Tuesday, November 24, 2026

Monthly Archives: May 2021

ਚਿਰਾਂ ਦੀ ਉਡੀਕ ਤੋਂ ਬਾਅਦ ਬੰਗਾ ਦਾ ਐਲੀਵੇਟਿਡ ਰੋਡ ਹੋਇਆ ਚਾਲੂ

ਫਗਵਾੜਾ ਤੋਂ ਰੋਪੜ ਤੱਕ ਆਵਾਜਾਈ ਦੀ ਵੱਡੀ ਸਮੱਸਿਆ ਹੋਈ ਹੱਲ-ਮਨੀਸ਼ ਤਿਵਾੜੀ ਬੰਗਾ/ਨਵਾਂਸ਼ਹਿਰ, 28 ਮਈ (ਪੰਜਾਬ ਪੋਸਟ ਬਿਊਰੋ) – ਚਿਰਾਂ ਦੀ ਉਡੀਕ ਤੋਂ ਬਾਅਦ 400 ਕਰੋੜ ਦੀ ਲਾਗਤ ਵਾਲਾ 3 ਕਿਲੋਮੀਟਰ ਲੰਬਾ ਬੰਗਾ ਦਾ ਐਲੀਵੇਟਿਡ ਰੋਡ ਅੱਜ ਚਾਲੂ ਹੋ ਗਿਆ।ਵਿਸ਼ੇਸ਼ ਤੌਰ ’ਤੇ ਪਹੁੰਚੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਇਸ ਰੋਡ …

Read More »

ਰਸੂਲਪੁਰ ਕੱਲਰ ਵਿਖੇ ਮੇਅਰ ਵਲੋਂ 50 ਲੱਖ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਪੂਰਬੀ ਦੀ ਵਾਰਡ ਨੰ: 24 ਦੇ ਰਸੂਲਪੁਰ ਕੱਲਰ ਇਲਾਕੇ ਦੀਆਂ ਸੜਕਾਂ ਨੂੰ 50 ਲੱਖ  ਨਾਲ ਪੱਕਿਆ ਕਰਨ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ।ਇਸ ਨਾਲ 40 ਖੂਹ ਆਬਾਦੀ, ਰਸੂਲਪੁਰ ਕੱਲਰ ਅਤੇ ਕ੍ਰਿਸ਼ਨਾ ਨਗਰ, ਦਸ਼ਮੇਸ਼ ਨਗਰ ਆਉਣ ਵਾਲੇ ਰਾਹਗੀਰਾਂ ਨੂੰ ਕਾਫੀ ਸਹੂਲਤ ਮਿਲੇਗੀ।ਮੇਅਰ ਨੇ ਇਸ ਸਮੇਂ ਇਕੱਤਰ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ …

Read More »

ਨੌਜਵਾਨ ਕੋਰੋਨਾ ਵਿਰੁੱਧ ਜਾਗਰੂਕਤਾ ਲਹਿਰ ਪੈਦਾ ਕਰਨਗੇ – ਦਿਲਰਾਜ਼ ਸਰਕਾਰੀਆ

ਮੁੱਖ ਮੰਤਰੀ ਪੰਜਾਬ ਨਾਲ ਵੀਡੀਓ ਕਾਨਫਰੰਸ ‘ਚ ਕੀਤਾ ਵਾਅਦਾ ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਕਰੋਨਾ ਤੋਂ ਮੁੱਕਤ ਕਰਵਾਉਣ ਲਈ ਨੌਜਵਾਨਾਂ ਦਾ ਸਾਥ ਲੈਣ ਵਾਸਤੇ ਕੀਤੇ ਗਏ ਰਾਬਤਾ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਤੋਂ ਮੁਖਾਤਿਬ ਹੁੰਦੇ ਯੂਥ ਵਿਕਾਸ ਬੋਰਡ ਦੇ ਵਾਈਸ ਪ੍ਰਧਾਨ ਪ੍ਰਿੰਸ ਖੁੱਲਰ ਨੇ ਵਾਅਦਾ ਕੀਤਾ ਕਿ ਪੰਜਾਬ ਦੇ ਨੌਜਵਾਨ ਪਿੰਡਾਂ ਤੇ …

Read More »

ਹਲਕਾ ਕੇਂਦਰੀ ‘ਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਗਾਏ ਜਾਣਗੇ 6 ਨਵੇਂ ਟਿਊਬਵੈਲ – ਸੋਨੀ

ਸੋਨੀ ਨੇ ਨਿਗਮ ਕਮਿਸ਼ਨਰ ਨੂੰ ਦਿੱਤਾ 50 ਲੱਖ ਦਾ ਚੈਕ ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਮੌਜ਼ੁਦਾ ਗਰਮੀਆਂ ਦੌਰਾਨ ਪੀਣ ਵਾਲੇ ਪਾਣੀ ਦੀ ਕੋਈ ਦਿੱਕਤ ਦੇ ਮੱਦੇਨਜ਼ਰ 6 ਨਵੇਂ ਟਿਊਬਵੈਲ ਲਗਾਏ ਜਾ ਰਹੇ ਹਨ।ਡਾਕਟਰੀ ਸਿੱਖਿਆ ਤੇ ਖੋੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਇਸ ਕੰਮ ਲਈ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਨੂੰ 50 ਲੱਖ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਸੰਗਰੂਰ, 27 ਮਈ (ਜਗਸੀਰ ਲੌਂਗੋਵਾਲ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ (80) ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗਿਆਨੀ ਭਗਵਾਨ ਸਿੰਘ ਦੇ ਚਲਾਣੇ ਨਾਲ ਸਿੱਖ ਪੰਥ ਇੱਕ ਹੋਰ ਧਾਰਮਿਕ ਸ਼ਖ਼ਸੀਅਤ ਤੋਂ ਵਾਂਝਾ ਹੋ …

Read More »

ਗਿਆਨੀ ਭਗਵਾਨ ਸਿੰਘ ਸਾਬਕਾ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਚਲਾਣਾ ਪੰਥ ਲਈ ਵੱਡਾ ਘਾਟਾ – ਗਿ. ਹਰਪ੍ਰੀਤ ਸਿੰਘ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਭਗਵਾਨ ਸਿੰਘ ਸਾਬਕਾ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਗਿਆਨੀ ਜੀ ਬਹੁਤ ਹੀ ਉਚੇ-ਸੁੱਚੇ ਜੀਵਨ ਅਤੇ ਮਿੱਠ ਬੋਲੜੇ ਸੁਭਾਅ ਦੇ ਮਾਲਕ ਸਨ।ਉਨਾਂ ਨੇ ਆਪਣੇ ਜੀਵਨ ਕਾਲ ਦਾ ਲੰਮਾ ਸਮਾਂ …

Read More »

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਵੈਕਸੀਨ ਕੈਂਪ 29 ਮਈ ਨੂੰ ਹੋਵੇਗਾ ਸ਼ੁਰੂ- ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਰਾਜਸਥਾਨ ਦੇ ਟਰੱਸਟ ਦੀ ਕੋਵੀਸਰਵ ਸੇਵਾ ਦੀ ਰਸਮੀ ਸ਼ੁਰੂਆਤ ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ) – ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਹਜ਼ਾਰ ਕੋਰੋਨਾ ਵੈਕਸੀਨ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਲੋਕਾਂ ਨੂੰ ਮੁਫ਼ਤ ਲਗਾਈ ਜਾਵੇਗੀ।ਇਸ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਪਲਾਜ਼ਾ ਵਿਖੇ 29 ਮਈ ਤੋਂ ਕੈਂਪ ਲਗਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ …

Read More »

ਸਰਕਾਰੀ ਸਕੂਲਾਂ ‘ਚ ਛੁੱਟੀਆਂ ਦੌਰਾਨ ਕਰਵਾਈਆਂ ਜਾਣਗੀਆਂ ਗਣਿਤ ਦੀਆਂ ਆਨਲਾਈਨ ਗਤੀਵਿਧੀਆਂ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨਾਲ ਗਰਮੀਆਂ ਦੀਆਂ ਛੱਟੀਆਂ ਦੌਰਾਨ ਵੀ ਰਾਬਤਾ ਬਣਾਈ ਰੱਖਣ ਦੇ ਮਨੋਰਥ ਨਾਲ ਜਿੱਥੇ ਸਵੈ ਇੱਛਾ ਨਾਲ ਆਨਲਾਈਨ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉਥੇ ਹੀ ਸਕੂਲ ਸਿੱਖਿਆ ਵਿਭਾਗ ਵੱਲੋਂ ਵੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਬਹੁਤ …

Read More »

ਕੋਰੋਨਾਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਜ਼ਰੂਰੀ – ਸਿਵਲ ਸਰਜਨ

ਜਿਲ੍ਹੇ ਵਿੱਚ ਅੱਜ 2064 ਲੋਕਾਂ ਨੇ ਲਗਵਾਇਆ ਕਰੋਨਾ ਦਾ ਟੀਕਾ ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜਰੂਰੀ ਹੈ ਅਤੇ ਸਿਹਤ ਵਿਭਾਗ ਵਲੋਂ ਵੱਖ-ਵੱਖ ਹਸਪਤਾਲਾਂ ਵਿੱਚ ਲੋਕਾਂ ਨੂੰ ਕਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ।ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹਨ।                 ਸਿਵਲ ਸਰਜਨ ਡਾ. ਚਰਨਜੀਤ ਸਿੰਘ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 27 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2020 ਸੈਸ਼ਨ ਦੀਆਂ ਬੀ.ਕਾਮ ਫਾੲਨੈਂਸ਼ੀਅਲ ਸਰਵਿਸਜ਼ ਸਮੈਸਟਰ ਪਹਿਲਾ, ਬੀ.ਐਸ.ਸੀ ਹੋਮ ਸਾਇੰਸ ਸਮੈਸਟਰ ਪਹਿਲਾ ਤੇ ਪੰਜਵਾਂ, ਡਿਪਲੋਮਾ ਇਨ ਕੰਪਿਊਟਰ ਐਨੀਮੇਸ਼ਨ ਸਮੈਸਟਰ ਪਹਿਲਾ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾ) ਸਮੈਸਟਰ ਨੌਵਾ, ਐਮ.ਐਸ.ਸੀ ਜ਼ੂਆਲੋਜੀ ਸਮੈਸਟਰ ਪਹਿਲਾ, ਐਮ.ਐਸ.ਸੀ ਬਾਇਓ-ਟੈਕਨਾਲੋਜੀ ਸਮੈਸਟਰ ਤੀਜਾ, ਬੀ.ਬੀ.ਏ. ਸਮੈਸਟਰ ਪਹਿਲਾ, ਬੀ.ਐਫ.ਏ ਸਮੈਸਟਰ ਪਹਿਲਾ, ਐਮ.ਏ ਜਿਓਗਰਾਫੀ ਸਮੈਸਟਰ ਤੀਜਾ, ਐਮ.ਏ ਧਰਮ ਅਧਿਐਨ ਸਮੈਸਟਰ …

Read More »