Tuesday, November 24, 2026

Daily Archives: July 23, 2021

ਜਨਮ ਦਿਨ ਮੁਬਾਰਕ – ਸੁਖਮਨੀ ਕੌਰ

ਅੰਮ੍ਰਿਤਸਰ, 21 ਜੁਲਾਈ (ਅਮਨ) – ਹਰਪਾਲ ਸਿੰਘ ਤੇ ਅੰਮ੍ਰਿਤ ਕੌਰ ਵਾਸੀ ਅੰਮ੍ਰਿਤਸਰ ਵਲੋਂ ਆਪਣੀ ਹੋਣਹਾਰ ਬੇਟੀ ਸੁਖਮਨੀ ਕੌਰ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਖ਼ਾਲਸਾ ਕਾਲਜ ਵਿਖੇ ਲੱਗਾ ਕੋਰੋਨਾ ਵੈਕਸੀਨ ਦਾ ਤੀਸਰਾ ਟੀਕਾਕਰਨ ਕੈਂਪ

ਅੰਮ੍ਰਿਤਸਰ, 23 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨੇਸ਼ਨ ਦਾ ਤੀਜਾ ਕੈਂਪ ਲਗਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੂਰੇ ਦੇਸ਼ ’ਚ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ ਤਾਂ ਜੋ ਮਹਾਂਮਾਰੀ ਤੋਂ ਰਾਹਤ ਮਿਲੇ ਅਤੇ ਹਾਲਾਤ …

Read More »

ਉਭਰਦੇ ਖਿਡਾਰੀਆਂ ਨੂੰ ਦਿਖਾਇਆ ਟੋਕੀਓ ਉਲੰਪਿਕ 2021 ਦਾ ਸਿੱਧਾ ਪ੍ਰਸਾਰਣ

ਭਾਰਤੀ ਦਲ ਨੂੰ ਕੋਚਿੰਗ ਸਟਾਫ ਤੇ ਖਿਡਾਰੀਆਂ ਨੇ ਦਿੱਤੀ ਮੁਬਾਰਕਬਾਦ ਕਪੂਰਥਲਾ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਡ ਵਿਭਾਗ ਵਲੋਂ ਅੱਜ ਸ਼ੁਰੂ ਹੋ ਰਹੀਆਂ ਟੋਕੀਓ ਉਲੰਪਿਕ 2021 ਦੇ ਉਦਘਾਟਨੀ ਸਮਾਰੋਹ ਦਾ ਸਿੱਧਾ ਪ੍ਰਸਾਰਣ ਗੁਰੂ ਨਾਨਕ ਸਟੇਡੀਅਮ ਵਿਖੇ ਵੱਡੀ ਸਕਰੀਨ ਲਗਾ ਕੇ ਉਭਰਦੇ ਖਿਡਾਰੀਆਂ ਤੇ ਕੋਚਿੰਗ ਸਟਾਫ ਨੂੰ ਦਿਖਾਇਆ ਗਿਆ। ਉਦਘਾਟਨੀ ਸਮਾਰੋਹ ਦੌਰਾਨ ਭਾਰਤੀ ਦਲ ਦੀ ਅਗਵਾਈ ਹਾਕੀ ਟੀਮ …

Read More »

ਨਰੇਸ਼ ਪਨਿਆੜ ਨੇ ਸੰਭਾਲਿਆ ਬੀ.ਪੀ.ਈ.ਓ ਪਠਾਨਕੋਟ-2 ਦਾ ਚਾਰਜ਼

ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ 15 ਸੈਂਟਰ ਹੈਡ ਟੀਚਰਾਂ ਨੂੰ ਪ੍ਰਮੋਸ਼ਨ ਦੇ ਕੇ ਬੀ.ਪੀ.ਈ.ਓ ਨਿਯੁੱਕਤ ਕੀਤਾ ਗਿਆ ਹੈ।ਜਿਨ੍ਹਾਂ ਵਿੱਚ ਜਿਲ੍ਹਾ ਗੁਰਦਾਸਪੁਰ ਦੇ ਬਲਾਕ ਗੁਰਦਾਸਪੁਰ-2 ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੱਲਾ ਦੇ ਸੈਂਟਰ ਹੈਡ ਟੀਚਰ ਨਰਸ਼ ਕੁਮਾਰ ਪਨਿਆੜ ਨੂੰ ਪ੍ਰਮੋਸ਼ਨ ਦੇ ਕੇ ਜਿਲ੍ਹਾ ਪਠਾਨਕੋਟ ਦੇ ਬਲਾਕ ਪਠਾਨਕੋਟ-2 ਦਾ ਬੀ.ਪੀ.ਈ.ਓ ਬਣਾਇਆ ਗਿਆ ਸੀ।ਗੌਰਤਲਬ ਹੈ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 591 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-25 ਦੇ ਕੀਤੇ ਚਲਾਨ

ਨਵਾਂਸ਼ਹਿਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 591 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ …

Read More »

ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ‘ਉਮੀਦ’ ਸਦਕਾ ਨੇਹਾ ਨੂੰ ਮਿਲੀ ਨਵੀਂ ਜ਼ਿੰਦਗੀ

ਨੇਕ ਕੰਮ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੋ ਰਹੀ ਚੁਫੇਰਿਓਂ ਸ਼ਲਾਘਾ ਨਵਾਂਸ਼ਹਿਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ, ਅਤੇ ਐਨ.ਜੀ.ਓ ‘ਉਮੀਦ’ ਦੇ ਯਤਨਾਂ ਸਦਕਾ ਗਿੱਦੜਬਾਹਾ ਦੀ ਰਹਿਣ ਵਾਲੀ 12 ਸਾਲਾ ਨੇਹਾ ਨਾਮਕ ਲੜਕੀ ਨੂੰ ਨਵੀਂ ਜ਼ਿੰਦਗੀ ਮਿਲੀ ਹੈ।ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ …

Read More »

ਅੰਤਰਰਾਸ਼ਟਰੀ ‘ਮੇਰਾ ਰੁੱਖ ਦਿਵਸ’ ਬਣਿਆ ਲੋਕ ਲਹਿਰ – ਅਨਿਲ ਗੁਪਤਾ

ਦੌਲਤਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਲਗਾਏ 400 ਬੂਟੇ ਨਵਾਂਸ਼ਹਿਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) – 12ਵਾਂ ਅੰਤਰਰਾਸ਼ਟਰੀ ‘ਮੇਰਾ ਰੁੱਖ ਦਿਵਸ’ ਸਬੰਧੀ ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ ਅੱਜ ਪਿੰਡ ਦੌਲਤਪੁਰ ਵਿਖੇ ਬੱਬਰ ਕਰਮ ਸਿੰਘ ਖਾਲਸਾ ਮੈਮੋਰੀਅਲ ਟਰੱਸਟ ਅਤੇ ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਦੀ ਮੇਜ਼ਬਾਨੀ ਵਿਚ ਮਨਾਇਆ ਗਿਆ।ਜਿਸ ਦੌਰਾਨ 400 ਪੌਦੇ ਲਗਾਏ ਗਏ। ਸਹਾਇਕ ਕਮਿਸ਼ਨਰ ਅਨਿਲ ਗੁਪਤਾ ਇਸ ਸਮਾਗਮ ਵਿਚ ਮੁੱਖ ਮਹਿਮਾਨ …

Read More »

ਖੇਤੀਬਾੜੀ ਦਫਤਰ ਵਿਖੇ ਮਨਾਇਆ ਵਣ ਮਹਾਂਉਤਸਵ

ਜ਼ਿਲ੍ਹੇ ਦੇ ਕੀਟਨਾਸ਼ਕ ਵਿਕ੍ਰੇਤਾ ਪਾਬੰਦੀਸ਼ੁਦਾ ਦਵਾਈਆਂ ਵਿਕਰੀ ਕਰਨ ਗੁਰੇਜ਼ – ਡਾ. ਰਾਜ ਕੁਮਾਰ ਨਵਾਂਸ਼ਹਿਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਰਾਜ ਕੁਮਾਰ ਵਲੋਂ ਜ਼ਿਲ੍ਹੇ ਦੇ ਕੀੜੇਮਾਰ ਦਵਾਈਆਂ ਦੇ ਡੀਲਰਾਂ/ਵਿਕ੍ਰੇਤਾਵਾਂ ਦੇ ਨੁਮਾਇੰਦਿਆਂ ਨਾਲ ਖੇਤੀ ਭਵਨ ਨਵਾਂਸ਼ਹਿਰ ਵਿਖੇ ਮੀਟਿੰਗ ਕੀਤੀ ਗਈ।ਡਾ. ਰਾਜ ਕੁਮਾਰ ਮੁੱਖ ਖੇਤੀਬਾੜੀ ਅਫਸਰ ਨੇ ਡੀਲਰਾਂ/ਵਿਕ੍ਰੇਤਾਵਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ …

Read More »

ਕਾਨ੍ਹਪੁਰ ਸਿੱਖ ਕਤਲੇਆਮ ਦੀਆਂ ਫਾਈਲਾਂ ਮੁੜ ਖੋਲ ਕੇ ਸਬੂਤ ਇਕੱਠੇ ਕਰਨ ਦਾ ਕੀਤਾ ਸਵਾਗਤ

ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ – ਬੀਬੀ ਜਗੀਰ ਕੌਰ ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਨਵੰਬਰ 1984 ਵਿਚ ਕਾਨ੍ਹਪੁਰ ਵਿਖੇ ਕੀਤੇ ਗਏ ਸਿੱਖ ਕਤਲੇਆਮ ਦੇ ਕੇਸਾਂ ਨਾਲ ਸਬੰਧਤ ਸਿੱਟ ਵੱਲੋਂ ਸਬੂਤ ਇਕੱਠੇ ਕਰਕੇ ਕਾਰਵਾਈ ਅੱਗੇ ਤੋਰਨ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।ਉਨਾਂ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ

ਬੀਬੀ ਜਗੀਰ ਕੌਰ ਨੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ।ਮਾਝਾ ਜੋਨ ਦੇ ਬੱਚਿਆਂ ਦੇ ਇਹ ਦੋ ਦਿਨਾਂ ਮੁਕਾਬਲੇ ਬੀਤੇ ਕੱਲ੍ਹ ਸ਼ੁਰੂ ਹੋਏ ਸਨ, ਜਿਸ ਵਿਚ ਅੰਮ੍ਰਿਤਸਰ, ਗੁਰਦਾਸਪੁਰ, …

Read More »