ਨਵਾਂਸ਼ਹਿਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 591 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ …
Read More »Monthly Archives: July 2021
ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ‘ਉਮੀਦ’ ਸਦਕਾ ਨੇਹਾ ਨੂੰ ਮਿਲੀ ਨਵੀਂ ਜ਼ਿੰਦਗੀ
ਨੇਕ ਕੰਮ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੋ ਰਹੀ ਚੁਫੇਰਿਓਂ ਸ਼ਲਾਘਾ ਨਵਾਂਸ਼ਹਿਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ, ਅਤੇ ਐਨ.ਜੀ.ਓ ‘ਉਮੀਦ’ ਦੇ ਯਤਨਾਂ ਸਦਕਾ ਗਿੱਦੜਬਾਹਾ ਦੀ ਰਹਿਣ ਵਾਲੀ 12 ਸਾਲਾ ਨੇਹਾ ਨਾਮਕ ਲੜਕੀ ਨੂੰ ਨਵੀਂ ਜ਼ਿੰਦਗੀ ਮਿਲੀ ਹੈ।ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ …
Read More »ਅੰਤਰਰਾਸ਼ਟਰੀ ‘ਮੇਰਾ ਰੁੱਖ ਦਿਵਸ’ ਬਣਿਆ ਲੋਕ ਲਹਿਰ – ਅਨਿਲ ਗੁਪਤਾ
ਦੌਲਤਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਲਗਾਏ 400 ਬੂਟੇ ਨਵਾਂਸ਼ਹਿਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) – 12ਵਾਂ ਅੰਤਰਰਾਸ਼ਟਰੀ ‘ਮੇਰਾ ਰੁੱਖ ਦਿਵਸ’ ਸਬੰਧੀ ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ ਅੱਜ ਪਿੰਡ ਦੌਲਤਪੁਰ ਵਿਖੇ ਬੱਬਰ ਕਰਮ ਸਿੰਘ ਖਾਲਸਾ ਮੈਮੋਰੀਅਲ ਟਰੱਸਟ ਅਤੇ ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਦੀ ਮੇਜ਼ਬਾਨੀ ਵਿਚ ਮਨਾਇਆ ਗਿਆ।ਜਿਸ ਦੌਰਾਨ 400 ਪੌਦੇ ਲਗਾਏ ਗਏ। ਸਹਾਇਕ ਕਮਿਸ਼ਨਰ ਅਨਿਲ ਗੁਪਤਾ ਇਸ ਸਮਾਗਮ ਵਿਚ ਮੁੱਖ ਮਹਿਮਾਨ …
Read More »ਖੇਤੀਬਾੜੀ ਦਫਤਰ ਵਿਖੇ ਮਨਾਇਆ ਵਣ ਮਹਾਂਉਤਸਵ
ਜ਼ਿਲ੍ਹੇ ਦੇ ਕੀਟਨਾਸ਼ਕ ਵਿਕ੍ਰੇਤਾ ਪਾਬੰਦੀਸ਼ੁਦਾ ਦਵਾਈਆਂ ਵਿਕਰੀ ਕਰਨ ਗੁਰੇਜ਼ – ਡਾ. ਰਾਜ ਕੁਮਾਰ ਨਵਾਂਸ਼ਹਿਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਰਾਜ ਕੁਮਾਰ ਵਲੋਂ ਜ਼ਿਲ੍ਹੇ ਦੇ ਕੀੜੇਮਾਰ ਦਵਾਈਆਂ ਦੇ ਡੀਲਰਾਂ/ਵਿਕ੍ਰੇਤਾਵਾਂ ਦੇ ਨੁਮਾਇੰਦਿਆਂ ਨਾਲ ਖੇਤੀ ਭਵਨ ਨਵਾਂਸ਼ਹਿਰ ਵਿਖੇ ਮੀਟਿੰਗ ਕੀਤੀ ਗਈ।ਡਾ. ਰਾਜ ਕੁਮਾਰ ਮੁੱਖ ਖੇਤੀਬਾੜੀ ਅਫਸਰ ਨੇ ਡੀਲਰਾਂ/ਵਿਕ੍ਰੇਤਾਵਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ …
Read More »ਕਾਨ੍ਹਪੁਰ ਸਿੱਖ ਕਤਲੇਆਮ ਦੀਆਂ ਫਾਈਲਾਂ ਮੁੜ ਖੋਲ ਕੇ ਸਬੂਤ ਇਕੱਠੇ ਕਰਨ ਦਾ ਕੀਤਾ ਸਵਾਗਤ
ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ – ਬੀਬੀ ਜਗੀਰ ਕੌਰ ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਨਵੰਬਰ 1984 ਵਿਚ ਕਾਨ੍ਹਪੁਰ ਵਿਖੇ ਕੀਤੇ ਗਏ ਸਿੱਖ ਕਤਲੇਆਮ ਦੇ ਕੇਸਾਂ ਨਾਲ ਸਬੰਧਤ ਸਿੱਟ ਵੱਲੋਂ ਸਬੂਤ ਇਕੱਠੇ ਕਰਕੇ ਕਾਰਵਾਈ ਅੱਗੇ ਤੋਰਨ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।ਉਨਾਂ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ
ਬੀਬੀ ਜਗੀਰ ਕੌਰ ਨੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ।ਮਾਝਾ ਜੋਨ ਦੇ ਬੱਚਿਆਂ ਦੇ ਇਹ ਦੋ ਦਿਨਾਂ ਮੁਕਾਬਲੇ ਬੀਤੇ ਕੱਲ੍ਹ ਸ਼ੁਰੂ ਹੋਏ ਸਨ, ਜਿਸ ਵਿਚ ਅੰਮ੍ਰਿਤਸਰ, ਗੁਰਦਾਸਪੁਰ, …
Read More »ਨਵਜੋਤ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਕਤੀ ਪ੍ਰਦਰਸ਼ਨ ਕਰਕੇ ਸਿੱਖ ਮਰਯਾਦਾ ਉਲੰਘੀ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪੰਜਾਬ ਕਾਂਗਰਸ ਦੇ ਨਵ-ਨਿਯੁੱਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਗੁਰੂ ਘਰ ਦੀ ਮਾਣ-ਮਰਯਾਦਾ ਅਤੇ ਪ੍ਰੰਪਰਾ ਦਾ ਉਲੰਘਣ ਕਰਨ ’ਤੇ ਉਸ ਦੀ ਸਖ਼ਤ ਆਲੋਚਨਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਘਰ ਆਉਣ ਸਮੇਂ ਕਾਂਗਰਸ ਆਗੂਆਂ ਨੇ …
Read More »ਸਵ. ਕੌਂਸਲਰ ਗੁਰਦੀਪ ਸਿੰਘ ਪਹਿਲਵਾਨ ਦੀ ਪੁੱਤਰੀ ਨੂੰ ਦਿੱਤਾ ਨੌਕਰੀ ਦਾ ਨਿਯੁੱਕਤੀ ਪੱਤਰ
ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਸਵ. ਗੁਰਦੀਪ ਸਿੰਘ ਪਹਿਲਵਾਨ ਅਤੇ ਵਾਰਡ ਨੰ 50 ਤੋਂ ਕੌਂਸਲਰ ਰਾਜਬੀਰ ਕੌਰ ਦੀ ਪੁੱਤਰੀ ਮਿਸ ਹਰਸਿਮਰਤ ਕੌਰ ਨੂੰ ਤਰਸ ਦੇ ਆਧਾਰ ‘ਤੇ ਕਲਰਕ ਦੀ ਨੌਕਰੀ ਦਾ ਨਿਯੁੱਕਤੀ ਪੱਤਰ ਸੌਂੀਪਆ ਗਿਆ।ਕੌਂਸਲਰ ਸਵ. ਗੁਰਦੀਪ ਸਿੰਘ ਪਹਿਲਵਾਨ ਅਣਪਛਾਤੇ ਵਿਅਕਤੀਆਂ ਵੱਲੋਂ ਹੱਤਿਆ ਕਰ ਦਿੱਤੇ ਜਾਣ ‘ਤੇ ਨਗਰ ਨਿਗਮ ਨੇ ਉਹਨਾਂ ਦੇ ਘਰ ਦੇ ਇਕ …
Read More »ਬਾਗਬਾਨੀ ਵਿਭਾਗ ਨੇ ਵਰਕਸ਼ਾਪ ਲਗਾ ਕੇ ਕਿਸਾਨਾਂ ਨੂੰ ਵੰਡੇ ਬੀਜ਼ ਬਾਲ
ਸੁਜਾਨਪੁਰ ਵਿਖੇ ਕੀਤੀ ਗਈ ਮੁਹਿੰਮ ਦੀ ਸੁਰੂਆਤ ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਗਬਾਨੀ ਵਿਭਾਗ ਵੱਲੋਂ ਪੋਸ਼ਟਿਕ ਸੁਰੱਖਿਆ ਮੁਹਿੰਮ ਤਹਿਤ ਸੂਬੇ ਭਰ ਵਿੱਚ ਕਰੀਬ ਢਾਈ ਲੱਖ ਤੋਂ ਵੱਧ ਬੀਜ਼ ਬਾਲ ਵੰਡੇ ਜਾਣਗੇ।ਇਸ ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਪਠਾਨਕੋਟ ਦੇ ਸੁਜਾਨਪੁਰ ਵਿਖੇ ਡਾ. ਤਜਿੰਦਰ ਬਾਜਵਾ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਪਠਾਨਕੋਟ ਨੇ ਮੂਹਿੰਮ ਦੀ ਸ਼ੁਰੂਆਤ ਦੋਰਾਨ ਕੀਤਾ।ਡਾ. ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸ਼ਰ …
Read More »ਸਰਪੰਚ ਪ੍ਰੇਮਵੀਰ ਸੱਦੀ ਸ੍ਰੀ ਬ੍ਰਾਹਮਣ ਸਭਾ (ਰਜਿ:) ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਬਣੇ
ਪੂਰਾ ਬ੍ਰਾਹਮਣ ਸਮਾਜ ਕਿਸਾਨੀ ਸੰਘਰਸ਼ ਦੇ ਹੱਕ ‘ਚ ਇਕਜੁੱਟਤਾ ਨਾਲ ਖੜ੍ਹਾ ਹੈ – ਬਿਹਾਰੀ ਲਾਲ ਸੱਦੀ ਸਮਰਾਲਾ, 23 ਜੁਲਾਈ (ਇੰਦਰਜੀਤ ਸਿੰਘ ਕੰਗ) – ਸ੍ਰੀ ਬ੍ਰਾਹਮਣ ਸਭਾ (ਰਜਿ:) ਪੰਜਾਬ ਦੇ ਕਰੀਬ 40 ਫੀਸਦ ਮੈਂਬਰ ਕਿਸਾਨੀ ਕਿੱਤੇ ਨਾਲ ਸਬੰਧਿਤ ਹਨ।ਬ੍ਰਾਹਮਣ ਸਭਾ ਵਲੋਂ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਮਤਾ ਪਾ ਕੇ ਤਨ, ਮਨ, ਧੰਨ ਨਾਲ ਸੇਵਾ ਕੀਤੀ ਜਾ ਰਹੀ ਹੈ।ਸਭਾ ਦੇ ਪ੍ਰੈਜੀਡੈਂਟ ਇਨ …
Read More »
Punjab Post Daily Online Newspaper & Print Media