Tuesday, November 24, 2026

Monthly Archives: April 2021

ਡਿਪਟੀ ਕਮਿਸ਼ਨਰ ਨੇ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ, ਮਿਸ਼ਨ ਰੈਡ ਸਕਾਈ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ …

Read More »

ਵਿਧਾਇਕ ਅੰਗਦ ਸਿੰਘ ਵੱਲੋਂ ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਦਾ ਪ੍ਰਾਸਪੈਕਟਸ ਜਾਰੀ

ਕਿਹਾ, ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਵੇਗੀ ਇਹ ਵੱਕਾਰੀ ਸੰਸਥਾ ਨਵਾਂਸ਼ਹਿਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਵੱਲੋਂ ਅੱਜ ਪ੍ਰਿੰਸੀਪਲ ਸਰਬਜੀਤ ਸਿੰਘ ਅਤੇ ਸਮੂਹ ਸਟਾਫ ਸਮੇਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਦੇ ਨਵੇਂ ਵਿੱਦਿਅਕ ਸੈਸ਼ਨ 2021-22 ਦਾ ਪ੍ਰਾਸਪੈਕਟ ਜਾਰੀ ਕੀਤਾ ਗਿਆ। ਜਿਸ ਰਾਹੀਂ ਸਕੂਲ ਦੀਆਂ ਵਿਲੱਖਣ ਪ੍ਰਾਪਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦਾ ਸੁਚੱਜਾ ਯਤਨ ਕੀਤਾ ਗਿਆ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 741 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ- 72 ਦੇ ਕੱਟੇ ਚਲਾਨ

ਨਵਾਂਸ਼ਹਿਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 741 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ, ਜਦਕਿ …

Read More »

ਗੁ. ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਹੋਇਆ ਸੰਪੂਰਨ

ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 19 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਖ਼ਾਲਸਈ ਜਾਹੋ ਜਲਾਲ ਨਾਲ ਜੈਕਾਰਿਆਂ ਦੀ ਗੂੰਜ …

Read More »

ਮੇਅਰ ਵਲੋਂ ਸੜਕਾਂ ‘ਤੇ ਪ੍ਰੀਮਿਅਕਸ ਪਾਉਣ ਦੇ ਕੰਮ ਦਾ ਉਦਘਾਟਨ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 12 ਦੇ ਇਲਾਕੇ ਗ੍ਰੀਨ ਫੀਲਡ ਸਥਿਤ ਬਾਲਾ ਜੀ ਮੰਦਿਰ ਵਿਖੇ ਸੜਕਾਂ ਪੱਕੀਆਂ ਕਰਨ ਲਈ ਪ੍ਰੀਮਿਅਕਸ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ।ਮੇਅਰ ਨੇ ਕਿਹਾ ਕਿ ਤਕਰੀਬਨ 12 ਲੱਖ ਦੀ ਲਾਗਤ ਨਾਲ ਕੀਤੇ ਜਾ ਵਿਕਾਸ ਕਾਰਜ਼ਾਂ ਨਾਲ ਇਲਾਕਾ ਵਾਸੀਆਂ ਤੇ ਸ਼ਰਧਾਲੂਆਂ ਤੇ …

Read More »

ਕਿਸਾਨਾਂ ਨੇ ਬਾਰਦਾਨੇ ਦੀ ਘਾਟ ਅਤੇ ਫਸਲ ਦੀ ਲਿਫਟਿੰਗ ਨਾ ਹੋਣ ‘ਤੇ ਲਾਇਆ ਧਰਨਾ

ਸੂਬਾ ਸਰਕਾਰ ਦੇ ਖਰੀਦ ਪ੍ਰਬੰਧਾਂ ਦੇ ਦਾਅਵੇ ਖੋਖਲੇ – ਦੋਹਲਾ ਧੂਰੀ, 19 ਅਪ੍ਰੈਲ (ਪ੍ਰਵੀਨ ਗਰਗ) – ਅਨਾਜ ਮੰਡੀ ਧੂਰੀ ਵਿਖੇ ਬਾਰਦਾਨਾ ਦੀ ਘਾਟ ਅਤੇ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਕਿਸਾਨ ਆਗੂ ਨਰੰਜਣ ਸਿੰਘ ਦੋਹਲਾ ਦੀ ਅਗੁਵਾਈ ਵਿੱਚ ਧਰਨਾ ਲਗਾਇਆ ਗਿਆ।ਉਨਾਂ ਨੇ ਦੱਸਿਆ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਕਾਰਨ ਜਿੱਥੇ ਕਣਕ ਖਰਾਬ ਹੋ ਰਹੀ ਹੈ, …

Read More »

ਖੀਰਨੀਆਂ ਵਿਖੇ ਲਗਾਇਆ ਗਿਆ ਕੋਵਿਡ ਟੀਕਾਕਰਨ ਕੈਂਪ

ਸਮਰਾਲਾ, 18 ਅਪ੍ਰੈਲ (ਪਰਮਿੰਦਰ ਵਰਮਾ) – ਇਥੋਂ ਨਜਦੀਕੀ ਪਿੰਡ ਖੀਰਨੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਕੋਵਿਡ ਵੈਕਸੀਨ ਦਾ ਟੀਕਾਕਰਨ ਕੈਂਪ ਜਸਪ੍ਰੀਤ ਕੌਰ ਐਸ.ਐਮ.ਓ ਮਾਛੀਵਾੜਾ ਦੀ ਅਗਵਾਈ ਹੇਠ ਲਗਾਇਆ ਗਿਆ।ਪਿੰਡ ਦੇ ਸਰਪੰਚ ਸਰਬਜੀਤ ਸਿੰਘ ਨੇ ਦੱਸਿਆ ਕਿ ਕੋਵਿਡ-19 ਸਬੰਧੀ ਪਿੰਡ ਨਿਵਾਸੀਆਂ ਨੂੰ ਜਾਗਰੂਕ ਗਿਆ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ …

Read More »

‘ਸਕੂਲ ਦਰਸ਼ਨ ਪ੍ਰੋਗਰਾਮ’ ਤਹਿਤ ਮਾਪਿਆਂ ਨੂੰ ਕਰਵਾਇਆ ਕੰਨਿਆ ਸਕੂਲ ਦਾ ਦੌਰਾ

ਸਮਰਾਲਾ, 19 ਅਪ੍ਰੈਲ (ਪਰਮਿੰਦਰ ਵਰਮਾ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰਵਾਏ ਜਾ ਰਹੇ ‘ਸਕੂਲ ਦਰਸ਼ਨ ਪ੍ਰੋਗਰਾਮ’ ਤਹਿਤ ਮਾਪਿਆਂ ਅਤੇ ਪਤਵੰਤੇ ਸੱਜਣਾਂ ਨੂੰ ਸਰਕਾਰੀ ਸਕੂਲਾਂ ਦਾ ਦੌਰਾ ਕਰਵਾਉਣ ਸੰਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਅਨੁਸਾਰ ਸ.ਸ.ਸ.ਸ. ਸ (ਕੰ) ਸਮਰਾਲਾ ਵਿੱਚ ਮਾਪਿਆਂ ਅਤੇ ਐਸ.ਐਮ.ਸੀ ਕਮੇਟੀ ਮੈਂਬਰਾਂ ਨੂੰ ਸਕੂਲ ਦਰਸ਼ਨ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਅਤੇ ਸੀਨੀਅਰ ਲੈਕਚਰਾਰ ਰੇਣੂਕਾ ਦੀ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁ. ਅੰਬ ਸਾਹਿਬ ਮੁਹਾਲੀ ਤੋਂ ਰਵਾਨਾ

ਅੰਮ੍ਰਿਤਸਰ, 19 ਅਪ੍ਰੈਲ ( ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਸੱਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ …

Read More »

60 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ਼ਾਂ ਮੰਤਰੀ ਸੋਨੀ ਨੇ ਕੀਤਾ ਉਦਘਾਟਨ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 54 ਦੇ ਇਲਾਕੇ ਇਸਲਾਮਾਬਾਦ ਵਿਖੇ 60 ਲੱਖ ਦੀ ਲਾਗਤ ਨਾਲ ਨਵੀਆਂ ਬਣਨ ਵਾਲੀਆਂ ਸੜਕਾਂ ਦੇ ਕੰਮ ਦਾ ਉਦਘਾਟਨ ਕੀਤਾ।ਸੋਨੀ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਇਸਲਾਮਾਬਾਦ ਅਤੇ ਪਾਲਿਕਾ ਬਜ਼ਾਰ ਵਿਚ ਨਵੀਆਂ ਸੜਕਾਂ ਬਣਾਈਆਂ ਜਾਣਗੀਆਂ, ਜਦਕਿ ਸੀਵਰੇਜ਼ ਦਾ ਕੰਮ ਵੀ ਕੀਤਾ ਜਾਵੇਗਾ।ਉਨ੍ਹਾਂ ਨੇ …

Read More »