Tuesday, November 24, 2026

Monthly Archives: August 2021

ਸੰਦੀਪ ਸਿੰਘ ਧਾਲੀਵਾਲ ਸਮੇਤ ਕੇਂਦਰੀ ਸਿੱਖ ਅਜਾਇਬਘਰ ’ਚ ਲੱਗਣਗੀਆਂ ਤਿੰਨ ਸ਼ਖਸ਼ੀਅਤਾਂ ਦੀਆਂ ਤਸਵੀਰਾਂ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਤੇ ਸਮੇਂ ਅਮਰੀਕਾ ਵਿਚ ਡਿਊਟੀ ਦੌਰਾਨ ਸ਼ਹੀਦ ਹੋਏ ਸਿੱਖ ਪੁਲਿਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸੰਦੀਪ ਸਿੰਘ ਦੇ ਨਗਰ ਵਿਚ ਯਾਦਗਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ 10 ਲੱਖ ਰੁਪਏ ਦਿੱੱਤੇ ਜਾ …

Read More »

75ਵੇਂ ਆਜ਼ਾਦੀ ਦਿਵਸ ਸਬੰਧੀ ਕਰਵਾਏ ਮੁਕਾਬਲਿਆਂ ‘ਚ ਸਰਕਾਰੀ ਸਕੂਲ ਕਿਲ੍ਹਾ ਭਰੀਆਂ ਅੱਵਲ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸੈ.ਸਿ. ਸੰਗਰੂਰ ਦੀ ਰਹਿਨੁਮਾਈ ਹੇਠ 75ਵੇਂ ਆਜ਼ਾਦੀ ਦਿਵਸ ਸਬੰਧੀ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਕਿਲ੍ਹਾ ਭਰੀਆਂ ਦੀ ਅੱਠਵੀਂ ਜਮਾਤ ‘ਚ ਪੜ੍ਹਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਬਲਾਕ ਪੱਧਰ ‘ਤੇ ਦੂਜਾ ਸਥਾਨ ਹਾਸਲ ਕੀਤਾ।ਮੁੱਖ ਅਧਿਆਪਕਾ ਸ਼੍ਰੀਮਤੀ ਪੰਕਜ਼ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ …

Read More »

ਸੰਤ ਲੌਂਗੋਵਾਲ ਦੀ 36ਵੀੰਂ ਬਰਸੀ ਨੂੰ ਸਮਰਪਿਤ ਕੋਵਿਡ-19 ਸਬੰਧੀ ਆਨਲਾਈਨ ਸੈਮੀਨਾਰ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦ-ਏ-ਆਜ਼ਮ ਸਰਦਾਰ ਕਰਤਾਰ ਸਿੰਘ ਸਰਾਭਾ ਸਪੋਰਟਸ ਐਂਡ ਕਲਚਰਲ ਕਲੱਬ ਲੌਂਗੋਵਾਲ ਵਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 36ਵੀਂ ਬਰਸੀ ਨੂੰ ਸਮਰਪਿਤ ਆਨਲਾਈਨ ਸੈਮੀਨਾਰ ਕਮ ਸੰਪੋਜ਼ੀਅਮ ਕਰਵਾਇਆ ਗਿਆ।ਜਿਸਦਾ ਵਿਸ਼ਾ ਕਰੋਨਾ ਮਹਾਮਾਰੀ ਦੌਰਾਨ ਆਉਣ ਵਾਲੀਆਂ ਔਕੜਾਂ ਸੀ।ਆਲ ਇੰਡੀਆ ਇੰਸਟੀਚਿਊਟ ਮੈਡੀਕਲ ਐਂਡ ਸਾਇੰਸ ਦੇ ਮਸ਼ਹੂਰ ਡਾਕਟਰ ਮਧੁਰ ਵਰਮਾ ਅਤੇ ਡਾ. ਸਓਮਆ ਸਵਰੂਪ ਸਾਹੂ ਨੇ ਕੋਵਿਡ …

Read More »

ਜਿਲ੍ਹੇ ਦੇ 14597 ਬੇਜ਼ਮੀਨੇ ਕਿਸਾਨਾਂ ਨੂੰ ਮਿਲੇਗੀ 26.99 ਕਰੋੜ ਰੁਪੈ ਦੀ ਕਰਜ਼ ਰਾਹਤ

ਡਿਪਟੀ ਕਮਿਸ਼ਨਰ ਨੇ ਲਾਭਪਾਤਰੀਆਂ ਨੂੰ ਵੰਡੇ ਕਰਜ਼ਾ ਰਾਹਤ ਸਰਟੀਫਿਕੇਟ ਕਪੂਰਥਲਾ, 23 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਸਹਿਕਾਰੀ ਸਭਾਵਾਂ ਦਾ ਕਰਜ਼ ਮੁਆਫ ਕਰਨ ਦੀ ਯੋਜਨਾ ਦੀ ਕਪੂਰਥਲਾ ਜਿਲ੍ਹੇ ਵਿੱਚ ਸ਼ੁਰੂਆਤ ਹੋ ਗਈ ਹੈ।ਇਸ ਯੋਜਨਾ ਤਹਿਤ ਜਿਲ੍ਹੇ ਦੇ 14597 ਕਿਸਾਨਾਂ ਨੂੰ 26.99 ਕਰੋੜ ਰੁਪੈ ਦੀ ਕਰਜ਼ ਰਾਹਤ ਦਿੱਤੀ ਜਾਵੇਗੀ।         …

Read More »

ਜਾਂਚ ਟੀਮ ਵਲੋਂ ਮਠਿਆਈਆਂ ਦੇ ਲਏ ਗਏ 6 ਸੈਂਪਲ – ਸਹਾਇਕ ਕਮਿਸ਼ਨਰ ਫੂਡ

ਕਪੂਰਥਲਾ, 23 ਅਗਸਤ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਕਪੂਰਥਲਾ ਕੁਮਾਰ ਰਾਹੁਲ ਦੀਆਂ ਹਦਾਇਤਾਂ ’ਤੇ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਹਾਇਕ ਕਮਿਸ਼ਨਰ ਹਰਜੋਤ ਪਾਲ ਸਿੰਘ ਅਤੇ ਉਨਾਂ ਦੀ ਅਗਵਾਈ ਵਾਲੀ ਟੀਮ ਵਿੱਚ ਸ਼ਾਮਲ ਮੁਕੁਲ ਗਿੱਲ ਫੂਡ ਸੁਰੱਖਿਆ ਅਫ਼ਸਰ ਵਲੋਂ ਮਠਿਆਈ ਦੀਆਂ ਦੁਕਾਨਾਂ ਅਤੇ ਮਠਿਆਈ ਸਟੋਰਾਂ ਦੀ ਵਿਸ਼ੇਸ਼ ਜਾਂਚ ਕੀਤੀ।               …

Read More »

ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਮੁਫ਼ਤ ਕੋਚਿੰਗ

ਨਵਾਂਸ਼ਹਿਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸ਼ਹੀਦ ਭਗਤ ਸਿੰਘ ਨਗਰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਨੌਕਰੀਆਂ ਲਈ ਪੜ੍ਹੇ ਲਿਖੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਖ-ਵੱਖ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਪਰ ਵੇਖਣ ਵਿੱਚ ਆਇਆ ਹੈ ਕਿ ਪ੍ਰਾਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ …

Read More »

ਫੌਜ ‘ਚ ਭਰਤੀ ਲਈ ਪੰਜਾਬ ਸਰਕਾਰ ਵਲੋਂ ਬਣਾਈ ਗਈ ਜਿਲ੍ਹਾ ਪੱਧਰੀ ਸਬ ਕਮੇਟੀ ਦੀ ਪਲੇਠੀ ਮੀਟਿੰਗ

ਨਵਾਂਸ਼ਹਿਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਫੌਜ ਵਿੱਚ ਸਹਿਯੋਗ, ਪ੍ਰੋਤਸਾਹਨ ਅਤੇ ਭਰਤੀ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਜਿਲ੍ਹਾ ਪੱਧਰੀ ਸਬ ਕਮੇਟੀ ਦੀ ਪਲੇਠੀ ਮੀਟਿੰਗ ਅਨਿਲ ਗੁਪਤਾ ਪੀ.ਸੀ.ਐਸ ਸਹਾਇਕ ਕਮਿਸ਼ਨਰ (ਜਨਰਲ) ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਫੌਜ ਵਿੱਚ ਹੋਣ ਵਾਲੀਆਂ ਭਰਤੀ ਰੈਲੀਆਂ ਲਈ ਵਿਉਂਤਬੰਦੀ ਅਤੇ ਯੁਵਕਾਂ ਨੂੰ ਫੌਜ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਦਿਅਕ ਅਦਾਰਿਆਂ ਵਿੱਚ ਸੈਮੀਨਾਰ/ਵਰਕਸ਼ਾਪ ਆਯੋਜਿਤ ਕਰਨ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ

ਨਵਾਂਸ਼ਹਿਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮਾਨਯੋਗ ਸ. ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਨਿਰਦੇਸ਼ਾਂ ਤਹਿਤ ਬਿਰਧ ਆਸ਼ਰਮ ਭਰੋਮਜਾਰਾ ਵਿਖੇ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ।ਹਰਪ੍ਰੀਤ ਕੌਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਨੇ ਬਜ਼ੁੱਰਗਾਂ ਨਾਲ …

Read More »

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਨਵਨਿਯੁੱਕਤ ਪੁਲੀਸ ਕਮਿਸ਼ਨਰ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਨਵਨਿਯੁੱਕਤ ਪੁਲੀਸ ਕਮਿਸ਼ਨਰ ਵਿਕਰਮਜੀਤ ਦੁੱਗਲ ਆਈ.ਪੀ.ਐਸ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਨਾਂ ਨੇ ਸੀਸ ਨਿਵਾ ਕੇ ਗੁਰੂ ਮਹਾਰਾਜ ਦਾ ਆਸ਼ਰਿਵਾਦ ਲਿਆ।

Read More »

ਨਵਨਿਯੁੱਕਤ ਪੁਲੀਸ ਕਮਿਸ਼ਨਰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਨਵਨਿਯੁੱਕਤ ਪੁਲੀਸ ਕਮਿਸ਼ਨਰ ਵਿਕਰਮਜੀਤ ਦੁੱਗਲ ਆਈ.ਪੀ.ਐਸ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕਰਦੇ ਹੋਏ ਸੂਚਨਾ ਅਧਿਕਾਰੀ ਤੇ ਹੋਰ।

Read More »