਅਤੇ ਦੇਸ਼ ਪੰਜਾਬ ਮੋਰਚਾ ਵਲੋਂ ਕੇਂਦਰ ਸਰਕਾਰ ਦੇ ਕਿਸਾਨ ਤੇ ਮਜ਼ਦੂਰ ਮਾਰੂ ਤਿੰਨ ਆਰਡੀਨੈਂਸਾਂ ਅਤੇ ਲੇਬਰ ਲਾਅ ਦੇ 44 ਕਾਨੂੰਨ ਖ਼ਤਮ ਕਰਕੇ 4 ਕੋਡ ਵਿੱਚ ਤਬਦੀਲ ਕਰਨ ਦੇ ਵਿਰੋਧ ਵਿੱਚ 30 ਸਤੰਬਰ ਨੂੰ ਲਲਹੇੜੀ ਪੁਲ ਖੰਨਾ ਥੱਲੇ ਰੋਸ ਪ੍ਰਦਰਸ਼ਨ ਕੀਤਾ …
Read More »ਪ੍ਰਸਿੱਧ ਗਾਇਕ ਲਾਭ ਹੀਰਾ ਨੇ ਕਿਸਾਨਾਂ ਦੇ ਧਰਨੇ ਦਾ ਕੀਤਾ ਸਮਰਥਨ
ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) -ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦੇ ਹੋਏ ਪ੍ਰਸਿੱਧ ਲੋਕ ਗਾਇਕ ਲਾਭ ਹੀਰਾ ਨੇ ਮਾਨਸਾ ਵਿਖੇ ਕਿਸਾਨਾਂ ਵਲੋਂ ਲਗਾਏ ਗਏ ਧਰਨੇ ਵਿੱਚ ਪਹੁੰਚ ਕੇ ਆਪਣਾ ਪੂਰਾ ਸਮਰਥਨ ਦਿੱਤਾ ਹੈ।ਆਪਣੇ ਸੰਬੋਧਨ ‘ਚ ਉਨ੍ਹਾਂ ਕਿਹਾ ਸਾਡੇ ਪੰਜਾਬੀਆਂ ਨੇ ਦੇਸ਼ ਦੀ ਆਨ ਅਤੇ ਸ਼ਾਨ ਲਈ ਅਨੇਕਾਂ ਵਾਰ ਕੁਰਬਾਨੀਆਂ ਦਿੱਤੀਆਂ।ਅੱਜ ਫੇਰ ਕਿਸਾਨਾਂ …
Read More »ਕਿਸਾਨਾਂ ਦੇ ਹੱਕ ‘ਚ ਪੰਜਾਬ ਬੰਦ ਨੇ ਮੋਦੀ ਸਰਕਾਰ ਨੂੰ ਪਾਇਆ ਫਿਕਰਾਂ ‘ਚ – ਸੁਖਦੇਵ ਢੀਂਡਸਾ
ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ ਨੂੰ ਅਕਾਲੀ ਦਲ ਡੈਮੋਕਰੇਟਿਕ ਤੇ ਹੋਰ ਸਿਆਸੀ ਧਿਰਾਂ ਨੇ ਭਰਵੀਂ ਹਮਾਇਤ ਦੇ ਕੇ ਕਿਸਾਨ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਹੈ।ਉਨ੍ਹਾਂ ਕਿਸਾਨਾਂ ਦੇ ਮੁਕੰਮਲ ਬੰਦ ਨੂੰ ਕਿਸਾਨ ਏਕਤਾ ਦਾ ਸਬੂਤ ਦੱਸਦਿਆਂ ਕਿਹਾ ਕਿ ਇਸ ਨੇ ਲੋਕਾਂ …
Read More »ਕਿਸਾਨ ਵਿਰੋਧੀ ਬਿਲਾਂ ਦੀ ਵਾਪਸੀ ਤੱਕ ਸੰਘਰਸ਼ ਰਹੇਗਾ ਜਾਰੀ – ਭੁਪਿੰਦਰ ਲੌਂਗੋਵਾਲ
ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਅੱਜ ਕੇਂਦਰ ਦੇ ਖੁਰਾਕ ਤੇ ਸਿਵਲ ਸਪਲਾਈ ਤੇ ਖੱਪਤਕਾਰ ਮਾਮਲਿਆਂ ਬਾਰੇ ਮੰਤਰਾਲੇ ਵਲੋਂ ਝੋਨੇ ਦੀ ਘੱਟੋ ਘੱਟ ਸਮਰਥਨ ਮੁੱਲ ‘ਤੇ ਸਰਕਾਰੀ ਖ਼ਰੀਦ ਅੱਜ ਤੋਂ ਹੀ ਸ਼ੁਰੂ ਕਰਨ ਦੇ ਕੀਤੇ ਐਲਾਨ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅਤੇ ਲੋਕਾਂ ਵਲੋਂ ਇਕਜੁੱਟ ਹੋ ਕੇ ਕੀਤੇ ਸੰਘਰਸ਼ ਦਾ ਜਿੱਤ …
Read More »ਕਿਸਾਨਾਂ ਨੂੰ ਪਰਾਲ਼ੀ ਨਾ ਸਾੜਣ ਦੀ ਅਪੀਲ
ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਐਸ.ਡੀ.ਐਮ-2 ਡਾ ਸਵਰਾਜ ਸਿੰਘ ਨੇ ਵੱਖ ਵੱਖ ਕਲੱਸਟਰਾਂ ਦੇ ਅਫਸਰਾਂ ਨਾਲ ਸਟਰਾਅ ਬਰਨਿੰਗ ਸਬੰਧੀ ਮੀਟਿੰਗ ਕੀਤੀ ਅਤੇ ਕਿਹਾ ਕਿ ਉਹ ਕਿਸਾਨਾਂ ਨੂੰ ਅਪੀਲ ਕਰਨ ਕਿ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਨੂੰ ਇਕੱਠਾ ਕਰਕੇ ਖੇਤਾਂ ਤੋਂ ਬਾਹਰ ਕੱਢ ਲੈਣ ਜਾਂ ਖੇਤ ਵਿੱਚ …
Read More »
Punjab Post Daily Online Newspaper & Print Media