Tuesday, November 24, 2026

Daily Archives: June 17, 2021

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਵੰਡੀ 22 ਲੱਖ ਦੀ ਵਜ਼ੀਫ਼ਾ ਰਾਸ਼ੀ

ਨੌਜੁਆਨੀ ਨੂੰ ਸਿੱਖ ਰਹਿਣੀ ‘ਚ ਪ੍ਰਪੱਕ ਕਰਨਾ ਹੈ ਧਾਰਮਿਕ ਪ੍ਰੀਖਿਆ ਦਾ ਮੰਤਵ – ਬੀਬੀ ਜਗੀਰ ਕੌਰ ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੈਸ਼ਨ 2019-20 ਦੀ ਧਾਰਮਿਕ ਪ੍ਰੀਖਿਆ ਦੇ 990 ਵਿਦਿਆਰਥੀਆਂ ਨੂੰ ਅੱਜ 22 ਲੱਖ ਰੁਪਏ ਦੇ ਕਰੀਬ ਵਜ਼ੀਫ਼ਾ ਰਾਸ਼ੀ ਵੰਡੀ ਗਈ।ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ …

Read More »

ਧਾਰਮਿਕ ਪ੍ਰੀਖਿਆ ’ਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ 17 ਵਿਦਿਆਰਥੀਆਂ ਨੂੰ ਦਿੱਤੇ ਵਿਸ਼ੇਸ਼ ਇਨਾਮ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਰਾਹੀਂ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਸੈਸ਼ਨ 2019-20 ਵਿੱਚ ਚਾਰ ਦਰਜ਼ਿਆਂ ਦੇ 17 ਵਿਦਿਆਰਥੀਆਂ ਨੇ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ’ਤੇ ਰਹਿ ਕੇ ਮੈਰਿਟ ਵਿੱਚ ਸਥਾਨ ਗ੍ਰਹਿਣ ਕੀਤਾ, ਜਿਨ੍ਹਾਂ ਨੂੰ ਕ੍ਰਮਵਾਰ 5100, 4100 ਤੇ 3100 ਰੁਪਏ ਦੀ ਵਿਸ਼ੇਸ਼ ਇਨਾਮੀ ਰਾਸ਼ੀ ਦੇ ਕੇ ਬੀਬੀ ਜਗੀਰ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। …

Read More »

ਸਭ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਕੈਂਪਸ ਅੰਬੈਸਡਰ ਬਣਨਗੇ ਇਲੈਕਸ਼ਨ ਸਟਾਰ – ਡੀ.ਸੀ

ਨਵਾਂਸ਼ਹਿਰ, 17 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵੱਲੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ 18 ਸਾਲ ਤੋਂ ਵੱਧ ਉਮਰ ਦੇ ਨਵੇਂ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਯੂਨੀਵਰਸਿਟੀਆਂ ਅਤੇ ਕਾਲਜ਼ਾਂ ਵਿੱਚ ਨਿਯੁੱਕਤ ਕੀਤੇ ਕੈਂਪਸ ਅੰਬੈਸਡਰਾਂ ਨੂੰ ਹਰੇਕ ਮਹੀਨੇ ਵੋਟਰ ਹੈਲਪਲਾਈਨ ਮੋਬਾਈਲ ਐਪ ਜਾਂ ਐਨ.ਵੀ.ਐਸ.ਪੀ ਪੋਰਟਲ ਰਾਹੀਂ ਸਭ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ’ਤੇ ਇਲੈਕਸ਼ਨ …

Read More »

ਸਿਹਤ ਵਿਭਾਗ ਜੱਚਾ ਤੇ ਬੱਚਾ ਮੌਤ ਦਰ ਨੂੰ ਘੱਟ ਕਰਨ ਲਈ ਵਚਨਬੱਧ – ਡਾ. ਰਾਕੇਸ਼ ਚੰਦਰ

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਮਮਤਾ ਦਿਵਸ ਦੀ ਕੀਤੀ ਚੈਕਿੰਗ ਨਵਾਂਸ਼ਹਿਰ, 17 ਜੂਨ (ਪੰਜਾਬ ਪੋਸਟ ਬਿਊਰੋ) -ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਯੋਗ ਅਗਵਾਈ ਹੇਠ ਜਿਲ੍ਹੇ ਵਿੱਚ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਹਰ ਬੁੱਧਵਾਰ ਨੂੰ ਮਨਾਏ ਜਾਂਦੇ ਮਮਤਾ ਦਿਵਸ ਵਿਚ ਗਰਭਵਤੀ ਔਰਤਾਂ ਤੇ ਨਵਜ਼ੰਮੇ ਬੱਚਿਆਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ …

Read More »

ਡੈਮੋਕ੍ਰੈਟਿਕ-ਜ਼ੰਗਲਾਤ ਮੁਲਾਜ਼ਮ ਯੂਨੀਅਨ, ਮਾਣ ਭੱਤਾ ਤੇ ਕੰਟਰੈਕਟ ਮੋਰਚੇ ਵਲੋਂ ਰੋਸ ਰੈਲੀ 19 ਨੂੰ ਹਲਕਾ ਵਿਧਾਇਕ ਨੂੰ ਮੰਗ ਪੱਤਰ ਦੇਣ ਦਾ ਐਲਾਨ

ਸਮਰਾਲਾ, 17 ਜੂਨ (ਇੰਦਰਜੀਤ ਸਿੰਘ ਕੰਗ) – ਡੈਮੋਕ੍ਰੈਟਿਕ-ਜੰਗਲਾਤ ਮੁਲਾਜ਼ਮ ਯੂਨੀਅਨ, ਮਾਣ ਭੱਤਾ ਕੱਚਾ ਤੇ ਕੰਟਰੈਕਟ ਮੋਰਚੇ ਵਲੋਂ ਜ਼ਿਲ੍ਹਾ ਕਨਵੀਨਰ ਹਰਜੀਤ ਕੌਰ ਸਮਰਾਲਾ ਜ਼ੰਗਲਾਤ ਵਰਕਰ ਅਤੇ ਰਾਜ ਰਾਣੀ ਕਨਵੀਨਰ ਮਿਡ-ਡੇ-ਮੀਲ ਦੀ ਅਗਵਾਈ ‘ਚ ਸਮਰਾਲਾ ਵਿਖੇ ਮੀਟਿੰਗ ਕੀਤੀ ਗਈ।ਜਿਸ ਦੌਰਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੰਨਵਾਉਣ ਲਈ 19 ਜੂਨ ਨੂੰ ਹਲਕਾ ਵਿਧਾਇਕ ਅਮਰੀਕ …

Read More »

ਸਰਕਾਰੀ ਸਕੂਲਾਂ ਦੇ 24134 ਬੱਚਿਆਂ ਦੀ ਵਰਦੀਆਂ ਲਈ 1,44,80,400 ਰੁਪਏ ਜਾਰੀ

ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਕੀਤੀ ਜਾਵੇ ਵਰਦੀਆਂ ਦੀ ਖਰੀਦ – ਬਲਦੇਵ ਰਾਜ ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2021-22 ਲਈ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ 24134 ਵਿਦਿਆਰਥੀਆਂ ਨੂੰ ਉਨਾਂ ਦੇ ਘਰਾਂ ਵਿੱਚ ਹੀ ਮੁਫਤ ਵਰਦੀਆਂ ਉਪਲੱਬਧ ਕਰਵਾਈਆਂ ਜਾਣਗੀਆਂ ਅਤੇ ਇਸ ਸਬੰਧੀ …

Read More »

ਜ਼ਿਲ੍ਹੇ ’ਚ ਕੱਲ ਤੱਕ ਕਰੋਨਾ ਨੂੰ ਹਰਾ ਕੇ ਤੰਦਰੁਸਤ ਹੋ ਚੁੱਕੇ ਹਨ 17709 ਮਰੀਜ਼

ਮਿਸ਼ਨ ਫਤਿਹ 2.0 ਤਹਿਤ ਪਿੰਡ ਪੱਧਰ ’ਤੇ ਕਰੋਨਾ ਮਹਾਂਮਾਰੀ ਪ੍ਰਤੀ ਜਾਗਰੂਕਤਾ ਮੁਹਿੰਮ ਜਾਰੀ-ਡੀ.ਸੀ ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਪਠਾਨਕੋਟ ਵਿੱਚ ਅੱਜ ਮਿਸ਼ਨ ਫਤਿਹ ਤਹਿਤ 21 ਕੋਰੋਨਾ ਪਾਜ਼ੀਟਿਵ ਮਰੀਜ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ, ਉਨ੍ਹਾਂ ਨੂੰ …

Read More »

ਸਮਾਜਿਕ ਸੁਰੱਖਿਆ ਬੋਰਡ ਦੇ ਡਾਇਰੈਕਟਰ ਟੌਹੜਾ ਦਾ ਚੇਅਰਮੈਨ ਬਬਲੀ ਵਲੋਂ ਸਨਮਾਨ

ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ)- ਟਕਸਾਲੀ ਕਾਂਗਰਸੀ ਆਗੂ ਅਤੇ ਪੰਜਾਬ ਸਟੇਟ ਸਮਾਜਿਕ ਸੁਰੱਖਿਆ ਬੋਰਡ ਅਤੇ ਕਿਰਤ ਵਿਭਾਗ ਦੇ ਨਵਨਿਯੁੱਕਤ ਡਾਇਰੈਕਟਰ (ਮੈਂਬਰ) ਲਾਲ ਸਿੰਘ ਟੌਹੜਾ ਦਾ ਅੱਜ ਪਿੰਡ ਢੱਡਰੀਆਂ ਵਿਖੇ ਪੁੱਜਣ ਤੇ ਕਾਂਗਰਸ ਤਾਲਮੇਲ ਸੈਲ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਸੂਰਜ ਭਾਨ ਬਬਲੀ ਢੱਡਰੀਆਂ ਨੇ ਵਿਸ਼ੇਸ਼ ਸਨਮਾਨ ਕੀਤਾ।ਉਨ੍ਹਾਂ ਵਲੋਂ ਇਲਾਕੇ ਦੇ ਹੋਰ ਨਾਮਵਰ ਕਾਂਗਰਸੀ ਆਗੂਆਂ ਨੂੰ ਵੀ ਸਨਮਾਨਿਤ ਕੀਤਾ ਗਿਆ।     …

Read More »

ਸਫ਼ਲ ਰਿਹਾ ਰਾਸ਼ਟਰੀ ਮਹਿਲਾ ਕਾਵਿ ਮੰਚ ਪੰਜਾਬ ਇਕਾਈ ਅੰਮ੍ਰਿਤਸਰ ਦਾ ਆਨਲਾਈਨ ਕਵੀ-ਦਰਬਾਰ

ਚੰਡੀਗੜ੍ਹ/ ਅੰਮ੍ਰਿਤਸਰ, 17 ਜੂਨ (ਪ੍ਰੀਤਮ ਲੁਧਿਆਣਵੀ) – ਰਾਸ਼ਟਰੀ ਮਹਿਲਾ ਕਾਵਿ ਮੰਚ ਪੰਜਾਬ ਦੀ ਅੰਮ੍ਰਿਤਸਰ ਇਕਾਈ ਦੇ ਜੂਨ ਮਹੀਨੇ ਦੇ ਕਵੀ ਦਰਬਾਰ ਦਾ ਸ੍ਰੀਮਤੀ ਜਸਵਿੰਦਰ ਕੌਰ (ਪ੍ਰਧਾਨ ਮਹਿਲਾ ਕਾਵਿ ਮੰਚ, ਅੰਮਿ੍ਰਤਸਰ ਇਕਾਈ) ਦੀ ਰਹਿਨੁਮਾਈ ਹੇਠ ਬੀਤੇ ਦਿਨ ਮੀਡੀਆ ਪਰਵਾਜ਼ ਦੇ ਸਹਿਯੋਗ ਨਾਲ ਅੰਮ੍ਰਿਤਸਰ ਦੀ ਪੂਰੀ ਟੀਮ ਵਲੋਂ ਜੂਮ ਐਪ ਰਾਹੀਂ ਆਯੋਜਨ ਕੀਤਾ ਗਿਆ। ਵਾਤਾਵਰਨ ਦਿਵਸ ਨੂੰ ਸਮਰਪਿਤ ਇਸ ਕਵੀ ਦਰਬਾਰ ਦਾ …

Read More »

ਪੀ.ਜੀ ਫਾਈਨ ਆਰਟਸ ਵਿਭਾਗ ਵਲੋਂ ਫੌਕਸ ਮੈਟਲ ਮਿਊਰਲ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਪੀ.ਜੀ ਫਾਈਨ ਆਰਟਸ ਵਿਭਾਗ ਨੇ 12 ਅਤੇ 14 ਜੂਨ 2021 ਨੂੰ ਪਿਡੀਲਾਈਟ ਕੰਪਨੀ ਦੇ ਸਹਿਯੋਗ ਨਾਲ ਫੌਕਸ ਮੈਟਲ ਮਿਊਰਲ ਵਰਕਸ਼ਾਪ ਦਾ ਆਯੋਜਨ ਕੀਤਾ।ਫੈਵੀਕਰਿਲ ਮਾਹਿਰ ਸ਼੍ਰੀਮਤੀ ਭਾਰਤੀ ਵਲੋਂ ਇਸ ਤਕਨੀਕ ਲਈ ਡੈਮੋ ਦਿੱਤੀ ਗਈ।ਵਰਕਸ਼ਾਪ ਵਿੱਚ ਵਿਦਿਆਰਥਣਾਂ ਨੇ ਕਾਗਜ਼ `ਤੇ ਫੌਕਸ ਮੈਟਲ ਫਿਨਿਸ਼ ਬਣਾਉਣ ਬਾਰੇ ਸਿੱਖਿਆ।ਇਹ ਤਕਨੀਕ ਨੂੰ ਸਿੱਖਣ ਤੋਂ ਬਾਅਦ …

Read More »