Tuesday, November 24, 2026

Daily Archives: September 3, 2021

ਸਫਾਈ ਸੇਵਕਾਂ ਦੀ ਕਮੀ ਜਲਦ ਦੂਰ ਕੀਤੀ ਜਾਵੇਗੀ-ਗੇਜਾ ਰਾਮ

ਸਫਾਈ ਕਮਿਸ਼ਨ ਵਲੋਂ ਸਮੱਸਿਆਵਾਂ ਸਬੰਧੀ ਮੇਅਰ ਤੇ ਕਾਰਜਸਾਧਕ ਅਫਸਰਾਂ ਨਾਲ ਮੀਟਿੰਗ ਕਪੂਰਥਲਾ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਕਿਹਾ ਹੈ ਕਿ ਵੱਖ-ਵੱਖ ਨਗਰ ਨਿਗਮਾਂ ਅਤੇ ਨਗਰ ਕੌਸਲਾਂ ਵਿੱਚ ਸਫਾਈ ਕਰਮੀਆਂ ਦੀ ਹੋਰ ਭਰਤੀ ਕਰਕੇ ਸਫਾਈ ਵਿਵਸਥਾ ਨੂੰ ਜਲਦ ਹੋਰ ਬੇਹਤਰੀਨ ਕੀਤਾ ਜਾਵੇਗਾ।                ਨਗਰ ਨਿਗਮ …

Read More »

ਜਿਲ੍ਹਾ ਆਯੁਰਵੈਦਿਕ ਅਧਿਕਾਰੀ ਡਾ. ਰਾਮੇਸ਼ ਅੱਤਰੀ ਵਲੋਂ ਕੀਤੇ ਕੰਮ ਸਰਾਹਣਯੋਗ – ਡਿਪਟੀ ਕਮਿਸ਼ਨਰ

ਪਠਾਨਕੋਟ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਪਠਾਨਕੋਟ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ ਦੇ ਕੇ ਉਹਨਾਂ ਦੇ ਆਯੁਰਵੈਦਿਕ ਵਿਭਾਗ ਵਿੱਚ ਕੀਤੇ ਕੰਮਾਂ ਦੀ ਪ੍ਰਸੰਸਾ ਕੀਤੀ ਗਈ। ਉਨਾਂ ਆਯੁਰਵੈਦਿਕ ਡਾਕਟਰਾਂ ਨੂੰ ਡਿਸਪੈਂਸਰੀਆਂ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਕਿਹਾ।ਡਿਸਪੈਂਸਰੀਆਂ ਵਿੱਚ ਦਵਾਈਆਂ ਦੀ ਕਮੀ ਹੋਣ ਕਰਕੇ ਉਨ੍ਹਾਂ ਨੇ ਆਪਣੇ ਵਲੋਂ ਫੰਡ ਜਾਰੀ …

Read More »

ਬਲਾਕ ਪੱਧਰ ‘ਤੇ ਸਕਿਊਰਟੀ ਗਾਰਡ ਦੀ ਭਰਤੀ ਲਈ ਰੋਜਗਾਰ ਮੇਲੇ 7 ਸਤੰਬਰ ਤੋਂ – ਪ੍ਰਸ਼ੋਤਮ ਸਿੰਘ

ਪਠਾਨਕੋਟ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਸ਼ੋਤਮ ਸਿੰਘ ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਸਿਖਲਾਈ ਅਫਸਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਐਸ.ਆਈ.ਐਸ ਸਕਿਊਰਟੀ ਕੰਪਨੀ ਵਲੋਂ 7 ਤੋਂ 10 ਸਤੰਬਰ ਤੱਕ ਜਿਲ੍ਹਾ ਪਠਾਨਕੋਟ ਵਿੱਚ ਬਲਾਕ ਪੱਧਰ ਤੇ ਸਕਿਊਰਟੀ ਗਾਰਡ ਦੀ ਭਰਤੀ ਕਰਨ ਲਈ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।                  ਬੀ.ਡੀ.ਪੀ.ਓ ਦਫਤਰ ਵਿਖੇ 7 ਸਤੰਬਰ …

Read More »

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਕੰਮ ਕਰ ਰਹੇ ਟ੍ਰੇਨਿੰਗ ਭਾਈਵਾਲਾਂ ਦੀ ਹੋਈ ਮਾਸਿਕ ਮੀਟਿੰਗ

ਪਠਾਨਕੋਟ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਦਫਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਵਲੋਂ ਸਰਨਾ ਵਿਖੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਵੱਖ-ਵੱਖ ਸਕੀਮਾਂ ਤਹਿਤ ਕੰਮ ਕਰ ਰਹੇ ਟ੍ਰੇਨਿੰਗ ਭਾਈਵਾਲਾਂ ਦੀ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ ਵਲੋ ਬੱਚਿਆਂ ਦੀ ਪਲੈਸਮੇਂਟ ਵੱਲ ਖਾਸ ਧਿਆਨ ਦੇਣ ਨੂੰ ਵੀ ਕਿਹਾ ਗਿਆ।ਉਨ੍ਹਾਂ ਸਰਕਾਰ ਚਲਾਈ ਜਾ ਰਹੀ ਨਵੀਂ …

Read More »

ਪਿੰਡ ਮੁਤਿਓਂ ਵਿਖੇ ਮੱਛੀ ਪਾਲਣ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਕੈਂਪ

ਸਮਰਾਲਾ, 3 ਸਤੰਬਰ (ਇੰਦਰਜੀਤ ਸਿੰਘ ਕੰਗ) – ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਡਾ. ਮਦਨ ਮੋਹਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ ਸਮਰਾਲਾ ਦੀ ਰਹਿਨੁਮਾਈ ਹੇਠ ਅੱਜ ਪਿੰਡ ਮੁਤਿਓਂ ਵਿਖੇ ਮੱਛੀ ਪਾਲਣ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ।ਕੈਂਪ ਵਿੱਚ ਪਿੰਡ ਮੁਤਿਓਂ ਦੇ ਅਗਾਂਹਵਧੂ ਕਿਸਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਮੱਛੀ ਪਾਲਣ ਵਿਭਾਗ ਸਮਰਾਲਾ ਦੇ ਮੱਛੀ ਪਾਲਣ ਅਫਸਰ ਰਾਮ ਰਤਨ …

Read More »

ਕਿਸਾਨ ਜਥੇਬੰਦੀਆਂ ਦੇ ਵਰਕਰਾਂ ਵਿਰੁੱਧ ਨਜਾਇਜ਼ ਪਰਚੇ ਰੱਦ ਕੀਤੇ ਜਾਣ ਦੀ ਮੰਗ

ਸੁਖਬੀਰ ਬਾਦਲ ਦੀ ਮਾਛੀਵਾੜਾ ਸਾਹਿਬ ਦੀ ਫੇਰੀ ਦੌਰਾਨ ਕਾਲ਼ੇ ਝੰਡੇ ਦਿਖਾ ਕੇ ਕੀਤਾ ਸੀ ਵਿਰੋਧ ਸਮਰਾਲਾ, 3 ਸਤੰਬਰ (ਇੰਦਰਜੀਤ ਸਿੰਘ ਕੰਗ) – ਸਮਰਾਲਾ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਅਤੇ ਸਮਾਜਸੇਵੀ ਜਥੇਬੰਦੀਆਂ ਦੇ ਆਗੂਆਂ ਦੀ ਇਕ ਮੀਟਿੰਗ ਸਮਰਾਲਾ ਸ਼ੋਸ਼ਲ ਵੈੱਲਫੇਅਰ ਸੁਸਾਇਟੀ ਦੇ ਸੱਦੇ ’ਤੇ ਸੰਘੂ ਹਾਲ ਵਿਖੇ ਕੀਤੀ ਗਈ।ਜਿਸ ਵਿੱਚ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਸਮਾਜਸੇਵੀ ਜਥੇਬੰਦੀਆਂ ਦੇ ਆਗੂਆਂ ਨੇ …

Read More »

ਵਿਧਾਇਕ ਅੰਗਦ ਸਿੰਘ ਨੇ ਮੂਸਾਪੁਰ ਰੋਡ ਵਿਖੇ ਸਟਰੀਟ ਲਾਈਟਾਂ ਦਾ ਕੀਤਾ ਸ਼ੁੱਭਆਰੰਭ

ਨਵਾਂਸ਼ਹਿਰ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਨੇ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਉਂਦਿਆਂ ਮੂਸਾਪੁਰ ਰੋਡ ’ਤੇ ਵਾਰਡ ਨੰਬਰ 17 ਦੇ ਤ੍ਰਿਵੈਣੀ ਮੁਹੱਲਾ ਅਤੇ ਬੇਗਮਪੁਰਾ ਨਗਰ ਵਿਖੇ 55 ਮਰਕਰੀ ਸਟਰੀਟ ਲਾਈਟਾਂ ਦਾ ਸ਼ੁੱਭਆਰੰਭ ਕੀਤਾ।ਸਥਾਨਕ ਕੌਂਸਲਰ ਚੇਤ ਰਾਮ ਰਤਨ ਨਾਲ ਸਟਰੀਟ ਲਾਈਟਾਂ ਚਾਲੂ ਕਰਨ ਮੌਕੇ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਇਸ ਇਲਾਕੇ ਦਾ …

Read More »

ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫੂਡ ਵਿੰਗ ਵਲੋਂ ਮਠਿਆਈ ਦੁਕਾਨਦਾਰਾਂ ਨਾਲ ਮੀਟਿੰਗ

ਕਪੂਰਥਲਾ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਸਾਫ ਸਫਾਈ ਯਕੀਨੀ ਬਣਾਉਣ ਅਤੇ ਕੇਵਲ ਗੁਣਵੱਤਾ ਭਰਪੂਰ ਮਠਿਆਈਆਂ ਤੇ ਦੁੱਧ ਦੇ ਪਦਾਰਥਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਸਹਾਇਕ ਫੂਡ ਕਮਿਸ਼ਨਰ ਹਰਜੋਤ ਪਾਲ ਸਿੰਘ ਤੇ ਫੂਡ ਵਿੰਗ ਕਪੂਰਥਲਾ ਵਲੋਂ ਮਠਿਆਈ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ।               ਉਨ੍ਹਾਂ ਮੀਟਿੰਗ ਦੌਰਾਨ ਕਿਹਾ ਕਿ ਫੂਡ ਅਤੇ …

Read More »

ਐਨ.ਡੀ.ਆਰ.ਐਫ ਵਲੋਂ ਕੁਦਰਤੀ ਆਫਤਾਂ ਮੌਕੇ ਬਚਾਅ ਕਾਰਜ਼ਾਂ ਬਾਰੇ ਅਧਿਕਾਰੀਆਂ ਨੂੰ ਸਿਖਲਾਈ ਪ੍ਰਦਾਨ

ਪੂਰਥਲਾ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਐਨ.ਡੀ.ਆਰ.ਐਫ ਵਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਕੁਦਰਤੀ ਆਫਤਾਂ ਦੇ ਟਾਕਰੇ ਅਤੇ ਬਚਾਅ ਕਾਰਜ਼ਾਂ ਬਾਰੇ ਵੱਖ-ਵੱਖ ਵਿਭਾਗਾਂ ਨਾਲ ਸਿਖਾਲਾਈ ਦੇਣ ਸਬੰਧੀ ਅੱਜ ਐਨ.ਡੀ.ਆਰ.ਐਫ ਦੇ ਅਧਿਕਾਰੀਆਂ ਵਲੋਂ “ਟੇਬਲ ਟਾਪ ਐਕਸਰਸਾਈਜ਼ “ਕੀਤੀ ਗਈ। ਐਨ.ਡੀ.ਆਰ.ਐਫ ਵਲੋਂ ਕੁਦਰਤੀ ਆਫਤਾਂ ਜਿਵੇਂ ਕਿ ਹੜ੍ਹ, ਭੁਚਾਲ, ਅੱਗ ਲੱਗਣ ਤੋਂ ਇਲਾਵਾ ਰੇਲ ਹਾਦਸਿਆਂ ਆਦਿ ਪਿੱਛੋਂ ਤੁਰੰਤ ਚੁੱਕੇ ਜਾਣ ਵਾਲੇ ਇਹਤਿਆਤੀ ਕਦਮਾਂ, ਸੰਚਾਰ ਵਿਵਸਥਾ …

Read More »

ਅੰਮ੍ਰਿਤਸਰ ਵਿਚ ਟੂਰਿਜ਼ਮ ਦੀਆਂ ਢੇਰ ਸੰਭਾਵਨਾਵਾਂ – ਡੀਨ ਅਕਾਦਮਿਕ

ਅੰਮ੍ਰਿਤਸਰ, 3 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲਿਆਂ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਨੇ ਅੰਮ੍ਰਿਤਸਰ ਦੀ ਵਿਰਾਸਤ ਨੂੰ ਭਾਰਤ ਦੀ ਅਮੀਰ ਵਿਰਾਸਤ ਨਾਲ ਜੋੜਦਿਆ ਕਿਹਾ ਹੈ ਕਿ ਸੈਲਾਨੀਆਂ ਦੀ ਖਿੱਚ ਦੇ ਕੇਂਦਰ ਅੰਮ੍ਰਿਤਸਰ ਵਿਚ ਟੂਰਿਜ਼ਮ ਦੀਆਂ ਢੇਰ ਸੰਭਾਵਨਾਵਾਂ ਹਨ।ਜਿੰਨ੍ਹਾਂ ਤੇ ਵਿਦਿਆਰਥੀਆਂ ਨੂੰ ਫੋਕਸ ਕਰਨਾ ਚਾਹੀਦਾ ਹੈ।ਉਹ ਅੱਜ ਦੋ ਦਿਨਾਂ ਫਰੈਸ਼ਮੈਨ ਇੰਡਕਸ਼ਨ ਪ੍ਰੋਗਰਾਮ ਦੀ ਪ੍ਰਧਾਨਗੀ ਦੌਰਾਨ …

Read More »