Tuesday, November 24, 2026

Daily Archives: March 25, 2021

ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 25 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਪੱਤਰ ਲਿਖ ਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਹੁਣ ਜਦੋਂ ਕੋਰੋਨਾ ਕਾਰਨ ਬੰਦ ਹੋਏ ਸਾਰੇ ਅਦਾਰੇ ਅਤੇ ਧਾਰਮਿਕ ਅਸਥਾਨ ਆਮ ਵਾਂਗ ਖੁੱਲ੍ਹ ਰਹੇ ਹਨ, ਤਾਂ ਅਜਿਹੇ ਵਿਚ …

Read More »

26 ਮਾਰਚ ਨੂੰ ਭਾਰਤ ਬੰਦ ਦੇ ਸਮਰਥਨ ’ਚ ਸ਼੍ਰੋਮਣੀ ਕਮੇਟੀ ਦਫ਼ਤਰ ਰਹਿਣਗੇ ਬੰਦ

ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਨਗਰ ਕੀਰਤਨ ਵੀ ਇਕ ਦਿਨ ਰੁਕੇਗਾ-ਬੀਬੀ ਜਗੀਰ ਕੌਰ ਅੰਮ੍ਰਿਤਸਰ, 25 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ 26 ਮਾਰਚ ਨੂੰ ਭਾਰਤ ਬੰਦ ਦਾ ਸਮੱਰਥਨ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੀ ਹਮਾਇਤ …

Read More »

ਉਲੰਪਿਕ ਖੇਡਾਂ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

2 ਲੱਖ ਰੁਪਏ ਦਾ ਚੈਕ ਅਤੇ ਸਿਰੋਪਾਓ ਦੇ ਕੇ ਕੀਤੀ ਹੌਸਲਾ ਅਫ਼ਜ਼ਾਈ ਅੰਮ੍ਰਿਤਸਰ, 25 ਮਾਰਚ (ਗੁਰਪ੍ਰੀਤ ਸਿੰਘ) – ਜਾਪਾਨ ’ਚ ਟੋਕੀਓ ਵਿਖੇ ਜੁਲਾਈ 2021 ਨੂੰ ਹੋਣ ਵਾਲੀਆਂ ਓਲੰਪਿਕ ਖੇਡਾਂ ਵਿਚ ਡਿਸਕਸ ਥਰੋ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।ਉਸ ਨੂੰ ਇਹ ਸਨਮਾਨ ਸ਼੍ਰੋਮਣੀ …

Read More »

ਸੜਕਾਂ ਅਤੇ ਚੌਕਾਂ ਵਿੱਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

ਰੋਸ ਧਰਨਿਆਂ ਆਦਿ ਲਈ ਨਵਾਂਸ਼ਹਿਰ, ਬੰਗਾ ਤੇ ਬਲਾਚੌਰ ਵਿਖੇ ਥਾਵਾਂ ਨਿਰਧਾਰਿਤ ਨਵਾਂਸ਼ਹਿਰ, 25 ਮਾਰਚ (ਪੰਜਾਬ ਪੋਸਟ ਬਿਊਰੋ) – ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਆਉਂਦੀ ਸਮੱਸਿਆ ਅਤੇ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ …

Read More »

ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਜ਼ਿਲ੍ਹਾ ਪੁਲਿਸ ਹੋਈ ਸਖ਼ਤ

ਬਿਨਾਂ ਮਾਸਕ ਘੁੰਮਣ ਵਾਲੇ 845 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ ਤੇ 116 ਦੇ ਕੱਟੇ ਚਲਾਨ ਨਵਾਂਸ਼ਹਿਰ, 25 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਸਖ਼ਤ ਹੋ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ …

Read More »

ਪੂਜਾ ਸ਼ਰਮਾ ਨੇ ਸਟੇਟ ਐਵਾਰਡ ਹਾਸਲ ਕਰਕੇ ਜਿਲ੍ਹੇ ਦਾ ਮਾਣ ਵਧਾਇਆ – ਡਾ. ਸ਼ੇਨਾ ਅਗਰਵਾਲ

ਨਵਾਂਸ਼ਹਿਰ, 25 ਮਾਰਚ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵੱਲੋਂ ਨਵਾਂਸ਼ਹਿਰ ਨਾਲ ਸਬੰਧਤ 80 ਫੀਸਦੀ ਦਿਵਿਆਂਗ ਲੈਕਚਰਾਰ ਪੂਜਾ ਸ਼ਰਮਾ ਨੂੰ ਵਿਸ਼ੇਸ਼ ਪ੍ਰਾਪਤੀਆਂ ਲਈ ਸਟੇਟ ਐਵਾਰਡ ਨਾਲ ਸਨਮਾਨਿਤ ਕਰਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਵੱਡੇ ਮਾਣ ਵਾਲੀ ਗੱਲ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਲੈਕਚਰਾਰ ਪੂਜਾ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ …

Read More »

ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੇ ਲੋਕ ਅਰਪਣ ਮੌਕੇ ਜ਼ਿਲ੍ਹੇ ‘ਚ 14 ਥਾਵਾਂ ’ਤੇ ਹੋਏ ਵਰਚੁਅਲ ਸਮਾਗਮ

ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ ਅਤੇ ਕੋਵਿਡ ਟੀਕਾਕਰਨ ਦੇ ਕੰਮ ਵਿੱਚ ਆਵੇਗੀ ਤੇਜ਼ੀ – ਦੀਪਜੋਤ ਕੌਰ ਨਵਾਂਸ਼ਹਿਰ, 25 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਅਗਵਾਈ ਹੇਠ ਸੂਬਾ ਵਾਸੀਆਂ ਨੂੰ ਵਧੀਆ ਪ੍ਰਸ਼ਾਸਨ ਦੇਣ ਲਈ ਜਿਥੇ ਲੋਕ ਪੱਖੀ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਉਥੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਅਨੇਕਾਂ ਬੁਨਿਆਦੀ ਢਾਂਚਾ …

Read More »

ਅੰਡਰ-19 ਕ੍ਰਿਕਟ ਟੂਰਨਾਮੈਂਟ ਲਈ ਟ੍ਰਾਇਲ 28 ਮਾਰਚ ਨੂੰ

ਨਵਾਂਸ਼ਹਿਰ, 25 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਰਾਜ ਪੱਧਰ ’ਤੇ ਕਰਵਾਏ ਜਾਣ ਵਾਲੇ ਅੰਡਰ-19 ਕ੍ਰਿਕਟ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਨਵਾਂਸ਼ਹਿਰ ਜ਼ਿਲ੍ਹਾ ਕਿ੍ਰਕਟ ਐਸੋਸੀਏਸ਼ਨ ਵੱਲੋਂ ਆਪਣੀ ਟੀਮ ਤਿਆਰ ਕਰਨ ਲਈ 28 ਮਾਰਚ 2021 ਨੂੰ ਦੁਪਹਿਰ 2 ਵਜੇ ਆਰ.ਕੇ ਆਰੀਆ ਕਾਲਜ ਰਾਹੋਂ ਰੋਡ ਨਵਾਂਸ਼ਹਿਰ ਦੀ ਗਰਾਊਂਡ ਵਿਚ ਟ੍ਰਾਇਲ ਰੱਖੇ ਗਏ ਹਨ।ਨਵਾਂਸ਼ਹਿਰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਪ੍ਰਵੀਨ …

Read More »

26 ਮਾਰਚ ਭਾਰਤ ਬੰਦ ਦੀਆਂ ਤਿਆਰੀਆਂ ਮੁਕੰਮਲ – ਸਰਵਰਪੁਰ

ਕਿਹਾ ਸਮਰਾਲਾ ਸ਼ਹਿਰ ਦੇ ਕਾਰੋਬਾਰੀ ਆਪਣੇ ਕਾਰੋਬਾਰ ਬੰਦ ਰੱਖ ਕੇ ਕਰਨਗੇ ਪੂਰਨ ਸਹਿਯੋਗ ਸਮਰਾਲਾ, 25 ਮਾਰਚ (ਇੰਦਰਜੀਤ ਸਿੰਘ ਕੰਗ) – ਸੰਯੁਕਤ ਕਿਸਾਨ ਮੋਰਚਾ ਵਲੋਂ ਆਪਣੇ ਪੜਾਅ ਵਾਰ ਸੰਘਰਸ਼ ਨੂੰ ਅੱਗੇ ਵਧਾਉਂਦਿਆਂ 26 ਮਾਰਚ ਨੂੰ ਮੁਕੰਮਲ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਨਾਉਣ ਲਈ ਤਿਆਰੀਆਂ ਪੂਰੇ ਯੋਜਨਾਬੱਧ ਢੰਗ ਨਾਲ ਚੱਲ ਰਹੀਆਂ ਹਨ।ਬੀ.ਕੇ.ਯੂ (ਰਾਜੇਵਾਲ) ਦੇ ਬਲਾਕ ਪ੍ਰਧਾਨ ਮੁਖਤਿਆਰ ਸਿੰਘ ਸਰਵਰਪੁਰ, ਗੁਰਪ੍ਰੀਤ ਸਿੰਘ …

Read More »

ਪੰਜਾਬ ਸਰਕਾਰ ਵੱਲੋਂ ਵਰਚੂਅਲ ਪ੍ਰੋਗਰਾਮ ਕਰਵਾ ਕੇ ਬਹੁਪੱਖੀ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਸ਼ੁਭਆਰੰਭ

ਪਠਾਨਕੋਟ, 25 ਮਾਰਚ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਰਵਪੱਖੀ ਵਿਕਾਸ ਲਈ ਕਈ ਬੁਨਿਆਦੀ ਢਾਂਚਾ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਵਰਚੂਅਲ ਪ੍ਰੋਗਰਾਮ ਕਰਵਾਇਆ ਗਿਆ।ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿਖੇ ਵੀ ਵੱਖ-ਵੱਖ ਸਥਾਨਾਂ ਤੇ ਆਨਲਾਈਨ ਪ੍ਰੋਗਰਾਮ ਆਯੋਜਿਤ ਕੀਤੇ ਗਏ।ਜਿਨ੍ਹਾਂ ਪ੍ਰੋਗਰਾਮਾਂ ਵਿੱਚ ਜਿਲ੍ਹਾ ਅਧਿਕਾਰੀਆਂ ਅਤੇ ਆਮ ਜਨਤਾ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।             …

Read More »