Tuesday, November 24, 2026

Monthly Archives: September 2020

ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਸ੍ਰੀ ਦਰਬਾਰ ਸਾਹਿਬ ਲਈ ਵਿਦੇਸ਼ਾਂ ਤੋਂ ਮਾਇਆ ਭੇਜਣ ਦੀ ਕੇਂਦਰੀ ਪ੍ਰਵਾਨਗੀ ਦਾ ਲੌਂਗੋਵਾਲ ਵੱਲੋਂ ਸਵਾਗਤ

ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਬੀਬਾ ਹਰਸਿਮਰਤ ਕੌਰ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਅਤੇ ਹੋਰ ਸੇਵਾ ਕਾਰਜ਼ਾਂ ਲਈ ਵਿਦੇਸ਼ਾਂ ਦੀ ਸੰਗਤ ਨੂੰ ਮਾਇਆ ਭੇਜਣ ਦੀ ਭਾਰਤ ਸਰਕਾਰ ਵੱਲੋਂ ਦਿੱਤੀ ਗਈ ਇਜਾਜ਼ਤ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ।               …

Read More »

ਸੋਨੀ ਤੇ ਮੇਅਰ ਨੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਮੰਤਰੀ ਓਮ. ਪ੍ਰਕਾਸ਼ ਸੋਨੀ ਅਤੇ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ ਵਲੋਂ ਭਰਾੜੀਵਾਲ ਵਿਖੇ ਐਫ਼.ਸੀ.ਆਈ ਗੋਦਾਮਾਂ ਦੇ ਨਜ਼ਦੀਕ ਬਣਨ ਵਾਲੀਆਂ ਗਲੀਆਂ ਤੇ ਨਾਲੀਆਂ ਦੇ ਕੰਮ ਦਾ ਉਦਘਾਟਨ ਵੀ ਕੀਤਾ।ਸੋਨੀ ਨੇ ਦੱਸਿਆ ਕਿ ਇਸ ਸਾਲ ਦੇ ਅੰਤ ਤੱਕ ਸਾਰੇ ਵਿਕਾਸ ਕਾਰਜ ਮੁਕੰਮਲ ਕਰ ਲਏ ਜਾਣਗੇ।                  ਮੇਅਰ ਕਰਮਜੀਤ …

Read More »

ਲੋਕਾਂ ਦੇ ਸਹਿਯੋਗ ਨਾਲ ਹੀ ਕੋਰੋਨਾ ਮਹਾਂਮਾਰੀ ‘ਤੇ ਪਾਈ ਜਾ ਸਕਦੀ ਹੈ ਜਿੱਤ – ਸੋਨੀ

ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੇ ਕਾਬੂ ਪਾਉਣ ਲਈ ਅਨੇਕਾਂ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਮਹਾਂਮਾਰੀ ‘ਤੇ ਲੋਕਾਂ ਦੇ ਸਹਿਯੋਗ ਨਾਲ ਹੀ ਕਾਬੂ ਪਾਇਆ ਜਾ ਸਕਦਾ ਹੈ।ਇਨਾਂ ਸਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 70 ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।   …

Read More »

ਐਮਰਜੈਂਸੀ ਐਂਬੂਲੈਂਸ ਸੇਵਾਵਾਂ ਵਲੋਂ ਰੋਜ਼ਗਾਰ ਕੈਂਪ 15 ਸਤੰਬਰ ਨੂੰ

ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਲਈ ਜ਼ਿਕਿਤਿਜ਼ਾ ਹੈਲਥ ਕੇਅਰ ਲਿਮ. ਵਲੋਂ ਐਮਰਜੈਂਸੀ ਐਂਬੂਲੈਂਸ ਸੇਵਾਵਾਂ ਲਈ 150 ਤੋਂ ਵੱਧ ਅਸਾਮੀਆਂ ਵਾਸਤੇ ਮਿਤੀ 15-09-2020 ਨੂੰ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜ਼ਿਲ੍ਹਾ ਕਚਿਹਰੀਆਂ ਵਿਖੇ ਲੱਗਣ ਵਾਲੇ ਇਸ ਮੇਲੇ ਵਿੱਚ 35 ਸਾਲ ਤੱਕ ਦੇ ਪ੍ਰਾਰਥੀ ਭਾਗ ਲੈ ਸਕਦੇ ਹਨ।ਜਿਸ ਲਈ ਫਾਰਮ ਜਮ੍ਹਾਂ ਕਰਾਉਣ ਦੀ ਆਖਰੀ …

Read More »

ਵਿਦਿਅਕ ਭਾਸ਼ਣ ਮੁਕਾਬਲੇ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ

ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਕੱਲ ਰਾਤ ਆਨਲਾਈਨ ਮੁਕਾਬਲਿਆਂ ਦੀ ਕੜੀ ਦੇ ਚੌਥੇ ਮੁਕਾਬਲੇ ਦਾ ਨਤੀਜਾ ਐਲਾਨ ਹੋ ਗਿਆ ਹੈ।ਇਸ ਮੁਕਾਬਲੇ ਵਿੱਚ ਸੂਬੇ ਦੇ 28537 ਪ੍ਰਤੀਯੋਗੀਆਂ ਨੇ ਹਿੱਸਾ ਲਿਆ, ਜਦਕਿ ਜਿਲ੍ਹਾ ਅੰਮ੍ਰਿਤਸਰ ਤੋਂ 1567 ਵਿਦਿਆਰਥੀ ਸ਼ਾਮਲ ਸਨ।ਜਿਲ੍ਹਾ ਪੱਧਰੀ ਨਤੀਜੇ ਅਨੁਸਾਰ ਮਿਡਲ ਵਿੰਗ ਵਿਚ ਰਾਜਨਪ੍ਰੀਤ …

Read More »

ਸੀਟੂ ਆਗੂਆਂ ਨੇ ਫੂਕਿਆ ਐਸ.ਐਸ.ਪੀ ਮਾਨਸਾ ਦਾ ਪੁੱਤਲਾ

ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਰਾਏਕੋਟ ਤਹਿਸੀਲ ਕੰਪਲੈਕਸ ਦੇ ਮੇਨ ਗੇਟ ‘ਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਸੀਟੂ ਆਗੂਆਂ ਨੇ ਐਸ.ਐਸ.ਪੀ ਮਾਨਸਾ ਦਾ ਪੁਤਲਾ ਫੂਕਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।                   ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਨੇ ਆਪਣੇ ਸੰਬੋਧਨ ‘ਚ ਦੋਸ਼ ਲਾਇਆ ਕਿ ਸੀਟੂ ਦੇ ਸੂਬਾ ਸਕੱਤਰ ਕੁਲਵਿੰਦਰ ਸਿੰਘ ਉੱਡਤ ਸਮੇਤ …

Read More »

ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ ਗਏ

ਪਠਾਨਕੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਕਵਿਤਾ ਉਚਾਰਨ ਪ੍ਰਤੀਯੋਗਤਾ ਦੇ ਜ਼ਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ …

Read More »

131 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫ਼ਤਾਰ

ਜੰਡਿਆਲਾ ਗੁਰੂ, 9 ਸਤੰਬਰ (ਹਰਿੰਦਰਪਾਲ ਸਿੰਘ) – ਜੰਡਿਆਲਾ ਗੁਰੂ ਪੁਲਿਸ ਚੌਕੀ ਇੰਚਾਰਜ਼ ਏ.ਐਸ.ਆਈ ਤਰਸੇਮ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਇੱਕ ਮੋਟਰਸਾਈਕਲ ਸਵਾਰ ਪਾਸੋਂ ਨਸ਼ੀਲ਼ੀਆਂ ਗੋਲੀਆਂ ਬਰਾਮਦ ਕੀਤੀਆਂ ਹਨ।ਜਿਸ ਦੀ ਪਛਾਣ ਗੁਰਪ੍ਰੀਤ ਸਿੰਘ (ਰਾਜਾ) ਵਾਸੀ ਸ਼ੈਖਫਤਾ ਗੇਟ ਵਜੋਂ ਹੋਈ ਹੈ।ਮਾਮਲੇ ਦੀ ਜਾਂਚ ਕਰਦੇ ਹੋਏ ਐਸ.ਆਈ ਬਲਰਾਜ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਪਾਸੋਂ ਮਿਲੇ ਲਿਫਾਫੇ ਵਿਚੋਂ ਪੁਲਿਸ ਨੂੰ 131 ਨਸ਼ੀਲੀਆਂ …

Read More »

ਮੇਅਰ ਰਿੰਟੂ ਤੇ ਵਿਧਾਇਕ ਦੱਤੀ ਵਲੋਂ ਹਲਕਾ ਉਤਰੀ ‘ਚ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਨੀਲ ਦੱਤੀ ਨੇ ਵਿਧਾਨ ਸਭਾ ਹਲਕਾ ਉਤਰੀ ਦੇ ਇਲਾਕੇ ਗ੍ਰੀਨ ਫੀਲਡ ਵਿਖੇ ਸ਼੍ਰੀ ਮੁਕਤੀ ਨਾਰਾਇਣ ਧਾਮ ਵੈਂਕਟੇਸ਼ਵਰ ਮੰਦਰ ਤੋਂ ਸੀ.ਸੀ ਫਲੋਰਿੰਗ ਦੇ ਕੰਮ ਦਾ ਉਦਘਾਟਨ ਕੀਤਾ।ਇਸ ਤੋਂ ਪਹਿਲਾਂ ਮੇਅਰ ਅਤੇ ਵਿਧਾਇਕ ਨੇ ਮੰਦਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਲਿਆ। ਇਸ ਮੌਕੇ ਕੌਂਸਲਰ ਸਮੀਰ ਦੱਤਾ, ਕੇ.ਕੇ ਸ਼ਰਮਾ, ਯੂ.ਡੀ …

Read More »