ਭਗਵੰਤ ਸਿੰਘ ਸਿਆਲਕਾ ਨੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੂੰ ਸੌਂਪਿਆ ਚੈਕ ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਿਲਾਂਗ ’ਚ ਨਿਰਮਾਣ ਅਧੀਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਈ 10 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਪਿਛਲੀ ਇਕੱਤਰਤਾ ਵੱਲੋਂ ਪ੍ਰਵਾਨ ਕੀਤੀ ਗਈ ਇਸ ਸਹਾਇਤਾ …
Read More »Daily Archives: August 4, 2021
ਸ਼੍ਰੋਮਣੀ ਕਮੇਟੀ ਵੱਲੋਂ ਯੂ.ਪੀ ਦੇ ਪਿੰਡ ਸਾਦੁਲਾਪੁਰ ਬਾਂਗਰ ਵਿਖੇ ਗੁਰਮਤਿ ਸਮਾਗਮ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ 40 ਬੱਚਿਆਂ ਨੂੰ ਸਜ਼ਾਈਆਂ ਦਸਤਾਰਾਂ ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ.ਪੀ ਦੇ ਪਿੰਡ ਸਾਦੁਲਾਪੁਰ ਬਾਂਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਯੂ.ਪੀ ਦੇ ਜ਼ਿਲ੍ਹਾ ਮੇਰਠ ’ਚ ਇਹ ਇਕਲੌਤਾ ਪਿੰਡ ਹੈ, ਜਿਥੇ ਗੁਜਰ …
Read More »ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਜਿਲ੍ਹਾ ਜਥੇਬੰਦੀ ਦੇ ਅਹੁੱਦੇਦਾਰਾਂ ਦੀ ਸੂਚੀ ਜਾਰੀ
ਸੰਗਰੂਰ, 4 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਐਸ.ਸੀ ਵਿੰਗ ਦੇ ਪ੍ਰਧਾਨ ਨਿਰਮਲ ਸਿੰਘ ਭੜੋ ਵਲੋਂ ਐਸ.ਸੀ ਵਿੰਗ ਜ਼ਿਲ੍ਹਾ ਜਥੇਬੰਦੀ ਦੀ ਪਹਿਲੀ ਸੂਚੀ ਸਮੁੱਚੇ ਜ਼ਿਲ੍ਹਾ ਸੰਗਰੂਰ/ਮਲੇਰਕੋਟਲਾ ਦੇ ਸੀਨੀਅਰ ਆਗੂਆਂ ਅਤੇ ਹਲਕਾ ਇੰਚਾਰਜ਼ਾਂ ਦੀ ਰਾਏ ਨਾਲ ਅੱਜ ਸੰਗਰੂਰ ਸਥਿਤ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਜਾਰੀ ਕੀਤੀ ਗਈ। ਇਸ ਸੂਚੀ ਵਿੱਚ …
Read More »ਪੰਜਾਬ ਦੇ ਚਾਰ ਨਵੇਂ ਮੈਡੀਕਲ ਕਾਲਜਾਂ ਨਾਲ ਐਮ.ਬੀ.ਬੀ.ਐਸ ਸੀਟਾਂ ਹੋਣਗੀਆਂ ਦੁੱਗਣੀਆਂ – ਓ.ਪੀ ਸੋਨੀ
ਫਗਵਾੜਾ ਨੇੜੇ ਨਵੇਂ ਨਰਸਿੰਗ ਕਾਲਜ ਦਾ ਕੀਤਾ ਉਦਘਾਟਨ ਫਗਵਾੜਾ, 4 ਅਗਸਤ (ਪੰਜਾਬ ਪੋਸਟ ਬਿਊਰੋ) – ਡਾਕਟਰੀ ਸਿੱਖਿਆ ਅਤੇ ਖਜ਼ ਮੰਤਰੀ ਪੰਜਾਬ ਓ.ਪੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਬਣਾਏ ਜਾ ਰਹੇ ਚਾਰ ਨਵੇਂ ਮੈਡੀਕਲ ਕਾਲਜਾਂ ਲਈ ਵਿੱਤੀ ਗਰਾਂਟ ਦੀ ਪਹਿਲੀ ਕਿਸ਼ਤ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ।ਇਨ੍ਹਾਂ ਦੀ ਸਥਾਪਨਾ ਦਾ ਕੰਮ ਜਲਦ ਸ਼ੁਰੂ ਹੋ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਲੀ ਬਾਰਗੇਨਿੰਗ ਅਤੇ ਕਾਨੂੰਨੀ ਸਹਾਇਤਾ ਸਬੰਧੀ ਵੈਬੀਨਾਰ
ਨਵਾਂਸ਼ਹਿਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਰੀਟੇਨਰ ਵਕੀਲਾਂ ਲਈ ਪਲੀ ਬਾਰਗੇਨਿੰਗ ਅਤੇ ਕਾਨੂੰਨੀ ਸਹਾਇਤਾ ਸਬੰਧੀ ਵੈਬੀਨਾਰ ਕਰਵਾਇਆ ਗਿਆ। …
Read More »ਈ-ਵਿਨ ਤਕਨੀਕ ਦਾ ਉਦੇਸ਼ ‘ਵੈਕਸੀਨ ਸਪਲਾਈ ਚੇਨ ਪ੍ਰਣਾਲੀ’ ਨੂੰ ਹੋਰ ਮਜ਼ਬੂਤ ਕਰਨਾ – ਸਿਵਲ ਸਰਜਨ
ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਦਿੱਤੀ ਗਈ ਈ-ਵਿਨ ਐਪ ਦੇ ਨਵੇਂ ਵਰਜਨ ਦੀ ਟ੍ਰੇਨਿੰਗ ਨਵਾਂਸ਼ਹਿਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿਚ ਕੋਲਡ ਚੇਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦਫਤਰ ਵਿਖੇ …
Read More »ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ – ਡਾ. ਗੁਰਿੰਦਰਬੀਰ ਕੌਰ
ਸਿਵਲ ਸਰਜਨ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਨਵਾਂਸ਼ਹਿਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਅੱਜ ਜ਼ਿਲ੍ਹਾ ਹਸਪਤਾਲ਼ ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕੀਤਾ ਅਤੇ ਹਸਪਤਾਲ ਦੇ ਜੱਚਾ-ਬੱਚਾ ਵਾਰਡ, ਐਮਰਜੈਂਸੀ ਵਾਰਡ, ਓਟ ਸੈਂਟਰ ਅਤੇ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਵਿਖੇ ਆਮ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ …
Read More »ਪ੍ਰਧਾਨ ਸਚਿਨ ਦੀਵਾਨ ਨੇ ਸ਼ੁਰੂ ਕਰਵਾਇਆ ਗਲੀ ਦਾ ਨਿਰਮਾਣ ਕਾਰਜ਼
ਨਵਾਂਸ਼ਹਿਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਵੱਲੋਂ ਅੱਜ ਵਾਰਡ ਨੰਬਰ 8 ਵਿਖੇ ਵਿਕਾਸ ਨਗਰ ਵਿਚ ਕਰੀਬ 2.70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕਰਵਾਈ ਗਈ।ਇਸ ਸਮੇਂ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਨਵਾਂਸ਼ਹਿਰ ਦਾ ਸਰਬਪੱਖੀ ਵਿਕਾਸ ਨਗਰ ਕੌਂਸਲ ਦਾ ਮੁੱਖ ਟੀਚਾ ਹੈ।ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਨਵਾਂਸ਼ਹਿਰ ਦਾ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 435 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-16 ਦੇ ਕੀਤੇ ਚਲਾਨ
ਨਵਾਂਸ਼ਹਿਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ‘ਚ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 435 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਤਹਿਸੀਲ ਪੱਧਰੀ ਲੇਖ ਮੁਕਾਬਲੇ ਸਫਲਤਾ ਪੂਰਵਕ ਸੰਪਨ
ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਦੇ ਤਹਿਸੀਲ ਪੱਧਰੀ ਲੇਖ ਮੁਕਾਬਲੇ ਸਫਲਤਾ ਪੂਰਵਕ ਸੰਪਨ ਹੋ ਗਏ ਹਨ।ਵਿਭਾਗ ਵਲੋਂ ਤਹਿਸੀਲ ਪੱਧਰ ਦੇ ਨਤੀਜੇ ਐਲਾਨ ਦਿਤੇ ਗਏ ਹਨ।ਸਕੱਤਰ …
Read More »
Punjab Post Daily Online Newspaper & Print Media