ਅੰਮ੍ਰਿਤਸਰ, 14 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਇਨਕਮ ਟੈਕਸ ਰਿਟਰਨ ਤੇ ਫਾਰਮ ਫਿਲਿੰਗ ਸਬੰਧੀ 20 ਦਿਨਾਂ ਆਨਲਾਈਨ ਕਰੈਸ਼ ਕੋਰਸ ਕਰਵਾਇਆ ਗਿਆ। ਵਿਭਾਗ ਦੇ ਡਾਇਰੈਕਟਰ ਪ੍ਰੋ. ਸਰੋਜ ਬਾਲਾ ਨੇ ਵਿਸ਼ਾ ਮਾਹਿਰ ਸੀ.ਏ ਵਿਨਮਰ ਗੁਪਤਾ ਅਤੇ ਉਹਨਾਂ ਦੀ ਟੀਮ ਦਾ ਸਵਾਗਤ ਕਰਦਿਆਂ ਕੋਰਸ ਦੀ ਮਹੱਤਤਾ ਬਾਰੇ ਦੱਸਿਆ।ਉਹਨਾਂ ਵੱਲੋਂ …
Read More »Monthly Archives: January 2021
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਨੇ ਮਨਾਈ ਲੋਹੜੀ
ਵਿਦਿਆਰਥੀਆਂ ਨੂੰ ਮਾਘੀ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ ਅੰਮ੍ਰਿਤਸਰ, 14 ਜਨਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ਼ ਇੰਜੀਨਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਰਦ ਰੁੱਤ …
Read More »ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮਾਘੀ ਦਾ ਤਿਉਹਾਰ ਮਨਾਇਆ
ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਮਾਘੀ ਦਾ ਤਿਉਹਾਰ ਮਨਾਇਆ ਗਿਆ।ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਪ੍ਰਾਰਥੀਆਂ ਨੇ ਪੋਸਟਰ ਮੇਕਿੰਗ ਮੁਕਾਬਲੇ ਵਿਚ ਭਾਗ ਲਿਆ। ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਭਾਗ ਲੈਣ ਵਾਲੇ ਪ੍ਰਾਰਥੀਆਂ ਨੂੰ ਰੋਜ਼ਗਾਰ ਦੀ ਅਹਮਿਅਤ ਬਾਰੇ ਜਾਣਕਾਰੀ …
Read More »ਦਿੱਲੀ ’ਚ ਚੱਲ ਰਹੇ ਕਿਸਾਨ ਮਜ਼ਦੂਰ ਸੰਘਰਸ਼ ਦੇ ਨਾਮ ਕੀਤਾ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 14 ਜਨਵਰੀ (ਖੁਰਮਣੀਆਂ) – ਕਿਸਾਨ ਮਜ਼ਦੂਰ ਵਿਰੋਧੀ ਭਾਰਤ ਸਰਕਾਰ ਵਲੋਂ ਬਣਾਏ ਗਏ ਤਿੰਨ ਕਿਸਾਨ ਤੇ ਮਜ਼ਦੂਰ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਸਵਿਸ ਕਾਲੋਨੀਜ਼ ਵੈਲਫੇਅਰ ਐਸੋਸੀਏਸ਼ਨ ਅੰਮ੍ਰਿਤਸਰ ਵਲੋਂ ਲੋਹੜੀ ਦੇ ਤਿਉਹਾਰ ਨੂੰ ਸੰਘਰਸ਼ੀਲ ਸਾਥੀਆਂ ਅਤੇ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਸਮਰਪਿਤ ਕੀਤਾ ਗਿਆ। ਸਰਬਜੀਤ ਕੌਰ ਨੇ ਬੋਲਦਿਆਂ ਕਿਹਾ ਕਿ ਉਹ …
Read More »ਦਮਦਮੀ ਟਕਸਾਲ ਦੇ ਮੁਖੀ ਵਲੋਂ ਜਥੇ: ਮਹਿੰਗਾ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ
ਮਹਿਤਾ ਚੌਕ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਿੱਖ ਸੰਘਰਸ਼ ਦੇ ਯੋਧੇ ਅਮਰ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸਤਿਕਾਰਯੋਗ ਪਿਤਾ ਜਥੇਦਾਰ ਬਾਪੂ ਮਹਿੰਗਾ ਸਿੰਘ ਦੇ ਅਕਾਲ ਚਲਾਣੇ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ। …
Read More »ਲੋਹੜੀ ਮੌਕੇ ਆਮ ਆਦਮੀ ਪਾਰਟੀ ਨੇ ਸਾੜੀਆਂ ਕਿਸਾਨ ਵਿਰੋਧੀ ਕਾਲ਼ੇ ਕਾਨੂੰਨਾਂ ਦੀਆਂ ਕਾਪੀਆਂ
ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵਲੋਂ ਅੱਜ ਲੋਹੜੀ ਦਾ ਤਿਉਹਾਰ ਅਲੱਗ ਅੰਦਾਜ਼ ‘ਚ ਮਨਾਇਆ ਗਿਆ।ਇਸ ਸਮੇਂ ਦਿੱਲੀ ਸਰਹੱਦ ਵਿਖੇ ਕੇਂਦਰ ਸਰਕਾਰ ਖਿਲਾਫ ਅੰਦੋਲਨ ਦੌਰਾਨ ਰੋਜ਼ਾਨਾ ਸ਼ਹੀਦ ਹੋ ਰਹੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਆਮ ਆਦਮੀ ਪਾਰਟੀ ਦੇ ਅਹੁੱਦੇਦਾਰਾਂ ਤੇ ਵਲੰਟੀਅਰਾਂ ਨੇ ਪਰਮਿੰਦਰ ਸਿੰਘ ਸੇਠੀ ਜਿਲ੍ਹਾ ਪ੍ਰਧਾਨ, ਨਰੇਸ਼ ਪਾਠਕ ਦਿਹਾਤੀ ਪ੍ਰਧਾਨ ਤੇ ਇਕਬਾਲ ਸਿੰਘ ਭੁੱਲਰ ਜਿਲ੍ਹਾ ਸੈਕਟਰੀ ਦੀ …
Read More »ਨਗਰ ਕੌਂਸਲ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਜੇਤੂ ਰਹਿਣਗੇ ਕਾਂਗਰਸੀ ਉਮੀਦਵਾਰ – ਧੂਰਾ
ਧੂਰੀ, 14 ਜਨਵਰੀ (ਪ੍ਰਵੀਨ ਗਰਗ) – ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਤੇ ਮਾਰਕਿਟ ਕਮੇਟੀ ਧੂਰੀ ਦੇ ਵਾਇਸ ਚੇਅਰਮੈਨ ਗੁਰਪਿਆਰ ਧੂਰਾ ਨੇ ਕਿਹਾ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਵੱਡੀ ਗਿਣਤੀ ਵਿੱਚ ਜੇਤੂ ਰਹਿਣਗੇ ਅਤੇ ਵੱਖ-ਵੱਖ ਸ਼ਹਿਰਾਂ ਵਿੱਚ ਨਗਰ ਕੌਂਸਲ ਦੀਆਂ ਪ੍ਰਧਾਨਗੀਆਂ ਦਾ ਤਾਜ ਕਾਂਗਰਸੀ ਉਮੀਦਵਾਰਾਂ ਦੇ ਸਿਰ ‘ਤੇ ਹੀ ਸੱਜੇਗਾ।ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕੇਂਦਰ ਵੱਲੋਂ …
Read More »10 ਨਵਜ਼ੰਮੀਆਂ ਬੱਚੀਆਂ ਦੀ ਲੋਹੜੀ ਮਨਾਈ
ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਲੋਹੜੀ ਦੇ ਤਿਉਹਾਰ ਤੇ ਪਿੰਡ ਖੁਰਮਣੀਆਂ ਬੱਲ ਅਟਾਰੀ ਵਿਖੇ ਬਾਲ ਵਿਕਾਸ ਪ੍ਰਾਜੈਕਟ ਅਫਸਰ ਅਟਾਰੀ ਸ੍ਰੀਮਤੀ ਕੁਲਦੀਪ ਕੌਰ ਭਮਰਾ ਵਲੋਂ 10 ਨਵਜ਼ੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ।ਨਵ ਜ਼ੰਮੀਆਂ ਬੱਚੀਆਂ ਨੂੰ ਇਸ ਮੌਕੇ ਲੋਰੀ ਦੀ ਟੋਕਰੀ ਦੇ ਕੇ ਸਨਮਾਨਿਤ ਕੀਤਾ ਗਿਆ।ਸੁਪਰਵਾਈਜ਼ਰ ਸ਼ਰਨਜੀਤ ਕੌਰ ਵਲੋਂ ਨਵਜੰਮੀਆਂ ਬੱਚੀਆਂ ਦੀਆਂ ਮਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਸਕੀਮ ਬਾਰੇ ਜਾਗਰੂਕ ਕੀਤਾ …
Read More »3 ਕੋਵਿਡ ਪਾਜ਼ਟਿਵ ਮਰੀਜ਼ਾਂ ਨੇ ਹੋਮ ਆਈਸੋਲੇਜ਼ਨ ਤੋਂ ਕੋਰੋਨਾ ਨੂੰ ਹਰਾਇਆ – ਡਿਪਟੀ ਕਮਿਸ਼ਨਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 3 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮ ਆਈਸੋਲੇਸ਼ਨ ਤੋਂ ਸਿਹਤਯਾਬ ਹੋਏ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 3 ਮਰੀਜ਼ਾਂ ਨੇ ਹੋਮ ਆਈਸੋਲੇਸ਼ਨ ਤੋਂ ਕਰੋਨਾ ਨੂੰ ਹਰਾ ਕੇ ਫਤਹਿ ਹਾਸਿਲ ਕੀਤੀ।ਉਨਾਂ ਤੰਦਰੁਸਤ ਹੋਏ ਵਿਅਕਤੀਆਂ ਨੂੰ ਆਪਣੇ ਆਲੇ ਦੁਆਲੇ ਦੂਜੇ …
Read More »ਕਸਬਾ ਲੌਂਗੋਵਾਲ ਤੋਂ ਪਰਿਵਾਰਾਂ ਸਮੇਤ ਕਾਫਲਾ ਦਿੱਲੀ ਮੋਰਚੇ ਲਈ ਹੋਇਆ ਰਵਾਨਾ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਤੋਂ ਪਰਿਵਾਰਾਂ ਸਮੇਤ ਵਿਸ਼ਾਲ ਕਾਫਲਾ ਦਿੱਲੀ ਮੋਰਚੇ ਲਈ ਰਵਾਨਾ ਹੋਇਆ।ਬਾਬਾ ਫਰੀਦ ਸੰਸਥਾ ਦੇ ਮੁਖੀ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਲੋਹੜੀ ਜ਼ੁਲਮ ਵਿਰੁੱਧ ਸੱਚ ਦੀ ਜਿੱਤ ਦਾ ਪ੍ਰਤੀਕ ਹੈ।ਉਹਨਾਂ ਦੱਸਿਆ ਕਿ ਇਹ ਪੰਜਵਾਂ ਕਾਫਲਾ ਬੈਟਰੀਆਂ, ਨੈਟ, ਵਾਲੀਬਾਲਾ ਅਤੇ ਹੋਰ ਖਾਣ-ਪੀਣ ਦੀ ਸਮੱਗਰੀ ਲੈ ਕੇ ਬੱਸ ਦੇ ਰਾਹੀ ਦਿੱਲੀ ਗਿਆ ਹੈ।ਮਸ਼ਹੂਰ ਗਾਇਕ ਸੁੱਖਾ …
Read More »
Punjab Post Daily Online Newspaper & Print Media