Tuesday, November 24, 2026

Monthly Archives: July 2021

ਕਿਸਾਨੀ ਸੰਘਰਸ਼ ਲਈ ਜਾਨ ਨਿਛਾਵਰ ਕਰ ਗਏ ਬਾਬਾ ਜਸਪਾਲ ਸਿੰਘ ਮੰਜ਼ੀ ਸਾਹਿਬ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਖੇਤੀ ਬਾਰੇ ਕਾਲੇ ਕਾਨੂੰਨਾਂ ਨੂੰ ਨਾਲ ਰੱਦ ਕਰਾਉਣ ਲਈ ਲੜੇ ਜਾ ਰਹੇ ਸੰਘਰਸ਼ ਦੌਰਾਨ ਬੀਤੇ ਦਿਨੀਂ ਆਪਾ ਵਾਰ ਗਏ ਸੰਤ ਬਾਬਾ ਜਸਪਾਲ ਸਿੰਘ ਕਾਰਸੇਵਾ ਮੰਜ਼ੀ ਸਾਹਿਬ ਡੇਰਾ ਚਮਰੰਗ ਰੋਡ ਨਮਿਤ ਮਾਨਾਵਾਲਾ ਵਿਖੇ ਸਹਿਜ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਰੋਹ ਕੀਤਾ ਗਿਆ।ਜਿਸ ਨੂੰ ਕਿਸਾਨ ਆਗੂਆਂ ਅਤੇ ਪੰਥਕ ਸ਼ਖ਼ਸੀਅਤਾਂ ਨੇ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਨੂੰ ਫ਼ਤਿਹਯਾਬੀ …

Read More »

ਭਗਤ ਪੂਰਨ ਸਿੰਘ ਜੀ ਦੀ 29ਵੀਂ ਬਰਸੀ ਸਬੰਧੀ ਸਮਾਗਮ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਅਰੰਭ ਕਰਵਾਏ ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਜੀ ਦੀ 29ਵੀਂ ਬਰਸੀ ਮੌਕੇ ਰੱਖੇ ਪ੍ਰੋਗਰਾਮਾਂ ਦੇ ਪਹਿਲੇ ਦਿਨ ਅੱਜ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਅਰੰਭ ਕਰਵਾਏ।ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਸੇਵਾ ਸ਼ਹੀਦ ਬਾਬਾ ਦੀਪ ਸਿੰਘ ਅਖੰਡ ਪਾਠ ਸੋਸਾਇਟੀ ਅੰਮ੍ਰਿਤਸਰ ਵਲੋਂ …

Read More »

ਪੰਥ ‘ਚ ਵਾਪਸੀ ਲਈ ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਫਿਰ ਕੀਤੀ ਫ਼ਰਿਆਦ

ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਉਨ੍ਹਾਂ ਨੂੰ ਪੰਥ ‘ਚ ਮੁੜ ਵਾਪਸੀ ਦੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ ‘ਚ ਅਰਦਾਸ ਬੇਨਤੀ ਕੀਤੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਭੁੱਲਾਂ-ਚੁੱਕਾਂ ਪ੍ਰਤੀ ਮੁਆਫ਼ੀ ਲਈ ਗੁਹਾਰ ਲਗਾਈ।101ਵੇਂ ਦਿਨ ਰੋਜ਼ਾਨਾ ਦੀ ਤਰਾਂ ਇੱਕ ਨਿਮਾਣੇ ਸਿੱਖ ਵਜੋਂ ਲਗਾਤਾਰ ਨੰਗੇ …

Read More »

ਤਰਕਸ਼ੀਲਾਂ ਨੇ ਕੋਵਿਡ-19 ‘ਤੇ ਕਰਵਾਈ ਵਿਚਾਰ ਚਰਚਾ

ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਲੋਕਾਂ ਦਾ ਸੋਚਣਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੰਗਰੂਰ ਇਕਾਈ ਵਲੋਂ ਸਥਾਨਕ ਅਫਸਰ ਕਲੌਨੀ ਵਿਖੇ ਕੋਵਿਡ-19 ਵਾਇਰਸ, ਇਸ ਦੇ ਬਦਲਦੇ ਰੂਪਾਂ, ਸਾਵਧਾਨੀਆਂ ਤੇ ਪ੍ਰਹੇਜ਼ ਵਿਸ਼ੇ ‘ਤੇ ਇਕ ਰੋਜ਼ਾ ਵਿਚਾਰ ਚਰਚਾ ਕਰਵਾਈ ਗਈ।ਜਿਸ ਦੇ ਮੁੱਖ ਬੁਲਾਰੇ ਡਾਕਟਰ ਅਮਨਦੀਪ ਅਗਰਵਾਲ ਸੰਗਰੂਰ ਸਨ।ਚਰਚਾ ਦੀ ਸ਼ੁਰੂਆਤ ਇਕਾਈ ਪ੍ਰਧਾਨ ਮਾਸਟਰ ਪਰਮ ਵੇਦ ਵਲੋਂ ਹਾਜ਼ਰੀਨ ਦਾ ਸਵਾਗਤ …

Read More »

ਪੁਲਿਸ ਵਿਭਾਗ ‘ਚ ਸਬ-ਇੰਸਪੈਕਟਰਾਂ ਤੇ ਕਾਂਸਟੇਬਲਾਂ ਦੀ ਭਰਤੀ ਦੇ ਚਾਹਵਾਨਾਂ ਲਈ ਟਰੇਨਿੰਗ ਅਤੇ ਸੈਮੀਨਾਰ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਪੁਲਿਸ ਵਿਭਾਗ ਵਿੱਚ ਸਬ-ਇੰਸਪੈਕਟਰਾਂ ਅਤੇ ਕਾਂਸਟੇਬਲਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ ਅਤੇ ਭਰਤੀ ਹੋਣ ਦੇ ਚਾਹਵਾਨ ਲੜਕੇ ਲੜਕੀਆਂ ਵੱਲੋਂ ਆਨਲਾਈਨ ਫਾਰਮ ਭਰੇ ਜਾ ਰਹੇ ਹਨ।ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਭਰਤੀ ਹੋਣ ਵਾਲੇ ਚਾਹਵਾਨਾਂ ਲਈ ਫਿਜ਼ੀਕਲ ਟੈਸਟ ਲਈ ਪੁਲਿਸ ਲਾਈਨ ਅੰਮ੍ਰਿਤਸਰ ਸ਼ਹਿਰ ਵਿੱਖੇ ਟਰੇਨਰਾਂ ਵੱਲੋਂ ਟਰੇਨਿੰਗ ਦਿੱਤੀ ਜਾ ਰਹੀ ਹੈ।     …

Read More »

ਜਲ ਸਰੋਤ ਵਿਭਾਗ ‘ਚ ਰਿਸਰਚ ਕੇਡਰ ਦੀਆਂ ਅਸਾਮੀਆਂ ਮੁੜ ਬਹਾਲ ਕਰਨ ਦੀ ਮੰਗ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਸਿੰਚਾਈ ਅਤੇ ਬਿਜਲੀ ਖੋਜ ਸੰਸਥਾ ਵਰਕਰ ਯੂਨੀਅਨ (ਰਜਿ:) ਅੰਮ੍ਰਿਤਸਰ ਦੀ ਹੰਗਾਮੀ ਮੀਟਿੰਗ ਪ੍ਰਧਾਨ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਯੂਨੀਅਨ ਦੇ ਅਹੁੱਦੇਦਾਰਾਂ ਤੋ ਇਲਾਵਾ ਵੱਡੀ ਗਿਣਤੀ ‘ਚ ਰਿਸਰਚ ਕੇਡਰ ਦੇ ਮੁਲਾਜਮਾਂ ਨੇ ਭਾਗ ਲਿਆ।ਮੀਟਿੰਗ ਦੌਰਾਨ ਮੁਲਾਜਮਾਂ ਦੀਆਂ ਹੱਕੀ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ ਚਰਚਾ ਕਰਨ ਉਪਰੰਤ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।   …

Read More »

ਕਪੂਰਥਲਾ ਸ਼ਹਿਰ ‘ਚ 100 ਫੀਸਦੀ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਜਲਦ ਹੋਣਗੇ ਮੁਕੰਮਲ – ਰਾਣਾ ਗੁਰਜੀਤ ਸਿੰਘ

ਵਾਰਡ ਨੰਬਰ 14 ’ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਪੂਰਥਲਾ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸ਼ਹਿਰ 100 ਫੀਸਦੀ ਸੀਵਰੇਜ਼ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਸਾਰੇ ਪ੍ਰਾਜੈਕਟ ਜਲਦ ਮੁਕੰਮਲ ਕੀਤੇ ਜਾਣਗੇ।              ਅੱਜ ਉਨ੍ਹਾਂ ਨਗਰ ਨਿਗਮ ਕਪੂਰਥਲਾ …

Read More »

ਮਾਪਿਆਂ ਕੋਲੋਂ ਸਹਿਮਤੀ ਪੱਤਰ ਮਿਲਣ ‘ਤੇ ਹੀ ਬੱਚਿਆਂ ਨੂੰ ਸਕੂਲਾਂ ‘ਚ ਮਿਲੇਗਾ ਦਾਖਲਾ – ਸੋਨੀ

ਕਿਹਾ ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਕਈ ਕੀਮਤੀ ਜਾਨਾਂ ਅੰਮ੍ਰਿਤਸਰ 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ 26 ਜੁਲਾਈ ਸੋਮਵਾਰ ਤੋਂ ਜ਼ਿਲ੍ਹੇ ਦੇ 10ਵੀਂ ਕਲਾਸ ਤੋਂ ਲੈ ਕੇ 12ਵੀਂ ਕਲਾਸ ਤੱਕ ਦੇ ਸਕੂਲ ਖੋਲੇ ਜਾ ਰਹੇ ਹਨ।ਬੱਚਿਆਂ ਦੇ ਮਾਪਿਆਂ ਕੋਲੋਂ ਸਹਿਮਤੀ ਪੱਤਰ ਮਿਲਣ ‘ਤੇ ਹੀ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲਾ ਦਿੱਤਾ ਜਾਵੇਗਾ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ …

Read More »

ਕੈਬਿਨਟ ਮੰਤਰੀ ਸੋਨੀ ਨੇ ਲੋੜਵੰਦ ਲੋਕਾਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ

65 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋ ਲੋੜਵੰਦ ਲੋਕਾਂ ਨੂੰ ਨਵੇਂ ਸਮਾਰਟ ਰਾਸ਼ਨ ਕਾਰਡ ਬਣਾ ਕੇ ਦਿੱਤੇ ਜਾ ਰਹੇ ਹਨ ਅਤੇ ਸਮਾਰਟ ਰਾਸ਼ਨ ਕਾਰਡ ਨਾਲ ਉਹ ਪੂਰੇ ਪੰਜਾਬ ਵਿਚੋਂ ਕਿਸੇ ਵੀ ਡਿਪੂ ਹੋਲਡਰ ਤੋਂ ਆਪਣਾ ਰਾਸ਼ਨ ਲੈ ਸਕਦੇ ਹਨ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ …

Read More »