Tuesday, November 24, 2026

Daily Archives: September 19, 2021

ਪ੍ਰਾਈਵੇਟ ਸਕੂਲ ਸੰਸਥਾਵਾਂ ਦੇ ਸਹਿਯੋਗ ਨਾਲ ਪੰਜਾਬ ਹਾਸਲ ਕਰੇਗਾ ਪਹਿਲਾ ਦਰਜ਼ਾ – ਰਾਸਾ ਯੂ.ਕੇ

ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੀਆਂ ਕੁੱਝ ਚੋਣਵੀਆਂ ਜਥੇਬੰਦੀਆਂ ਜਿਨਾਂ ਵਿਚੋਂ ਰਾਸਾ ਪੰਜਾਬ (ਯੂ.ਕੇ) ਫੈਡਰੇਸ਼ਨ ਪੰਜਾਬ, ਰਾਸਾ ਪੰਜਾਬ (ਮਾਨ) ਆਨੰਦਪੁਰ ਸਾਹਿਬ ਨੇ ਸਕੱਤਰ ਪੰਜਾਬ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਨਾਲ ਬਹੁਤ ਹੀ ਸੁਖਾਲੇ ਮਾਹੌਲ ਵਿੱਚ ਗੱਲਬਾਤ ਕੀਤੀ।ਰਾਸਾ ਯੂ.ਕੇ ਦੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਨੇ ਜਾਰੀ ਪ੍ਰੈਸ ਬਿਆਨ `ਚ ਦੱਸਿਆ ਹੈ ਕਿ ਉਨਾਂ ਨੇ ਸਕੂਲਾਂ ਦੀਆਂ ਸਮੱਸਿਆਵਾਂ ਅਤੇ ਸਿਖਿਆ ਦੇ …

Read More »

ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਕਰਤਾਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ

ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਅਹੁੱਦੇਦਾਰਾਂ ਨੇ ਕੇਂਦਰ ਸਰਕਾਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪਵਿੱਤਰ ਅਸਥਾਨ ਗੁ: ਸ੍ਰੀ ਕਰਤਾਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ।ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਅਤੇ ਅਮਰਜੀਤ …

Read More »

ਚੇਅਰਮੈਨ ਅਰੁਣ ਜੋਸ਼ੀ ਦੇ ਬਹਿਨੋਈ ਨਰੇਂਦਰ ਭਾਰਦਵਾਜ ਦਾ ਅੰਤਿਮ ਸਸਕਾਰ

ਅੰਮ੍ਰਿਤਸਰ, 19 ਸਤੰਬਰ ( ਜਗਦੀਪ ਸਿੰਘ) – ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਵਾਇਸ ਚੇਅਰਮੈਨ ਅਰੁਣ ਜੋਸ਼ੀ ਦੇ ਬਹਿਨੋਈ ਅਤੇ ਨਗਰ ਨਿਗਮ ਅੰਮ੍ਰਿਤਸਰ ਤੋਂ ਸੇਵਾ ਮੁਕਤ ਹੋਏ ਨਰੇਂਦਰ ਭਾਰਦਵਾਜ (59) ਦਾ ਬੀਤੇ ਦਿਨੀ ਅਚਾਨਕ ਦਿਹਾਂਤ ਹੋ ਗਿਆ ਸੀ।ਉਨਾਂ ਦਾ ਅੰਤਿਮ ਸਸਕਾਰ ਅੱਜ ਸ਼ਿਵਪੁਰੀ ਦੁਰਗਿਆਨਾ ਮੰਦਰ ਵਿਖੇ ਕੀਤਾ ਗਿਆ।              ਅੰਤਿਮ ਸਸਕਾਰ ਸਮੇਂ ਪੁੱਜੇ ਵਿਧਾਇਕ …

Read More »

ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ ਚਰਨਜੀਤ ਸਿੰਘ ਚੰਨੀ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਚੰਡੀਗੜ੍ਹ ਅਤੇ ਦਿੱਲੀ ਵਿੱਚ ਲੰਮੀਆਂ ਚੱਲੀਆਂ ਮੀਟਿੰਗਾਂ ਤੋਂ ਬਾਅਦ ਆਖਿਰ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਨਵੇਂ ਮੁੱੱਖ ਮੰਤਰੀ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ।ਦਿੱਲੀ ਤੋਂ ਪੰਜਾਬ ਕਾਂਗਰਸ ਦੇ ਇੰਚਾਰਜ਼ ਹਰੀਸ਼ ਰਾਵਤ ਨੇ ਟਵੀਟ ਕਰਦਿਆਂ ਦੱਸਿਆ ਹੈ ਕਿ ਕਾਂਗਰਸ ਕੌਮੀ ਪ੍ਰਧਾਨ ਸੋਨੀਆ ਗਾਂਧੀ ਵਲੋਂ  ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਵਿਧਾਇਕ …

Read More »

ਸੀਨੀਅਰ ਪੱਤਰਕਾਰ ਦੇਵੇਂਦਰ ਸ਼ਰਮਾ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ- ਅੰਤਿਮ ਸਸਕਾਰ ਹੋਇਆ

ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਸਥਾਨਕ ਪਬਲਿਕ ਦਿਲਾਸਾ ਅਦਾਰੇ ਦੇ ਸੀਨੀਅਰ ਪੱਤਰਕਾਰ ਦੇਵੇਂਦਰ ਸ਼ਰਮਾ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ।ਸਾਹ ਦੀ ਤਕਲੀਫ ਕਾਰਣ ਦੇਵੇਂਦਰ ਸ਼ਰਮਾ ਨੂੰ ਵੱਲਾ ਬਾਈਪਾਸ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।ਜਿਥੇ ਤਕਲੀਫ ਵਧਣ ਕਾਰਣ ਉਨ੍ਹਾਂ ਨੂੰ ਮਾਲ ਰੋਡ ਦੇ ਇੱਕ ਪ੍ਰਾਈਵੇਟ ਹਸਪਤਾਲ ’ਚ ਰੈਫਰ ਕੀਤਾ ਗਿਆ।ਇਥੇ ਸ਼ੁਕਰਵਾਰ ਨੂੰ ਉਨ੍ਹਾਂ ਨੇ ਆਖਰੀ ਸਾਹ …

Read More »

ਪੰਜਾਬ ਦਾ ਨਵਾਂ ਮੁੱਖ ਮੰਤਰੀ ਹੋਵੇਗਾ ਸਿੱਖ ਚਿਹਰਾ- ਸੁਖਜਿੰਦਰ ਸਿੰਘ ਰੰਧਾਵਾ ਸਭ ਤੋਂ ਅੱਗੇ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਐਲਾਨ ਲਈ ਚੱਲ ਰਹੀਆਂ ਚਰਚਾਵਾਂ ਦੌਰਾਨ ਸੁਤਰਾਂ ਦੇ ਹਵਾਲੇ ਤੋਂ ਖਬਰਾਂ ਆ ਰਹੀਆਂ ਹਨ ਕਿ ਪੰਜਾਬ ਦਾ ਨਵਾਂ ਸਿੱਖ ਚਿਹਰਾ ਹੋਵੇਗਾ।ਖਬਰਾਂ ਅਨੁਸਾਰ ਕਾਂਗਰਸ ਹਾਈ ਕਮਾਂਡ ਵਲੋਂ ਨਵੇਂ ਮੁੱਖ ਮੰਤਰੀ ਲਈ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਮ ‘ਤੇ ਮੋਹਰ ਲਾ ਦਿੱਤੀ ਗਈ ਹੈ।ਜਿਸ ਦਾ ਐਲਾਨ ਛੇਤੀ ਹੀ ਕਰ ਦਿੱਤਾ …

Read More »

ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਲਈ ਮੀਟਿੰਗਾਂ ਦਾ ਦੌਰ ਜਾਰੀ – ਐਲਾਨ ਜਲਦ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਅਹੁੱਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵੇਂ ਮੁੱਖ ਮੰਤਰੀ ਦੀ ਚੋਣ ਲਈ ਅੱਜ ਸਵੇਰੇ 11.00 ਵਜੇ ਹੋਣ ਵਾਲੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਰੱਦ ਹੋਣ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕਾਂਗਰਸ ਹਾਈ ਕਮਾਂਡ ਵਲੋਂ ਕੀਤਾ ਜਾਵੇਗਾ।ਇਸ ਉਪਰੰਤ ਕਾਂਗਰਸ ਪਾਰਟੀ …

Read More »

ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਦਾ ਕੀਤਾ ਜਾਵੇਗਾ ਵਿਰੋਧ – ਕੈਪਟਨ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਹੈ ਉਹ ਨਾਕਾਬਿਲ ਅਤੇ ਅਸਥਿਰ ਵਿਅਕਤੀ ਹੈ।ਜੋ ਇੱਕ ਮੰਤਰਾਲਾ ਨਹੀਂ ਸੰਭਾਲ ਸਕੇ, ਉਹ ਪੰਜਾਬ ਕਿਵੇਂ ਸੰਭਾਲਣਗੇ।ਉਨਾਂ ਕਿਹਾ ਕਿ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਦੋਸਤ ਅਤੇ ਪਾਕਿ …

Read More »

ਕੈਪਟਨ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਫੈਸਲਾ ਸੋਨੀਆ ਗਾਂਧੀ ਹੱਥ

ਨਵੇਂ ਮੁੱਖ ਮੰਤਰੀ ਦੀ ਦੌੜ ਵਿੱਚ ਸੁਨੀਲ ਜਾਖੜ ਸਭ ਤੋਂ ਅੱਗੇ ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਹੋਈ ਮੀਟਿੰਗ ਵਿੱਚ ਦੋ ਮਤੇ ਪਾਸ ਕੀਤੇ ਗਏ ਪਹਿਲੇ ਮਤੇ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ।ਅਤੇ ਦੂਜੇ ਮਤੇ ਵਿੱਚ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਉਣ ਲਈ ਕਾਂਗਰਸ …

Read More »

ਭਵਿੱਖੀ ਰਣਨੀਤੀ ਬਾਰੇ ਫੈਸਲਾ ਆਪਣੇ ਸਾਥੀਆਂ ਨਾਲ ਮਸ਼ਵਰਾ ਕਰਕੇ – ਕੈਪਟਨ ਅਮਰਿੰਦਰ

ਰਾਜਪਾਲ ਪੰਜਾਬ ਵਲੋ ਕੈਪਟਨ ਦਾ ਅਸਤੀਫਾ ਮਨਜ਼ੂਰ ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੇ ਅਹੁੱਦੇ ਤੋਂ ਦਿੱਤਾ ਗਿਆ ਅਸਤੀਫਾ ਰਾਜਪਾਲ ਪੰਜਾਬ ਵਲੋ ਮਨਜ਼ੂਰ ਕਰ ਲ਼ਿਆ ਗਿਆ ਹੈ।ਅਸਤੀਫਾ ਦੇਣ ਉਪਰੰਤ ਉਨਾਂ ਨੇ ਚੰਡੀਗੜ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਪਾਰਟੀ ਹਾਈ ਕਮਾਂਡ ਵਲੋਂ ਜ਼ਲੀਲ ਕੀਤਾ ਗਿਆ ਹੈ।ਕੈਪਟਨ …

Read More »