ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰੀਤ ਸਿੰਘ) – ਗੋਧਰਪੁਰ ਵਿਖੇ ਸ਼ਹੀਦ ਭਾਈ ਲਸ਼ਮਣ ਸਿੰਘ ਦਾ ਪਰਿਵਾਰ ਵੱਸਿਆ ਸੀ, ਜਿਨ੍ਹਾਂ ਦੀ ਯਾਦ ਵਿਚ ਉਥੇ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ 15 ਫ਼ਰਵਰੀ ਨੂੰ ਸ਼ਹੀਦ ਭਾਈ ਲਸ਼ਮਣ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀ …
Read More »Monthly Archives: February 2021
ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੋਲਰ ਸਿਸਟਮ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਨੂੰ ਸੌਂਪੀ
ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਕਿਹਾ ਕਿ ਪਿਛਲੀ ਇਕੱਤਰਤਾ ਵਿਚ ਗੁਰੂ ਘਰਾਂ ਅੰਦਰ ਸੋਲਰ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੇਵਾ ਲਈ ਯੂਨਾਈਟਡ ਸਿੱਖ ਮਿਸ਼ਨ ਦੇ ਰਸ਼ਪਾਲ ਸਿੰਘ ਢੀਂਡਸਾ ਨੇ ਪੇਸ਼ਕਸ਼ ਕੀਤੀ ਹੈ।ਇਸ ਨੂੰ ਅੰਤ੍ਰਿੰਗ ਕਮੇਟੀ ਵੱਲੋਂ ਪ੍ਰਵਾਨ …
Read More »ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਗੋਧਰਪੁਰ ’ਚ ਹੋਵੇਗਾ ਮੁੱਖ ਸਮਾਗਮ-ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਦੇ ਮੁੱਖ ਸਮਾਗਮ ਗੋਧਰਪੁਰ (ਗੁਰਦਾਸਪੁਰ) ਵਿਖੇ ਕੀਤੇ ਜਾਣਗੇ। 19 ਤੋਂ 21 ਫ਼ਰਵਰੀ ਤੱਕ ਕਰਵਾਏ ਜਾਣ ਵਾਲੇ ਇਨ੍ਹਾਂ ਗੁਰਮਤਿ ਸਮਾਗਮ ਦੌਰਾਨ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ।ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਵਿਆਹ ਦੀ 8ਵੀਂ ਵਰ੍ਹੇਗੰਢ ਮੁਬਾਰਕ – ਸਰਪ੍ਰੀਤ ਸਿੰਘ ਹੁੰਦਲ ਤੇ ਮਨਜੀਤ ਕੌਰ ਹੁੰਦਲ
ਅੰਮ੍ਰਿਤਸਰ, 9 ਫਰਵਰੀ (ਖੁਰਮਣੀਆਂ) – ਸਰਪ੍ਰੀਤ ਸਿੰਘ ਹੁੰਦਲ ਤੇ ਮਨਜੀਤ ਕੌਰ ਹੁੰਦਲ ਵਾਸੀ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 8ਵੀਂ ਵਰ੍ਹੇਗੰਢ ਮਨਾਈ।
Read More »45 ਲੱਖ ਦੀ ਲਾਗਤ ਨਾਲ ਚਾਹਲ ਕਲਾਂ ਦੇ 361 ਘਰਾਂ ਨੂੰ ਮਿਲੇਗਾ ਸਾਫ਼-ਸੁਥਰਾ ਪਾਣੀ -ਡੀ.ਸੀ
ਨਵਾਂਸ਼ਹਿਰ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਅਤੇ ਸਵੱਛ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਚਾਹਲ ਕਲਾਂ ਵਿਖੇ ਨਵੀਂ ਜਲ ਸਪਲਾਈ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ।45 …
Read More »ਡਿਪਟੀ ਕਮਿਸ਼ਨਰ ਪਠਾਨਕੋਟ ਤੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਲਗਾਈ ਕਰੋਨਾ ਵੈਕਸੀਨ
1600 ਤੋਂ ਜਿਆਦਾ ਲੋਕਾਂ ਨੂੰ ਹੁਣ ਤੱਕ ਲਗਾਈ ਜਾ ਚੁੱਕੀ ਹੈ ਵੈਕਸੀਨ ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸਿਵਲ ਹਸਪਤਾਲ ਵਿਖੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ, ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਪੁਲਿਸ ਦੇ ਕਰੀਬ 125 ਮੁਲਾਜ਼ਮਾਂ ਨੂੰ ਕਰੋਨਾ ਤੋਂ ਬਚਾਓ ਲਈ ਕੋਰੋਨਾ ਵੈਕਸੀਨ ਲਗਾਈ ਗਈ।ਅਧਿਕਾਰੀਆਂ ਵਿੱਚ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਡਾ. …
Read More »ਸਿਵਲ ਹਸਪਤਾਲ ਪਠਾਨਕੋਟ ਵੱਲੋਂ ਲੈਪਰੋਸੀ ਜਾਗਰੂਕਤਾ ਮੁਹਿੰਮ ਸ਼ੁਰੂ
ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਪਠਾਨਕੋਟ ਡਾ. ਰਾਕੇਸ਼ ਸਰਪਾਲ ਦੀ ਪ੍ਰਧਾਨਗੀ ‘ਚ ਲੈਪਰੋਸੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਜਿਲਾ ਲੈਪਰੋਸੀ ਅਫਸਰ ਡਾ. ਸ਼ਵੇਤਾ ਗੁਪਤਾ ਨੇ ਦੱਸਿਆ ਕਿ ਸਰੀਰ ਦੇ ਕਿਸੇ ਵੀ ਹਿੱਸੇ ਦਾ …
Read More »ਸੰਤ ਬਚਨ ਸਿੰਘ ਜੀ ਦੀ 30ਵੀਂ ਬਰਸੀ ਸਬੰਧੀ ਸਮਾਗਮ ਅੱਜ
ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਵੀਹਵੀਂ ਸਦੀ ਦੀ ਮਹਾਨ ਸ਼ਖਸੀਅਤ ਵਿੱਦਿਆ ਦਾਨੀ ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਇੰਜੀਨੀਅਰ ਵਜੋਂ ਜਾਣੇ ਜਾਂਦੇ ਅਨਿਨ ਸੇਵਕ ਸੰਤ ਬਚਨ ਸਿੰਘ (ਸਾਬਕਾ ਪ੍ਰਧਾਨ ਅਕਾਲ ਕਾਲਜ ਕੌਂਸਲ) ਦੀ 30ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 9 ਫਰਵਰੀ ਨੂੰ ਸੰਤ ਸੇਵਕ ਜਥਾ ਅਤੇ ਅਕਾਲ ਕਾਲਜ ਕੌਂਸਲ ਵਲੋਂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ …
Read More »ਟਰਾਈਡੈਟ ਗਰੁੱਪ ਸੰਘੇੜਾ ਵਿਖੇ 4 ਕੁੜੀਆਂ ਦੀ ਰੋਜ਼ਗਾਰ ਲਈ ਹੋਈ ਚੋਣ- ਰਵਿੰਦਰਪਾਲ ਸਿੰਘ
ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲੇ ਦੇ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਰੋਜ਼ਗਾਰ ਮੇਲੇ/ ਪਲੇਸਮੈਂਟ ਕੈਂਪ ਜ਼ਿਲੇ ਦੇ ਪ੍ਰਾਰਥੀਆਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ।ਜ਼ਿਲਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਸੰਗਰੂਰ ਜ਼ਿਲੇ ਦੀਆਂ 4 ਲੜਕੀਆਂ ਦੀ ਟਰਾਈਡੈਟ ਗਰੁੱਪ ਬਰਨਾਲਾ ਵਿਖੇ ਚੌਥੇ …
Read More »ਦਿੱਲੀ ਹਾਈਕੋਰਟ ਨੇ ਹਰਿਆਣਾ ਦੇ ਬਰਜਿੰਦਰ ਦੀ ਗੁੰਮਸ਼ੁਦਗੀ ਬਾਰੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜਾਗੋ ਲੜ ਰਹੀ ਹੈ ਮੁਹਰਲੀ ਕਤਾਰ ਦੀ ਲੜਾਈ- ਜੀ.ਕੇ ਨਵੀਂ ਦਿੱਲੀ, 9 ਫ਼ਰਵਰੀ (ਪੰਜਾਬ ਪੋਸਟ ਬਿਊਰੋ) – 26 ਜਨਵਰੀ ਦੀ ਟਰੈਕਟਰ ਪਰੇਡ ਤੋਂ ਬਾਅਦ ਗਾਇਬ ਚੱਲ ਰਹੇ ਕਿਸਾਨਾਂ ਦੇ ਮਾਮਲੇ `ਚ ਅੱਜ ਦਿੱਲੀ ਹਾਈਕੋਰਟ ਨੇ ਹਰਿਆਣਾ ਦੇ ਜੀਂਦ ਜਿਲ੍ਹੇ ਦੇ ਕੰਡੇਲਾ ਪਿੰਡ ਵਾਸੀ ਬਰਜਿੰਦਰ ਦੀ ਗੁਮਸ਼ੁਦਗੀ ਨੂੰ ਲੈ ਕੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ ਹੈ।ਜਾਗੋ …
Read More »
Punjab Post Daily Online Newspaper & Print Media