Tuesday, November 24, 2026

Monthly Archives: August 2021

ਡੀ.ਸੀ ਨੇ ਕੈਂਪ ਆਫ਼ਿਸ ਅਤੇ ਏ.ਡੀਸੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਲਹਿਰਾਇਆ ਕੌਮੀ ਝੰਡਾ

ਨਵਾਂਸ਼ਹਿਰ, 16 ਅਗਸਤ (ਪੰਜਾਬ ਪੋਸਟ ਬਿੳਰੋ) – ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਡੀ.ਸੀ ਕੈਂਪ ਆਫ਼ਿਸ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪੁਲਿਸ ਟੁਕੜੀ ਪਾਸੋਂ ਸਲਾਮੀ ਲਈ ਗਈ। ਇਸੇ ਤਰ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਨਿਭਾਈ ਅਤੇ ਪੁਲਿਸ ਟੁਕੜੀ ਵੱਲੋਂ ਸਲਾਮੀ ਦਿੱਤੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੁਤੰਤਰਤਾ ਦਿਵਸ ਸਬੰਧੀ ਪ੍ਰੋਗਰਾਮ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ 75ਵੇਂ ਸੁਤੰਤਰਤਾ ਦਿਵਸ ਦੇ ਸੰਬੰਧ ਵਿੱਚ ਪ੍ਰੋਗਰਾਮ ਆਯੋਜਿਤ ਕੀਤੇ ਗਏ।13 ਤੋਂ 15 ਅਗਸਤ ਤੱਕ ਸਕੂਲ ਵਿਖੇ ਵੱਖ-ਵੱਖ ਪ੍ਰੋਗਰਾਮ ਕਰਵਾਏ ਹੋਏ, ਜਿੰਨਾਂ ਵਿੱਚ 300 ਦੇ ਕਰੀਬ ਬੱਚਿਆਂ ਨੇ ਭਾਗ ਲਿਆ।ਸਕੂਲ ਦੇ ਸੀਨੀਅਰ ਵਿੰਗ ਵਲੋਂ ਲੇਖ ਲਿਖਣ ਮੁਕਾਬਲੇ ‘ਚਤਕਰੀਬਨ 80 ਵਿਦਿਆਰਥੀਆਂ …

Read More »

ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਲਈ 25 ਅਗਸਤ ਤੱਕ ਮੰਗੇ ਪਾਸਪੋਰਟ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕਰਦਿਆਂ 15 ਅਗਸਤ 2021 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਸੀ, ਜਿਸ ਵਿਚ …

Read More »

ਮੁੱਖ ਮੰਤਰੀ ਨੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡਾਂ ਦਾ ਦਿੱਤਾ ਭਰੋਸਾ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੇਅਰ ਨੂੰ ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਦੇਣ ਦਾ ਭਰੋਸਾ ਦਿਤਾ ਅਤੇ ਉਨ੍ਹਾਂ ਨੂੰ ਇਸ ਲਈ ਵਿਆਪਕ ਮਤੇ ਭੇਜਣ ਲਈ ਕਿਹਾ।                  ਸਥਾਨਕ ਨਗਰ ਨਿਗਮ ਦੇ ਕੌਂਸਲਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਮੇਅਰ ਨੂੰ ਨਾਗਰਿਕ ਸਹੂਲਤਾਂ …

Read More »

ਅੰਮ੍ਰਿਤਸਰ ਦੁਸਹਿਰਾ ਰੇਲ ਹਾਦਸੇ ਦੇ 34 ਪੀੜਤਾਂ ਦੇ ਵਾਰਸਾਂ ਨੂੰ ਸੌਂਪੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 75ਵੇਂ ਅਜਾਦੀ ਦਿਵਸ ਮੌਕੇ ਜੌੜਾ ਫਾਟਕ ਵਿਖੇ ਦੁਸਹਿਰੇ ਵਾਲੇ ਦਿਨ ਵਾਪਰੇ ਭਿਆਨਕ ਰੇਲ ਹਾਦਸੇ ਦੇ 34 ਪੀੜਤਾਂ ਦੇ ਹਰੇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਨਿਯੁੱਕਤੀ ਪੱਤਰ ਵੀ ਸੌਂਪੇ।ਤਸਵੀਰ ਵਿੱਚ ਸਰਕਾਰੀ ਨੌਕਰੀ ਦੇ ਨਿਯੁੱਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਪੰਜਾਬ।

Read More »

ਮੁੱਖ ਮੰਤਰੀ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਪ੍ਰੋਗਰਾਮਾਂ ਸਣੇ ਪੇਂਡੂ ਲਿੰਕ ਸੜਕਾਂ ਲਈ 1200 ਕਰੋੜ ਦਾ ਐਲਾਨ

ਸਰਕਾਰ ਸੂਖਮ, ਲਘੂ ਤੇ ਦਰਮਿਆਨੇ ਕਾਰੋਬਾਰ ਦੀ ਸਹੂਲਤ ਲਈ ਜਲਦ ਹੀ 1150 ਸੁਧਾਰ ਲਾਗੂ ਕਰੇਗੀ ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਦੇਸ਼ ਦੇ 75ਵੇਂ ਇਤਿਹਾਸਕ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮਾਂ ਸਮੇਤ ਲਿੰਕ ਸੜਕਾਂ, ਫਿਰਨੀਆਂ ਅਤੇ ਹੋਰ ਸੜਕਾਂ ਦੇ ਵਿਕਾਸ ਲਈ 1200 ਕਰੋੜ ਰੁਪਏ ਦੇ ਪ੍ਰੋਜੈਕਟਾਂ …

Read More »

ਮੁੱਖ ਮੰਤਰੀ ਨੇ ਅੰਮ੍ਰਿਤਸਰ ‘ਚ ਲਹਿਰਾਇਆ ਕੌਮੀ ਝੰਡਾ, 45 ਸਟੇਟ ਐਵਾਰਡੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਜ ਪ੍ਰਤੀ ਮਹੱਤਵਪੂਰਨ ਯੋਗਦਾਨ ਪਾਉਣ ਅਤੇ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ 45 ਸਟੇਟ ਐਵਾਰਡੀਆਂ ਨੂੰ ਸਰਟੀਫਿਕੇਟ, ਸ਼ਾਲ ਤੇ ਮੈਡਲ ਨਾਲ ਸਨਮਾਨਿਤ ਕੀਤਾ।                ਸਾਲ 2020 ਲਈ ਇਹ ਐਵਾਰਡ ਇਸ ਤੋਂ ਪਹਿਲਾਂ ਕੋਵਿਡ ਕਾਰਨ ਨਹੀਂ ਦਿੱਤੇ ਜਾ ਸਕੇ ਸਨ।ਹਾਲਾਂਕਿ …

Read More »

ਸਰਕਾਰ ਨੇ ਉਲੰਪਿਕ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਵੰਡੇ 28.36 ਕਰੋੜ – ਕੈਬਨਿਟ ਮੰਤਰੀ ਅਰੁਣਾ ਚੋਧਰੀ

ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਨੇ ਆਜ਼ਾਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਟੋਕੀਉ ਉਲੰਪਿਕਸ-2020 ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਅਸੀਂ ਆਪਣੇ ਖਿਡਾਰੀਆਂ ਨੂੰ ਖੇਡ ਨੀਤੀ ਤੋਂ ਅਗਾਂਹ ਵਧ ਕੇ ਸੋਨ ਤਮਗ਼ਾ ਜਿੱਤਣ ਬਦਲੇ ਮਿਲਣ ਵਾਲੀ ਰਕਮ ਤੋਂ ਕਿਤੇ ਵੱਧ ਕੇ 2.51 ਕਰੋੜ ਰੁਪਏ ਦੀ ਰਾਸ਼ੀ ਕਾਂਸੀ …

Read More »