Tuesday, November 24, 2026

Daily Archives: July 11, 2021

‘ਆਪ’ ਮਾਇਨੋਰਟੀ ਵਿੰਗ ਦੇ ਪੰਜਾਬ ਪ੍ਰਧਾਨ ਦਾ ਪਾਰਟੀ ਮੁੱਖ ਦਫ਼ਤਰ ਪਹੁੰਚਣ ‘ਤੇ ਨਿੱਘਾ ਸਵਾਗਤ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਮਾਇਨੋਰਟੀ ਵਿੰਗ ਦੇ ਪੰਜਾਬ ਪ੍ਰਧਾਨ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਸੂਫੀ ਹਸਨ ਅਹਿਮਦ, ਗੁਰਮੁੱਖ ਸਿੰਘ ਸਰਪੰਚ, ਅਬਦੁਸ ਸੁਭਾਨ ਜਿਲ੍ਹਾ ਅੰਮ੍ਰਿਤਸਰ ਪਾਰਟੀ ਮੁੱਖ ਦਫਤਰ ਪਹੁੰਚੇ।ਇਥੇ ਆਉਣ ‘ਤੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਪਰਮਿੰਦਰ ਸਿੰਘ ਸੇਠੀ, ਮਾਇਨੋਰਟੀ ਵਿੰਗ ਜਿਲ੍ਹਾ ਪ੍ਰਧਾਨ ਪਦਮ ਐਂਥਨੀ, ਜਨਰਲ ਸਕੱਤਰ ਅਜੇ ਨੋਇਲ, ਜਿਲ੍ਹਾ ਵਿੰਗ ਜਿਲ੍ਹਾ ਪ੍ਰਧਾਨ ਡਾ. ਇੰਦਰਪਾਲ, ਵਿੰਗ ਜਾਇੰਟ ਸਕੱਤਰ …

Read More »

ਯੂਥ ਕਾਂਗਰਸ ਪ੍ਰਧਾਨ ਨੇ ਗਾਏ ਕੈਪਟਨ ਸਰਕਾਰ ਦੇ ਸੋਹਲੇ

2022 ‘ਚ ਮੁੜ ਸੱਤਾ ਵਿੱਚ ਆਉਣ ਦਾ ਕੀਤਾ ਦਾਅਵਾ ਸੰਗਰੂਰ, 11 ਜੁਲਾਈ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਕੈਪਟਨ ਸਰਕਾਰ ਦੇ ਪਿੱਛਲੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆ ਅਗਾਮੀ ਵਿਧਾਨ ਸਭਾ ਚੋਣਾਂ 2022 ‘ਚ ਕੈਪਟਨ ਸਰਕਾਰ ਮੁੜ ਸੱਤਾ ਵਿੱਚ ਆਉਣ ਦਾ ਦਾਅਵਾ ਕੀਤਾ ਹੈ।ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ …

Read More »

ਤੰਦਰੁਸਤੀ ਲਈ ਵਧ ਰਹੀ ਆਬਾਦੀ ਨੂੰ ਰੋਕਣਾ ਬਹੁਤ ਜ਼ਰੂਰੀ – ਡਾ. ਗੀਤਾਂਜਲੀ ਸਿੰਘ

ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਮਨਾਇਆ ਗਿਆ ਵਿਸ਼ਵ ਆਬਾਦੀ ਦਿਵਸ ਨਵਾਂਸ਼ਹਿਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਦੇਸ਼ ‘ਚ ਬੇਕਾਬੂ ਆਬਾਦੀ ਨੂੰ ਸਥਿਰ ਕਰਨ ਦੇ ਉਪਰਾਲਿਆਂ ਦੇ ਤੌਰ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਅਤੇ ਡਾ. ਊਸ਼ਾ ਕਿਰਨ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਅੱਜ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ।ਪੀ.ਐਚ.ਸੀ ਮੁਜ਼ੱਫਰਪੁਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ …

Read More »

ਮੱਛੀ ਪਾਲਣ ਦੇ ਖੇਤਰ ਵਿਚ ਨੀਲੀ ਕ੍ਰਾਂਤੀ ਵੱਲ ਵੱਧ ਰਿਹੈ ਪੰਜਾਬ – ਡਾਇਰੈਕਟਰ ਮੱਛੀ ਪਾਲਣ

ਮੱਛੀ ਪੂੰਗ ਫਾਰਮ ਢੰਡੂਆ ਵਿਖੇ ਮਨਾਇਆ ਕੌਮੀ ਮੱਛੀ ਕਿਸਾਨ ਦਿਵਸ ਨਵਾਂਸ਼ਹਿਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਡਾ. ਮਦਨ ਮੋਹਨ ਦੀ ਅਗਵਾਈ ਹੇਠ ਮੱਛੀ ਪੂੰਗ ਫਾਰਮ ਢੰਡੂਆ ਸ਼ਹੀਦ ਭਗਤ ਸਿੰਘ ਨਗਰ ਵਿਖੇ ਕੌਮੀ ਮੱਛੀ ਕਿਸਾਨ ਦਿਵਸ ਮਨਾਇਆ ਗਿਆ।ਡਾ. ਹੀਰਾ ਲਾਲ ਚੌਧਰੀ ਅਤੇ ਡਾ. ਅਲੀਕੁੰਨੀ ਵੱਲੋਂ ਪੇਸ਼ ਕੀਤੀ ਬਰੀਡਿੰਗ …

Read More »

ਵਧਦੀ ਆਬਾਦੀ ਸਮਾਜ ਦੀ ਹਰੇਕ ਸਮੱਸਿਆ ਦੀ ਜੜ੍ਹ – ਡਾ. ਕੁਲਦੀਪ ਰਾਏ

ਡਾ. ਰਾਕੇਸ਼ ਚੰਦਰ ਨੇ “ਛੋਟਾ ਪਰਿਵਾਰ ਸੁੱਖੀ ਪਰਿਵਾਰ” ਦਾ ਮਹੱਤਵ ਸਮਝਾਇਆ ਨਵਾਂਸ਼ਹਿਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਅੱਜ ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ।ਵਿਸ਼ਵ ਅਬਾਦੀ ਦਿਵਸ ਦੇ ਥੀਮ `ਆਫਤ ਵਿੱਚ ਵੀ ਪਰਿਵਾਰ ਨਿਯੋਜਨ ਦੀ ਤਿਆਰੀ, ਸਮਰੱਥ ਰਾਸ਼ਟਰ ਅਤੇ ਪਰਿਵਾਰ ਦੀ ਜ਼ਿਮੇਵਾਰੀ` ‘ਤੇ ਕਰਵਾਏ ਗਏ ਪੋਸਟਰ ਮੁਕਾਬਲੇ ਵਿੱਚ ਸਾਈਂ …

Read More »

ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ 12,13 ਤੇ 14 ਜੁਲਾਈ ਨੂੰ ਲਾਭਪਾਤਰੀਆਂ ਨੂੰ

ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਮਿਲੇਗੀ ਸਹੂਲਤ-ਡੀ.ਸੀ ਨਵਾਂਸ਼ਹਿਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਯੋਗ ਲਾਭਪਾਤਰੀਆਂ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਇਸ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿਚ …

Read More »

ਕੌਮੀ ਲੋਕ ਅਦਾਲਤ ਵਿਚ 1029 ਕੇਸਾਂ ਦਾ ਮੌਕੇ ’ਤੇ ਨਿਪਟਾਰਾ

8 ਬੈਂਚਾਂ ਨੇ 3,30,06,067 ਰੁਪਏ ਦੇ ਅਵਾਰਡ ਸੁਣਾਏ ਨਵਾਂਸ਼ਹਿਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿਚ ਕੌਮੀ ਲੋਕ ਅਦਾਲਤ ਲਗਾਈ ਗਈ।ਇਸ ਦੌਰਾਨ 8 ਬੈਂਚਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ 1342 ਕੇਸਾਂ ਵਿਚੋਂ …

Read More »

ਮੱਛੀ ਪਾਲਣ ਵਿਭਾਗ ਵਲੋਂ ਝਕੜੌਦੀ ਵਿਖੇ ‘ਰਾਸ਼ਟਰੀ ਮੱਛੀ ਪਾਲਕ ਦਿਵਸ’ ਮਨਾਇਆ ਗਿਆ

ਸਮਰਾਲਾ, 11 ਜੁਲਾਈ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਪਿੰਡ ਝਕੜੌਦੀ ਵਿਖੇ ਮੱਛੀ ਪਾਲਣ ਵਿਭਾਗ ਵਲੋਂ ਕਰਮਿੰਦਰ ਸਿੰਘ ਦੇ ਮੱਛੀ ਫਾਰਮ ਤੇ ‘ਰਾਸ਼ਟਰੀ ਮੱਛੀ ਪਾਲਕ ਦਿਵਸ’ ਮਨਾਇਆ ਗਿਆ। ਇਸ ਸਮਾਗਮ ਵਿੱਚ ਡਾ. ਮਦਨ ਮੋਹਨ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਵਲੋਂ ਬਤੌਰ ਮੁੱਖ ਮਹਿਮਾਨ ਸ਼ਿਕਰਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਆਪਣੇ ਸੰਬੋਧਨ ਵਿੱਚ ਕਿਸਾਨ ਵੀਰਾਂ ਨੂੰ ਮੱਛੀ ਪਾਲਣ …

Read More »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ

29 ਜੁਲਾਈ ਨੂੰ ਪਟਿਆਲਾ ’ਚ ਮੁੱਖ ਮੰਤਰੀ ਦੇ ਮਹਿਲ ਘੇਰਨ ਲਈ ਸ਼ਮੂਲੀਅਤ ਦੀ ਅਪੀਲ ਸਮਰਾਲਾ, 11 ਜੁਲਾਈ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਛੜ ਗਏ ਸਾਥੀਆਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸਰਧਾਂਜਲੀ ਭੇਂਟ ਕੀਤੀ ਗਈ।ਉਪਰੰਤ 8 ਜੁਲਾਈ ਨੂੰ ਸਮਰਾਲਾ …

Read More »

ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਤਹਿਸੀਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ

ਚੋਣਾਂ ਤੋਂ ਪਹਿਲਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਵਿੱਢਿਆ ਜਾਵੇਗਾ ਤਿੱਖਾ ਸੰਘਰਸ਼ – ਜਸਦੇਵ ਬਰਮਾ ਸਮਰਾਲਾ, 11 ਜੁਲਾਈ (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਪ੍ਰਧਾਨ ਜਸਦੇਵ ਸਿੰਘ ਜੱਸੀ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਸਮਰਾਲਾ ਤਹਿਸੀਲ ਦੇ ਵੱਖ-ਵੱਖ ਪਿੰਡਾਂ ਦੇ ਚੌਂਕੀਦਾਰਾਂ ਨੇ ਭਾਗ ਲਿਆ।           …

Read More »