Tuesday, November 24, 2026

Daily Archives: February 9, 2021

45 ਲੱਖ ਦੀ ਲਾਗਤ ਨਾਲ ਚਾਹਲ ਕਲਾਂ ਦੇ 361 ਘਰਾਂ ਨੂੰ ਮਿਲੇਗਾ ਸਾਫ਼-ਸੁਥਰਾ ਪਾਣੀ -ਡੀ.ਸੀ

ਨਵਾਂਸ਼ਹਿਰ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਅਤੇ ਸਵੱਛ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਚਾਹਲ ਕਲਾਂ ਵਿਖੇ ਨਵੀਂ ਜਲ ਸਪਲਾਈ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ।45 …

Read More »

ਡਿਪਟੀ ਕਮਿਸ਼ਨਰ ਪਠਾਨਕੋਟ ਤੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਲਗਾਈ ਕਰੋਨਾ ਵੈਕਸੀਨ

1600 ਤੋਂ ਜਿਆਦਾ ਲੋਕਾਂ ਨੂੰ ਹੁਣ ਤੱਕ ਲਗਾਈ ਜਾ ਚੁੱਕੀ ਹੈ ਵੈਕਸੀਨ ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸਿਵਲ ਹਸਪਤਾਲ ਵਿਖੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ, ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਪੁਲਿਸ ਦੇ ਕਰੀਬ 125 ਮੁਲਾਜ਼ਮਾਂ ਨੂੰ ਕਰੋਨਾ ਤੋਂ ਬਚਾਓ ਲਈ ਕੋਰੋਨਾ ਵੈਕਸੀਨ ਲਗਾਈ ਗਈ।ਅਧਿਕਾਰੀਆਂ ਵਿੱਚ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਡਾ. …

Read More »

ਸਿਵਲ ਹਸਪਤਾਲ ਪਠਾਨਕੋਟ ਵੱਲੋਂ ਲੈਪਰੋਸੀ ਜਾਗਰੂਕਤਾ ਮੁਹਿੰਮ ਸ਼ੁਰੂ

ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਪਠਾਨਕੋਟ ਡਾ. ਰਾਕੇਸ਼ ਸਰਪਾਲ ਦੀ ਪ੍ਰਧਾਨਗੀ ‘ਚ ਲੈਪਰੋਸੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।                   ਜਿਲਾ ਲੈਪਰੋਸੀ ਅਫਸਰ ਡਾ. ਸ਼ਵੇਤਾ ਗੁਪਤਾ ਨੇ ਦੱਸਿਆ ਕਿ ਸਰੀਰ ਦੇ ਕਿਸੇ ਵੀ ਹਿੱਸੇ ਦਾ …

Read More »

ਸੰਤ ਬਚਨ ਸਿੰਘ ਜੀ ਦੀ 30ਵੀਂ ਬਰਸੀ ਸਬੰਧੀ ਸਮਾਗਮ ਅੱਜ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਵੀਹਵੀਂ ਸਦੀ ਦੀ ਮਹਾਨ ਸ਼ਖਸੀਅਤ ਵਿੱਦਿਆ ਦਾਨੀ ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਇੰਜੀਨੀਅਰ ਵਜੋਂ ਜਾਣੇ ਜਾਂਦੇ ਅਨਿਨ ਸੇਵਕ ਸੰਤ ਬਚਨ ਸਿੰਘ (ਸਾਬਕਾ ਪ੍ਰਧਾਨ ਅਕਾਲ ਕਾਲਜ ਕੌਂਸਲ) ਦੀ 30ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 9 ਫਰਵਰੀ ਨੂੰ ਸੰਤ ਸੇਵਕ ਜਥਾ ਅਤੇ ਅਕਾਲ ਕਾਲਜ ਕੌਂਸਲ ਵਲੋਂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ …

Read More »

ਟਰਾਈਡੈਟ ਗਰੁੱਪ ਸੰਘੇੜਾ ਵਿਖੇ 4 ਕੁੜੀਆਂ ਦੀ ਰੋਜ਼ਗਾਰ ਲਈ ਹੋਈ ਚੋਣ- ਰਵਿੰਦਰਪਾਲ ਸਿੰਘ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲੇ ਦੇ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਰੋਜ਼ਗਾਰ ਮੇਲੇ/ ਪਲੇਸਮੈਂਟ ਕੈਂਪ ਜ਼ਿਲੇ ਦੇ ਪ੍ਰਾਰਥੀਆਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ।ਜ਼ਿਲਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਸੰਗਰੂਰ ਜ਼ਿਲੇ ਦੀਆਂ 4 ਲੜਕੀਆਂ ਦੀ ਟਰਾਈਡੈਟ ਗਰੁੱਪ ਬਰਨਾਲਾ ਵਿਖੇ ਚੌਥੇ …

Read More »

ਦਿੱਲੀ ਹਾਈਕੋਰਟ ਨੇ ਹਰਿਆਣਾ ਦੇ ਬਰਜਿੰਦਰ ਦੀ ਗੁੰਮਸ਼ੁਦਗੀ ਬਾਰੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜਾਗੋ ਲੜ ਰਹੀ ਹੈ ਮੁਹਰਲੀ ਕਤਾਰ ਦੀ ਲੜਾਈ- ਜੀ.ਕੇ ਨਵੀਂ ਦਿੱਲੀ, 9 ਫ਼ਰਵਰੀ (ਪੰਜਾਬ ਪੋਸਟ ਬਿਊਰੋ) – 26 ਜਨਵਰੀ ਦੀ ਟਰੈਕਟਰ ਪਰੇਡ ਤੋਂ ਬਾਅਦ ਗਾਇਬ ਚੱਲ ਰਹੇ ਕਿਸਾਨਾਂ ਦੇ ਮਾਮਲੇ `ਚ ਅੱਜ ਦਿੱਲੀ ਹਾਈਕੋਰਟ ਨੇ ਹਰਿਆਣਾ ਦੇ ਜੀਂਦ ਜਿਲ੍ਹੇ ਦੇ ਕੰਡੇਲਾ ਪਿੰਡ ਵਾਸੀ ਬਰਜਿੰਦਰ ਦੀ ਗੁਮਸ਼ੁਦਗੀ ਨੂੰ ਲੈ ਕੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ ਹੈ।ਜਾਗੋ …

Read More »

ਚੋਣ ਅਫ਼ਸਰ ਨੇ ਈ.ਵੀ.ਐਮ/ਵੀ.ਵੀ.ਪੈਟ ਮਸ਼ੀਨਾਂ ਦੀ ਚੱਲ ਰਹੀ ਫਿਜ਼ੀਕਲ ਵੈਰੀਫੀਕੇਸ਼ਨ ਦੀ ਕੀਤੀ ਅਚਨਚੇਤ ਚੈਕਿੰਗ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਮੁੱਖ ਚੋੋਣ ਅਫਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਹਰੀਸ਼ ਕੁਮਾਰ ਚੋਣ ਅਧਿਕਾਰੀ ਮੁੱਖ ਚੋਣ ਦਫਤਰ ਪੰਜਾਬ ਚੰਡੀਗੜ ਨੇ ਜਿਲਾ ਚੋਣ ਦਫਤਰ ਅੰਮ੍ਰਿਤਸਰ ਦੇ ਈ.ਵੀ.ਐਮ/ ਵੀ.ਵੀ.ਪੈਟ ਦੇ ਵੇਅਰਹਾਊਸ ਵਿਖੇ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਫਿਜ਼ੀਕਲ ਵੈਰੀਫੀਕੇਸ਼ਨ ਦੇ ਕੰਮ ਦੀ ਅਚਨਚੇਤ ਚੈਕਿੰਗ ਕੀਤੀ।ਜਿਸ ਦੌਰਾਨ ਵੋਟਿੰਗ ਮਸ਼ੀਨਾਂ ਦੀ ਕੀਤੀ ਜਾ ਰਹੀ ਫਿਜ਼ੀਕਲ ਵੈਰੀਫਿਕੇਸ਼ਨ ਦੇ ਚੱਲ ਰਹੇ ਕੰਮ ‘ਤੇ …

Read More »

14 ਫਰਵਰੀ ਤੇ 17 ਫਰਵਰੀ ਨੂੰ ਐਲਾਨਿਆ ਡਰਾਈ ਡੇਅ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਨਗਰ ਕੌਂਸਲ ਦੀ ਵਾਰਡ ਨੰਬਰ 37, ਨਗਰ ਪੰਚਾਇਤ ਰਈਆ, ਅਜਨਾਲਾ, ਰਮਦਾਸ, ਮਜੀਠਾ ਅਤੇ ਜੰਡਿਆਲਾ ਗੁਰੂ ਦੀ ਹਦੂਦ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ, ਨਿਰਵਿਘਨ ਅਤੇ ਅਮਨ ਪੂਰਵਕ …

Read More »

ਸੋਨੀ ਨੇ 18 ਲੱਖ ਦੇ ਬਣੇ ਟਿਊਬਵੈਲ ਤੇ 40 ਲੱਖ ਨਾਲ ਬਣਨ ਵਾਲੇ ਪਾਰਕ ਦਾ ਕੀਤਾ ਉਦਘਾਟਨ

ਕਿਹਾ 50 ਲੱਖ ਰੁਪਏ ਦੀ ਲਾਗਤ ਨਾਲ ਬੇਰੀ ਗੇਟ ਵਿਖੇ ਬਣਾਇਆ ਜਾਵੇਗਾ ਨਵਾਂ ਪਾਰਕ ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਲੋਕਾਂ ਨਾਲ ਚੋਣਾਂ ਦੋਰਾਨ ਕੀਤੇ ਵਾਅਦੇ ਹਰ ਹੀਲੇ ਪੂਰੇ ਕੀਤੇ ਜਾਣਗੇ ਅਤੇ ਕੇਦਰੀ ਵਿਧਾਨ ਸਭਾ ਹਲਕੇ ਵਿਚ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ ।                 ਇਹਨਾਂ ਸ਼ਬਦਾਂ ਦਾ ਪ੍ਰਗਟਾਵਾ …

Read More »

ਸਵੱਛਤਾ ਦੇ ਮੱਦੇਨਜ਼ਰ 32 ਪਿੰਡਾਂ ‘ਚ ਬਣਾਏ ਜਾ ਰਹੇ ਹਨ ਸਾਂਝੇ ਪਖਾਨੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹੇ ਦੇ ਪੇਂਡੂ ਇਲਾਕਿਆਂ ਦੇ ਵਸਨੀਕਾਂ ਨੂੰ ਸਵੱਛਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਅੰਮ੍ਰਿਤਸਰ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਵਿਚ ਸਾਂਝੇ ਪਖਾਨਿਆਂ (ਸਮੁਦਾਇਕ ਪਖਾਨੇ) ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਗੁਰਪੀ੍ਰਤ ਸਿੰਘ ਖਹਿਰਾ ਨੇ ਦੱਸਿਆ ਕਿ ਇਹ ਪਖਾਨੇ ਪਿੰਡਾਂ ਵਿਚ ਢੁਕਵੀਆਂ ਥਾਵਾਂ ’ਤੇ ਬਣਾਏ ਜਾ …

Read More »