Tuesday, November 24, 2026

Daily Archives: March 18, 2021

ਹੋਲਾ ਮਹੱਲਾ ਮੌਕੇ ਸੰਗਤ ਲਈ ਕੋਰੋਨਾ ਟੈਸਟ ਲਾਜ਼ਮੀ ਕਰਨਾ ਮੰਦਭਾਗਾ-ਬੀਬੀ ਜਗੀਰ ਕੌਰ

ਬਾਬਾ ਬਕਾਲਾ ਸਾਹਿਬ, 18 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮੌਕੇ ਪੁੱਜਣ ਵਾਲੀਆਂ ਸੰਗਤਾਂ ਲਈ ਰੂਪਨਗਰ ਦੀ ਡਿਪਟੀ ਕਮਿਸ਼ਨਰ ਵੱਲੋਂ 72 ਘੰਟੇ ਪਹਿਲਾਂ ਕੋਰੋਨਾ ਦੀ ਰਿਪੋਰਟ ਲੈ ਕੇ ਆਉਣ ਨੂੰ ਮੰਦਭਾਗ ਕਰਾਰ ਦਿੰਦਿਆਂ ਇਸ ਨੂੰ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਸਮੇਂ-ਸਮੇਂ ਧਾਰਮਿਕ ਅਜ਼ਾਦੀ ’ਤੇ ਹਮਲੇ ਦੇਸ਼ ਲਈ ਸਦਾ ਨੁਕਸਾਨਦੇਹ ਰਹੇ -ਗਿਆਨੀ ਹਰਪ੍ਰੀਤ ਸਿੰਘ ਬਾਬਾ ਬਕਾਲਾ ਸਾਹਿਬ, 18 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਸ਼ਿਰਕਤ ਕੀਤੀ, ਜਦਕਿ ਸ੍ਰੀ ਅਕਾਲ ਤਖ਼ਤ …

Read More »

ਚੇਅਰਮੈਨ ਪੱਲੀ ਝਿੱਕੀ ਨੇ ਕਿਸਾਨੀ ਅੰਦੋਲਨ ’ਚ ਸ਼ਹੀਦ ਕਿਸਾਨ ਗੁਰਨੇਕ ਸਿੰਘ ਦੇ ਪਰਿਵਾਰ ਨੂੰ ਦਿੱਤਾ 5 ਲੱਖ ਦਾ ਚੈਕ

ਨਵਾਂਸ਼ਹਿਰ, 18 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਨੇ ਅੱਜ ਕਿਸਾਨੀ ਅੰਦੋਲਨ ’ਚ ਸ਼ਹੀਦ ਹੋਏ ਮਾਹਲ ਖੁਰਦ (ਨਵਾਂਸ਼ਹਿਰ) ਪਿੰਡ ਦੇ ਕਿਸਾਨ ਗੁਰਨੇਕ ਸਿੰਘ ਪੁੱਤਰ ਹੁਕਮ ਸਿੰਘ ਦੇ ਪਰਿਵਾਰ ਮੈਂਬਰਾਂ ਪਤਨੀ ਜਸਵੀਰ ਕੌਰ ਅਤੇ ਪੁੱਤਰ ਰਵਿੰਦਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਭੇਜੀ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈਕ ਭੇਟ ਕੀਤਾ।ਜ਼ਿਕਰਯੋਗ ਹੈ …

Read More »

ਡੀ.ਬੀ.ਈ.ਈ ਵਿਖੇ ਲਗਾਇਆ ਗਿਆ ਰੋਜਗਾਰ ਮੇਲਾ – ਜਿਲ੍ਹਾ ਰੋਜ਼ਗਾਰ ਅਫਸਰ

ਪਠਾਨਕੋਟ, 18 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਮੁਹਿੰਮ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਿਖੇ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।ਇਸ ਪਲੇਸਮੈਂਟ ਕੈਂਪ ਵਿਚ ਅਜ਼ਾਇਲ ਹਰਬਲ ਕੰਪਨੀ ਦੁਆਰਾ ਇੰਟਰਵਿਊ ਲਈ ਗਈ।ਇਸ ਕੰਪਨੀ ਵਲੋਂ ਕੇਵਲ ਲੜਕੀਆਂ ਦੀ ਇੰਟਰਵਿਓ ਲਈ ਗਈ। ਇਸ ਰਜ਼ਗਾਰ ਮੇਲੇ ਵਿੱਚ ਕੁੱਲ 122 ਪ੍ਰਾਰਥਣਾਂ ਵੱਲੋਂ ਭਾਗ ਲਿਆ ਗਿਆ।ਜਿਸ ਵਿਚੋਂ 103 ਪ੍ਰਾਰਥਣਾਂ ਦੀ ਚੋਣ …

Read More »

ਹੁਣ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰਾਂ ‘ਚ ਵੀ ਲਗਾਈ ਜਾ ਰਹੀ ਹੈ ਕੋਰੋਨਾ ਵੈਕਸੀਨ-ਡਿਪਟੀ ਕਮਿਸ਼ਨਰ

ਪਠਾਨਕੋਟ, 18 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਵੈਕਸੀਨ ਦੀ ਸੁਵਿਧਾ ਨੂੰ ਲੋਕਾਂ ਤੱਕ ਸੁਖਾਲੇ ਤਰੀਕੇ ਨਾਲ ਪਹੁੰਚਾਉਣ ਲਈ ਹੁਣ ਜਿਲ੍ਹਾ ਪਠਾਨਕੋਟ ਦੇ 09 ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰਾਂ (ਪੀ.ਐਚ.ਸੀ ਭੋਆ, ਪੀ.ਐਚ.ਸੀ ਬਾਰਠ ਸਾਹਿਬ, ਪੀ.ਐਚ.ਸੀ ਘਿਆਲਾ, ਪੀ.ਐਚ.ਸੀ ਤਾਰਾਗੜ੍ਹ, ਪੀ.ਐਚ.ਸੀ ਬਮਿਆਲ, ਪੀ.ਐਚ.ਸੀ ਮਾਧੋਪੁਰ, ਅਰਬਨ ਪੀ.ਐਚ.ਸੀ ਸ਼ਹਿਦ ਭਗਤ ਸਿੰਘ ਚੋਕ, ਪਠਾਨਕੋਟ, ਪੀ.ਐਚ.ਸੀ ਦੁਨੇਰਾ, ਪੀ.ਐਚ.ਸੀ ਗੁਰਦਾਸਪੁਰ ਭਾਈਆਂ) ਵਿੱਚ ਵੀ ਕੋਵਿਡ-19 ਵੈਕਸੀਨ ਲਗਾਈ ਜਾ ਰਹੀ …

Read More »

ਯੂ.ਪੀ ਦੇ ਗੋਰਖਪੁਰ ‘ਚ ਸੋਨੇ ਦੀ ਲੁੱਟ ਮਾਮਲੇ `ਚ ਫੜੇ ਗਏ ਮੁਲਜ਼ਮ ਨੂੰ ਅਕਾਲੀਆਂ ਨੇ ਦੱਸਿਆ ਸੱਤਾਧਾਰੀ ਵਿਧਾਇਕ ਦਾ ਸਾਥੀ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ ਬਿਊਰੋ) – ਅਕਾਲੀ ਦਲ ਦੇ ਹਲਕਾ ਦੱਖਣੀ ਇੰਚਾਰਜ਼ ਤਲਬੀਰ ਸਿੰਘ ਗਿੱਲ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਹੈ ਕਿ ਯੂ.ਪੀ ਦੇ ਗੋਰਖਪੁਰ ’ਚ ਅੰਮ੍ਰਿਤਸਰ ਦੇ ਸਵਰਨਕਾਰ ਨਾਲ ਸੋਨੇ ਦੀ ਲੁੱਟ-ਖੋਹ ਦੇ ਮਾਮਲੇ ‘ਚ ਫੜਿਆ ਗਿਆ ਸੰਤੋਖ ਸਿੰਘ ਹੀਰਾ ਹਲਕਾ ਦੱਖਣੀ ਤੋਂ ਸੱਤਾਧਾਰੀ ਪਾਰਟੀ ਦੇ ਇਕ ਵਿਧਾਇਕ ਦਾ ਨੇੜਲਾ ਸਾਥੀ ਹੈ। …

Read More »

ਮੇਅਰ ਤੇ ਵਿਧਾਇਕ ਦੱਤੀ ਵਲੋਂ ਵਿਧਾਨ ਸਭਾ ਹਲਕਾ ਉਤਰੀ ਵਿਖੇ ਪ੍ਰੀਮਿਅਕਸ ਪਾਉਣ ਦੇ ਕੰਮ ਦਾ ਉਦਘਾਟਨ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸ਼ਹਿਰ ਦੇ ਹਰ ਇਲਾਕੇ ’ਚ ਬਹੁਪੱਖੀ ਵਿਕਾਸ ਕਰਵਾਏ ਗਏ ਹਨ ਅਤੇ ਅਗਾਂਹ ਵੀ ਲਗਾਤਾਰ ਸ਼ਹਿਰ ਦੇ ਹਰ ਇਲਾਕੇ ਨੂੰ ਵਿਕਾਸ ਦੇ ਚਾਰ ਚੰਨ ਲਗਾਏ ਜਾ ਰਹੇ ਹਨ ਇਸੇ ਲੜੀ ਤਹਿਤ ਅੱਜ ਮੇਅਰ ਕਰਮਜੀਤ ਸਿੰਘ ਤੇ ਵਿਧਾਇਕ ਸੁਨੀਲ ਦੱਤੀ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੇ ਵਾਰਡ ਨੰ: 12 ਅਤੇ 13 …

Read More »

A street play “Corona Mukt Samaj” launched to create awareness about COVID-19

   Mumbai, March 18 (Punjab Post Bureau) – With a view to create awareness about COVID-19 and help administration in implementation of  preventive measures, Ajay Kaul, President of Social organisation “Ekata Manch”, will be organising a street play “Corona Mukt Samaj” (corona free society) throughout Mumbai. Through medium of this street play, Kaul seeks to urge people that the COVID-19 …

Read More »

ਮੇਅਰ ਤੇ ਵਿਧਾਇਕ ਬੁਲਾਰੀਆ ਨੇ ਹਲਕਾ ਦੱਖਣੀ ‘ਚ ਕੀਤਾ ਨਵੇਂ ਟਿਊਬਵੈਲਾਂ ਦਾ ਉਦਘਾਟਨ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵਲੋਂ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ: 64, 66 ਤੇ 67 ਵਿਖੇ ਇਲਾਕਾ ਨਿਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਨਵੇਂ ਟਿਊਬਵੈਲਾਂ ਤੇ ਸੀਵਰੇਜ਼ ਪ੍ਰਣਾਲੀ ਨੂੰ ਦਰੁਸਤ ਕਰਨ ਲਈ ਨਵੀਂ ਪਾਈਪ ਲਾਈਨ ਵਿਛਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਵਾਰਡ ਨੰ: 64 ਵਿਖੇ …

Read More »

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਰੋਕ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿੱਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।               …

Read More »