Tuesday, November 24, 2026

Monthly Archives: May 2021

ਜਥੇਦਾਰ ਕੌਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਨਲਾਈਨ ਲੇਖ ਮੁਕਾਬਲੇ ਕਰਵਾਏ

ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਜਥੇਦਾਰ ਕੌਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਨਮੋਲ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦਸ਼ਾਂ ਅਨੁਸਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਅਤੇ ਉਪ-ਜਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਕੁਮਾਰ ਦੀ ਰਹਿਨੁਮਾਈ ਹੇਠ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਿਪਤ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ।       …

Read More »

ਸਰਕਾਰੀ ਸਕੂਲ ਸਾਹੋਕੇ ਢੱਡਰੀਆਂ ਵਿਖੇ ਕਰਵਾਇਆ ਆਨਲਾਈਨ ਲੇਖ ਲਿਖਣ ਮੁਕਾਬਲਾ

ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹੋਕੇ ਢੱਡਰੀਆਂ ਮੇਨ ਬਲਾਕ ਚੀਮਾ ਜ਼ਿਲ੍ਹਾ ਸੰਗਰੂਰ ਵਿਖੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ।ਇਸ ਆਨਲਾਈਨ ਲੇਖ ਮੁਕਾਬਲੇ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ …

Read More »

ਅਧੀਨ ਸੇਵਾਵਾਂ ਚੋਣ ਬੋਰਡ ਨੇ ਵੱਖ-ਵੱਖ ਅਸਾਮੀਆਂ ਲਈ ਮੰਗੀਆਂ ਆਨਲਾਈਨ ਅਰਜ਼ੀਆਂ

ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਅਧੀਨ ਸੇਵਾਵਾਂ ਚੋਣ ਬੋਰਡ ਮੁਹਾਲੀ ਵਲੋਂ ਉੱਚ ਉਦਯੋਗਿਕ ਉੱਨਤੀ ਅਫਸਰ, ਬਲਾਕ ਪੱਧਰ ਪ੍ਰਸਾਰ ਅਫਸਰ ਅਤੇ ਆਬਕਾਰੀ ਤੇ ਕਰ ਨਿਰੀਖਕ ਦੀਆਂ ਕੁਲ 168 ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ।ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ 50 ਪ੍ਰਤੀਸ਼ਤ ਨਾਲ ਪਾਸ ਗਰੈਜ਼ੂਏਟ ਪਾਸ ਪ੍ਰਾਰਥੀ ਮਿਤੀ 15-05-2021 …

Read More »

ਸ਼ਹੀਦ ਮੱਖਣ ਸਿੰਘ ਤੇ ਭੋਆ ਸਰਕਾਰੀ ਸਕੂਲ ਪੰਜਾਬ ਦੇ ਸਭ ਤੋਂ ਵੱਧ ਵਿਦਿਆਰਥੀਆਂ ਵਾਲੇ 140 ਸਕੂਲਾਂ ‘ਚ ਸ਼ਾਮਲ

ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਰਾਜ ਦੇ ਇੱਕ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ 140 ਸਰਕਾਰੀ ਸਕੂਲਾਂ ‘ਚ ਜਿਲ੍ਹਾ ਪਠਾਨਕੋਟ ਦੇ 2 ਸਕੂਲ ਜਗ੍ਹਾ ਬਣਾਉਣ ‘ਚ ਸਫਲ਼ ਹੋਏ ਹਨ।ਸ਼ਹੀਦ ਮੱਖਣ ਸਿੰਘ ਸਰਕਾਰੀ ਕੰ.ਸੀ.ਸੈ ਸਕੂਲ ਪਠਾਨਕੋਟ ਅਤੇ ਸਰਕਾਰੀ ਸੀ.ਸੈ …

Read More »

ਸਰਕਾਰੀ ਸਕੂਲਾਂ ‘ਚ ਆਪਣੇ ਲਾਲ ਪੜ੍ਹਾਉਣ ਲੱਗੇ ਅਧਿਆਪਕ

ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਦੀ ਨੁਹਾਰ ਦਿਨੋ ਦਿਨ ਬਦਲ ਰਹੀ ਹੈ।ਅਧਿਆਪਕਾਂ ਦੀ ਮਿਹਨਤ ਵੀ ਰੰਗ ਲਿਆਉਣ ਲੱਗ ਪਈ ਹੈ।ਜਿਥੇ ਜਿਲ੍ਹੇ ਭਰ ‘ਚ ਅਧਿਆਪਕਾਂ ਵਲ੍ਹੋਂ ਆਪਣੇ ‘ਲਾਲਾਂ‘ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੀ ਪਹਿਲ ਕਦਮੀਂ ਨੇ ਮਾਪਿਆਂ ਦਾ ਭਰੋਸਾ ਹੋਰ ਵਧਾਇਆ ਹੈ, ਉਥੇ ਹੀ ਪੰਚਾਂ, ਸਰਪੰਚਾਂ ਅਤੇ ਨਾਮਵਰ ਸ਼ਖ਼ਸੀਅਤਾਂ ਦੇ ਬੱਚਿਆਂ ਨੇ ਵੀ ਸਰਕਾਰੀ ਸਕੂਲਾਂ ਵੱਲ …

Read More »

ਪੀ.ਐਸ.ਪੀ.ਸੀ.ਐਲ ਦੇ ਬਾਰਡਰ ਜ਼ੋਨ ਨੇ ਲਗਾਇਆ ਤੀਜ਼ਾ ਟੀਕਾਕਰਨ ਕੈਂਪ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ ਏ.ਵੇਨੂੰ ਪ੍ਰਸਾਦ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਇਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਦੇ ਚੀਫ ਇੰਜੀਨੀਅਰ ਵੰਡ ਬਾਰਡਰ ਜ਼ੋਨ ਦੇ ਸਿਟੀ ਸਰਕਲ ਅੰਮ੍ਰਿਤਸਰ ਵਲੋਂ ਤੀਜ਼ਾ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ। ਇੰਜਨੀਅਰ ਸਕੱਤਰ ਸਿੰਘ ਢਿੱਲੋਂ ਮੁੱਖ ਇੰਜਨੀਅਰ ਬਾਰਡਰ ਜ਼ੋਨ ਨੇ ਦੱਸਿਆ ਕਿ ਕੈਂਪ ਵਿੱਚ ਪੀ.ਐਸ.ਪੀ.ਸੀ.ਐਲ ਦੇ ਕੁੱਲ 164 ਕਰਮਚਾਰੀਆਂ ਨੂੰ ਟੀਕਾ ਲਗਾਇਆ …

Read More »

ਮਰੀਜ਼ਾਂ ਨੂੰ ਈ-ਸੰਜੀਵਨੀ ਰਾਹੀਂ ਦਿੱਤੀ ਜਾ ਰਹੀ ਹੈ ਮੁਫਤ ਇਲਾਜ਼ ਦੀ ਸਹੂਲਤ – ਡਾ. ਕਪੂਰ

ਮਰੀਜ਼ ਘਰ ਬੈਠਿਆਂ ਐਂਡ੍ਰਾਇਡ ਮੋਬਾਇਲ ਐਪ ਰਾਹੀਂ ਪ੍ਰਾਪਤ ਕਰ ਸਕਦਾ ਹੈ ਸਹੂਲਤ ਨਵਾਂਸ਼ਹਿਰ, 25 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵੱਲੋਂ ਕੋਵਿਡ-19 ਦੀ ਦੂਜੀ ਲਹਿਰ ਕਾਰਨ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਹਫਤੇ ਦੇ ਸਾਰੇ ਕੰਮਕਾਜੀ 6 ਦਿਨ ਸਵੇਰੇ 8.00 ਵਜੇ ਤੋਂ ਲੈ ਕੇ ਦੁਪਹਿਰ 2.00 ਵਜੇ ਤੱਕ ਈ-ਸੰਜੀਵਨੀ ਓ.ਪੀ.ਡੀ ਮੋਬਾਈਲ ਐਪ ਰਾਹੀਂ ਮਰੀਜ਼ਾਂ ਨੂੰ ਗਾਇਨੀਕਾਲੋਜੀ, ਜਨਰਲ ਅਤੇ ਮਨੋਵਿਗਿਆਨਕ ਬਿਮਾਰੀਆਂ …

Read More »

ਟੈਸਟਿੰਗ ਨਾਲ ਹੀ ਕੋਰੋਨਾ ਵਾਇਰਸ ਦੇ ਪ੍ਰਸਾਰ ’ਤੇ ਲੱਗੇਗੀ ਬ੍ਰੇਕ – ਜਗਦੀਸ਼ ਸਿੰਘ ਜੌਹਲ

ਨਵਾਂਸ਼ਹਿਰ, 25 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜ਼ਰੂਰੀ ਹੈ, ਉਸ ਦੇ ਨਾਲ ਕੋਰੋਨਾ ਟੈਸਟਿੰਗ ਵੀ ਬਹੁਤ ਜ਼ਰੂਰੀ ਹੈ।ਸਬ ਡਵੀਜ਼ਨ ਮੈਜਿਸਟ੍ਰੇਟ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਕਿ ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਕੋਰੋਨਾ ਬਿਮਾਰੀ ਦੇ ਫੈਲਾਅ …

Read More »

ਯੂ.ਕੇ ਦੇ ਸਕੂਲ ’ਚ ਸਿੱਖ ਬੱਚੇ ਦੇ ਜ਼ਬਰੀ ਕੇਸ ਕੱਟਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਭਾਰਤ ਦੇ ਵਿਦੇਸ਼ ਮੰਤਰੀ ਤੇ ਦਿੱਲੀ ’ਚ ਯੂ.ਕੇ ਦੇ ਹਾਈ ਕਮਿਸ਼ਨਰ ਨੂੰ ਭੇਜਾਂਗੇ ਪੱਤਰ- ਬੀਬੀ ਜਗੀਰ ਕੌਰ ਅੰਮ੍ਰਿਤਸਰ, 25 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂ.ਕੇ ਦੇ ਦੱਖਣੀ ਲੰਡਨ ਵਿਖੇ ਇਕ ਸਕੂਲ ’ਚ ਸਿੱਖ ਵਿਦਿਆਰਥੀ ਦੇ ਜ਼ਬਰੀ ਕੇਸ ਕੱਟਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ …

Read More »

ਬਾਸਰਕੇ ਗਿੱਲਾਂ ਵਿਖੇ ਅੱਜ ਮਨਾਇਆ ਜਾਵੇਗਾ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 24 ਮਈ (ਖੁਰਮਣੀਆਂ) – ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਗੁਰਦੁਆਰਾ ਜਨਮ ਅਸਥਾਨ ਬਾਸਰਕੇ ਗਿੱਲਾਂ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸ਼ਬਦ ਕੀਰਤਨ ਅਤੇ ਢਾਡੀ ਗੁਰ ਇਤਿਹਾਸ ਸਰਵਣ ਕਰਾਉਣਗੇ।ਪ੍ਰਕਾਸ਼ ਪੁਰਬ ਬਾਬਾ ਸੰਤੋਖ ਸਿੰਘ ਬੀੜ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਨਗਰ ਨਿਵਾਸੀ ਸੰਗਤਾਂ ਵਲੋਂ ਮਨਾਇਆ ਜਾਵੇਗਾ।     …

Read More »