Tuesday, November 24, 2026

Daily Archives: July 7, 2021

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਲਗਾਇਆ ਗਿਆ ਵੋਟਰ ਜਾਗਰੂਕਤਾ ਕੈਂਪ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉਤਰੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਸਹਾਇਕ ਕਮਿਸ਼ਨਰ ਸਟੇਟ ਟੈਕਸ ਅੰਮ੍ਰਿਤਸਰ-2 ਰਾਜਨ ਮਹਿਰਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਹਲਕੇ ‘ਚ ਸਥਿਤ ਬੀ.ਬੀ.ਕੇ ਡੀ.ਏ.ਵੀ ਕਾਲਜ ਲਾਰੈਂਸ ਰੋਡ ਪ੍ਰਿੰਸੀਪਲ ਡਾ. ਪੁਸਪਿੰਦਰ ਵਾਲੀਆ ਅਧੀਨ ਸਵੀਪ ਨੋਡਲ ਅਫਸਰ ਸ਼੍ਰੀਮਤੀ ਰੇਨੂੰ ਭੰਡਾਰੀ ਵਲੋਂ ਅੰਮ੍ਰਿਤਸਰ ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਬਾਹਰ ਮੇਨ ਗੇਟ ਲਾਗੇ ਵੋਟਰਾਂ ਲਈ …

Read More »

ਵਿਧਾਨ ਸਭਾ ਕਮੇਟੀ ਵਲੋਂ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਨਾਲ ਮੁਲਾਕਾਤ

ਜਖਮੀ ਕਿਸਾਨਾਂ ਤੇ ਹੋਰਾਂ ਦੇ ਦਰਜ਼ ਕੀਤੇ ਬਿਆਨ, 31 ਜੁਲਾਈ ਤੱਕ ਸੌਂਪੇਗੀ ਰਿਪੋਰਟ ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਵਲੋਂ ਗਠਿਤ ਕੀਤੀ ਗਈ ਵਿਧਾਨ ਸਭਾ ਕਮੇਟੀ ਵਿੱਚ ਸ਼ਾਮਲ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵਲੋਂ ਜਿਲ੍ਹਿਆਂ ਵਿੱਚ ਜਾ ਕੇ ਤਿੰਨ ਕਾਲੇ ਕਾਨੂੰਨਾਂ ਦੌਰਾਨ ਅੰਦੋਲਨ ਸਮੇਂ ਜਖਮੀ ਹੋਏ ਅਤੇ ਦਿੱਲੀ ਪੁਲਿਸ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਬਿਆਨ ਦਰਜ਼ …

Read More »

ਖੇਤੀਬਾੜੀ ਅਧਿਕਾਰੀਆਂ ਨੇ ਸਾਉਣੀ ਦੀਆਂ ਫ਼ਸਲਾਂ ਦਾ ਕੀਤਾ ਨਿਰੀਖਣ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਦੇ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰਪਾਲ ਸਿੰਘ ਗਰੇਵਾਲ ਵਲੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ।                ਖੇਤੀਬਾੜੀ ਅਧਿਕਾਰੀਆਂ ਵੱਲੋਂ ਸਾਉਣੀ ਦੀਆਂ ਫਸਲਾਂ ਜਿਸ ਵਿਚ ਮੱਕੀ, ਨਰਮੇ, ਮੂੰਗੀ ਅਤੇ ਝੋਨੇ ਦੀ ਸਿੱਧੀ ਬਿਜ਼ਾਈ ਵਾਲੇ ਖੇਤਾਂ ਦਾ …

Read More »

ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਲੋਂ ਵੱਖ-ਵੱਖ ਸਥਾਨਾਂ ਦਾ ਦੌਰਾ

ਕੈਪਟਨ ਸਰਕਾਰ ਨੇ ਦਲਿਤਾਂ ਲਈ ਕੀਤੇ ਵੱਡੇ ਉਪਰਾਲੇ – ਸਮੇਂ ਸਿੰਘ ਬਿਰਲਾ ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸਮੇਂ ਸਿੰਘ ਬਿਰਲਾ ਅਤੇ ਉਨ੍ਹਾਂ ਨਾਲ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਮੈਂਬਰ ਸੁਰਿੰਦਰ ਕਲਿਆਣ ਨੇ ਸ਼ਹਿਰ ਦੀਆਂ ਵੱਖ-ਵੱਖ ਸਥਾਨਾਂ ਦਾ ਦੌਰਾ ਕਰਕੇ ਦਲਿਤ ਭਾਈਚਾਰੇ ਦੀਆਂ ਮੁਸ਼ਕਲਾਂ ਸੁਣੀਆਂ।ਉਨ੍ਹਾਂ ਨਾਲ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਸੂਬਾ ਪ੍ਰਧਾਨ …

Read More »

ਕਰੋਨਾ ਯੋਧਿਆਂ ਨੇ ਪਟਿਆਲਾ ‘ਚ ਕੀਤਾ ਪ੍ਰਦਰਸ਼ਨ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਕਰੋਨਾ ਯੋਧਿਆਂ ਵਲੋਂ ਪੰਜਾਬ ਪੱਧਰੀ ਇਕੱਠ ਕਰਕੇ ਪਟਿਆਲਾ ਵਿਖੇ ਫੁਹਾਰਾ ਚੌਂਕ 2 ਘੰਟੇ ਜਾਮ ਕਰਨ ਉਪਰੰਤ ਮੋਤੀ ਮਹਿਲ ਦਾ ਘਿਰਾਓ ਕੀਤਾ ਗਿਆ।ਪੰਜਾਬ ਦੇ ਸੂਬਾ ਆਗੂਆਂ ਪ੍ਰਧਾਨ ਰਾਜਵਿੰਦਰ ਪਟਿਆਲਾ, ਚਮਕੌਰ ਧੂਰੀ, ਰਮਨਦੀਪ ਲੌਂਗੋਵਾਲ, ਪ੍ਰਿਆ ਬੰਗਾ ਜਲੰਧਰ, ਸਤਨਾਮ ਬਠਿੰਡਾ ਆਦਿ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ ਵਾਰ ਫੇਰ ਪੰਜਾਬ ਸਰਕਾਰ ਨੇ ਕਰੋਨਾ ਯੋਧਿਆਂ ਤੋਂ …

Read More »

ਬਿਜਲੀ ਸਪਲਾਈ ਨਾ ਮਿਲਣ ਕਾਰਨ, ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਘੇਰਿਆ ਘੁੰਗਰਾਲੀ ਗਰਿੱਡ

ਸਮਰਾਲਾ, 7 ਜੁਲਾਈ (ਇੰਦਰਜੀਤ ਸਿੰਘ ਕੰਗ) – ਚੋਣ ਵਰ੍ਹਾ ਹੋਣ ਦੇ ਬਾਵਜੂਦ ਇਸ ਵਾਰ ਪੂਰੇ ਪੰਜਾਬ ਵਿੱਚ ਬਿਜਲੀ ਸਪਲਾਈ ਦੇ ਅਤਿ ਮਾੜੇ ਪ੍ਰਬੰਧ ਹੋਣ ਕਾਰਨ, ਆਮ ਲੋਕੀਂ ਵੱਡੇ-ਵੱਡੇ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਹਨ।ਖੇਤਾਂ ਵੱਚ ਕਿਸਾਨਾਂ ਦੁਆਰਾ ਲਗਾਇਆ ਝੋਨਾ ਸੁੱਕ ਰਿਹਾ ਹੈ।ਬਿਜਲੀ ਸਪਲਾਈ ਦੇ ਨਾਕਸ ਪ੍ਰਬੰਧਾਂ ਤੋਂ ਅੱਜ ਫਿਰ ਤੰਗ ਆ ਕੇ ਸਮਰਾਲਾ ਹਲਕੇ ਵਿੱਚ ਪੈਂਦੇ ਘੁੰਗਰਾਲੀ ਬਿਜਲੀ ਘਰ …

Read More »

ਕਾਮਰੇਡ ਹਰਪਾਲ ਸਿੰਘ ਮੰਜ਼ਾਲੀਆਂ ਦੀ ਪਹਿਲੀ ਬਰਸੀ 11 ਨੂੰ

ਸਮਰਾਲਾ, 7 ਜੁਲਾਈ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਪਿੰਡ ਮੰਜ਼ਾਲੀਆਂ ਦੇ ਜੰਮ-ਪਲ ਉਘੇ ਟਰੇਡ ਯੂਨੀਅਨ ਆਗੂ ਕਾਮਰੇਡ ਹਰਪਾਲ ਸਿੰਘ ਮੰਜ਼ਾਲੀਆਂ ਦੀ ਪਹਿਲੀ ਬਰਸੀ 11 ਜੁਲਾਈ ਨੂੰ ਉਹਨਾਂ ਦੇ ਜੱਦੀ ਪਿੰਡ ਮੰਜ਼ਾਲੀਆਂ ਵਿਖੇ ਮਨਾਉਣ ਸਬੰਧੀ ਅੱਜ ਇਥੇ ਮੀਟਿੰਗ ਕੀਤੀ ਗਈ।                    ਸੀ.ਪੀ.ਆਈ ਤਹਿਸੀਲ ਸਮਰਾਲਾ ਦੇ ਸਕੱਤਰ ਕਾਮਰੇਡ ਜਗਦੀਸ਼ ਰਾਏ ਬੌਬੀ ਦੀ ਪ੍ਰਧਾਨਗੀ …

Read More »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

ਨਵਾਂਸ਼ਹਿਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵਿਖੇ ਭਲਕੇ ਮਿਤੀ 8 ਜੁਲਾਈ 2021 ਨੂੰ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।                     ਜ਼ਿਲ੍ਹਾ ਰੋਜ਼ਗਾਰ ਉੱਤਪਤੀ, …

Read More »

ਬਰਸਾਤ ਦੌਰਾਨ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ‘ਚ ਫਲੱਡ ਕੰਟਰੋਲ ਰੂਮ ਸਥਾਪਿਤ

ਨਵਾਂਸ਼ਹਿਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਬਰਸਾਤਾਂ ਦੇ ਅਗਾਮੀ ਸੀਜ਼ਨ ਦੌਰਾਨ ਹੜ੍ਹਾਂ ਦੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੇ ਮੰਤਵ ਨਾਲ ਜ਼ਿਲ੍ਹੇ ਵਿਚ ਸਾਰੇ ਹੜ੍ਹ ਰੋਕੂ ਪ੍ਰਬੰਧ ਯਕੀਨੀ ਬਣਾਏ ਗਏ ਹਨ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸੇ ਤਹਿਤ ਜ਼ਿਲ੍ਹੇ ਵਿਚ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕੀਤੇ ਗਏ ਫਲੱਡ ਕੰਟਰੋਲ ਰੂਮ ਦਾ …

Read More »

ਜ਼ਿਲ੍ਹੇ ਵਿੱਚ ਸਾਰੀਆਂ ਦੁਕਾਨਾਂ ਰੋਜ਼ਾਨਾ ਰਾਤ 8 ਵਜੇ ਤੱਕ ਖੋਲ੍ਹਣ ਦੀ ਆਗਿਆ

ਨਵਾਂਸ਼ਹਿਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਸਬੰਧੀ ਪਹਿਲਾਂ ਤੋਂ ਜਾਰੀ ਹੁਕਮਾਂ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਵਿਚ ਕਰਫਿਊ ਦੇ ਹੁਕਮਾਂ ਦੌਰਾਨ ਸਾਰੀਆਂ ਦੁਕਾਨਾਂ (ਜ਼ਰੂਰੀ ਅਤੇ ਗੈਰ-ਜ਼ਰੂਰੀ) ਹਫ਼ਤੇ ਦੇ ਸੱਤ ਦਿਨ (ਰੋਜ਼ਾਨਾ) ਰਾਤ ਦੇ 8 ਵਜੇ ਤੱਕ ਖੋਲ੍ਹਣ ਦੀ ਆਗਿਆ ਦਿੱਤੀ ਹੈ।ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਦੇ ਨਾਲ …

Read More »