ਅੰਮ੍ਰਿਤਸਰ, 1 ਜੂਨ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਸ਼ੋਸ਼ਲ ਮੀਡੀਆ ’ਤੇ ਕੇਸ ਰਹਿਤ ਨੌਜੁਆਨ ਵੱਲੋਂ ਕਿਰਪਾਨ ਪਹਿਨ ਕੇ ਭੰਗੜਾ ਪਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ …
Read More »Monthly Archives: June 2021
ਤੂਫਾਨ ਅਤੇ ਮੀਂਹ ਨੇ ਦਿੱਲੀ ਮੋਰਚੇ ‘ਚ ਕਿਸਾਨਾਂ ਦੇ ਟੈਂਟ ਦਾ ਮੁੜ ਕੀਤਾ ਭਾਰੀ ਨੁਕਸਾਨ
ਸੰਗਰੂਰ/ ਨਵੀਂ ਦਿੱਲੀ, 1 ਜੂਨ (ਜਗਸੀਰ ਲੌਂਗੋਵਾਲ) -ਪਿਛਲੇ ਦਿਨਾਂ ਵਾਂਗ ਲੰਘੀ ਰਾਤ ਫੇਰ ਤੋਂ ਆਏ ਤੂਫਾਨ ਅਤੇ ਮੀਂਹ ਨੇ ਦਿੱਲੀ ਦੀਆਂ ਸਰਹੱਦਾਂ `ਤੇ ਮੋਰਚੇ `ਚ ਕੇ ਬੈਠੇ ਕਿਸਾਨਾਂ ਦਾ ਵੱਡਾ ਨੁਕਸਾਨ ਕੀਤਾ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਤੇ ਔਰਤ ਵਿੰਗ ਦੇ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਨੇ ਦੱਸਿਆ ਕਿ ਕੱਲ ਰਾਤ ਨੂੰ 8 ਕੁ …
Read More »ਸਿੰਘੂ ਬਾਰਡਰ ਤੋਂ ਪਰਤੇ ਕਿਸਾਨ ਦੀ ਮੌਤ
ਸੰਗਰੂਰ, 1 ਜੂਨ (ਜਗਸੀਰ ਲੌਂਗੋਵਾਲ) – ਦਿੱਲੀ ਦੇ ਸਿੰਘੂ ਬਾਰਡਰ ਤੋਂ ਪਰਤੇ ਨੇੜਲੇ ਪਿੰਡ ਮੰਡੇਰ ਕਲਾਂ ਦੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਭਾਗ ਸਿੰਘ (56 ਸਾਲ) ਦੀ ਬਿਮਾਰੀ ਕਾਰਨ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਆਗੂ ਕੁਲਦੀਪ ਸਿੰਘ ਜੋਸ਼ੀ ਅਤੇ ਇਕਾਈ ਪ੍ਰਧਾਨ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਭਾਗ ਸਿੰਘ ਮੁੱਢ ਤੋਂ ਹੀ ਸਿੰਘੂ …
Read More »ਜਦੋਂ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਹੁੰਦੀਆਂ, ਉਦੋਂ ਤੱਕ ਸ਼ਾਂਤ ਨਹੀਂ ਹੋਣਗੇ ਕੌਮ ਦੇ ਹਿਰਦੇ – ਢੀਂਡਸਾ
ਸੰਗਰੂਰ, 1 ਜੂਨ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਬੁਰਜ਼ ਜਵਾਹਰ ਸਿੰਘ ਵਾਲਾ (ਜਿਲ੍ਹਾ ਫਰੀਦਕੋਟ) ਵਿਖੇ ਕੀਤੀ ਸੰਗਤੀ ਅਰਦਾਸ ਵਿੱਚ ਸ਼ਾਮਲ ਹੋਣ ਲਈ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਵੱਡਾ ਕਾਫਲਾ ਰਵਾਨਾ ਹੋਇਆ।ਜਿਸ ਵਿੱਚ ਸੈਂਕੜੇ ਕਾਰਾਂ, ਜੀਪਾਂ ਵਿੱਚ ਸ਼ਾਮਲ ਸਨ।ਅਰਦਾਸ ਵਿੱਚ ਸ਼ਾਮਲ ਹੋਣ ਲਈ ਵਰਕਰ ਸਵੱਖਤੇ ਹੀ …
Read More »ਗੁਰੂ ਹਰਗੋਬਿੰਦ ਕਾਲੋਨੀ ਪੈਰਾਡਾਈਜ਼-2 ਦੀ ਪਾਰਕ `ਚ ਲਾਏ ਪੌਦੇ
ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਸ਼ੇਰ ਸ਼ਾਹ ਸੂਰੀ ਰੋਡ ਸਥਿਤ ਗੁਰੂ ਹਰਗੋਬਿੰਦ ਕਾਲੋਨੀ ਪੈਰਾਡਾਈਜ਼-2 ਦੇ ਵਾਸੀਆਂ ਅਤੇ ਕਾਲੋਨੀ ਦੀ ਕਮੇਟੀ ਮੈਂਬਰਾਂ ਵਲੋਂ ਕਾਲੋਨੀ ਦੇ ਪਾਰਕ ਵਿੱਚ ਪੌਦੇ ਲਗਾਏ ਗਏ।ਕਮੇਟੀ ਪ੍ਰਧਾਨ ਹਰਜੀਤ ਸਿੰਘ ਸੰਧੂ, ਵਾਈਸ ਪ੍ਰਧਾਨ ਗੁਰਜੀਤ ਸਿੰਘ ਅਤੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲੋਨੀ ‘ਚ ਬਣੀ ਪਾਰਕ ਨੂੰ ਸੁੰਦਰ ਅਤੇ ਹਰਿਆ ਭਰਿਆ ਬਣਾਉਣ ਲਈ ਅੱਜ ਪਾਰਕ ਵਿਚ …
Read More »ਖ਼ਾਲਸਾ ਕਾਲਜ ਨੇ ਹਰਚੰਦ ਸਿੰਘ ਬੇਦੀ ਦੇ ਅਕਾਲ ਚਲਾਣੇ ’ਤੇ ਪ੍ਰਗਟਾਇਆ ਅਫਸੋਸ
ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਸਾਬਕਾ ਪ੍ਰੋਫੈਸਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪੰਜਾਬੀ ਵਿਭਾਗ ਦੇ ਪ੍ਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਸਾਬਕਾ ਡਾਇਰੈਕਟਰ ਡਾ. ਹਰਚੰਦ ਸਿੰਘ ਬੇਦੀ ਦੇ ਅਕਾਲ ਚਲਾਣੇ ’ਤੇ ਪੰਜਾਬੀ ਵਿਭਾਗ ਵਲੋਂ ਸ਼ੋਕ ਮਤਾ ਪੇਸ਼ ਕੀਤਾ ਗਿਆ। ਕਾਲਜ ਪਿੰ੍ਰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਡਾ. ਹਰਚੰਦ ਸਿੰਘ ਇਕ ਬਹੁਤ ਹੀ ਹਰਮਨ …
Read More »ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਨੇ ਫੂਕੀ ਕੇਂਦਰ ਸਰਕਾਰ ਦੀ ਅਰਥੀ
ਸੰਗਰੂਟ, 1 ਜੂਨ (ਜਗਸੀਰ ਲੌਂਗੋਵਾਲ ) – ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਸੱਦੇ ‘ਤੇ ਪਾਰਟੀ ਅਹੁੱਦੇਦਾਰਾਂ ਨੇ ‘ਮੋਦੀ ਗੱਦੀ ਛੱਡੋ’ ਦੇ ਨਾਅਰੇ ਹੇਠ ਸੁਨਾਮ ਵਿਖੇ ਕੇਂਦਰ ਸਰਕਾਰ ਦੀ ਅਰਥੀ ਸਾੜੀ।ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਜਿਲ੍ਹਾ ਆਗੂ ਬਾਬਾ ਘੁਮੰਡ ਸਿੰਘ ਉਗਰਾਹਾਂ, ਜਿਲ੍ਹਾ ਮੀਤ ਪ੍ਰਧਾਨ ਅਤੇ ਸੁਨਾਮ ਬਲਾਕ ਦੀ ਪ੍ਰਧਾਨ ਜਸਪਾਲ ਕੌਰ ਜਖੇਪਲ ਨੇ ਕਿਹਾ ਕਿ ਚੰਗੇ ਦਿਨਾਂ ਦੇ ਨਾਂ ਤੇ ਸੱਤਾ ਵਿੱਚ …
Read More »ਯੂਨੀਵਰਸਿਟੀ ਵਲੋਂ ਡਾ. ਹਰਚੰਦ ਸਿੰਘ ਬੇਦੀ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਅਧਿਐਨ ਸਕੂਲ ਦੇ ਪ੍ਰੋਫ਼ੈਸਰ ਆਫ਼ ਐਮੀਨੈਂਸ ਡਾ. ਹਰਚੰਦ ਸਿੰਘ ਬੇਦੀ ਅਕਾਲ ਚਲਾਣਾ ਕਰ ਜਾਣ ‘ਤੇ ਪੰਜਾਬੀ ਅਕਾਦਮਿਕ ਜਗਤ ਨੂੰ ਵੱਡਾ ਘਾਟਾ ਪਿਆ ਹੈ। ਡਾ. ਬੇਦੀ ਪਰਵਾਸੀ ਪੰਜਾਬੀ ਸਾਹਿਤ ਦੇ ਮੋਹਰੀ ਵਿਦਵਾਨ ਸਨ।ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਇੰਮੀਗ੍ਰੈਂਟ ਸਟੱਡੀਜ਼ …
Read More »ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਨੌਕਰੀਆਂ ਦੀ ਕੋਚਿੰਗ ਲਈ ਰਜਿਟ੍ਰੇਸ਼ਨ ਸ਼ੁਰੂ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਸਿਖਲਾਈ ਦਿੱਤੀ ਜਾਣੀ ਹੈ।ਜੋ ਨੌਜਵਾਨ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਕੋਚਿੰਗ ਲੈਣ ਦੇ ਚਾਹਵਾਨ ਹਨ, ਉਹ ਗੂਗਲ ਫਾਰਮ ਲਿੰਕ <https://tinyurl.com/yu8bcexh> ’ਤੇ ਆਪਣਾ ਨਾਮ ਰਜਿਸਟਰ ਕਰ ਸਕਦੇ ਹਨ। …
Read More »ਘੱਲੂਘਾਰਾ ਹਫ਼ਤੇ ਦੌਰਾਨ ਹਰ ਕਿਸਮ ਦੇ ਹਥਿਆਰ ਲੈ ਕੇ ਚੱਲਣ ਦੀ ਮਨਾਹੀ
ਅੰਮਿ੍ਰਤਸਰ, 1ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਚੱਲ ਰਹੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਸ਼ਹਿਰ ਵਿੱਚ ਹਰ ਕਿਸਮ ਦੇ ਅਗਨ ਸ਼ਸ਼ਤਰ, ਵਿਸਫੋਟਕ ਪਦਾਰਥ, ਜਵਲਨਸ਼ੀਲ ਚੀਜ਼ਾਂ ਅਤੇ ਤੇਜ਼ ਹਥਿਆਰ ਜਿਨ੍ਹਾਂ ਵਿੱਚ ਟਕੂਏ, ਛੁਰੇ, ਬਰਛੇ, ਕਿਰਪਾਨਾਂ ਆਦਿ ਜਾ ਲਾਇਸੰਸੀ ਹਥਿਆਰ ਨੂੰ ਲੈ ਕੇ ਚੱਲਣ …
Read More »
Punjab Post Daily Online Newspaper & Print Media