Tuesday, November 24, 2026

Daily Archives: July 13, 2021

ਬੀਬੀ ਜਗੀਰ ਕੌਰ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਦੇ ਮੈਨੇਜਰਾਂ ਨਾਲ ਇਕੱਤਰਤਾ

ਕਿਹਾ, ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਲਈ ਆਪਣੀ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਮੈਨੇਜਰ ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਅੱਜ ਇਥੇ ਭਾਈ ਗੁਰਦਾਸ ਹਾਲ ਵਿਖੇ ਵਿਸ਼ੇਸ਼ ਇਕੱਤਰਤਾ ਕਰਕੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਲਈ ਆਪਣੀ ਡਿਊਟੀ ਤਨਦੇਹੀ ਨਾਲ …

Read More »

ਰਮਾਇਣ ਨਾਲ ਦਸਵੇਂ ਪਾਤਸ਼ਾਹ ਦਾ ਨਾਂ ਜੋੜਨਾ ਮੰਦਭਾਗਾ-ਮੁੱਖ ਸਕੱਤਰ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਨਾਲ ਰਮਾਇਣ ਨੂੰ ਜੋੜ ਕੇ ਪੇਸ਼ ਕਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ …

Read More »

ਮਹਾਨਕੋਸ਼ ਛਾਪਣ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਸ਼੍ਰੋਮਣੀ ਕਮੇਟੀ ਨਾਲ ਕਰੇ ਰਾਬਤਾ ਕਾਇਮ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਇੱਕ ਅੰਗਰੇਜ਼ੀ ਅਖਬਾਰ ’ਚ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨ ਕੋਸ਼ ਦੇ ਸਬੰਧ ਵਿੱਚ ਛਪੀ ਖ਼ਬਰ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੂੰ ਕਿਹਾ ਕਿ ਮਹਾਨਕੋਸ਼ ਛਾਪਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ …

Read More »

ਬਿਨ੍ਹਾਂ ਮਾਸਕ ਘੁੰਮਣ ਵਾਲੇ 588 ਵਿਅਕਤੀਆਂ ਦੇ ਕਰਵਾਏ ਕਰੋਨਾ ਟੈਸਟ, 17 ਦੇ ਕੀਤੇ ਚਲਾਨ – ਐਸ.ਐਸ.ਪੀ

ਨਵਾਂ ਸ਼ਹਿਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਮਾਹਾਂਮਾਰੀ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਪੁਲਿਸ ਵੱਲੋ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਂਵਾਂ ਤੇ ਘੁੰਮਣ ਵਾਲੇ 588 ਵਿਅਕਤੀਆਂ ਦੇ ਕਰੋਨਾ ਟੈਸਟ ਕਰਵਾਏ ਗਏ। ਬਿਨਾਂ੍ਹ ਮਾਸਕ ਘੁੰਮ ਰਹੇ 17 ਵਿਅਕਤੀਆਂ …

Read More »

ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਨਾ-ਮਨਜ਼ੂਰ – ਰਾਜੇਸ਼ ਕੁਮਾਰ

ਸੰਯੁਕਤ ਅਧਿਆਪਕ ਫਰੰਟ ਵਲੋਂ ਬਠਿੰਡੇ ਵਿਖੇ ਸੂਬਾ ਪੱਧਰੀ ਰੈਲੀ 18 ਜੁਲਾਈ ਨੂੰ – ਸੰਦੀਪ ਸਿੰਘ ਸਮਰਾਲਾ, 13 ਜੁਲਾਈ (ਇੰਦਰਜੀਤ ਸਿੰਘ ਕੰਗ) – ਸੰਯੁਕਤ ਅਧਿਆਪਕ ਫਰੰਟ ਦੀ 18 ਜੁਲਾਈ ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਸਮਰਾਲਾ ਬਲਾਕ ਦੀ ਮੀਟਿੰਗ ਡੀ.ਟੀ.ਐਫ਼. ਦੇ ਬਲਾਕ ਪ੍ਰਧਾਨ ਰਾਜੇਸ਼ ਕੁਮਾਰ ਅਤੇ 5178 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੇ ਮੈਂਬਰ ਸੰਦੀਪ ਸਿੰਘ ਦੀ …

Read More »

ਸ਼ਾਨਦਾਰ ਸੇਵਾਵਾਂ ਬਦਲੇ ਜੀ.ਓ.ਜੀ ਹਰਬੰਸ ਸਿੰਘ ਨੂੰ ਗਰਾਮ ਪੰਚਾਇਤ ਨੇ ਦਿੱਤਾ ਪ੍ਰਸੰਸਾ ਪੱਤਰ

ਸਮਰਾਲਾ, 13 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਦੇ ਵਿਕਾਸ ਲਈ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਹਿੱਤ ਜੀ.ਓ.ਜੀ ਲਗਾਏ ਗਏ ਸਨ, ਜਿਨ੍ਹਾਂ ਨੇ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸਬੰਧੀ ਸਿੱਧਾ ਰਾਬਤਾ ਮੁੱਖ ਮੰਤਰੀ ਦਫਤਰ ਨਾਲ ਰੱਖਿਆ ਹੋਇਆ ਹੈ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸਿੱਧੀਆਂ ਮੁੱਖ ਮੰਤਰੀ ਦਫਤਰ ਵਿੱਚ ਪੁੱਜਦੀਆਂ …

Read More »

ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਕੰਨਿਆ) ਸਮਰਾਲਾ ਨੇ ਲਗਾਇਆ ਲਾਇਬ੍ਰੇਰੀ ਲੰਗਰ

ਸਮਰਾਲਾ, 13 ਜੁਲਾਈ (ਇੰਦਰਜੀਤ ਸਿੰਘ ਕੰਗ) – ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਦੀ ਅਗਵਾਈ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਸਮਰਾਲਾ ਵਲੋਂ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਪਿੰਡਾਂ ਵਿੱਚ ਲਾਇਬਰੇਰੀ ਲੰਗਰ ਲਗਾਉਣ ਤੋਂ ਇਲਾਵਾ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਸਾਹਿਬ ਦੇ ਬਾਹਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਸਮਰਾਲਾ ਵਿੱਚ ਲਾਇਬ੍ਰੇਰੀ ਲੰਗਰ ਲਗਾਇਆ ਗਿਆ। ਜਿਸ ਵਿੱਚ ਪ੍ਰਿੰਸੀਪਲ ਗੁਰਦੀਪ …

Read More »

ਜਨਮ ਦਿਨ ਮੁਬਾਰਕ – ਏਕਮਜੋਤ ਸਿੰਘ ਪੁਰਬਾ ਤੇ ਉਮੰਗਦੀਪ ਕੌਰ ਪੁਰਬਾ

ਮੋਗਾ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸਥਾਨਕ ਅਜੀਤ ਨਗਰ ਵਾਸੀ ਭਵਨਦੀਪ ਸਿੰਘ ਪੁਰਬਾ ਅਤੇ ਭਾਗਵੰਤੀ ਪੁਰਬਾ ਵਲੋਂ ਆਪਣੇ ਹੋਣਹਾਰ ਬੱਚਿਆਂ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਵਲੋਂ ਕੋਵਿਡ ਵੈਕਸੀਨੇਸ਼ਨ ਕੈਂਪ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀ ਆਦਰਸ਼ ਨਗਰ ਤੇ ਲਾਭ ਨਗਰ ਰਾਮ ਤੀਰਥ ਰੋਡ ਵਲੋਂ ਸਿਵਲ ਸਰਜਨ ਦੇ ਸਹਿਯੋਗ ਸਦਕਾ ਕੋਵਿਡ ਵੇਕਸੀਨੇਸ਼ਨ ਟੀਕਾਕਰਨ ਕੈਂਪ ਲਗਾਇਆ ਗਿਆ।ਜਿਸ ਵਿੱਚ ਸਿਵਲ ਸਰਜਨ ਦਫਤਰ ਤੋਂ ਮੈਡੀਕਲ ਅਫਸਰ ਡਾਕਟਰ ਜੀਵਨਜੋਤ ਸਿੰਘ ਆਪਣੀ ਟੀਮ ਨਾਲ ਹਾਜ਼ਰ ਹੋਏ ਅਤੇ ਇਲਾਕਾ ਨਿਵਾਸੀਆਂ ਨੂੰ ਕੋਵਿਡ ਤੋਂ ਬਚਣ ਲਈ ਵੈਕਸੀਨੇਸ਼ਨ ਲਗਾਈ।             …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਵਿਰੁੱਧ ਭਾਜਪਾ ਆਗੂ ਮਿੱਤਲ ਦਾ ਬਿਆਨ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ- ਭੂਰਾ ਕੋਹਨਾ

ਸ੍ਰੀ ਅਨੰਦਪੁਰ ਸਾਹਿਬ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਦਿੱਤੇ ਬਿਆਨ ‘ਤੇ ਤਿੱਖਾ ਪ੍ਰਤੀਕਰਮ ਕਰਦਿਆਂ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਚਿਤਾਵਨੀ ਦਿੱਤੀ ਹੈ ਕਿ ਸਿੱਖ ਆਪਣੇ ਸਰਬਉਚ ਅਸਥਾਨ ਦੇ ਜਥੇਦਾਰ ਵਿਰੁੱਧ …

Read More »