Tuesday, November 24, 2026

Daily Archives: September 24, 2021

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ 75 ਸਕੂਲ ਅਤੇ ਕਾਲਜਾਂ ਦੇ 350 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਤਿੰਨ ਵਰਗ …

Read More »

ਕੇਂਦਰੀ ਟੀਮ ਵਲੋਂ ਜਿਲ੍ਹਾ ਵੈਕਸੀਨ ਸਟੋਰ ਦੀ ਚੈਕਿੰਗ

ਵੈਕਸੀਨ ਦੇ ਸਹੀ ਰੱਖ ਰਖਾਅ ਅਤੇ ਰਿਕਾਰਡ ਨੂੰ ਰੱਖਣ ਦੇ ਢੰਗ ਦੀ ਕੀਤੀ ਸਮੀਖਿਆ ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਟੀਮ ਨੇ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਸਥਿਤ ਜਿਲ੍ਹਾ ਵੈਕਸੀਨ ਸਟੋਰ ਦੀ ਚੈਕਿੰਗ ਕੀਤੀ।ਇਸ ਦਾ ਮੁੱਖ ਮਕਸਦ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ ਵੈਕਸੀਨ ਦੇ ਸਹੀ ਰੱਖ-ਰਖਾਅ ਅਤੇ ਉਸ ਦੇ ਰਿਕਾਰਡ ਰੱਖਣ ਦੇ ਢੰਗ-ਤਰੀਕਿਆਂ ਦੀ ਸਮੀਖਿਆ ਕਰਨਾ ਸੀ।     …

Read More »

ਕੇਂਦਰੀ ਟੀਮ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੀ ਕਾਰਗੁਜ਼ਾਰੀ ਦੀ ਸ਼ਲਾਘਾ

ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਦੀ ਅਸੈਸਮੈਂਟ ਕਰਨ ਪਹੁੰਚੀ ਕੇਂਦਰੀ ਟੀਮ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਕੀਤੀਆਂ ਗਈਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਹੈ।ਸੀਨੀਅਰ ਪ੍ਰਾਜੈਕਟ ਅਫ਼ਸਰ ਡਾ. ਮਨੀਸ਼ਾ ਮੰਡਲ, ਨੈਸ਼ਨਲ ਪ੍ਰੋਗਰਾਮ ਮੈਨੇਜਰ ਡਾ. ਚਰਨਜੀਵ ਭੱਟਾਚਾਰੀਆ, ਐਸੋਸੀਏਟ ਕੰਸਲਟੈਂਟ ਡਾ. ਰੁਚੀ, ਪ੍ਰੋਗਰਾਮ ਅਫ਼ਸਰ ਡਾ. ਮੀਤ ’ਤੇ ਆਧਾਰਿਤ ਯੂ.ਐਨ.ਡੀ. …

Read More »

ਜ਼ਿਲ੍ਹੇ ਵਿੱਚ 25 ਸਤੰਬਰ ਨੂੰ 80 ਤੋਂ ਵੱਧ ਥਾਵਾਂ `ਤੇ ਲੱਗਣਗੇ ਮੈਗਾ ਟੀਕਾਕਰਨ ਕੈਂਪ

ਸਿਵਲ ਸਰਜਨ ਵਲੋਂ ਕੋਵਿਡ ਤੋਂ ਬਚਾਅ ਲਈ ਜ਼ਿਲ੍ਹਾ ਵਾਸੀਆਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੋਵਿਡ-19 `ਤੇ ਕਾਬੂ ਪਾਉਣ ਅਤੇ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਕਰਨ ਲਈ ਸ਼ਹਿਰ ਅਤੇ …

Read More »

ਸਟੇਟ ਐਵਾਰਡ ਲਈ 10 ਅਕਤੂਬਰ ਤੱਕ ਬਿਨੈ ਪੱਤਰ ਦੇ ਸਕਦੇ ਹਨ ਦਿਵਿਆਂਗਜਨ – ਸੰਤੋਸ਼ ਵਿਰਦੀ

ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਵਿੱਤੀ ਸਾਲ 2021-22 ਦੌਰਾਨ ਯੋਗ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ, ਜਿਨ੍ਹਾਂ ਵੱਲੋਂ ਦਿਵਿਆਂਗਜਨ ਦੀ ਭਲਾਈ ਦੇ ਖੇਤਰ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹੋਣ, ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਲਈ ਵਿਚਾਰਿਆ ਜਾਣਾ ਹੈ।                   …

Read More »

75ਵੇਂ ਅਜ਼ਾਦੀ ਅਮਰੂਤ ਮਹਾਉਤਸਵ ਨੂੰ ਸਮਰਪਿਤ ਸੀ.ਆਰ.ਪੀ.ਐਫ ਦੀ ਸਾਇਕਲ ਰੈਲੀ ਦਾ ਸਵਾਗਤ

ਸ਼ੁਕਰਵਾਰ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਅੰਮ੍ਰਿਤਸਰ ਲਈ ਕੀਤੀ ਰਵਾਨਾ ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਅਜਾਦੀ ਦੇ 75ਵੇਂ ਅਜਾਦੀ ਅਮਰੂਤ ਮਹਾਉਤਸਵ ਨੂੰ ਸਮਰਪਿਤ ਸੀ.ਆਰ.ਪੀ.ਐਫ. ਵੱਲੋਂ ਆਯੋਜਿਤ ਸਾਇਕਲ ਰੈਲੀ ਵੀਰਵਾਰ ਰਾਤ ਨੂੰ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੀ।ਜਿਲ੍ਹਾ ਪਠਾਨਕੋਟ ਵਿਖੇ ਸੁਜਾਨਪੁਰ ਵਿੱਚ ਸਥਿਤ ਇਸਰੋ ਪੈਲੇਸ ਵਿਖੇ ਇੱਕ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਹਜਿੰਦਰ ਸਿੰਘ ਡੀ.ਆਈ.ਜੀ ਸੀ.ਆਰ.ਪੀ.ਐਫ ਜਲੰਧਰ, ਮਨੋਜ ਕੁਮਾਰ ਐਸ.ਪੀ ਪੰਜਾਬ …

Read More »

ਲੇਹ ਗੋਗਰਾ ਤੋਂ ਸਾਈਕਲ ਰਾਹੀਂ ਪੰਜਾਬ ਯਾਤਰਾ ‘ਤੇ ਆਏ ਫੌਜ਼ੀ ਜਵਾਨਾਂ ਦਾ ਕੀਤਾ ਸਵਾਗਤ 

ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਥਿੰਦ ਬਾਜਵਾ ਨੇ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ `ਤੇ ਲੇਹ ਗੋਗਰਾ ਤੋਂ ਆਈ.ਟੀ.ਬੀ.ਪੀ ਦੇ ਜਵਾਨਾਂ ਦੁਆਰਾ ਸਾਈਕਲ ‘ਤੇ ਪੰਜਾਬ ਦੀ ਯਾਤਰਾ ਦੌਰਾਨ ਸੁਨਾਮ ਪਹੁੰਚਣ ਸਮੇਂ ਨਿੱਘਾ ਸਵਾਗਤ ਕੀਤਾ।ਫੌਜੀ ਜਵਾਨਾਂ ਦੀ ਸਾਈਕਲ ਯਾਤਰਾ ਦਾ ਰੂਟ ਸੁਨਾਮ ਹੋਣ ਕਾਰਨ ਉਨ੍ਹਾਂ ਦੇ ਸਵਾਗਤ ਲਈ ਮੈਡਮ ਦਾਮਨ ਥਿੰਦ ਬਾਜਵਾ ਦੀ ਰਿਹਾਇਸ਼ …

Read More »

ਨਵੀਂਆਂ ਮੈਨਅਲ ਫੋਗ ਸਪ੍ਰੇਅ ਮਸ਼ੀਨਾਂ ਰਾਹੀਂ ਸ਼ਹਿਰ ਦੀਆਂ ਤੰਗ-ਗਲੀਆਂ ਬਾਜ਼ਾਰਾਂ ਵਿੱਚ ਸ਼ੁਰੂ ਕੀਤੀ ਗਈ ਫੋਗ ਸਪ੍ਰੇਅ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ)- ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਨਗਰ ਨਿਗਮ ਅੰਮ੍ਰਿਤਸਰ ਵੱਲੋ ਮੈਨੂਅਲ ਫੋਗ ਸਪ੍ਰੇਅ ਮਸ਼ੀਨਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਤੰਗ-ਗਲੀਆਂ ਬਜਾਰਾਂ ਵਿੱਚ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਲਈ ਫੋਗ ਸਪ੍ਰੇਅ ਕਰਨ ਵਾਸਤੇ ਕਰਮਚਾਰੀਆਂ ਨੂੰ ਹੈਂਡਓਵਰ ਕਰਕੇ ਫੋਗਿੰਗ ਦੇ ਕੰਮ ਵਿਚ ਲਗਾਈਆਂ ਗਈਆਂ ਹਨ।         …

Read More »

ਨੈਸ਼ਨਲ ਅਚੀਵਮੈਂਟ ਸਰਵੇ 2021 ਹਿੱਤ ਸਿੱਖਿਆ ਅਧਿਕਾਰੀਆਂ ਵਲੋਂ ਸਕੂਲਾਂ ਦੇ ਦੌਰੇ ਜਾਰੀ

ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਅਚੀਵਮੈਂਟ ਸਰਵੇ 2021 ਦੀਆਂ ਤਿਆਰੀਆਂ ਪੂਰੇ ਪੰਜਾਬ ਵਿੱਚ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ।ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਸਿੱਖਿਆ ਅਧਿਕਾਰੀਆਂ ਵਲੋਂ ਲਗਾਤਾਰ ਸਕੂਲਾਂ ਦੇ ਦੌਰੇ ਕਰਕੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ।                    ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਵਲੋਂ …

Read More »