Tuesday, November 24, 2026

Monthly Archives: April 2021

`ਟੀਕਾ ਉਤਸਵ` ਤਹਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਕੇਂਦਰ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ

ਨਵਾਂਸ਼ਹਿਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਪਟੀ ਕਮਿਸ਼ਨਰ ਡਾ. ਸ਼ੱਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਤਹਿਤ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਅੱਜ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਕੇਂਦਰ ਵਿਖੇ …

Read More »

400 ਸਾਲਾ ਨਗਰ ਕੀਰਤਨ ਤਰਾਵੜੀ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤਰਾਵੜੀ ਤੋਂ ਅਗਲੇ ਪੜਾਅ ਗੁਰਦੁਆਰਾ ਪਾਤਸ਼ਾਹੀ ਨੌਵੀਂ ਕੁਰੂਕਸ਼ੇਤਰ ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਸੱਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ …

Read More »

ਅਮਰੀਕੀ ਫੌਜ ਦੇ ਪਹਿਲੇ ਸਿੱਖ ਕਰਨਲ ਡਾ. ਸੇਖੋਂ ਤੇ ਹਾਕੀ ਖਿਡਾਰੀ ਬਲਵੀਰ ਸਿੰਘ ਜੂਨੀਅਰ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ) – ਅਮਰੀਕੀ ਫੌਜ ਦੇ ਪਹਿਲੇ ਸਿੱਖ ਕਰਨਲ ਡਾ. ਅਰਜਿੰਦਰਪਾਲ ਸਿੰਘ ਸੇਖੋਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸੇਖੋਂ ਪਹਿਲੇ ਭਾਰਤੀ ਸਿੱਖ ਡਾਕਟਰ ਸਨ ਜੋ ਅਮਰੀਕੀ ਫੌਜ ਵਿਚ ਕਰਨਲ ਰੈਂਕ ਤੱਕ ਪਹੁੰਚੇ।ਉਨ੍ਹਾਂ ਨੇ 25 ਸਾਲ ਅਮਰੀਕੀ ਫੌਜ ਵਿਚ ਨੌਕਰੀ ਕੀਤੀ।ਬੀਬੀ ਜਗੀਰ ਕੌਰ …

Read More »

ਵੱਖ-ਵੱਖ ਕਾਲਜਾਂ ਤੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਵੰਡੇ ਗ੍ਰੈਚੁਇਟੀ ਦੇ ਚੈਕ

ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵੱਖ-ਵੱਖ ਕਾਲਜਾਂ ਦੇ ਸਰਵਿਸ ਤੋਂ ਰਿਟਾਇਰ ਹੋ ਚੁੱਕੇ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗ੍ਰੈਚੁਇਟੀ ਅਤੇ ਲੀਵ ਇੰਨ ਕੈਸ਼ਮੈਂਟ ਦੇ ਚੈਕ ਦਿੱਤੇ ਗਏ।ਉਨਾਂ ਇਸ ਸਮੇਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਵੱਖ-ਵੱਖ ਕਾਲਜਾਂ ਤੋਂ ਸੇਵਾ ਮੁਕਤ ਹੋਏ 15 ਕਰਮਚਾਰੀਆਂ ਨੂੰ 94 ਲੱਖ 18 ਹਜ਼ਾਰ 184 …

Read More »

400 ਸਾਲਾ ਸ਼ਤਾਬਦੀ ਸਬੰਧੀ 29, 30 ਅਪ੍ਰੈਲ ਤੇ 1 ਮਈ ਨੂੰ ਹੋਣਗੇ ਸਮਾਗਮ- ਬੀਬੀ ਜਗੀਰ ਕੌਰ

ਯੂ.ਐਨ.ਓ ਦੀ ਤਰਜ਼ ’ਤੇ ਵਿਸ਼ਵ ਸ਼ਾਂਤੀ ਕੇਂਦਰ ਸਥਾਪਤ ਕਰਨ ਦਾ ਪ੍ਰਧਾਨ ਮੰਤਰੀ ਨੂੰ ਦਿੱਤਾ ਸੁਝਾਅ ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ) – ਸਿੱਖ ਇਤਿਹਾਸ ਨਾਲ ਸਬੰਧਤ ਆਉਂਦੀਆਂ ਸ਼ਤਾਬਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ  ਸਹਿਯੋਗ ਨਾਲ ਸ਼ਰਧਾ ਸਹਿਤ ਖਾਲਸਈ ਜਾਹੋ-ਜਲਾਲ ਨਾਲ ਮਨਾਈਆਂ ਜਾਂਦੀਆਂ ਹਨ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਵੀ ਸ਼੍ਰੋਮਣੀ ਕਮੇਟੀ …

Read More »

400 ਸਾਲਾ ਨਗਰ ਕੀਰਤਨ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੁੱਢਲ ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਸੱਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ …

Read More »

ਪਿੰਡ ਪੂੰਨਾਵਾਲ ਵਿਖੇ 31 ਏਕੜ ਕਣਕ ਨੂੰ ਲੱਗੀ ਅੱਗ

ਧੂਰੀ, 15 ਅਪ੍ਰੈਲ (ਪ੍ਰਵੀਨ ਗਰਗ) – ਨੇੜਲੇ ਪਿੰਡ ਪੁੰਨਾਵਾਲ ਵਿਖੇ ਕਣਕ ਦੀ ਵਾਢੀ ਦੌਰਾਨ ਬਿਜ਼ਲੀ ਦੀਆਂ ਤਾਰਾਂ ਵਿੱਚੋਂ ਚਿੰਗਾੜੀ ਨਾਲ 31 ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਘਟਨਾ ਦਾ ਪਤਾ ਲੱਗਦਿਆਂ ਹੀ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੇ ਕਾਫੀ ਮੁਸ਼ਕੱਤ ਨਾਲ ਅਤੇ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਦੇ ਸਹਿਯੋਗ ਨਾਲ ਅੱਗ …

Read More »

ਬਾਬਾ ਸਾਹਿਬ ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਧੂਰੀ, 15 ਅਪ੍ਰੈਲ (ਪ੍ਰਵੀਨ ਗਰਗ) – ਡਾ. ਭੀਮ ਰਾਓ ਅੰਬੇਡਕਰ ਸਭਾ ਧੂਰੀ ਅਤੇ ਵੱਖ-ਵੱਖ ਧਾਰਮਿਕ ਤੇ ਰਾਜਨੀਤਕ ਪਾਰਟੀਆਂ ਵੱਲੋਂ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦਾ ਜਨਮ ਦਿਹਾੜਾ ਧੂਰੀ ਵਿਖੇ ਵੱਖ-ਵੱਖ ਥਾਵਾਂ ‘ਤੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਥਾਨਕ ਡਾ. ਅੰਬੇਦਕਰ ਚੌਕ ਵਿਖੇ ਕਰਵਾਏ ਗਏ ਇੱਕ ਸਮਾਗਮ ਵਿੱਚ ਭਗਵਾਨ ਬਾਲਮੀਕਿ ਦਲਿੱਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਸਮੇਤ ਵੱਖ-ਵੱਖ …

Read More »

ਨਵੇਂ ਥਾਣਾ ਮੁਖੀ ਨੇ ਲੁੱਟਾਂ-ਖੋਹਾਂ ਕਰਨ ਵਾਲਿਆਂ ‘ਤੇ ਕੱਸਿਆ ਸਿਕੰਜ਼ਾ

ਵੱਖ-ਵੱਖ ਘਟਨਾਵਾਂ ‘ਚ ਮੋਬਾਇਲ ਅਤੇ ਨਗਦੀ ਖੋਹਣ ਵਾਲੇ ਦੋ ਵਿਅਕਤੀ ਗ੍ਰਿਫਤਾਰ ਧੂਰੀ, 15 ਅਪ੍ਰੈਲ (ਪ੍ਰਵੀਨ ਗਰਗ) – ਥਾਣਾ ਸਦਰ ਧੂਰੀ ਤੋਂ ਤਬਦੀਲ ਹੋ ਕੇ ਥਾਣਾ ਸਿਟੀ ਧੂਰੀ ਦਾ ਚਾਰਜ਼ ਸੰਭਾਲਣ ਵਾਲੇ ਇੰਸਪੈਕਟਰ ਦੀਪਇੰਦਰ ਸਿੰਘ ਜੇਜੀ ਨੇ ਆਪਣਾ ਚਾਰਜ਼ ਸੰਭਾਲਦਿਆਂ ਹੀ ਧੂਰੀ ਵਿੱਚ ਲੁੱਟਾਂ-ਖੋਹਾਂ ਕਰਨ ਵਾਲੇ, ਨਸ਼ਾ ਵੇਚਣ ਵਾਲੇ ਅਤੇ ਅਵਾਰਾ-ਗਰਦੀ ਕਰਨ ਵਾਲੇ ਅਨਸਰਾਂ ‘ਤੇ ਸਿਕੰਜ਼ਾ ਕੱਸਣਾ ਸ਼ੁਰੂ ਕਰ ਦਿੱਤਾ ਹੈ, …

Read More »

ਸਵ. ਅਵਤਾਰ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਮ ਅਰਦਾਸ

ਅੰਮ੍ਰਿਤਸਰ, 14 ਅਪੈ੍ਰਲ (ਜਗਦੀਪ ਸਿੰਘ) – ਪੱਤਰਕਾਰ ਜਸਬੀਰ ਸਿੰਘ ਸੱਗੂ ਦੇ ਪਿਤਾ ਸਵ. ਅਵਤਾਰ ਸਿੰਘ ਜੋ ਬੀਤੇ ਦਿਨੀ ਅਕਾਲ ਚਲਣਾ ਕਰ ਗਏ ਸਨ, ਉਨਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ।ਬੀਤੇ ਦਿਨੀਂ ਉਨਾ ਦੇ ਗ੍ਰਹਿ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਉਪਰੰਤ ਗੁਰਦੁਆਰਾ ਗੋਬਿੰਦ ਨਗਰ ਸਾਹਿਬ ਵਿਖੇ ਇਕ ਸਾਦੇ ਸਮਾਗਮ ਦੌਰਾਨ ਭਾਈ ਸੁਖਵਿੰਦਰ ਸਿੰਘ ਦੇ ਰਾਗੀ ਜਥੈ …

Read More »