Tuesday, November 24, 2026

Daily Archives: May 24, 2021

ਬਾਸਰਕੇ ਗਿੱਲਾਂ ਵਿਖੇ ਅੱਜ ਮਨਾਇਆ ਜਾਵੇਗਾ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 24 ਮਈ (ਖੁਰਮਣੀਆਂ) – ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਗੁਰਦੁਆਰਾ ਜਨਮ ਅਸਥਾਨ ਬਾਸਰਕੇ ਗਿੱਲਾਂ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸ਼ਬਦ ਕੀਰਤਨ ਅਤੇ ਢਾਡੀ ਗੁਰ ਇਤਿਹਾਸ ਸਰਵਣ ਕਰਾਉਣਗੇ।ਪ੍ਰਕਾਸ਼ ਪੁਰਬ ਬਾਬਾ ਸੰਤੋਖ ਸਿੰਘ ਬੀੜ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਨਗਰ ਨਿਵਾਸੀ ਸੰਗਤਾਂ ਵਲੋਂ ਮਨਾਇਆ ਜਾਵੇਗਾ।     …

Read More »

ਪੰਥਕ ਸ਼ਖ਼ਸੀਅਤਾਂ ਵੱਲੋਂ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਸ਼ਰਧਾਂਜਲੀ ਭੇਟ

ਪੰਥਕ ਸਨਮਾਨ ਲਈ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਲਵਾਂਗੇ ਫੈਸਲਾ- ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 24 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਮਿਤ ਅੰਤਮ ਅਰਦਾਸ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਹੋਇਆ। ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 843 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-41 ਦੇ ਕੀਤੇ ਚਲਾਨ

ਨਵਾਂਸ਼ਹਿਰ, 24 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 843 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਪੀ.ਐਨ.ਡੀ.ਟੀ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ – ਡਾ. ਕਪੂਰ

ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਬੁਰਾਈ ਨੂੰ ਜੜੋਂ ਖਤਮ ਲਈ ਗੰੰਭੀਰ – ਡਾ. ਰਾਕੇਸ਼ ਚੰਦਰ ਨਵਾਂਸ਼ਹਿਰ, 24 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਜ਼ਿਲ੍ਹੇ ਵਿਚ ਪੀ.ਸੀ.ਪੀ.ਐਨ.ਡੀ.ਟੀ ਨੂੰ ਸਖਤ ਨਾਲ ਲਾਗੂ …

Read More »

ਪਾਵਰਕਾਮ ਵਲੋਂ ਖੱਪਤਕਾਰਾਂ ਨੂੰ ਪੁਰਾਣੇ ਬਿੱਲ ਭਰਨ ਲਈ ਵਿਸ਼ੇਸ਼ ਛੋਟ – ਰਘਵੀਰ ਸਿੰਘ ਐਸ.ਡੀ.ਓ

ਸਮਰਾਲਾ, 24 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਪਟਿਆਲਾ ਨੇ ਵਣਜ ਭਾਗ ਦੇ ਸੀ.ਸੀ ਨੰ: 13/2021 ਰਾਹੀਂ ਜਾਰੀ ਹਦਾਇਤਾਂ ਅਨੁਸਾਰ ਮਿਤੀ 31 ਦਸੰਬਰ 2020 ਤੱਕ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਪੱਖਤਕਾਰ ਜੋ ਕਿਸੇ ਵੀ ਕਾਰਨ ਆਪਣੇ ਬਿਜਲੀ ਦੇ ਬਿੱਲ ਨਹੀਂ ਭਰ ਸਕੇ ਸਨ, ਉਨ੍ਹਾਂ ਸਾਰੇ ਖਪਤਕਾਰਾਂ ਨੂੰ ਆਪਣੇ ਬਿਜਲੀ ਦੇ ਬਿੱਲ ਜਮ੍ਹਾਂ ਕਰਵਾਉਣ ਲਈ ਵਿਸ਼ੇਸ਼ …

Read More »

ਭਾਈ ਲਾਭ ਸਿੰਘ ਸੰਤ ਕੁਟੀਆ ਸ਼ਤਾਬਗੜ੍ਹ ਨੇ ਵੰਡੀਆਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ

ਸਮਰਾਲਾ, 24 ਮਈ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਪਿੰਡ ਸ਼ਤਾਬਗੜ੍ਹ ਵਿਖੇ ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੇ ਅਸ਼ੀਰਵਾਦ ਸਦਕਾ ਭਾਈ ਲਾਭ ਸਿੰਘ ਸੇਵਾਦਾਰ ਸੰਤ ਕੁਟੀਆ ਸ਼ਤਾਬਗੜ੍ਹ ਵਲੋਂ ਨਰੇਗਾ ਵਰਕਰ ਅਤੇ ਲੋੜਵੰਦ 30 ਦੇ ਕਰੀਬ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ।ਇਹ ਸਹਾਇਤਾ ਇਸ ਲਈ ਦਿੱਤੀ ਗਈ ਤਾਂ ਜੋ ਅਜਕਲ ਚੱਲ ਰਹੀ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਹ …

Read More »