Tuesday, November 24, 2026

Daily Archives: February 10, 2021

ਦਰਬਾਰ ਸ਼ਾਹ ਜੀ ਦਾ ਨੀਂਹ ਪੱਥਰ 15 ਨੂੰ

ਧੂਰੀ, 10 ਫਰਵਰੀ (ਪ੍ਰਵੀਨ ਗਰਗ) – ਦਰਬਾਰ ਸ਼ਾਹ ਜੀ ਪ੍ਰਬੰਧਕ ਕਮੇਟੀ ਰਣੀਕੇ ਵੱਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 108 ਸਾਂਈ ਜਰਨੈਲ ਸ਼ਾਹ ਵਲੀ ਦੇ ਬਰਸੀ ਸਮਾਗਮ ਮੌਕੇ ਦਰਬਾਰ ਸ਼ਾਹ ਜੀ ਦਾ ਨੀਂਹ ਪੱਥਰ 15 ਫਰਵਰੀ ਨੂੰ ਡ੍ਰੀਮ ਲੈਂਡ ਪੈਲੇਸ ਰਣੀਕੇ ਵਿਖੇ ਰੱਖਿਆ ਜਾਵੇਗਾ। ਇਸ ਮੌਕੇ ਮਹਾਂਪੁਰਸ਼ ਫੁਰਤੀ ਦਾਸ, ਹਰੀ ਦਾਸ, ਸਾਂਈ ਭਿੰਦਾ ਸ਼ੇਖ, ਮਹੰਤ ਪ੍ਰੇਮ ਦਾਸ, …

Read More »

ਚੋਣ ਆਬਜ਼ਰਵਰਾਂ ਵੱਲੋਂ ਅਧਿਕਾਰੀਆਂ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਚੋਣਾਂ ਲਈ ਜ਼ਿਲ੍ਹੇ ’ਚ ਤਾਇਨਾਤ ਕੀਤੇ ਗਏ ਆਬਜ਼ਰਵਰਾਂ ਵਲੋਂ ਅੱਜ ਰਿਟਰਨਿੰਗ ਅਫ਼ਸਰਾਂ ਨੂੰ ਸ਼ਾਂਤਮਈ, ਨਿਰਪੱਖ ਅਤੇ ਅਜ਼ਾਦਾਨਾ ਢੰਗ ਨਾਲ ਚੋਣਾਂ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਜਨਰਲ ਚੋਣ ਆਬਜ਼ਰਵਰ ਡੀ.ਪੀ.ਐਸ ਖਰਬੰਦਾ ਅਤੇ ਪੁਲਿਸ ਆਬਜ਼ਰਵਰ ਐਸ.ਕੇ ਕਾਲੀਆ ਨੇ ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਅਤੇ …

Read More »

ਸੇਵਾ ਕੇਂਦਰ ਦੀਆਂ ਸੇਵਾਵਾਂ ‘ਚ 56 ਹੋਰ ਸੇਵਾਵਾਂ ਦਾ ਵਾਧਾ

ਪੇਂਡੂ ਖੇਤਰਾਂ ‘ਦੇ 13 ਸੇਵਾ ਕੇਂਦਰਾਂ ਵਿੱਚ ਲਾਭਪਾਤਰੀਆਂ ਨੂੰ ਵੰਡੇ ਪ੍ਰਮਾਣ ਪੱਤਰ ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਨਾਗਰਿਕਾਂ ਨੂੰ ਬਿਨਾਂ ਕਿਸੇ ਖੱਜ਼ਲ-ਖੁਆਰੀ ਦੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਨੂੰ ਸਰਵਉੱਚ ਤਰਜੀਹ ਦੇਣ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸੂਬੇ ਵਿਚ ਸੇਵਾ ਕੇਂਦਰਾਂ ਰਾਹੀਂ 56 ਹੋਰ ਸੇਵਾਵਾਂ ਦੀ ਰਾਜ ਪੱਧਰੀ ਵਰਚੁਅਲ ਸ਼ੁਰੂਆਤ ਕੀਤੀ …

Read More »

ਕੋਚਿੰਗ ਕਲਾਸਾਂ ਦੀ ਸ਼ੁਰੂਆਤ ਜਲਦ – ਅਦਿੱਤਿਆ ਉਪਲ

ਪ੍ਰਾਰਥੀਆਂ ਦੇ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਉਪਰੰਤ ਡੀ.ਬੀ.ਈ.ਈ ਵਿਖੇ ਲਗਾਇਆ ਸੈਮੀਨਾਰ ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਅਧੀਨ ਜ਼ਿਲ੍ਹੇ ਦੀਆਂ ਹੋਣਹਾਰ ਬੱਚੀਆਂ ਲਈ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਲਈ ਜਲਦ ਹੀ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।             …

Read More »

ਕਿਸਾਨੀ ਪਰਚੇ ਰੱਦ ਕਰਕੇ ਗ੍ਰਿਫ਼ਤਾਰ ਕਿਸਾਨ ਕੀਤੇ ਜਾਣ ਰਿਹਾਅ -ਬੀਬੀ ਜਗੀਰ ਕੌਰ

ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰਤਿ ਸਿੰਘ) – ਸ਼ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਨੂੰ ਕਿਸਾਨਾਂ ’ਤੇ ਕੀਤੇ ਗਏ ਪਰਚੇ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਅਤੇ ਲਗਾਤਾਰ ਦਬਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ 26 ਜਨਵਰੀ ਵਾਲੇ ਦਿਨ ਕੀਤੇ ਪਰਚੇ …

Read More »

ਸਿਕਲੀਗਰ ਬੱਚਿਆਂ ਲਈ ਇੰਦੌਰ ਵਿਖੇ ਤਕਨੀਕੀ ਕੇਂਦਰ ਖੋਲ੍ਹਣ ਲਈ ਸ਼੍ਰੋਮਣੀ ਕਮੇਟੀ ਕਰੇਗੀ ਸਹਾਇਤਾ

ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਇੰਦੌਰ ਵਿਖੇ ਖੋਲੇ ਜਾ ਰਹੇ ਸੈਂਟਰ ਲਈ 10 ਲੱਖ ਰੁਪਏ ਦਿੱਤੇ ਜਾਣਗੇ।ਪ੍ਰਧਾਨ ਸ਼੍ਰੋਮਣੀ ਕਮੇਟੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇੰਦੌਰ ਵਿਖੇ ਹੀ ਗੁਰਮਤਿ ਕੇਂਦਰ ਵੀ ਖੋਲ੍ਹਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸੰਤ ਗਿਆਨੀ ਮੋਹਨ ਸਿੰਘ ਭਿੰਡਰਕਲਾਂ ਵਾਲਿਆਂ ਦੀ …

Read More »

ਕੇਂਦਰੀ ਸਿੱਖ ਅਜਾਇਬ ਘਰ ’ਚ 15 ਫ਼ਰਵਰੀ ਨੂੰ ਲੱਗੇਗੀ ਸ਼ਹੀਦ ਭਾਈ ਲਸ਼ਮਣ ਸਿੰਘ ਦੀ ਤਸਵੀਰ

ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰੀਤ ਸਿੰਘ) – ਗੋਧਰਪੁਰ ਵਿਖੇ ਸ਼ਹੀਦ ਭਾਈ ਲਸ਼ਮਣ ਸਿੰਘ ਦਾ ਪਰਿਵਾਰ ਵੱਸਿਆ ਸੀ, ਜਿਨ੍ਹਾਂ ਦੀ ਯਾਦ ਵਿਚ ਉਥੇ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ 15 ਫ਼ਰਵਰੀ ਨੂੰ ਸ਼ਹੀਦ ਭਾਈ ਲਸ਼ਮਣ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀ …

Read More »

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੋਲਰ ਸਿਸਟਮ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਨੂੰ ਸੌਂਪੀ

ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਕਿਹਾ ਕਿ ਪਿਛਲੀ ਇਕੱਤਰਤਾ ਵਿਚ ਗੁਰੂ ਘਰਾਂ ਅੰਦਰ ਸੋਲਰ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੇਵਾ ਲਈ ਯੂਨਾਈਟਡ ਸਿੱਖ ਮਿਸ਼ਨ ਦੇ ਰਸ਼ਪਾਲ ਸਿੰਘ ਢੀਂਡਸਾ ਨੇ ਪੇਸ਼ਕਸ਼ ਕੀਤੀ ਹੈ।ਇਸ ਨੂੰ ਅੰਤ੍ਰਿੰਗ ਕਮੇਟੀ ਵੱਲੋਂ ਪ੍ਰਵਾਨ …

Read More »

ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਗੋਧਰਪੁਰ ’ਚ ਹੋਵੇਗਾ ਮੁੱਖ ਸਮਾਗਮ-ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਦੇ ਮੁੱਖ ਸਮਾਗਮ ਗੋਧਰਪੁਰ (ਗੁਰਦਾਸਪੁਰ) ਵਿਖੇ ਕੀਤੇ ਜਾਣਗੇ। 19 ਤੋਂ 21 ਫ਼ਰਵਰੀ ਤੱਕ ਕਰਵਾਏ ਜਾਣ ਵਾਲੇ ਇਨ੍ਹਾਂ ਗੁਰਮਤਿ ਸਮਾਗਮ ਦੌਰਾਨ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ।ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …

Read More »

ਵਿਆਹ ਦੀ 8ਵੀਂ ਵਰ੍ਹੇਗੰਢ ਮੁਬਾਰਕ – ਸਰਪ੍ਰੀਤ ਸਿੰਘ ਹੁੰਦਲ ਤੇ ਮਨਜੀਤ ਕੌਰ ਹੁੰਦਲ

ਅੰਮ੍ਰਿਤਸਰ, 9 ਫਰਵਰੀ (ਖੁਰਮਣੀਆਂ) – ਸਰਪ੍ਰੀਤ ਸਿੰਘ ਹੁੰਦਲ ਤੇ ਮਨਜੀਤ ਕੌਰ ਹੁੰਦਲ ਵਾਸੀ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 8ਵੀਂ ਵਰ੍ਹੇਗੰਢ ਮਨਾਈ।

Read More »