Tuesday, November 24, 2026

Daily Archives: June 27, 2021

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ਼ ਵੇਰਕਾ ਵਿਖੇ ਕਰਵਾਇਆ ਗਿਆ ਪ੍ਰਸ਼ਨੋਤਰੀ ਮੁਕਾਬਲਾ

ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) – ਸਥਾਨਿਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜ੍ਹੀ ਤਹਿਤ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਦੇ ਸਬੰਧ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਯੋਗ ਅਗਵਾਈ ਵਿੱਚ ਆਨਲਾਈਨ ‘ਕਾਹੂਤ ਪਲੇਟ ਫਾਰਮ’ ਰਾਹੀਂ ਅੰਤਰ ਕਾਲਜ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ …

Read More »

ਕੈਂਪ ਵਿੱਚ 150 ਲੋਕਾਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ

ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਐਨ.ਐਸ.ਯੂ.ਆਈ ਦੇ ਵਾਇਸ ਪ੍ਰਧਾਨ ਕਾਰਤੀਕੇਯ ਸ਼ਰਮਾ ਨੇ ਵਰਿੰਦਾਵਨ ਗਾਰਡਨ ਕਲੋਨੀ, ਲੋਹਰਾਕਾ ਰੋਡ ਵਿੱਚ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ।ਵਿਕਾਸ ਸੋਨੀ ਕੌਂਸਲਰ ਮੁੱਖ ਮਹਿਮਾਨ ਵਜੋਂ ਇਸ ਕੈਂਪ ਵਿੱਚ ਸ਼ਿਰਕਤ ਕਰਕੇ ਟੀਕਾਕਰਨ ਕੈਂਪ ਦੀ ਸ਼ੁਰੂਆਤ ਕੀਤੀ। ਕੈਂਪ ਵਿੱਚ ਕਰੀਬ 150 ਲੋਕਾਂ …

Read More »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਾਖੋਰੀ ਤੇ ਤਸਕਰੀ ਵਿਰੁੱਧ ਵਰਚੁਅਲ ਸਮਾਗਮ

ਕਿਹਾ, ਸਮਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸਮੂਹ ਵਰਗਾਂ ਦੇ ਸਹਿਯੋਗ ਦੀ ਲੋੜ ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਵਰਚੁਅਲ ਸਮਾਗਮ ਰਾਹੀਂ ਰਾਜ ਦੇ ਵੱਖ-ਵੱਖ ਲੋਕੇਸ਼ਨਾਂ ਤੋਂ ਅਧਿਕਾਰੀਆਂ, ਵਿਦਿਆਰਥੀਆਂ, ਜਨਤਕ ਨੁਮਾਇੰਦਿਆਂ ਤੇ ਆਮ ਲੋਕਾਂ ਨੂੰ ਸੰਬੋਧਨ ਕੀਤਾ।ਇਸ ਸਬੰਧੀ ਜ਼ਿਲਾ ਪੱਧਰੀ ਸਮਾਗਮ ਜਿਲ੍ਹਾ ਪ੍ਰਬੰਧਕੀ …

Read More »

ਮਿਸ਼ਨ ‘ਫੇਸਬੁੱਕ ਲਾਈਕ’ ਅਧਿਆਪਕਾਂ ਅਤੇ ਵਿਦਿਆਰਥੀਆਂ ‘ਚ ਪੈਦਾ ਕਰਦਾ ਹੈ ਉਤਸ਼ਾਹ

24 ਘੰਟਿਆਂ ‘ਚ ਪੰਜਾਬ ਦੇ ਗਤੀਵਿਧੀਆਂ ਵਾਲੇ ਪੇਜ਼ ‘ਤੇ ਪਠਾਨਕੋਟ 13360 ਲੋਕ ਜੁੜੇ ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਜਦੋਂ ਤੋਂ ਕੇਂਦਰੀ ਸਰਕਾਰ ਦੁਆਰਾ ਮਾਪੇ ਗਏ ਪ੍ਰੋਫਾਰਮੰਸ ਗ੍ਰੇਡਿੰਗ ਇੰਡੈਕਸ ਵਿੱਚ ਪੰਜਾਬ ਸਿੱਖਿਆ ਵਿਭਾਗ ਨੇ ਚੋਟੀ ਦਾ ਸਥਾਨ ਪ੍ਰਾਪਤ ਕੀਤਾ ਹੈ, ਉਦੋਂ ਤੋਂ ਸਿੱਖਿਆ ਵਿਭਾਗ ਪੰਜਾਬ ਇਸ ਇਤਿਹਾਸਕ ਪ੍ਰਾਪਤੀ ਨੂੰ ਅਧਿਆਪਕ ਭਾਈਚਾਰੇ ਵਲੋਂ ਕੀਤੀ ਸਖਤ ਮਿਹਨਤ ਅਤੇ ਉਪਰਾਲੇ ਲਈ ਸਮਰਪਿਤ …

Read More »

46 ਸਾਲ ਪਹਿਲਾਂ ਲਾਈ ਅੰਦਰੂਨੀ ਐਂਮਰਜੈਂਸੀ ਦੀ ਯਾਦ ਤਾਜ਼ਾ ਕਰਵਾ ਰਿਹਾ ਹੈ, ਕਿਸਾਨੀ ਸੰਘਰਸ਼ – ਬਿਹਾਰੀ ਲਾਲ ਸੱਦੀ

ਸਮਰਾਲਾ, 27 ਜੂਨ (ਇੰਦਰਜੀਤ ਸਿੰਘ ਕੰਗ) – ਪਿਛਲੇ 7 ਮਹੀਨੇ ਤੋਂ ਦਿੱਲੀ ਦੀਆਂ ਬਹੂਰਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੇ 46 ਸਾਲ ਪਹਿਲਾਂ ਇੰਦਰਾ ਗਾਂਧੀ ਵੱਲੋਂ ਲਾਈ ਗਈ ਅੰਦਰੂਨੀ ਐਂਮਰਜੈਂਸੀ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਜਦੋਂ ਦਿੱਲੀ ਨੂੰ ਚਿੱਲੀ ਬਣਾਉਣ ਦੀਆਂ ਸਾਜਿਸ਼ਾਂ ਨੂੰ ਮਾਰਕਸਵਾਦੀ ਪਾਰਟੀਆਂ ਨੇ ਮੂੰਹ ਤੋੜਵੇਂ ਜਵਾਬ ਰਾਹੀਂ ਅਸਫਲ ਬਣਾਇਆ ਸੀ।             …

Read More »

ਕਬੀਰ ਪਾਰਕ ਵਿਖੇ ਇਕ ਰੋਜ਼ਾ ਜਾਗਰੂਕਤਾ ਕੈਂਪ

ਡਾ. ਸੁਖਵਿੰਦਰ ਬਰਾੜ, ਸੰਦੀਪ ਕੁਮਾਰ ਸਮੇਤ ਕਈਆਂ ਦਾ ਹੋਇਆ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 27 ਜੂਨ (ਸੰਧੂ) – ਸਵੱਛ ਭਾਰਤ ਮੁਹਿੰਮ ਦੌਰਾਨ ਸ਼ਹਿਰ ਦੀ ਵਾਰਡ ਨੰ. 76 ਦੇ ਕੋਂਸਲਰ ਸੁਖਦੇਵ ਸਿੰਘ ਚਾਹਲ ਦੀ ਅਗਵਾਈ ਵਾਲੀ ਮਾਡਲ ਕਲੌਨੀ ਕਬੀਰ ਪਾਰਕ ਵਿਖੇ ਮਿਉਂਸਪਲ ਕਾਰਪੋਰੇਸ਼ਨ, ਫਿਨਿਸ਼ ਸੋਸਾਇਟੀ ਤੇ ਕਬੀਰ ਪਾਰਕ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਵੱਲੋਂ ਸਾਂਝੇ ਤੌਰ ‘ਤੇ ਕਲੌਨੀ ਵਿਖੇ ਇਕ ਰੋਜ਼ਾ ਜਾਗਰੂਕਤਾ ਕੈਂਪ ਦਾ …

Read More »

ਨਸ਼ਿਆਂ ਖਿਲਾਫ਼ ਬਿਹਤਰੀਨ ਕਾਰਗੁਜ਼ਾਰੀ ਸਦਕਾ ਸ਼ਹੀਦ ਭਗਤ ਸਿੰਘ ਨਗਰ ਨੇ ਬਣਾਈ ਕੌਮੀ ਪਛਾਣ- ਦੀਪਜੋਤ ਕੌਰ

ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਨਸ਼ਾਖ਼ੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹੇ ਭਰ ਵਿਚ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਵੱਲੋਂ ਜਾਗਰੂਕਤਾ ਸਮਾਗਮ ਕਰਵਾਏ ਗਏ।ਇਨ੍ਹਾਂ ਸਮਾਗਮਾਂ ਨੂੰ ਸੂਬਾ ਪੱਧਰੀ ਵਰਚੁਅਲ ਸਮਾਗਮ ਨਾਲ ਆਨਲਾਈਨ ਜੋੜਿਆ ਗਿਆ, ਜਿਸ ਦੌਰਾਨ ਪੁਲਿਸ, ਸਿਹਤ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ, ਪਿੰਡਾਂ ਅਤੇ ਸ਼ਹਿਰਾਂ ਦੇ ਪਤਵੰਤਿਆਂ, ਅਧਿਆਪਕਾਂ, …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 775 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-39 ਦੇ ਕੀਤੇ ਚਲਾਨ

ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 775 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ …

Read More »

ਭਲਾਈ ਸਕੀਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ – ਚੇਅਰਮੈਨ ਸੂਦ

ਵੱਖ-ਵੱਖ ਪਿੰਡਾਂ ’ਚ ਨਿਰੀਖਣ ਮੌਕੇ ਸਕੀਮਾਂ ਬਾਰੇ ਦਿੱਤੀ ਜਾਣਕਾਰੀ ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨਵਾਂਸ਼ਹਿਰ ਸ਼ੁਭਮ ਪੰਕਜ ਵੱਲੋਂ ਅੱਜ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਬਲਾਕ ਔੜ ਦੇ ਪਿੰਡ ਗੁਣਾਚੌਰ ਅਤੇ ਬਖਲੌਰ ਦਾ ਨਿਰੀਖਣ ਦੌਰਾ ਕੀਤਾ ਗਿਆ।                 ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ …

Read More »

ਜ਼ਿਲ੍ਹਾ ਪੁਲਿਸ ਨੇ ਖ਼ੂਨਦਾਨ ਕੈਂਪ ਅਤੇ ਵੱਖ-ਵੱਖ ਥਾਈਂ ਸੈਮੀਨਾਰ ਲਗਾ ਕੇ ਮਨਾਇਆ ਨਸ਼ਾ ਵਿਰੋਧੀ ਦਿਵਸ

ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾਖ਼ੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮਨਾਇਆ ਗਿਆ।ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ ਅਤੇ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ।ਥਾਣਾ ਸਦਰ ਬੰਗਾ ਅਧੀਨ ਪੈਂਦੇ ਪਿੰਡ ਥਾਦੀਆਂ ਵਿਖੇ ਆਜ਼ਾਦ …

Read More »