ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਵਿਖੇ ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ …
Read More »Monthly Archives: September 2021
ਸਹਾਇਕ ਡਾਇਰੈਕਟਰ ਸਲਿੰਦਰ ਸਿੰਘ ਵਲੋਂ ਅੱਧੀ ਦਰਜਨ ਦੇ ਕਰੀਬ ਸਕੂਲਾਂ ਦਾ ਦੌਰਾ
ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਬਰੀਕੀਆਂ ਤੋਂ ਕਰਵਾਇਆ ਜਾਣੂ ਪਠਾਨਕੋਟ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਹਾਇਕ ਡਾਇਰੈਕਟਰ ਸਲਿੰਦਰ ਸਿੰਘ ਵਲੋਂ ਅੱਜ ਜਿਲ੍ਹਾ ਪਠਾਨਕੋਟ ਦੇ ਅੱਧੀ ਦਰਜਨ ਦੇ ਕਰੀਬ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨ੍ਹਾਂ ਨੇ ਅਧਿਆਪਕਾਂ ਵਲੋਂ ਨੈਸਨਲ ਅਚੀਵਮੈਂਟ ਸਰਵੇ ਦੀ ਤਿਆਰੀ ਲਈ ਕੀਤੇ ਜਾ ਰਹੇ ਕੰਮਾਂ ਦੀ ਸਲਾਘਾ ਕਰਦੇ ਹੋਏ ਅਧਿਆਪਕਾਂ ਨੂੰ ਹੋਰ ਵੀ ਉਤਸ਼ਾਹ …
Read More »ਖ਼ਾਲਸਾ ਕਾਲਜ ਵਿਖੇ ਖੁੰਭਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਸ਼ੁਰੂ
ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੁੰਭਾਂ ਦਾ ਸਿਖਲਾਈ ਕੋਰਸ ਦੀ ਸ਼ੁਰੂਆਤ ਹੋ ਗਈ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਕਿਸਾਨਾਂ ਅਤੇ ਕਿਸਾਨ ਔਰਤਾਂ ਨੂੰ ਖੁੰਭਾਂ ਦੀ ਕਾਸ਼ਤ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਸਰਕਾਰ ਵਲੋਂ ਚਲਾਈਆਂ ਸਕੀਮਾਂ ਦਾ ਭਰਪੂਰ ਲਾਹਾ ਲੈਣ ਲਈ ਕਿਹਾ। …
Read More »ਪੈਨਸ਼ਨਰਾਂ ਦਾ 6ਵੇਂ ਤਨਖਾਹ ਕਮਿਸ਼ਨ ਦਾ ਸੋਧਿਆ ਹੋਇਆ ਨੋਟੀਫਿਕੇਸ਼ਨ ਤੁਰੰਤ ਕੀਤਾ ਜਾਵੇ ਜਾਰੀ – ਧਨੋਆ, ਅਰੋੜਾ
ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਅਹਿਮ ਮੀਟਿੰਗ 18 ਸਤੰਬਰ ਨੂੰ ਲੁਧਿਆਣਾ ‘ਚ – ਕੁਲਵਰਨ ਸਿੰਘ ਸੰਗਰੂਰ, 15 ਸਤੰਬਰ (ਜਗਸੀਰ ਲੌਂਗੋਵਾਲ ) – ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ (ਰਜਿ:) ਮੁੱਖ ਦਫ਼ਤਰ ਲੁਧਿਆਣਾ ਦੀ ਇੱਕ ਅਹਿਮ ਅਤੇ ਹੰਗਾਮੀ ਮੀਟਿੰਗ ਕਨਫੈਡਰੇਸ਼ਨ ਦੇ ਪ੍ਰਧਾਨ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ 18 ਸਤੰਬਰ ਨੂੰ ਪੈਨਸ਼ਨਰਜ਼ ਭਵਨ ਲੁਧਿਆਣਾ ਵਿਖੇ ਹੋਵੇਗੀ।ਐਸੋਸੀਏਸ਼ਨ ਦੇ ਜਨਰਲ ਸਕੱਤਰ ਕੁਲਵਰਨ ਸਿੰਘ ਵਲੋਂ ਕਨਫੈਡਰੇਸ਼ਨ …
Read More »ਘਰੇਲੂ ਪੌਸ਼ਟਿਕ ਬਗੀਚੀ ਲਗਾਉਣ ਬਾਰੇ ਕਿਸਾਨ ਗੋਸ਼ਟੀ ਤੇ ਪ੍ਰਦਰਸ਼ਨੀ ਦਾ ਆਯੋਜਨ
ਸੰਗਰੂਰ, 15 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਪਿੰਡ ਬਿਗੜਵਾਲ ਵਿਖੇ ਘਰੇਲੂ ਪੌਸ਼ਟਿਕ ਬਗੀਚੀ ਲਗਾਉਣ ਬਾਰੇ ਕਿਸਾਨ ਗੋਸ਼ਟੀ ਅਤੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 100 ਤੋਂ ਵੱਧ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਭਾਗ ਲਿਆ।ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਦੀਪ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਦੱਸਿਆ ਕਿ ਪਿੰਡ ਬਿਗੜਵਾਲ …
Read More »ਡਾਇਰੈਕਟਰ ਬਾਗਬਾਨੀ ਵਲੋਂ ਕਿਸਾਨਾਂ ਨੂੰ ਬਾਗਬਾਨੀ ਦੇ ਕਿੱਤੇ ਨਾਲ ਜੁੜਨ ਦੀ ਅਪੀਲ
ਸੰਗਰੂਰ, 15 ਸਤੰਬਰ (ਜਗਸੀਰ ਲੌਂਗੋਵਾਲ) – ਡਾਇਰੈਕਟਰ ਬਾਗਬਾਨੀ ਪੰਜਾਬ ਗੁਲਾਬ ਸਿੰਘ ਗਿੱਲ ਵਲੋਂ ਸਥਾਨਕ ਬਾਗਬਾਨੀ ਵਿਭਾਗ ਸੰਗਰੂਰ ਵਿਖੇ ਬਾਗਬਾਨੀ ਦੇ ਖਿੱਤੇ ਨਾਲ ਜੁੜੇ ਕਿਸਾਨਾਂ ਨਾਲ ਕੀਤੀ ਗਈ ਅਹਿਮ ਮੀਟਿੰਗ ‘ਚ ਵਿਸ਼ੇਸ ਤੌਰ ‘ਤੇ ਜ਼ਿਲ੍ਹਾ ਮਲੇਰਕੋਟਲਾ ਅਤੇ ਬਰਨਾਲਾ ਦੇ ਕਿਸਾਨਾਂ ਨੇ ਵੀ ਸ਼ਿਰਕਤ ਕੀਤੀ। ਡਾਇਰੈਕਟਰ ਬਾਗਬਾਨੀ ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਿਆਉਣ ਲਈ …
Read More »ਵਿਸ਼ੇਸ਼ ਬੱਚਿਆਂ ਲਈ ਅਧਿਆਪਕ ਪੈਦਾ ਕਰਨ ਵਾਲੀ ਉਤਰੀ ਭਾਰਤ ਦਾ ਪਹਿਲਾ ਅਦਾਰਾ- ਗੁਰੂ ਨਾਨਕ ਦੇਵ ਯੂਨੀਵਰਸਿਟੀ
ਸ਼ੁਰੂ ਹੋਇਆ ਸਪੈਸ਼ਲ ਐਜੂਕੇਸ਼ਨ (ਮਲਟੀਪਲ ਡਿਸਅਬਿਲਟੀ) ਦਾ ਕੋਰਸ ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਹੁਣ ਵਿਸ਼ੇਸ਼ (ਬਹੁ-ਅਯੋਗਤਾ ਵਾਲੇ) ਬੱਚਿਆਂ ਦੀ ਪੜ੍ਹਾਈ ਅਤੇ ਸਿਖਲਾਈ ਲਈ ਵਿਸ਼ੇਸ਼ ਅਧਿਆਪਕ ਤਿਆਰ ਕਰੇਗੀ।ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਜ਼ਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਬਣਾਏ ਗਏ ਕੋਰਸਾਂ ਰਾਹੀਂ ਪੜ੍ਹਾਈ ਕਰਵਾਈ ਜਾਵੇਗੀ। …
Read More »GNDU – First University to get Special Education (Multiple Disabilities) Course in North India
Amritsar, September 15 (Punjab Post Bureau) – Department of Education Guru Nanak Dev University is the first institute to run Special Education (Multiple Disabilities) course in Punjab and neighbouring states of North India which will produce Special Teachers to look after the needs of children with multiple disabilities. Government of Punjab is paying special emphasis to appoint special educators in …
Read More »ਲੇਖਕ ਮੰਚ ਦੀ ਪਾਸ਼ ਤੇ ਭਾਅ ਜੀ ਯਾਦਗਾਰੀ ਮੀਟਿੰਗ ‘ਚ ਰਘਬੀਰ ਸਿੰਘ ਭਰਤ ਦਾ ਸਨਮਾਨ
ਸਮਰਾਲਾ, 15 ਸਤੰਬਰ (ਇੰਦਰਜੀਤ ਸਿੰਘ ਕੰਗ) – ਗੁਰਸ਼ਰਨ ਭਾਅ ਜੀ ਤੇ ਅਵਤਾਰ ਪਾਸ਼ ਸਾਡੇ ਸਮਿਆਂ ਦੇ ਉਹ ਸਿਰਜ਼ਕ ਤੇ ਨਾਇਕ ਹਨ, ਜਿਹਨਾਂ ਦੀ ਜੀਵਨ ਜਾਚ ਅਤੇ ਘਾਲਣਾ ਨੂੰ ਬਰੀਕੀ ਨਾਲ ਸਮਝਣਾ, ਵਰਤਮਾਨ ਤੇ ਆਉਣ ਵਾਲੇ ਵਕਤਾਂ ‘ਚ ਸਾਡਾ ਰਾਹ ਦਸੇਰਾ ਬਣਦਾ ਰਹੇਗਾ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲੇਖਕ ਮੰਚ (ਰਜਿ:) ਸਮਰਾਲਾ ਦੀ ਇਕੱਤਰਤਾ ਵਿੱਚ ਬੋਲਦਿਆਂ ਮੰਚ ਦੇ ਪ੍ਰਧਾਨ ਮਾ. ਤਰਲੋਚਨ ਸਿੰਘ ਨੇ …
Read More »ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ
ਸਮਰਾਲਾ, 15 ਸਤੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਦਿਵਸ ਮਨਾਇਆ ਗਿਆ।ਸਮਾਰੋਹ ਦੀ ਸ਼ੁਰੂਆਤ ‘ਚ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੀ ਵਧਾਈ ਅਤੇ ਰਾਸ਼ਟਰ ਭਾਸ਼ਾ ਦੇ ਇਤਿਹਾਸ ਅਤੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ।ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ ਉਚਾਰਣ ਅਤੇ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। …
Read More »
Punjab Post Daily Online Newspaper & Print Media