ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਸਥਾਨਕ ਪਬਲਿਕ ਦਿਲਾਸਾ ਅਦਾਰੇ ਦੇ ਸੀਨੀਅਰ ਪੱਤਰਕਾਰ ਦੇਵੇਂਦਰ ਸ਼ਰਮਾ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ।ਸਾਹ ਦੀ ਤਕਲੀਫ ਕਾਰਣ ਦੇਵੇਂਦਰ ਸ਼ਰਮਾ ਨੂੰ ਵੱਲਾ ਬਾਈਪਾਸ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।ਜਿਥੇ ਤਕਲੀਫ ਵਧਣ ਕਾਰਣ ਉਨ੍ਹਾਂ ਨੂੰ ਮਾਲ ਰੋਡ ਦੇ ਇੱਕ ਪ੍ਰਾਈਵੇਟ ਹਸਪਤਾਲ ’ਚ ਰੈਫਰ ਕੀਤਾ ਗਿਆ।ਇਥੇ ਸ਼ੁਕਰਵਾਰ ਨੂੰ ਉਨ੍ਹਾਂ ਨੇ ਆਖਰੀ ਸਾਹ …
Read More »Monthly Archives: September 2021
ਪੰਜਾਬ ਦਾ ਨਵਾਂ ਮੁੱਖ ਮੰਤਰੀ ਹੋਵੇਗਾ ਸਿੱਖ ਚਿਹਰਾ- ਸੁਖਜਿੰਦਰ ਸਿੰਘ ਰੰਧਾਵਾ ਸਭ ਤੋਂ ਅੱਗੇ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਐਲਾਨ ਲਈ ਚੱਲ ਰਹੀਆਂ ਚਰਚਾਵਾਂ ਦੌਰਾਨ ਸੁਤਰਾਂ ਦੇ ਹਵਾਲੇ ਤੋਂ ਖਬਰਾਂ ਆ ਰਹੀਆਂ ਹਨ ਕਿ ਪੰਜਾਬ ਦਾ ਨਵਾਂ ਸਿੱਖ ਚਿਹਰਾ ਹੋਵੇਗਾ।ਖਬਰਾਂ ਅਨੁਸਾਰ ਕਾਂਗਰਸ ਹਾਈ ਕਮਾਂਡ ਵਲੋਂ ਨਵੇਂ ਮੁੱਖ ਮੰਤਰੀ ਲਈ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਮ ‘ਤੇ ਮੋਹਰ ਲਾ ਦਿੱਤੀ ਗਈ ਹੈ।ਜਿਸ ਦਾ ਐਲਾਨ ਛੇਤੀ ਹੀ ਕਰ ਦਿੱਤਾ …
Read More »ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਲਈ ਮੀਟਿੰਗਾਂ ਦਾ ਦੌਰ ਜਾਰੀ – ਐਲਾਨ ਜਲਦ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਅਹੁੱਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵੇਂ ਮੁੱਖ ਮੰਤਰੀ ਦੀ ਚੋਣ ਲਈ ਅੱਜ ਸਵੇਰੇ 11.00 ਵਜੇ ਹੋਣ ਵਾਲੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਰੱਦ ਹੋਣ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕਾਂਗਰਸ ਹਾਈ ਕਮਾਂਡ ਵਲੋਂ ਕੀਤਾ ਜਾਵੇਗਾ।ਇਸ ਉਪਰੰਤ ਕਾਂਗਰਸ ਪਾਰਟੀ …
Read More »ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਦਾ ਕੀਤਾ ਜਾਵੇਗਾ ਵਿਰੋਧ – ਕੈਪਟਨ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਹੈ ਉਹ ਨਾਕਾਬਿਲ ਅਤੇ ਅਸਥਿਰ ਵਿਅਕਤੀ ਹੈ।ਜੋ ਇੱਕ ਮੰਤਰਾਲਾ ਨਹੀਂ ਸੰਭਾਲ ਸਕੇ, ਉਹ ਪੰਜਾਬ ਕਿਵੇਂ ਸੰਭਾਲਣਗੇ।ਉਨਾਂ ਕਿਹਾ ਕਿ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਦੋਸਤ ਅਤੇ ਪਾਕਿ …
Read More »ਕੈਪਟਨ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਫੈਸਲਾ ਸੋਨੀਆ ਗਾਂਧੀ ਹੱਥ
ਨਵੇਂ ਮੁੱਖ ਮੰਤਰੀ ਦੀ ਦੌੜ ਵਿੱਚ ਸੁਨੀਲ ਜਾਖੜ ਸਭ ਤੋਂ ਅੱਗੇ ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਹੋਈ ਮੀਟਿੰਗ ਵਿੱਚ ਦੋ ਮਤੇ ਪਾਸ ਕੀਤੇ ਗਏ ਪਹਿਲੇ ਮਤੇ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ।ਅਤੇ ਦੂਜੇ ਮਤੇ ਵਿੱਚ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਉਣ ਲਈ ਕਾਂਗਰਸ …
Read More »ਭਵਿੱਖੀ ਰਣਨੀਤੀ ਬਾਰੇ ਫੈਸਲਾ ਆਪਣੇ ਸਾਥੀਆਂ ਨਾਲ ਮਸ਼ਵਰਾ ਕਰਕੇ – ਕੈਪਟਨ ਅਮਰਿੰਦਰ
ਰਾਜਪਾਲ ਪੰਜਾਬ ਵਲੋ ਕੈਪਟਨ ਦਾ ਅਸਤੀਫਾ ਮਨਜ਼ੂਰ ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੇ ਅਹੁੱਦੇ ਤੋਂ ਦਿੱਤਾ ਗਿਆ ਅਸਤੀਫਾ ਰਾਜਪਾਲ ਪੰਜਾਬ ਵਲੋ ਮਨਜ਼ੂਰ ਕਰ ਲ਼ਿਆ ਗਿਆ ਹੈ।ਅਸਤੀਫਾ ਦੇਣ ਉਪਰੰਤ ਉਨਾਂ ਨੇ ਚੰਡੀਗੜ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਪਾਰਟੀ ਹਾਈ ਕਮਾਂਡ ਵਲੋਂ ਜ਼ਲੀਲ ਕੀਤਾ ਗਿਆ ਹੈ।ਕੈਪਟਨ …
Read More »Teachers Are the Backbone of Society, Need Due Respect – RMS Chhina
Punjab State Best Teachers Award Ceremony at Khalsa College of Education Amritsar, September 18 (Punjab Post Bureau) – “Teachers are the backbone of any civilized society and they need due respect”. This was stated by Khalsa College Governing Council honorary secretary Rajinder Mohan Singh Chhina during the award giving ceremony during the state level Best Teachers Award at Khalsa College …
Read More »ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੇ ਦੋਸ਼ੀ ਦਾ ਨਾਰਕੋ ਟੈਸਟ ਤੇ ਬਰੇਨ ਮੈਪਿੰਗ ਹੋਵੇ- ਬੀਬੀ ਜਗੀਰ ਕੌਰ
ਕਿਹਾ, ਘਟਨਾ ਦੇ ਸਾਜ਼ਿਸ਼ ਕਰਤਾਵਾਂ ਨੂੰ ਸਾਹਮਣੇ ਲਿਆਉਣ ‘ਚ ਪ੍ਰਸ਼ਾਸਨ ਲਾਪ੍ਰਵਾਹ ਅੰਮ੍ਰਿਤਸਰ, 18 ਸਤੰਬਰ- ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਦੁੱਖਦਾਈ ਘਟਨਾ ਦੇ ਸਾਜ਼ਿਸ਼ ਕਰਤਾਵਾਂ ਤੱਕ ਪਹੁੰਚਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵਰਤੀ ਜਾ ਰਹੀ ਲਾਪ੍ਰਵਾਹੀ ਨੂੰ ਸਵਾਲਾਂ ਦੇ ਘੇਰੇ …
Read More »40 ਸਾਬਕਾ ਫ਼ੌਜੀਆਂ ਨੂੰ ਬੀਬੀ ਜਗੀਰ ਕੌਰ ਨੇ ਸੇਵਾ ਦਲ ਦੇ ਦਿੱਤੇ ਨਿਯੁੱਕਤੀ ਪੱਤਰ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 40 ਸਾਬਕਾ ਫ਼ੌਜੀਆਂ ਨੂੰ ਸੇਵਾ ਦਲ ’ਚ ਸੇਵਾਵਾਂ ਲਈ ਨਿਯੁੱਕਤੀ ਪੱਤਰ ਦਿੱਤੇ ਗਏ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਗਤਾਂ ਦੀ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ ਅਤੇ ਲੱਖਾਂ ਸੰਗਤਾਂ ਹਰ ਰੋਜ਼ ਦੇਸ਼ ਦੁਨੀਆਂ ਤੋਂ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਲਈ …
Read More »ਜਨਮ ਦਿਨ ਮੁਬਾਰਕ – ਸ਼ੈਰੀ ਨਹਿਲ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਮਾਸਟਰ ਗੁਰਪ੍ਰੀਤ ਸਿੰਘ ਟੋਨੀ ਅਤੇ ਜੁਗਰਾਜ ਕੌਰ ਨਹਿਲ ਵਾਸੀ ਸ਼ਾਹਪੁਰ ਕਲਾਂ (ਸੰਗਰੂਰ) ਵਲੋਂ ਆਪਣੇ ਹੋਣਹਾਰ ਬੇਟੇ ਸ਼ੈਰੀ ਨਹਿਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media