Tuesday, November 24, 2026

Daily Archives: April 5, 2021

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮ ਸੰਪੂਰਨ

ਅੰਮ੍ਰਿਤਸਰ, 5 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਤਰਾਖੰਡ ਸੁਬੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਅੱਜ ਗੁਰਬਾਣੀ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਕੀਤੀ ਗਈ।ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ …

Read More »

ਨੋਟੀਫਾਈਡ ਏਰੀਆ ’ਚ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ ਤੇ ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ

ਨਵਾਂਸ਼ਹਿਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿੱਚ ਮਨਜ਼ੂਰੀ ਤੋਂ ਬਿਨਾਂ ਟਿਊਬਵੈਲ/ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ ਲਾਈ ਹੇ।ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਨੇ ਸੈਂਟਰਲ ਗਰਾਊਂਡ ਵਾਟਰ …

Read More »

ਸੇਵਾ ਮੁਕਤੀ ‘ਤੇ ਸਹਾਇਕ ਜ਼ਿਲ੍ਹਾ ਕਮਾਂਡੈਂਟ ਧਲਵੰਤ ਸਿੰਘ ਨੂੰ ਮਿਲਿਆ ਵਿਸ਼ੇਸ਼ ਪ੍ਰਸ਼ੰਸ਼ਾ ਪੱਤਰ

ਅੰਮ੍ਰਿਤਸਰ, 5 ਅਪ੍ਰੈਲ (ਸੰਧੂ) – ਪੰਜਾਬ ਹੋਮ ਗਾਰਡਜ਼ ਵਿੱਚ 32 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਹਾਇਕ ਜ਼ਿਲ੍ਹਾ ਕਮਾਂਡੈਂਟ ਧਲਵੰਤ ਸਿੰਘ ਨੂੰ ਸਥਾਨਕ ਪੰਜਾਬ ਹੋਮ ਗਾਰਡਜ਼ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦੀ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਜ਼ਿਲ੍ਹਾ ਕਮਾਂਡਰ ਅਨਿਲ ਕੁਮਾਰ ਦੀ ਅਗਵਾਈ ਹੇਠ ਆਯੋਜਿਤ ਸਮਾਰੋਹ ਦੌਰਾਨ ਪੰਜਾਬ ਹੋਮ ਗਾਰਡਜ਼ ਜਲੰਧਰ ਰੇਂਜ ਦੇ ਡੀ.ਆਈ.ਜੀ ਚਰਨਜੀਤ ਸਿੰਘ ਨੇ ਬਤੌਰ ਮੁੱਖ …

Read More »

ਸੀਨੀਅਰ ਕਲਰਕ ਸੇਵਾ ਸਿੰਘ ਨੂੰ ਸੇਵਾ ਮੁਕਤੀ ‘ਤੇ ਸ਼ਾਨਦਾਰ ਵਿਦਾਇਗੀ

ਅੰਮ੍ਰਿਤਸਰ, 5 ਅਪ੍ਰੈਲ (ਸੰਧੂ) – ਖੇਡ ਵਿਭਾਗ ‘ਚ ਤਿੰਨ ਦਹਾਕਿਆਂ ਤੋਂ ਵੀ ਵੱਧ ਸੇਵਾਵਾਂ ਨਿਭਾਉਣ ਤੋਂ ਬਾਅਦ ਸਥਾਨਕ ਜ਼ਿਲ੍ਹਾ ਖੇਡ ਅਫਸਰ ਦਫਤਰ ਤੋਂ ਸੇਵਾ ਮੁਕਤ ਹੋਏ ਸੀਨੀਅਰ ਕਲੱਰਕ ਸੇਵਾ ਸਿੰਘ ਨੂੰ ਸਮੁੱਚੇ ਅਮਲੇ ਵੱਲੋਂ ਡੀ.ਐਸ.ਓ ਗੁਰਲਾਲ ਸਿੰਘ ਰਿਆੜ ਦੀ ਅਗਵਾਈ ‘ਚ ਇੱਕ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।ਉਨਾਂ ਨੇ ਕਿਹਾ ਕਿ ਸੇਵਾ ਮੁਕਤ ਸੀਨੀਅਰ ਕਲਰਕ ਸੇਵਾ ਸਿੰਘ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ …

Read More »

ਸਰਕਾਰੀ ਸਕੂਲਾਂ ‘ਚ ਉਪਲੱਬਧ ਸਹੂਲਤਾਂ ਤੋਂ ਜਾਣੂ ਕਰਵਾਇਆ

ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲ ’ਚ ਦਾਖਲਾ ਵਧਾਉਣ ਲਈ ਉਪਰਾਲੇ ਕਰਨ ਦੀ ਲੜੀ ਤਹਿਤ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਜਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਅਤੇ ਉਪ ਜਿਲਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਅਤਰਗੜ੍ਹ ਦੇ ਮਾਸਟਰ ਅਵਨੀਸ਼ ਕੁਮਾਰ ਵਲੋਂ ਬੱਚਿਆਂ ਨੂੰ ਸਰਕਾਰੀ ਸਕੂਲ ’ਚ ਦਾਖਲ ਕਰਵਾਉਣ ਲਈ ਪ੍ਰੇਰਿਆ ਜਾ …

Read More »

ਸਾਬਕਾ ਰਜਿਸਟਰਾਰ ਡਾ. ਇੰਦਰਜੀਤ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 5 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਨੇ ਸਾਬਕਾ ਰਜਿਸਟਰਾਰ ਡਾ. ਇੰਦਰਜੀਤ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਸੋਸੀਏਸ਼ਨ ਦੇ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਡਾ. ਇੰਦਰਜੀਤ ਸਿੰਘ ਜਿਥੇ ਚੰਗੇ ਪ੍ਰਸ਼ਾਸਕ ਤੇ ਕਲਾਕਾਰ ਸਨ, ਉਥੇ ਉਹ ਬਹੁਤ ਹੀ ਮਿਲਣਸਾਰ ਅਤੇ ਸ਼ਾਂਤ ਸੁਭਾਅ ਦੇ ਵਿਅਕਤੀ ਸਨ।ਉਨ੍ਹਾਂ ਨੇ ਆਪਣੇ ਕਾਰਜਕਾਲ …

Read More »

ਕੈਬਿਨਟ ਮੰਤਰੀ ਸੋਨੀ ਨੇ ਅੰਦਰੂਨੀ ਸ਼ਹਿਰ ‘ਚ 6 ਕਰੋੜ ਦੀ ਲਾਗਤ ਨਾਲ ਨਵੀਆਂ ਬਣਨ ਵਾਲੀਆਂ ਸੜਕਾਂ ਦਾ ਕੀਤਾ ਉਦਘਾਟਨ

ਢਾਬ ਖਟੀਕਾਂ ਵਿਖੇ ਸਥਿਤ ਹਸਤਪਤਾਲ ਦਾ ਕੀਤਾ ਨਿਰੀਖਣ ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਵਾਰਡ ਨੰ: 49 ਅਤੇ 50 ਦੇ ਅਧੀਨ ਆਉਂਦੇ ਇਲਾਕੇ ਟੈਲੀਫੋਨ ਐਕਸਚੇਂਜ਼ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਅੰਦਰੂਨੀ ਸ਼ਹਿਰ ਅੰਦਰ ਨਵੀਆਂ ਬਣਨ ਵਾਲੀਆਂ ਵਧੀਆ ਲੁੱਕ ਵਾਲੀਆਂ ਸੜਕਾਂ ਦਾ ਉਦਘਾਟਨ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੀਤਾ।ਉਨਾਂ ਦੱਸਿਆ ਕਿ ਸੀਵਰੇਜ਼ ਦਾ ਕੰਮ ਹੋਣ …

Read More »

ਕਣਕ ਦੀ ਖਰੀਦ ਲਈ ਜਿਲ੍ਹੇ ਵਿੱਚ 57 ਮੰਡੀਆਂ ਸਥਾਪਿਤ – ਡਿਪਟੀ ਕਮਿਸ਼ਨਰ

10 ਅਪ੍ਰੈਲ ਤੋਂ ਕਣਕ ਦੀ ਖਰੀਦ ਹੋਵੇਗੀ ਸ਼ੁਰੂ – ਜਿਲ੍ਹਾ ਮੰਡੀ ਅਫਸਰ ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਵਿੱਚ ਕੋਵਿਡ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਕਣਕ ਦੀ ਖਰੀਦ ਲਈ 57 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿੰਨ੍ਹਾਂ ਵਿਚੋਂ 8 ਮੁੱਖ ਯਾਰਡ, 11 ਸਬ ਯਾਰਡ …

Read More »

ਘੱਟਗਿਣਤੀ ਭਾਈਚਾਰੇ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ – ਲਾਲ ਹੁਸੈਨ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਘੱਟਗਿਣਤੀ ਕਮਿਸ਼ਨ ਪੰਜਾਬ ਦੇ ਮੈਂਬਰ ਲਾਲ ਹੁਸੈਨ ਨੇ ਕਿਹਾ ਹੈ ਕਿ ਪੰਜਾਬ ਦੀਆਂ ਘੱਟਗਿਣਤੀਆਂ ਜਿਸ ਵਿੱਚ ਬੋਧੀ, ਜੈਨੀ, ਮੁਸਲਿਮ, ਇਸਾਈ ਤੇ ਪਾਰਥੀ ਆਦਿ ਸ਼ਾਮਲ ਹਨ, ਨੂੰ ਆਪਣੇ ਹੱਕਾਂ ਬਾਰੇ ਬਹੁਤ ਘੱਟ ਪਤਾ ਹੈ।ਇਸ ਲਈ ਕੋਸ਼ਿਸ਼ ਹੈ ਕਿ ਉਨਾਂ ਨੂੰ ਕਮਿਸ਼ਨ ਦੇ ਕੰਮਾਂ ਬਾਰੇ ਜਾਣੂ ਕਰਵਾਈਏ, ਤਾਂ ਜੋ ਉਹ ਲੋੜ ਪੈਣ ‘ਤੇ ਕਮਿਸ਼ਨ ਤੱਕ ਪਹੁੰਚ …

Read More »

ਭਗਵੰਤ ਮਾਨ ‘ਤੇ ਦੋਸ਼ ਲਗਾਉਣ ਦੀ ਬਜ਼ਾਏ ਆਪਣੀ ਪੀੜੀ ਹੇਠ ਸੋਟਾ ਫੇਰਣ ਅਕਾਲੀ- ਸਿੰਗਲਾ

ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਲੋਕਾਂ ਦੇ ਭਾਰੀ ਬਿਜਲੀ ਬਿਲ ਹੋਣਗੇ ਬੰਦ ਧੂਰੀ, 5 ਅਪ੍ਰੈਲ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਸਿੰਗਲਾ ਨੇ ਅੱਜ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਭਗਵੰਤ ਮਾਨ ‘ਤੇ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਬੋਲਣ ਦੇ ਦੋਸ਼ ਲਗਾ ਕੇ …

Read More »